Sri Guru Granth Sahib

ਅੰਗ ੧੦੬੮

ਤਿਸ ਦੀ ਬੂਝੈ ਜਿ ਗੁਰ ਸਬਦੁ ਕਮਾਏ ॥ ਤਨੁ ਮਨੁ ਸੀਤਲੁ ਕ੍ਰੋਧੁ ਨਿਵਾਰੇ ਹਉਮੈ ਮਾਰਿ ਸਮਾਇਆ ॥੧੫॥
ਸਚਾ ਸਾਹਿਬੁ ਸਚੀ ਵਡਿਆਈ ॥ ਗੁਰ ਪਰਸਾਦੀ ਵਿਰਲੈ ਪਾਈ ॥ ਨਾਨਕੁ ਏਕ ਕਹੈ ਬੇਨੰਤੀ ਨਾਮੇ ਨਾਮਿ ਸਮਾਇਆ ॥੧੬॥੧॥੨੩॥
ਮਾਰੂ ਮਹਲਾ ੩ ॥
ਨਦਰੀ ਭਗਤਾ ਲੈਹੁ ਮਿਲਾਏ ॥ ਭਗਤ ਸਲਾਹਨਿ ਸਦਾ ਲਿਵ ਲਾਏ ॥ ਤਉ ਸਰਣਾਈ ਉਬਰਹਿ ਕਰਤੇ ਆਪੇ ਮੇਲਿ ਮਿਲਾਇਆ ॥੧॥
ਪੂਰੈ ਸਬਦਿ ਭਗਤਿ ਸੁਹਾਈ ॥ ਅੰਤਰਿ ਸੁਖੁ ਤੇਰੈ ਮਨਿ ਭਾਈ ॥ ਮਨੁ ਤਨੁ ਸਚੀ ਭਗਤੀ ਰਾਤਾ ਸਚੇ ਸਿਉ ਚਿਤੁ ਲਾਇਆ ॥੨॥
ਹਉਮੈ ਵਿਚਿ ਸਦ ਜਲੈ ਸਰੀਰਾ ॥ ਕਰਮੁ ਹੋਵੈ ਭੇਟੇ ਗੁਰੁ ਪੂਰਾ ॥ ਅੰਤਰਿ ਅਗਿਆਨੁ ਸਬਦਿ ਬੁਝਾਏ ਸਤਿਗੁਰ ਤੇ ਸੁਖੁ ਪਾਇਆ ॥੩॥
ਮਨਮੁਖੁ ਅੰਧਾ ਅੰਧੁ ਕਮਾਏ ॥ ਬਹੁ ਸੰਕਟ ਜੋਨੀ ਭਰਮਾਏ ॥ ਜਮ ਕਾ ਜੇਵੜਾ ਕਦੇ ਨ ਕਾਟੈ ਅੰਤੇ ਬਹੁ ਦੁਖੁ ਪਾਇਆ ॥੪॥
ਆਵਣ ਜਾਣਾ ਸਬਦਿ ਨਿਵਾਰੇ ॥ ਸਚੁ ਨਾਮੁ ਰਖੈ ਉਰ ਧਾਰੇ ॥ ਗੁਰ ਕੈ ਸਬਦਿ ਮਰੈ ਮਨੁ ਮਾਰੇ ਹਉਮੈ ਜਾਇ ਸਮਾਇਆ ॥੫॥
ਆਵਣ ਜਾਣੈ ਪਰਜ ਵਿਗੋਈ ॥ ਬਿਨੁ ਸਤਿਗੁਰ ਥਿਰੁ ਕੋਇ ਨ ਹੋਈ ॥ ਅੰਤਰਿ ਜੋਤਿ ਸਬਦਿ ਸੁਖੁ ਵਸਿਆ ਜੋਤੀ ਜੋਤਿ ਮਿਲਾਇਆ ॥੬॥
ਪੰਚ ਦੂਤ ਚਿਤਵਹਿ ਵਿਕਾਰਾ ॥ ਮਾਇਆ ਮੋਹ ਕਾ ਏਹੁ ਪਸਾਰਾ ॥ ਸਤਿਗੁਰੁ ਸੇਵੇ ਤਾ ਮੁਕਤੁ ਹੋਵੈ ਪੰਚ ਦੂਤ ਵਸਿ ਆਇਆ ॥੭॥
ਬਾਝੁ ਗੁਰੂ ਹੈ ਮੋਹੁ ਗੁਬਾਰਾ ॥ ਫਿਰਿ ਫਿਰਿ ਡੁਬੈ ਵਾਰੋ ਵਾਰਾ ॥ ਸਤਿਗੁਰ ਭੇਟੇ ਸਚੁ ਦ੍ਰਿੜਾਏ ਸਚੁ ਨਾਮੁ ਮਨਿ ਭਾਇਆ ॥੮॥
ਸਾਚਾ ਦਰੁ ਸਾਚਾ ਦਰਵਾਰਾ ॥ ਸਚੇ ਸੇਵਹਿ ਸਬਦਿ ਪਿਆਰਾ ॥ ਸਚੀ ਧੁਨਿ ਸਚੇ ਗੁਣ ਗਾਵਾ ਸਚੇ ਮਾਹਿ ਸਮਾਇਆ ॥੯॥
ਘਰੈ ਅੰਦਰਿ ਕੋ ਘਰੁ ਪਾਏ ॥ ਗੁਰ ਕੈ ਸਬਦੇ ਸਹਜਿ ਸੁਭਾਏ ॥ ਓਥੈ ਸੋਗੁ ਵਿਜੋਗੁ ਨ ਵਿਆਪੈ ਸਹਜੇ ਸਹਜਿ ਸਮਾਇਆ ॥੧੦॥
ਦੂਜੈ ਭਾਇ ਦੁਸਟਾ ਕਾ ਵਾਸਾ ॥ ਭਉਦੇ ਫਿਰਹਿ ਬਹੁ ਮੋਹ ਪਿਆਸਾ ॥ ਕੁਸੰਗਤਿ ਬਹਹਿ ਸਦਾ ਦੁਖੁ ਪਾਵਹਿ ਦੁਖੋ ਦੁਖੁ ਕਮਾਇਆ ॥੧੧॥
ਸਤਿਗੁਰ ਬਾਝਹੁ ਸੰਗਤਿ ਨ ਹੋਈ ॥ ਬਿਨੁ ਸਬਦੇ ਪਾਰੁ ਨ ਪਾਏ ਕੋਈ ॥ ਸਹਜੇ ਗੁਣ ਰਵਹਿ ਦਿਨੁ ਰਾਤੀ ਜੋਤੀ ਜੋਤਿ ਮਿਲਾਇਆ ॥੧੨॥
ਕਾਇਆ ਬਿਰਖੁ ਪੰਖੀ ਵਿਚਿ ਵਾਸਾ ॥ ਅੰਮ੍ਰਿਤੁ ਚੁਗਹਿ ਗੁਰ ਸਬਦਿ ਨਿਵਾਸਾ ॥ ਉਡਹਿ ਨ ਮੂਲੇ ਨ ਆਵਹਿ ਨ ਜਾਹੀ ਨਿਜ ਘਰਿ ਵਾਸਾ ਪਾਇਆ ॥੧੩॥
ਕਾਇਆ ਸੋਧਹਿ ਸਬਦੁ ਵੀਚਾਰਹਿ ॥ ਮੋਹ ਠਗਉਰੀ ਭਰਮੁ ਨਿਵਾਰਹਿ ॥ ਆਪੇ ਕ੍ਰਿਪਾ ਕਰੇ ਸੁਖਦਾਤਾ ਆਪੇ ਮੇਲਿ ਮਿਲਾਇਆ ॥੧੪॥

