Sri Guru Granth Sahib

ਅੰਗ ੧੦੭੪

ਆਪੇ ਸਚੁ ਧਾਰਿਓ ਸਭੁ ਸਾਚਾ ਸਚੇ ਸਚਿ ਵਰਤੀਜਾ ਹੇ ॥੪॥
ਸਚੁ ਤਪਾਵਸੁ ਸਚੇ ਕੇਰਾ ॥ ਸਾਚਾ ਥਾਨੁ ਸਦਾ ਪ੍ਰਭ ਤੇਰਾ ॥ ਸਚੀ ਕੁਦਰਤਿ ਸਚੀ ਬਾਣੀ ਸਚੁ ਸਾਹਿਬ ਸੁਖੁ ਕੀਜਾ ਹੇ ॥੫॥
ਏਕੋ ਆਪਿ ਤੂਹੈ ਵਡ ਰਾਜਾ ॥ ਹੁਕਮਿ ਸਚੇ ਕੈ ਪੂਰੇ ਕਾਜਾ ॥ ਅੰਤਰਿ ਬਾਹਰਿ ਸਭੁ ਕਿਛੁ ਜਾਣੈ ਆਪੇ ਹੀ ਆਪਿ ਪਤੀਜਾ ਹੇ ॥੬॥
ਤੂ ਵਡ ਰਸੀਆ ਤੂ ਵਡ ਭੋਗੀ ॥ ਤੂ ਨਿਰਬਾਣੁ ਤੂਹੈ ਹੀ ਜੋਗੀ ॥ ਸਰਬ ਸੂਖ ਸਹਜ ਘਰਿ ਤੇਰੈ ਅਮਿਉ ਤੇਰੀ ਦ੍ਰਿਸਟੀਜਾ ਹੇ ॥੭॥
ਤੇਰੀ ਦਾਤਿ ਤੁਝੈ ਤੇ ਹੋਵੈ ॥ ਦੇਹਿ ਦਾਨੁ ਸਭਸੈ ਜੰਤ ਲੋਐ ॥ ਤੋਟਿ ਨ ਆਵੈ ਪੂਰ ਭੰਡਾਰੈ ਤ੍ਰਿਪਤਿ ਰਹੇ ਆਘੀਜਾ ਹੇ ॥੮॥
ਜਾਚਹਿ ਸਿਧ ਸਾਧਿਕ ਬਨਵਾਸੀ ॥ ਜਾਚਹਿ ਜਤੀ ਸਤੀ ਸੁਖਵਾਸੀ ॥ ਇਕੁ ਦਾਤਾਰੁ ਸਗਲ ਹੈ ਜਾਚਿਕ ਦੇਹਿ ਦਾਨੁ ਸ੍ਰਿਸਟੀਜਾ ਹੇ ॥੯॥
ਕਰਹਿ ਭਗਤਿ ਅਰੁ ਰੰਗ ਅਪਾਰਾ ॥ ਖਿਨ ਮਹਿ ਥਾਪਿ ਉਥਾਪਨਹਾਰਾ ॥ ਭਾਰੋ ਤੋਲੁ ਬੇਅੰਤ ਸੁਆਮੀ ਹੁਕਮੁ ਮੰਨਿ ਭਗਤੀਜਾ ਹੇ ॥੧੦॥
ਜਿਸੁ ਦੇਹਿ ਦਰਸੁ ਸੋਈ ਤੁਧੁ ਜਾਣੈ ॥ ਓਹੁ ਗੁਰ ਕੈ ਸਬਦਿ ਸਦਾ ਰੰਗ ਮਾਣੈ ॥ ਚਤੁਰੁ ਸਰੂਪੁ ਸਿਆਣਾ ਸੋਈ ਜੋ ਮਨਿ ਤੇਰੈ ਭਾਵੀਜਾ ਹੇ ॥੧੧॥
ਜਿਸੁ ਚੀਤਿ ਆਵਹਿ ਸੋ ਵੇਪਰਵਾਹਾ ॥ ਜਿਸੁ ਚੀਤਿ ਆਵਹਿ ਸੋ ਸਾਚਾ ਸਾਹਾ ॥ ਜਿਸੁ ਚੀਤਿ ਆਵਹਿ ਤਿਸੁ ਭਉ ਕੇਹਾ ਅਵਰੁ ਕਹਾ ਕਿਛੁ ਕੀਜਾ ਹੇ ॥੧੨॥
ਤ੍ਰਿਸਨਾ ਬੂਝੀ ਅੰਤਰੁ ਠੰਢਾ ॥ ਗੁਰਿ ਪੂਰੈ ਲੈ ਤੂਟਾ ਗੰਢਾ ॥ ਸੁਰਤਿ ਸਬਦੁ ਰਿਦ ਅੰਤਰਿ ਜਾਗੀ ਅਮਿਉ ਝੋਲਿ ਝੋਲਿ ਪੀਜਾ ਹੇ ॥੧੩॥
ਮਰੈ ਨਾਹੀ ਸਦ ਸਦ ਹੀ ਜੀਵੈ ॥ ਅਮਰੁ ਭਇਆ ਅਬਿਨਾਸੀ ਥੀਵੈ ॥ ਨਾ ਕੋ ਆਵੈ ਨਾ ਕੋ ਜਾਵੈ ਗੁਰਿ ਦੂਰਿ ਕੀਆ ਭਰਮੀਜਾ ਹੇ ॥੧੪॥
ਪੂਰੇ ਗੁਰ ਕੀ ਪੂਰੀ ਬਾਣੀ ॥ ਪੂਰੈ ਲਾਗਾ ਪੂਰੇ ਮਾਹਿ ਸਮਾਣੀ ॥ ਚੜੈ ਸਵਾਇਆ ਨਿਤ ਨਿਤ ਰੰਗਾ ਘਟੈ ਨਾਹੀ ਤੋਲੀਜਾ ਹੇ ॥੧੫॥
ਬਾਰਹਾ ਕੰਚਨੁ ਸੁਧੁ ਕਰਾਇਆ ॥ ਨਦਰਿ ਸਰਾਫ ਵੰਨੀ ਸਚੜਾਇਆ ॥ ਪਰਖਿ ਖਜਾਨੈ ਪਾਇਆ ਸਰਾਫੀ ਫਿਰਿ ਨਾਹੀ ਤਾਈਜਾ ਹੇ ॥੧੬॥
ਅੰਮ੍ਰਿਤ ਨਾਮੁ ਤੁਮਾਰਾ ਸੁਆਮੀ ॥ ਨਾਨਕ ਦਾਸ ਸਦਾ ਕੁਰਬਾਨੀ ॥ ਸੰਤਸੰਗਿ ਮਹਾ ਸੁਖੁ ਪਾਇਆ ਦੇਖਿ ਦਰਸਨੁ ਇਹੁ ਮਨੁ ਭੀਜਾ ਹੇ ॥੧੭॥੧॥੩॥
ਮਾਰੂ ਮਹਲਾ ੫ ਸੋਲਹੇ
ੴ ਸਤਿਗੁਰ ਪ੍ਰਸਾਦਿ ॥
ਗੁਰੁ ਗੋਪਾਲੁ ਗੁਰੁ ਗੋਵਿੰਦਾ ॥ ਗੁਰੁ ਦਇਆਲੁ ਸਦਾ ਬਖਸਿੰਦਾ ॥ ਗੁਰੁ ਸਾਸਤ ਸਿਮ੍ਰਿਤਿ ਖਟੁ ਕਰਮਾ ਗੁਰੁ ਪਵਿਤ੍ਰੁ ਅਸਥਾਨਾ ਹੇ ॥੧॥

