ਗੁਰੁ ਸਿਮਰਤ ਸਭਿ ਕਿਲਵਿਖ ਨਾਸਹਿ ॥ ਗੁਰੁ ਸਿਮਰਤ ਜਮ ਸੰਗਿ ਨ ਫਾਸਹਿ ॥ ਗੁਰੁ ਸਿਮਰਤ ਮਨੁ ਨਿਰਮਲੁ ਹੋਵੈ ਗੁਰੁ ਕਾਟੇ ਅਪਮਾਨਾ ਹੇ ॥੨॥
ਗੁਰ ਕਾ ਸੇਵਕੁ ਨਰਕਿ ਨ ਜਾਏ ॥ ਗੁਰ ਕਾ ਸੇਵਕੁ ਪਾਰਬ੍ਰਹਮੁ ਧਿਆਏ ॥ ਗੁਰ ਕਾ ਸੇਵਕੁ ਸਾਧਸੰਗੁ ਪਾਏ ਗੁਰੁ ਕਰਦਾ ਨਿਤ ਜੀਅ ਦਾਨਾ ਹੇ ॥੩॥
ਗੁਰ ਦੁਆਰੈ ਹਰਿ ਕੀਰਤਨੁ ਸੁਣੀਐ ॥ ਸਤਿਗੁਰੁ ਭੇਟਿ ਹਰਿ ਜਸੁ ਮੁਖਿ ਭਣੀਐ ॥ ਕਲਿ ਕਲੇਸ ਮਿਟਾਏ ਸਤਿਗੁਰੁ ਹਰਿ ਦਰਗਹ ਦੇਵੈ ਮਾਨਾਂ ਹੇ ॥੪॥
ਅਗਮੁ ਅਗੋਚਰੁ ਗੁਰੂ ਦਿਖਾਇਆ ॥ ਭੂਲਾ ਮਾਰਗਿ ਸਤਿਗੁਰਿ ਪਾਇਆ ॥ ਗੁਰ ਸੇਵਕ ਕਉ ਬਿਘਨੁ ਨ ਭਗਤੀ ਹਰਿ ਪੂਰ ਦ੍ਰਿੜ੍ਹ੍ਹਾਇਆ ਗਿਆਨਾਂ ਹੇ ॥੫॥
ਗੁਰਿ ਦ੍ਰਿਸਟਾਇਆ ਸਭਨੀ ਠਾਂਈ ॥ ਜਲਿ ਥਲਿ ਪੂਰਿ ਰਹਿਆ ਗੋਸਾਈ ॥ ਊਚ ਊਨ ਸਭ ਏਕ ਸਮਾਨਾਂ ਮਨਿ ਲਾਗਾ ਸਹਜਿ ਧਿਆਨਾ ਹੇ ॥੬॥
ਗੁਰਿ ਮਿਲਿਐ ਸਭ ਤ੍ਰਿਸਨ ਬੁਝਾਈ ॥ ਗੁਰਿ ਮਿਲਿਐ ਨਹ ਜੋਹੈ ਮਾਈ ॥ ਸਤੁ ਸੰਤੋਖੁ ਦੀਆ ਗੁਰਿ ਪੂਰੈ ਨਾਮੁ ਅੰਮ੍ਰਿਤੁ ਪੀ ਪਾਨਾਂ ਹੇ ॥੭॥
ਗੁਰ ਕੀ ਬਾਣੀ ਸਭ ਮਾਹਿ ਸਮਾਣੀ ॥ ਆਪਿ ਸੁਣੀ ਤੈ ਆਪਿ ਵਖਾਣੀ ॥ ਜਿਨਿ ਜਿਨਿ ਜਪੀ ਤੇਈ ਸਭਿ ਨਿਸਤ੍ਰੇ ਤਿਨ ਪਾਇਆ ਨਿਹਚਲ ਥਾਨਾਂ ਹੇ ॥੮॥
ਸਤਿਗੁਰ ਕੀ ਮਹਿਮਾ ਸਤਿਗੁਰੁ ਜਾਣੈ ॥ ਜੋ ਕਿਛੁ ਕਰੇ ਸੁ ਆਪਣ ਭਾਣੈ ॥ ਸਾਧੂ ਧੂਰਿ ਜਾਚਹਿ ਜਨ ਤੇਰੇ ਨਾਨਕ ਸਦ ਕੁਰਬਾਨਾਂ ਹੇ ॥੯॥੧॥੪॥
ਮਾਰੂ ਸੋਲਹੇ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਆਦਿ ਨਿਰੰਜਨੁ ਪ੍ਰਭੁ ਨਿਰੰਕਾਰਾ ॥ ਸਭ ਮਹਿ ਵਰਤੈ ਆਪਿ ਨਿਰਾਰਾ ॥ ਵਰਨੁ ਜਾਤਿ ਚਿਹਨੁ ਨਹੀ ਕੋਈ ਸਭ ਹੁਕਮੇ ਸ੍ਰਿਸਟਿ ਉਪਾਇਦਾ ॥੧॥
ਲਖ ਚਉਰਾਸੀਹ ਜੋਨਿ ਸਬਾਈ ॥ ਮਾਣਸ ਕਉ ਪ੍ਰਭਿ ਦੀਈ ਵਡਿਆਈ ॥ ਇਸੁ ਪਉੜੀ ਤੇ ਜੋ ਨਰੁ ਚੂਕੈ ਸੋ ਆਇ ਜਾਇ ਦੁਖੁ ਪਾਇਦਾ ॥੨॥
ਕੀਤਾ ਹੋਵੈ ਤਿਸੁ ਕਿਆ ਕਹੀਐ ॥ ਗੁਰਮੁਖਿ ਨਾਮੁ ਪਦਾਰਥੁ ਲਹੀਐ ॥ ਜਿਸੁ ਆਪਿ ਭੁਲਾਏ ਸੋਈ ਭੂਲੈ ਸੋ ਬੂਝੈ ਜਿਸਹਿ ਬੁਝਾਇਦਾ ॥੩॥
ਹਰਖ ਸੋਗ ਕਾ ਨਗਰੁ ਇਹੁ ਕੀਆ ॥ ਸੇ ਉਬਰੇ ਜੋ ਸਤਿਗੁਰ ਸਰਣੀਆ ॥ ਤ੍ਰਿਹਾ ਗੁਣਾ ਤੇ ਰਹੈ ਨਿਰਾਰਾ ਸੋ ਗੁਰਮੁਖਿ ਸੋਭਾ ਪਾਇਦਾ ॥੪॥
ਅਨਿਕ ਕਰਮ ਕੀਏ ਬਹੁਤੇਰੇ ॥ ਜੋ ਕੀਜੈ ਸੋ ਬੰਧਨੁ ਪੈਰੇ ॥ ਕੁਰੁਤਾ ਬੀਜੁ ਬੀਜੇ ਨਹੀ ਜੰਮੈ ਸਭੁ ਲਾਹਾ ਮੂਲੁ ਗਵਾਇਦਾ ॥੫॥
ਕਲਜੁਗ ਮਹਿ ਕੀਰਤਨੁ ਪਰਧਾਨਾ ॥ ਗੁਰਮੁਖਿ ਜਪੀਐ ਲਾਇ ਧਿਆਨਾ ॥
gur simarat sabh kilavikh naaseh ||
gur simarat jam sa(n)g na faaseh ||
gur simarat man niramal hovai gur kaaTe apamaanaa he ||2||
gur kaa sevak narak na jaae ||
gur kaa sevak paarabraham dhiaae ||