Ang 1068

tis dhee boojhai j gur sabadh kamaae ||
tan man seetal karodh nivaare haumai maar samaiaa ||15||
sachaa saahib sachee vaddiaaiee ||
gur parasaadhee viralai paiee ||
naanak ek kahai bena(n)tee naame naam samaiaa ||16||1||23||
maaroo mahalaa teejaa ||
nadharee bhagataa laih milaae ||
bhagat salaahan sadhaa liv laae ||
tau saranaiee ubareh karate aape mel milaiaa ||1||
poorai sabadh bhagat suhaiee ||
a(n)tar sukh terai man bhaiee ||
man tan sachee bhagatee raataa sache siau chit laiaa ||2||
haumai vich sadh jalai sareeraa ||
karam hovai bheTe gur pooraa ||
a(n)tar agiaan sabadh bujhaae satigur te sukh paiaa ||3||
manmukh a(n)dhaa a(n)dh kamaae ||
bahu sa(n)kaT jonee bharamaae ||
jam kaa jevaRaa kadhe na kaaTai a(n)te bahu dhukh paiaa ||4||
aavan jaanaa sabadh nivaare ||
sach naam rakhai ur dhaare ||
gur kai sabadh marai man maare haumai jai samaiaa ||5||
aavan jaanai paraj vigoiee ||
bin satigur thir koi na hoiee ||
a(n)tar jot sabadh sukh vasiaa jotee jot milaiaa ||6||
pa(n)ch dhoot chitaveh vikaaraa ||
maiaa moh kaa eh pasaaraa ||
satigur seve taa mukat hovai pa(n)ch dhoot vas aaiaa ||7||
baajh guroo hai moh gubaaraa ||
fir fir ddubai vaaro vaaraa ||
satigur bheTe sach dhiraRaae sach naam man bhaiaa ||8||
saachaa dhar saachaa dharavaaraa ||
sache seveh sabadh piaaraa ||
sachee dhun sache gun gaavaa sache maeh samaiaa ||9||
gharai a(n)dhar ko ghar paae ||
gur kai sabadhe sahaj subhaae ||
othai sog vijog na viaapai sahaje sahaj samaiaa ||10||
dhoojai bhai dhusaTaa kaa vaasaa ||
bhaudhe fireh bahu moh piaasaa ||
kusa(n)gat baheh sadhaa dhukh paaveh dhukho dhukh kamaiaa ||11||
satigur baajhahu sa(n)gat na hoiee ||
bin sabadhe paar na paae koiee ||
sahaje gun raveh dhin raatee jotee jot milaiaa ||12||
kaiaa birakh pa(n)khee vich vaasaa ||
a(n)mrit chugeh gur sabadh nivaasaa ||
auddeh na moole na aaveh na jaahee nij ghar vaasaa paiaa ||13||
kaiaa sodheh sabadh veechaareh ||
moh Thagauree bharam nivaareh ||
aape kirapaa kare sukhadhaataa aape mel milaiaa ||14||