Sri Guru Granth Sahib

ਅੰਗ ੧੦੬੭

ਆਪੇ ਸਚਾ ਸਬਦਿ ਮਿਲਾਏ ॥ ਸਬਦੇ ਵਿਚਹੁ ਭਰਮੁ ਚੁਕਾਏ ॥ ਨਾਨਕ ਨਾਮਿ ਮਿਲੈ ਵਡਿਆਈ ਨਾਮੇ ਹੀ ਸੁਖੁ ਪਾਇਦਾ ॥੧੬॥੮॥੨੨॥
ਮਾਰੂ ਮਹਲਾ ੩ ॥
ਅਗਮ ਅਗੋਚਰ ਵੇਪਰਵਾਹੇ ॥ ਆਪੇ ਮਿਹਰਵਾਨ ਅਗਮ ਅਥਾਹੇ ॥ ਅਪੜਿ ਕੋਇ ਨ ਸਕੈ ਤਿਸ ਨੋ ਗੁਰ ਸਬਦੀ ਮੇਲਾਇਆ ॥੧॥
ਤੁਧੁਨੋ ਸੇਵਹਿ ਜੋ ਤੁਧੁ ਭਾਵਹਿ ॥ ਗੁਰ ਕੈ ਸਬਦੇ ਸਚਿ ਸਮਾਵਹਿ ॥ ਅਨਦਿਨੁ ਗੁਣ ਰਵਹਿ ਦਿਨੁ ਰਾਤੀ ਰਸਨਾ ਹਰਿ ਰਸੁ ਭਾਇਆ ॥੨॥
ਸਬਦਿ ਮਰਹਿ ਸੇ ਮਰਣੁ ਸਵਾਰਹਿ ॥ ਹਰਿ ਕੇ ਗੁਣ ਹਿਰਦੈ ਉਰ ਧਾਰਹਿ ॥ ਜਨਮੁ ਸਫਲੁ ਹਰਿ ਚਰਣੀ ਲਾਗੇ ਦੂਜਾ ਭਾਉ ਚੁਕਾਇਆ ॥੩॥
ਹਰਿ ਜੀਉ ਮੇਲੇ ਆਪਿ ਮਿਲਾਏ ॥ ਗੁਰ ਕੈ ਸਬਦੇ ਆਪੁ ਗਵਾਏ ॥ ਅਨਦਿਨੁ ਸਦਾ ਹਰਿ ਭਗਤੀ ਰਾਤੇ ਇਸੁ ਜਗ ਮਹਿ ਲਾਹਾ ਪਾਇਆ ॥੪॥
ਤੇਰੇ ਗੁਣ ਕਹਾ ਮੈ ਕਹਣੁ ਨ ਜਾਈ ॥ ਅੰਤੁ ਨ ਪਾਰਾ ਕੀਮਤਿ ਨਹੀ ਪਾਈ ॥ ਆਪੇ ਦਇਆ ਕਰੇ ਸੁਖਦਾਤਾ ਗੁਣ ਮਹਿ ਗੁਣੀ ਸਮਾਇਆ ॥੫॥
ਇਸੁ ਜਗ ਮਹਿ ਮੋਹੁ ਹੈ ਪਾਸਾਰਾ ॥ ਮਨਮੁਖੁ ਅਗਿਆਨੀ ਅੰਧੁ ਅੰਧਾਰਾ ॥ ਧੰਧੈ ਧਾਵਤੁ ਜਨਮੁ ਗਵਾਇਆ ਬਿਨੁ ਨਾਵੈ ਦੁਖੁ ਪਾਇਆ ॥੬॥
ਕਰਮੁ ਹੋਵੈ ਤਾ ਸਤਿਗੁਰੁ ਪਾਏ ॥ ਹਉਮੈ ਮੈਲੁ ਸਬਦਿ ਜਲਾਏ ॥ ਮਨੁ ਨਿਰਮਲੁ ਗਿਆਨੁ ਰਤਨੁ ਚਾਨਣੁ ਅਗਿਆਨੁ ਅੰਧੇਰੁ ਗਵਾਇਆ ॥੭॥
ਤੇਰੇ ਨਾਮ ਅਨੇਕ ਕੀਮਤਿ ਨਹੀ ਪਾਈ ॥ ਸਚੁ ਨਾਮੁ ਹਰਿ ਹਿਰਦੈ ਵਸਾਈ ॥ ਕੀਮਤਿ ਕਉਣੁ ਕਰੇ ਪ੍ਰਭ ਤੇਰੀ ਤੂ ਆਪੇ ਸਹਜਿ ਸਮਾਇਆ ॥੮॥
ਨਾਮੁ ਅਮੋਲਕੁ ਅਗਮ ਅਪਾਰਾ ॥ ਨਾ ਕੋ ਹੋਆ ਤੋਲਣਹਾਰਾ ॥ ਆਪੇ ਤੋਲੇ ਤੋਲਿ ਤੋਲਾਏ ਗੁਰ ਸਬਦੀ ਮੇਲਿ ਤੋਲਾਇਆ ॥੯॥
ਸੇਵਕ ਸੇਵਹਿ ਕਰਹਿ ਅਰਦਾਸਿ ॥ ਤੂ ਆਪੇ ਮੇਲਿ ਬਹਾਲਹਿ ਪਾਸਿ ॥ ਸਭਨਾ ਜੀਆ ਕਾ ਸੁਖਦਾਤਾ ਪੂਰੈ ਕਰਮਿ ਧਿਆਇਆ ॥੧੦॥
ਜਤੁ ਸਤੁ ਸੰਜਮੁ ਜਿ ਸਚੁ ਕਮਾਵੈ ॥ ਇਹੁ ਮਨੁ ਨਿਰਮਲੁ ਜਿ ਹਰਿ ਗੁਣ ਗਾਵੈ ॥ ਇਸੁ ਬਿਖੁ ਮਹਿ ਅੰਮ੍ਰਿਤੁ ਪਰਾਪਤਿ ਹੋਵੈ ਹਰਿ ਜੀਉ ਮੇਰੇ ਭਾਇਆ ॥੧੧॥
ਜਿਸ ਨੋ ਬੁਝਾਏ ਸੋਈ ਬੂਝੈ ॥ ਹਰਿ ਗੁਣ ਗਾਵੈ ਅੰਦਰੁ ਸੂਝੈ ॥ ਹਉਮੈ ਮੇਰਾ ਠਾਕਿ ਰਹਾਏ ਸਹਜੇ ਹੀ ਸਚੁ ਪਾਇਆ ॥੧੨॥
ਬਿਨੁ ਕਰਮਾ ਹੋਰ ਫਿਰੈ ਘਨੇਰੀ ॥ ਮਰਿ ਮਰਿ ਜੰਮੈ ਚੁਕੈ ਨ ਫੇਰੀ ॥ ਬਿਖੁ ਕਾ ਰਾਤਾ ਬਿਖੁ ਕਮਾਵੈ ਸੁਖੁ ਨ ਕਬਹੂ ਪਾਇਆ ॥੧੩॥
ਬਹੁਤੇ ਭੇਖ ਕਰੇ ਭੇਖਧਾਰੀ ॥ ਬਿਨੁ ਸਬਦੈ ਹਉਮੈ ਕਿਨੈ ਨ ਮਾਰੀ ॥ ਜੀਵਤੁ ਮਰੈ ਤਾ ਮੁਕਤਿ ਪਾਏ ਸਚੈ ਨਾਇ ਸਮਾਇਆ ॥੧੪॥
ਅਗਿਆਨੁ ਤ੍ਰਿਸਨਾ ਇਸੁ ਤਨਹਿ ਜਲਾਏ ॥