gur kaa sevak saadhasa(n)g paae gur karadhaa nit jeea dhaanaa he ||3||
gur dhuaarai har keeratan suneeaai ||
satigur bheT har jas mukh bhaneeaai ||
kal kales miTaae satigur har dharageh dhevai maanaa(n) he ||4||
agam agochar guroo dhikhaiaa ||
bhoolaa maarag satigur paiaa ||
gur sevak kau bighan na bhagatee har poor dhiraR(h)aiaa giaanaa(n) he ||5||
gur dhirasaTaiaa sabhanee Thaa(n)iee ||
jal thal poor rahiaa gosaiee ||
uooch uoon sabh ek samaanaa(n) man laagaa sahaj dhiaanaa he ||6||
gur miliaai sabh tirasan bujhaiee ||
gur miliaai neh johai maiee ||
sat sa(n)tokh dheeaa gur poorai naam a(n)mrit pee paanaa(n) he ||7||
gur kee baanee sabh maeh samaanee ||
aap sunee tai aap vakhaanee ||
jin jin japee teiee sabh nisatre tin paiaa nihachal thaanaa(n) he ||8||
satigur kee mahimaa satigur jaanai ||
jo kichh kare su aapan bhaanai ||
saadhoo dhoor jaacheh jan tere naanak sadh kurabaanaa(n) he ||9||1||4||
maaroo solahe mahalaa panjavaa
ikOankaar satigur prasaadh ||
aadh nira(n)jan prabh nira(n)kaaraa ||
sabh meh varatai aap niraaraa ||
varan jaat chihan nahee koiee sabh hukame sirasaT upaidhaa ||1||
lakh chauraaseeh jon sabaiee ||
maanas kau prabh dheeiee vaddiaaiee ||
eis pauRee te jo nar chookai so aai jai dhukh paidhaa ||2||
keetaa hovai tis kiaa kaheeaai ||
gurmukh naam padhaarath laheeaai ||
jis aap bhulaae soiee bhoolai so boojhai jiseh bujhaidhaa ||3||
harakh sog kaa nagar ih keeaa ||
se ubare jo satigur saraneeaa ||
tirahaa gunaa te rahai niraaraa so gurmukh sobhaa paidhaa ||4||
anik karam ke’ee bahutere || jo keejai so ba(n)dhan paire ||
kurutaa beej beeje nahee ja(n)mai sabh laahaa mool gavaidhaa ||5||
kalajug meh keeratan paradhaanaa ||
gurmukh japeeaai lai dhiaanaa ||