Sri Guru Granth Sahib

ਅੰਗ ੧੦੭੦

ਗੁਰਮੁਖਿ ਨਾਮਿ ਸਮਾਇ ਸਮਾਵੈ ਨਾਨਕ ਨਾਮੁ ਧਿਆਈ ਹੇ ॥੧੨॥
ਭਗਤਾ ਮੁਖਿ ਅੰਮ੍ਰਿਤ ਹੈ ਬਾਣੀ ॥ ਗੁਰਮੁਖਿ ਹਰਿ ਨਾਮੁ ਆਖਿ ਵਖਾਣੀ ॥ ਹਰਿ ਹਰਿ ਕਰਤ ਸਦਾ ਮਨੁ ਬਿਗਸੈ ਹਰਿ ਚਰਣੀ ਮਨੁ ਲਾਈ ਹੇ ॥੧੩॥
ਹਮ ਮੂਰਖ ਅਗਿਆਨ ਗਿਆਨੁ ਕਿਛੁ ਨਾਹੀ ॥ ਸਤਿਗੁਰ ਤੇ ਸਮਝ ਪੜੀ ਮਨ ਮਾਹੀ ॥ ਹੋਹੁ ਦਇਆਲੁ ਕ੍ਰਿਪਾ ਕਰਿ ਹਰਿ ਜੀਉ ਸਤਿਗੁਰ ਕੀ ਸੇਵਾ ਲਾਈ ਹੇ ॥੧੪॥
ਜਿਨਿ ਸਤਿਗੁਰੁ ਜਾਤਾ ਤਿਨਿ ਏਕੁ ਪਛਾਤਾ ॥ ਸਰਬੇ ਰਵਿ ਰਹਿਆ ਸੁਖਦਾਤਾ ॥ ਆਤਮੁ ਚੀਨਿ ਪਰਮ ਪਦੁ ਪਾਇਆ ਸੇਵਾ ਸੁਰਤਿ ਸਮਾਈ ਹੇ ॥੧੫॥
ਜਿਨ ਕਉ ਆਦਿ ਮਿਲੀ ਵਡਿਆਈ ॥ ਸਤਿਗੁਰੁ ਮਨਿ ਵਸਿਆ ਲਿਵ ਲਾਈ ॥ ਆਪਿ ਮਿਲਿਆ ਜਗਜੀਵਨੁ ਦਾਤਾ ਨਾਨਕ ਅੰਕਿ ਸਮਾਈ ਹੇ ॥੧੬॥੧॥
ਮਾਰੂ ਮਹਲਾ ੪ ॥
ਹਰਿ ਅਗਮ ਅਗੋਚਰੁ ਸਦਾ ਅਬਿਨਾਸੀ ॥ ਸਰਬੇ ਰਵਿ ਰਹਿਆ ਘਟ ਵਾਸੀ ॥ ਤਿਸੁ ਬਿਨੁ ਅਵਰੁ ਨ ਕੋਈ ਦਾਤਾ ਹਰਿ ਤਿਸਹਿ ਸਰੇਵਹੁ ਪ੍ਰਾਣੀ ਹੇ ॥੧॥
ਜਾ ਕਉ ਰਾਖੈ ਹਰਿ ਰਾਖਣਹਾਰਾ ॥ ਤਾ ਕਉ ਕੋਇ ਨ ਸਾਕਸਿ ਮਾਰਾ ॥ ਸੋ ਐਸਾ ਹਰਿ ਸੇਵਹੁ ਸੰਤਹੁ ਜਾ ਕੀ ਊਤਮ ਬਾਣੀ ਹੇ ॥੨॥
ਜਾ ਜਾਪੈ ਕਿਛੁ ਕਿਥਾਊ ਨਾਹੀ ॥ ਤਾ ਕਰਤਾ ਭਰਪੂਰਿ ਸਮਾਹੀ ॥ ਸੂਕੇ ਤੇ ਫੁਨਿ ਹਰਿਆ ਕੀਤੋਨੁ ਹਰਿ ਧਿਆਵਹੁ ਚੋਜ ਵਿਡਾਣੀ ਹੇ ॥੩॥
ਜੋ ਜੀਆ ਕੀ ਵੇਦਨ ਜਾਣੈ ॥ ਤਿਸੁ ਸਾਹਿਬ ਕੈ ਹਉ ਕੁਰਬਾਣੈ ॥ ਤਿਸੁ ਆਗੈ ਜਨ ਕਰਿ ਬੇਨੰਤੀ ਜੋ ਸਰਬ ਸੁਖਾ ਕਾ ਦਾਣੀ ਹੇ ॥੪॥
ਜੋ ਜੀਐ ਕੀ ਸਾਰ ਨ ਜਾਣੈ ॥ ਤਿਸੁ ਸਿਉ ਕਿਛੁ ਨ ਕਹੀਐ ਅਜਾਣੈ ॥ ਮੂਰਖ ਸਿਉ ਨਹ ਲੂਝੁ ਪਰਾਣੀ ਹਰਿ ਜਪੀਐ ਪਦੁ ਨਿਰਬਾਣੀ ਹੇ ॥੫॥
ਨਾ ਕਰਿ ਚਿੰਤ ਚਿੰਤਾ ਹੈ ਕਰਤੇ ॥ ਹਰਿ ਦੇਵੈ ਜਲਿ ਥਲਿ ਜੰਤਾ ਸਭਤੈ ॥ ਅਚਿੰਤ ਦਾਨੁ ਦੇਇ ਪ੍ਰਭੁ ਮੇਰਾ ਵਿਚਿ ਪਾਥਰ ਕੀਟ ਪਖਾਣੀ ਹੇ ॥੬॥
ਨਾ ਕਰਿ ਆਸ ਮੀਤ ਸੁਤ ਭਾਈ ॥ ਨਾ ਕਰਿ ਆਸ ਕਿਸੈ ਸਾਹ ਬਿਉਹਾਰ ਕੀ ਪਰਾਈ ॥ ਬਿਨੁ ਹਰਿ ਨਾਵੈ ਕੋ ਬੇਲੀ ਨਾਹੀ ਹਰਿ ਜਪੀਐ ਸਾਰੰਗਪਾਣੀ ਹੇ ॥੭॥
ਅਨਦਿਨੁ ਨਾਮੁ ਜਪਹੁ ਬਨਵਾਰੀ ॥ ਸਭ ਆਸਾ ਮਨਸਾ ਪੂਰੈ ਥਾਰੀ ॥ ਜਨ ਨਾਨਕ ਨਾਮੁ ਜਪਹੁ ਭਵ ਖੰਡਨੁ ਸੁਖਿ ਸਹਜੇ ਰੈਣਿ ਵਿਹਾਣੀ ਹੇ ॥੮॥
ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ॥ ਸਹਜੇ ਹੀ ਹਰਿ ਨਾਮਿ ਸਮਾਇਆ ॥ ਜੋ ਸਰਣਿ ਪਰੈ ਤਿਸ ਕੀ ਪਤਿ ਰਾਖੈ ਜਾਇ ਪੂਛਹੁ ਵੇਦ ਪੁਰਾਣੀ ਹੇ ॥੯॥
ਜਿਸੁ ਹਰਿ ਸੇਵਾ ਲਾਏ ਸੋਈ ਜਨੁ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਵਿਚੇ ਗ੍ਰਿਹ ਸਦਾ ਰਹੈ ਉਦਾਸੀ ਜਿਉ ਕਮਲੁ ਰਹੈ ਵਿਚਿ ਪਾਣੀ ਹੇ ॥੧੦॥