Ang 1067

aape sachaa sabadh milaae ||
sabadhe vichahu bharam chukaae ||
naanak naam milai vaddiaaiee naame hee sukh paidhaa ||16||8||22||
maaroo mahalaa teejaa ||
agam agochar veparavaahe ||
aape miharavaan agam athaahe ||
apaR koi na sakai tis no gur sabadhee melaiaa ||1||
tudhuno seveh jo tudh bhaaveh ||
gur kai sabadhe sach samaaveh ||
anadhin gun raveh dhin raatee rasanaa har ras bhaiaa ||2||
sabadh mareh se maran savaareh ||
har ke gun hiradhai ur dhaareh ||
janam safal har charanee laage dhoojaa bhaau chukaiaa ||3||
har jeeau mele aap milaae ||
gur kai sabadhe aap gavaae ||
anadhin sadhaa har bhagatee raate is jag meh laahaa paiaa ||4||
tere gun kahaa mai kahan na jaiee ||
a(n)t na paaraa keemat nahee paiee ||
aape dhiaa kare sukhadhaataa gun meh gunee samaiaa ||5||
eis jag meh moh hai paasaaraa ||
manmukh agiaanee a(n)dh a(n)dhaaraa ||
dha(n)dhai dhaavat janam gavaiaa bin naavai dhukh paiaa ||6||
karam hovai taa satigur paae ||
haumai mail sabadh jalaae ||
man niramal giaan ratan chaanan agiaan a(n)dher gavaiaa ||7||
tere naam anek keemat nahee paiee ||
sach naam har hiradhai vasaiee ||
keemat kaun kare prabh teree too aape sahaj samaiaa ||8||
naam amolak agam apaaraa ||
naa ko hoaa tolanahaaraa ||
aape tole tol tolaae gur sabadhee mel tolaiaa ||9||
sevak seveh kareh aradhaas ||
too aape mel bahaaleh paas ||
sabhanaa jeeaa kaa sukhadhaataa poorai karam dhiaaiaa ||10||
jat sat sa(n)jam j sach kamaavai ||
eih man niramal j har gun gaavai ||
eis bikh meh a(n)mrit paraapat hovai har jeeau mere bhaiaa ||11||
jis no bujhaae soiee boojhai ||
har gun gaavai a(n)dhar soojhai ||
haumai meraa Thaak rahaae sahaje hee sach paiaa ||12||
bin karamaa hor firai ghaneree ||
mar mar ja(n)mai chukai na feree ||
bikh kaa raataa bikh kamaavai sukh na kabahoo paiaa ||13||
bahute bhekh kare bhekhadhaaree ||
bin sabadhai haumai kinai na maaree ||
jeevat marai taa mukat paae sachai nai samaiaa ||14||
agiaan tirasanaa is taneh jalaae ||