ਸਦ ਹੀ ਨੇੜੈ ਦੂਰਿ ਨ ਜਾਣਹੁ ॥ ਗੁਰ ਕੈ ਸਬਦਿ ਨਜੀਕਿ ਪਛਾਣਹੁ ॥ ਬਿਗਸੈ ਕਮਲੁ ਕਿਰਣਿ ਪਰਗਾਸੈ ਪਰਗਟੁ ਕਰਿ ਦੇਖਾਇਆ ॥੧੫॥
ਆਪੇ ਕਰਤਾ ਸਚਾ ਸੋਈ ॥ ਆਪੇ ਮਾਰਿ ਜੀਵਾਲੇ ਅਵਰੁ ਨ ਕੋਈ ॥ ਨਾਨਕ ਨਾਮੁ ਮਿਲੈ ਵਡਿਆਈ ਆਪੁ ਗਵਾਇ ਸੁਖੁ ਪਾਇਆ ॥੧੬॥੨॥੨੪॥
ਮਾਰੂ ਸੋਲਹੇ ਮਹਲਾ ੪
ੴ ਸਤਿਗੁਰ ਪ੍ਰਸਾਦਿ ॥
ਸਚਾ ਆਪਿ ਸਵਾਰਣਹਾਰਾ ॥ ਅਵਰ ਨ ਸੂਝਸਿ ਬੀਜੀ ਕਾਰਾ ॥ ਗੁਰਮੁਖਿ ਸਚੁ ਵਸੈ ਘਟ ਅੰਤਰਿ ਸਹਜੇ ਸਚਿ ਸਮਾਈ ਹੇ ॥੧॥
ਸਭਨਾ ਸਚੁ ਵਸੈ ਮਨ ਮਾਹੀ ॥ ਗੁਰ ਪਰਸਾਦੀ ਸਹਜਿ ਸਮਾਹੀ ॥ ਗੁਰੁ ਗੁਰੁ ਕਰਤ ਸਦਾ ਸੁਖੁ ਪਾਇਆ ਗੁਰ ਚਰਣੀ ਚਿਤੁ ਲਾਈ ਹੇ ॥੨॥
ਸਤਿਗੁਰੁ ਹੈ ਗਿਆਨੁ ਸਤਿਗੁਰੁ ਹੈ ਪੂਜਾ ॥ ਸਤਿਗੁਰੁ ਸੇਵੀ ਅਵਰੁ ਨ ਦੂਜਾ ॥ ਸਤਿਗੁਰ ਤੇ ਨਾਮੁ ਰਤਨ ਧਨੁ ਪਾਇਆ ਸਤਿਗੁਰ ਕੀ ਸੇਵਾ ਭਾਈ ਹੇ ॥੩॥
ਬਿਨੁ ਸਤਿਗੁਰ ਜੋ ਦੂਜੈ ਲਾਗੇ ॥ ਆਵਹਿ ਜਾਹਿ ਭ੍ਰਮਿ ਮਰਹਿ ਅਭਾਗੇ ॥ ਨਾਨਕ ਤਿਨ ਕੀ ਫਿਰਿ ਗਤਿ ਹੋਵੈ ਜਿ ਗੁਰਮੁਖਿ ਰਹਹਿ ਸਰਣਾਈ ਹੇ ॥੪॥
ਗੁਰਮੁਖਿ ਪ੍ਰੀਤਿ ਸਦਾ ਹੈ ਸਾਚੀ ॥ ਸਤਿਗੁਰ ਤੇ ਮਾਗਉ ਨਾਮੁ ਅਜਾਚੀ ॥ ਹੋਹੁ ਦਇਆਲੁ ਕ੍ਰਿਪਾ ਕਰਿ ਹਰਿ ਜੀਉ ਰਖਿ ਲੇਵਹੁ ਗੁਰ ਸਰਣਾਈ ਹੇ ॥੫॥
ਅੰਮ੍ਰਿਤ ਰਸੁ ਸਤਿਗੁਰੂ ਚੁਆਇਆ ॥ ਦਸਵੈ ਦੁਆਰਿ ਪ੍ਰਗਟੁ ਹੋਇ ਆਇਆ ॥ ਤਹ ਅਨਹਦ ਸਬਦ ਵਜਹਿ ਧੁਨਿ ਬਾਣੀ ਸਹਜੇ ਸਹਜਿ ਸਮਾਈ ਹੇ ॥੬॥
ਜਿਨ ਕਉ ਕਰਤੈ ਧੁਰਿ ਲਿਖਿ ਪਾਈ ॥ ਅਨਦਿਨੁ ਗੁਰੁ ਗੁਰੁ ਕਰਤ ਵਿਹਾਈ ॥ ਬਿਨੁ ਸਤਿਗੁਰ ਕੋ ਸੀਝੈ ਨਾਹੀ ਗੁਰ ਚਰਣੀ ਚਿਤੁ ਲਾਈ ਹੇ ॥੭॥
ਜਿਸੁ ਭਾਵੈ ਤਿਸੁ ਆਪੇ ਦੇਇ ॥ ਗੁਰਮੁਖਿ ਨਾਮੁ ਪਦਾਰਥੁ ਲੇਇ ॥ ਆਪੇ ਕ੍ਰਿਪਾ ਕਰੇ ਨਾਮੁ ਦੇਵੈ ਨਾਨਕ ਨਾਮਿ ਸਮਾਈ ਹੇ ॥੮॥
ਗਿਆਨ ਰਤਨੁ ਮਨਿ ਪਰਗਟੁ ਭਇਆ ॥ ਨਾਮੁ ਪਦਾਰਥੁ ਸਹਜੇ ਲਇਆ ॥ ਏਹ ਵਡਿਆਈ ਗੁਰ ਤੇ ਪਾਈ ਸਤਿਗੁਰ ਕਉ ਸਦ ਬਲਿ ਜਾਈ ਹੇ ॥੯॥
ਪ੍ਰਗਟਿਆ ਸੂਰੁ ਨਿਸਿ ਮਿਟਿਆ ਅੰਧਿਆਰਾ ॥ ਅਗਿਆਨੁ ਮਿਟਿਆ ਗੁਰ ਰਤਨਿ ਅਪਾਰਾ ॥ ਸਤਿਗੁਰ ਗਿਆਨੁ ਰਤਨੁ ਅਤਿ ਭਾਰੀ ਕਰਮਿ ਮਿਲੈ ਸੁਖੁ ਪਾਈ ਹੇ ॥੧੦॥
ਗੁਰਮੁਖਿ ਨਾਮੁ ਪ੍ਰਗਟੀ ਹੈ ਸੋਇ ॥ ਚਹੁ ਜੁਗਿ ਨਿਰਮਲੁ ਹਛਾ ਲੋਇ ॥ ਨਾਮੇ ਨਾਮਿ ਰਤੇ ਸੁਖੁ ਪਾਇਆ ਨਾਮਿ ਰਹਿਆ ਲਿਵ ਲਾਈ ਹੇ ॥੧੧॥
ਗੁਰਮੁਖਿ ਨਾਮੁ ਪਰਾਪਤਿ ਹੋਵੈ ॥ ਸਹਜੇ ਜਾਗੈ ਸਹਜੇ ਸੋਵੈ ॥
sadh hee neRai dhoor na jaanahu ||
gur kai sabadh najeek pachhaanahu ||
bigasai kamal kiran paragaasai paragaT kar dhekhaiaa ||15||
aape karataa sachaa soiee ||
aape maar jeevaale avar na koiee ||