Ang 1070

gurmukh naam samai samaavai naanak naam dhiaaiee he ||12||
bhagataa mukh a(n)mirat hai baanee ||
gurmukh har naam aakh vakhaanee ||
har har karat sadhaa man bigasai har charanee man laiee he ||13||
ham moorakh agiaan giaan kichh naahee ||
satigur te samajh paRee man maahee ||
hoh dhiaal kirapaa kar har jeeau satigur kee sevaa laiee he ||14||
jin satigur jaataa tin ek pachhaataa ||
sarabe rav rahiaa sukhadhaataa ||
aatam cheen param padh paiaa sevaa surat samaiee he ||15||
jin kau aadh milee vaddiaaiee ||
satigur man vasiaa liv laiee ||
aap miliaa jagajeevan dhaataa naanak a(n)k samaiee he ||16||1||
maaroo mahalaa chauthhaa ||
har agam agochar sadhaa abinaasee ||
sarabe rav rahiaa ghaT vaasee ||
tis bin avar na koiee dhaataa har tiseh sarevahu praanee he ||1||
jaa kau raakhai har raakhanahaaraa || taa kau koi na saakas maaraa ||
so aaisaa har sevahu sa(n)tahu jaa kee uootam baanee he ||2||
jaa jaapai kichh kithaauoo naahee ||
taa karataa bharapoor samaahee ||
sooke te fun hariaa keeton har dhiaavahu choj viddaanee he ||3||
jo jeeaa kee vedhan jaanai ||
tis saahib kai hau kurabaanai ||
tis aagai jan kar bena(n)tee jo sarab sukhaa kaa dhaanee he ||4||
jo jeeaai kee saar na jaanai ||
tis siau kichh na kaheeaai ajaanai ||
moorakh siau neh loojh paraanee har japeeaai padh nirabaanee he ||5||
naa kar chi(n)t chi(n)taa hai karate ||
har dhevai jal thal ja(n)taa sabhatai ||
achi(n)t dhaan dhei prabh meraa vich paathar keeT pakhaanee he ||6||
naa kar aas meet sut bhaiee ||
naa kar aas kisai saeh biauhaar kee paraiee ||
bin har naavai ko belee naahee har japeeaai saara(n)gapaanee he ||7||
anadhin naam japahu banavaaree ||
sabh aasaa manasaa poorai thaaree ||
jan naanak naam japahu bhav kha(n)ddan sukh sahaje rain vihaanee he ||8||
jin har seviaa tin sukh paiaa ||
sahaje hee har naam samaiaa ||
jo saran parai tis kee pat raakhai jai poochhahu vedh puraanee he ||9||
jis har sevaa laae soiee jan laagai ||
gur kai sabadh bharam bhau bhaagai ||
viche gireh sadhaa rahai udhaasee jiau kamal rahai vich paanee he ||10||