Ang 1074

aape sach dhaario sabh saachaa sache sach varateejaa he ||4||
sach tapaavas sache keraa ||
saachaa thaan sadhaa prabh teraa ||
sachee kudharat sachee baanee sach saahib sukh keejaa he ||5||
eko aap toohai vadd raajaa ||
hukam sache kai poore kaajaa ||
a(n)tar baahar sabh kichh jaanai aape hee aap pateejaa he ||6||
too vadd raseeaa too vadd bhogee ||
too nirabaan toohai hee jogee ||
sarab sookh sahaj ghar terai amiau teree dhirasaTeejaa he ||7||
teree dhaat tujhai te hovai ||
dheh dhaan sabhasai ja(n)t loaai ||
toT na aavai poor bha(n)ddaarai tirapat rahe aagheejaa he ||8||
jaacheh sidh saadhik banavaasee ||
jaacheh jatee satee sukhavaasee ||
eik dhaataar sagal hai jaachik dheh dhaan sirasaTeejaa he ||9||
kareh bhagat ar ra(n)g apaaraa ||
khin meh thaap uthaapanahaaraa ||
bhaaro tol bea(n)t suaamee hukam ma(n)n bhagateejaa he ||10||
jis dheh dharas soiee tudh jaanai ||
oh gur kai sabadh sadhaa ra(n)g maanai ||
chatur saroop siaanaa soiee jo man terai bhaaveejaa he ||11||
jis cheet aaveh so veparavaahaa ||
jis cheet aaveh so saachaa saahaa ||
jis cheet aaveh tis bhau kehaa avar kahaa kichh keejaa he ||12||
tirasanaa boojhee a(n)tar Tha(n)ddaa ||
gur poorai lai tooTaa ga(n)ddaa ||
surat sabadh ridh a(n)tar jaagee amiau jhol jhol peejaa he ||13||
marai naahee sadh sadh hee jeevai ||
amar bhiaa abinaasee theevai ||
naa ko aavai naa ko jaavai gur dhoor keeaa bharameejaa he ||14||
poore gur kee pooree baanee ||
poorai laagaa poore maeh samaanee ||
chaRai savaiaa nit nit ra(n)gaa ghaTai naahee toleejaa he ||15||
baarahaa ka(n)chan sudh karaiaa ||
nadhar saraaf va(n)nee sachaRaiaa ||
parakh khajaanai paiaa saraafee fir naahee taieejaa he ||16||
a(n)mirat naam tumaaraa suaamee ||
naanak dhaas sadhaa kurabaanee ||
sa(n)tasa(n)g mahaa sukh paiaa dhekh dharasan ih man bheejaa he ||17||1||3||
maaroo mahalaa panjavaa solahe
ikOankaar satigur prasaadh ||
gur gopaal gur govi(n)dhaa ||
gur dhiaal sadhaa bakhasi(n)dhaa ||
gur saasat simirat khaT karamaa gur pavitr asathaanaa he ||1||