naanak naam milai vaddiaaiee aap gavai sukh paiaa ||16||2||24||
maaroo solahe mahalaa chauthhaa
ikOankaar satigur prasaadh ||
sachaa aap savaaranahaaraa ||
avar na soojhas beejee kaaraa ||
gurmukh sach vasai ghaT a(n)tar sahaje sach samaiee he ||1||
sabhanaa sach vasai man maahee ||
gur parasaadhee sahaj samaahee ||
gur gur karat sadhaa sukh paiaa gur charanee chit laiee he ||2||
satigur hai giaan satigur hai poojaa ||
satigur sevee avar na dhoojaa ||
satigur te naam ratan dhan paiaa satigur kee sevaa bhaiee he ||3||
bin satigur jo dhoojai laage ||
aaveh jaeh bhram mareh abhaage ||
naanak tin kee fir gat hovai j gurmukh raheh saranaiee he ||4||
gurmukh preet sadhaa hai saachee ||
satigur te maagau naam ajaachee ||
hoh dhiaal kirapaa kar har jeeau rakh levahu gur saranaiee he ||5||
a(n)mirat ras satiguroo chuaaiaa ||
dhasavai dhuaar pragaT hoi aaiaa ||
teh anahadh sabadh vajeh dhun baanee sahaje sahaj samaiee he ||6||
jin kau karatai dhur likh paiee ||
anadhin gur gur karat vihaiee ||
bin satigur ko seejhai naahee gur charanee chit laiee he ||7||
jis bhaavai tis aape dhei ||
gurmukh naam padhaarath lei ||
aape kirapaa kare naam dhevai naanak naam samaiee he ||8||
giaan ratan man paragaT bhiaa ||
naam padhaarath sahaje liaa ||
eh vaddiaaiee gur te paiee satigur kau sadh bal jaiee he ||9||
pragaTiaa soor nis miTiaa a(n)dhiaaraa ||
agiaan miTiaa gur ratan apaaraa ||
satigur giaan ratan at bhaaree karam milai sukh paiee he ||10||
gurmukh naam pragaTee hai soi ||
chahu jug niramal hachhaa loi ||
naame naam rate sukh paiaa naam rahiaa liv laiee he ||11||
gurmukh naam paraapat hovai ||
sahaje jaagai sahaje sovai ||