Sri Guru Granth Sahib

ਅੰਗ ੧੦੭੨

ਥਾਨ ਥਨੰਤਰਿ ਅੰਤਰਜਾਮੀ ॥ ਸਿਮਰਿ ਸਿਮਰਿ ਪੂਰਨ ਪਰਮੇਸੁਰ ਚਿੰਤਾ ਗਣਤ ਮਿਟਾਈ ਹੇ ॥੮॥
ਹਰਿ ਕਾ ਨਾਮੁ ਕੋਟਿ ਲਖ ਬਾਹਾ ॥ ਹਰਿ ਜਸੁ ਕੀਰਤਨੁ ਸੰਗਿ ਧਨੁ ਤਾਹਾ ॥ ਗਿਆਨ ਖੜਗੁ ਕਰਿ ਕਿਰਪਾ ਦੀਨਾ ਦੂਤ ਮਾਰੇ ਕਰਿ ਧਾਈ ਹੇ ॥੯॥
ਹਰਿ ਕਾ ਜਾਪੁ ਜਪਹੁ ਜਪੁ ਜਪਨੇ ॥ ਜੀਤਿ ਆਵਹੁ ਵਸਹੁ ਘਰਿ ਅਪਨੇ ॥ ਲਖ ਚਉਰਾਸੀਹ ਨਰਕ ਨ ਦੇਖਹੁ ਰਸਕਿ ਰਸਕਿ ਗੁਣ ਗਾਈ ਹੇ ॥੧੦॥
ਖੰਡ ਬ੍ਰਹਮੰਡ ਉਧਾਰਣਹਾਰਾ ॥ ਊਚ ਅਥਾਹ ਅਗੰਮ ਅਪਾਰਾ ॥ ਜਿਸ ਨੋ ਕ੍ਰਿਪਾ ਕਰੇ ਪ੍ਰਭੁ ਅਪਨੀ ਸੋ ਜਨੁ ਤਿਸਹਿ ਧਿਆਈ ਹੇ ॥੧੧॥
ਬੰਧਨ ਤੋੜਿ ਲੀਏ ਪ੍ਰਭਿ ਮੋਲੇ ॥ ਕਰਿ ਕਿਰਪਾ ਕੀਨੇ ਘਰ ਗੋਲੇ ॥ ਅਨਹਦ ਰੁਣ ਝੁਣਕਾਰੁ ਸਹਜ ਧੁਨਿ ਸਾਚੀ ਕਾਰ ਕਮਾਈ ਹੇ ॥੧੨॥
ਮਨਿ ਪਰਤੀਤਿ ਬਨੀ ਪ੍ਰਭ ਤੇਰੀ ॥ ਬਿਨਸਿ ਗਈ ਹਉਮੈ ਮਤਿ ਮੇਰੀ ॥ ਅੰਗੀਕਾਰੁ ਕੀਆ ਪ੍ਰਭਿ ਅਪਨੈ ਜਗ ਮਹਿ ਸੋਭ ਸੁਹਾਈ ਹੇ ॥੧੩॥
ਜੈ ਜੈ ਕਾਰੁ ਜਪਹੁ ਜਗਦੀਸੈ ॥ ਬਲਿ ਬਲਿ ਜਾਈ ਪ੍ਰਭ ਅਪੁਨੇ ਈਸੈ ॥ ਤਿਸੁ ਬਿਨੁ ਦੂਜਾ ਅਵਰੁ ਨ ਦੀਸੈ ਏਕਾ ਜਗਤਿ ਸਬਾਈ ਹੇ ॥੧੪॥
ਸਤਿ ਸਤਿ ਸਤਿ ਪ੍ਰਭੁ ਜਾਤਾ ॥ ਗੁਰ ਪਰਸਾਦਿ ਸਦਾ ਮਨੁ ਰਾਤਾ ॥ ਸਿਮਰਿ ਸਿਮਰਿ ਜੀਵਹਿ ਜਨ ਤੇਰੇ ਏਕੰਕਾਰਿ ਸਮਾਈ ਹੇ ॥੧੫॥
ਭਗਤ ਜਨਾ ਕਾ ਪ੍ਰੀਤਮੁ ਪਿਆਰਾ ॥ ਸਭੈ ਉਧਾਰਣੁ ਖਸਮੁ ਹਮਾਰਾ ॥ ਸਿਮਰਿ ਨਾਮੁ ਪੁੰਨੀ ਸਭ ਇਛਾ ਜਨ ਨਾਨਕ ਪੈਜ ਰਖਾਈ ਹੇ ॥੧੬॥੧॥
ਮਾਰੂ ਸੋਲਹੇ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਸੰਗੀ ਜੋਗੀ ਨਾਰਿ ਲਪਟਾਣੀ ॥ ਉਰਝਿ ਰਹੀ ਰੰਗ ਰਸ ਮਾਣੀ ॥ ਕਿਰਤ ਸੰਜੋਗੀ ਭਏ ਇਕਤ੍ਰਾ ਕਰਤੇ ਭੋਗ ਬਿਲਾਸਾ ਹੇ ॥੧॥
ਜੋ ਪਿਰੁ ਕਰੈ ਸੁ ਧਨ ਤਤੁ ਮਾਨੈ ॥ ਪਿਰੁ ਧਨਹਿ ਸੀਗਾਰਿ ਰਖੈ ਸੰਗਾਨੈ ॥ ਮਿਲਿ ਏਕਤ੍ਰ ਵਸਹਿ ਦਿਨੁ ਰਾਤੀ ਪ੍ਰਿਉ ਦੇ ਧਨਹਿ ਦਿਲਾਸਾ ਹੇ ॥੨॥
ਧਨ ਮਾਗੈ ਪ੍ਰਿਉ ਬਹੁ ਬਿਧਿ ਧਾਵੈ ॥ ਜੋ ਪਾਵੈ ਸੋ ਆਣਿ ਦਿਖਾਵੈ ॥ ਏਕ ਵਸਤੁ ਕਉ ਪਹੁਚਿ ਨ ਸਾਕੈ ਧਨ ਰਹਤੀ ਭੂਖ ਪਿਆਸਾ ਹੇ ॥੩॥
ਧਨ ਕਰੈ ਬਿਨਉ ਦੋਊ ਕਰ ਜੋਰੈ ॥ ਪ੍ਰਿਅ ਪਰਦੇਸਿ ਨ ਜਾਹੁ ਵਸਹੁ ਘਰਿ ਮੋਰੈ ॥ ਐਸਾ ਬਣਜੁ ਕਰਹੁ ਗ੍ਰਿਹ ਭੀਤਰਿ ਜਿਤੁ ਉਤਰੈ ਭੂਖ ਪਿਆਸਾ ਹੇ ॥੪॥
ਸਗਲੇ ਕਰਮ ਧਰਮ ਜੁਗ ਸਾਧਾ ॥ ਬਿਨੁ ਹਰਿ ਰਸ ਸੁਖੁ ਤਿਲੁ ਨਹੀ ਲਾਧਾ ॥ ਭਈ ਕ੍ਰਿਪਾ ਨਾਨਕ ਸਤਸੰਗੇ ਤਉ ਧਨ ਪਿਰ ਅਨੰਦ ਉਲਾਸਾ ਹੇ ॥੫॥

Ang 1072

thaan thana(n)tar a(n)tarajaamee ||
simar simar pooran paramesur chi(n)taa ganat miTaiee he ||8||
har kaa naam koT lakh baahaa ||
har jas keeratan sa(n)g dhan taahaa ||
giaan khaRag kar kirapaa dheenaa dhoot maare kar dhaiee he ||9||
har kaa jaap japahu jap japane ||
jeet aavahu vasahu ghar apane ||
lakh chauraaseeh narak na dhekhahu rasak rasak gun gaiee he ||10||
kha(n)dd brahama(n)dd udhaaranahaaraa ||
uooch athaeh aga(n)m apaaraa ||
jis no kirapaa kare prabh apanee so jan tiseh dhiaaiee he ||11||
ba(n)dhan toR le’ee prabh mole ||
kar kirapaa keene ghar gole ||
anahadh run jhunakaar sahaj dhun saachee kaar kamaiee he ||12||
man parateet banee prabh teree ||
binas giee haumai mat meree ||
a(n)geekaar keeaa prabh apanai jag meh sobh suhaiee he ||13||
jai jai kaar japahu jagadheesai ||
bal bal jaiee prabh apune ieesai ||
tis bin dhoojaa avar na dheesai ekaa jagat sabaiee he ||14||
sat sat sat prabh jaataa ||
gur parasaadh sadhaa man raataa ||
simar simar jeeveh jan tere eka(n)kaar samaiee he ||15||
bhagat janaa kaa preetam piaaraa ||
sabhai udhaaran khasam hamaaraa ||
simar naam pu(n)nee sabh ichhaa jan naanak paij rakhaiee he ||16||1||
maaroo solahe mahalaa panjavaa
ikOankaar satigur prasaadh ||
sa(n)gee jogee naar lapaTaanee ||
aurajh rahee ra(n)g ras maanee ||
kirat sa(n)jogee bhe ikatraa karate bhog bilaasaa he ||1||
jo pir karai su dhan tat maanai ||
pir dhaneh seegaar rakhai sa(n)gaanai ||
mil ekatr vaseh dhin raatee priau dhe dhaneh dhilaasaa he ||2||
dhan maagai priau bahu bidh dhaavai ||
jo paavai so aan dhikhaavai ||
ek vasat kau pahuch na saakai dhan rahatee bhookh piaasaa he ||3||
dhan karai binau dhouoo kar jorai ||
pria paradhes na jaahu vasahu ghar morai ||
aaisaa banaj karahu gireh bheetar jit utarai bhookh piaasaa he ||4||
sagale karam dharam jug saadhaa ||
bin har ras sukh til nahee laadhaa ||
bhiee kirapaa naanak satasa(n)ge tau dhan pir ana(n)dh ulaasaa he ||5||