ਆਪਿ ਤਰੈ ਸਗਲੇ ਕੁਲ ਤਾਰੇ ਹਰਿ ਦਰਗਹ ਪਤਿ ਸਿਉ ਜਾਇਦਾ ॥੬॥
ਖੰਡ ਪਤਾਲ ਦੀਪ ਸਭਿ ਲੋਆ ॥ ਸਭਿ ਕਾਲੈ ਵਸਿ ਆਪਿ ਪ੍ਰਭਿ ਕੀਆ ॥ ਨਿਹਚਲੁ ਏਕੁ ਆਪਿ ਅਬਿਨਾਸੀ ਸੋ ਨਿਹਚਲੁ ਜੋ ਤਿਸਹਿ ਧਿਆਇਦਾ ॥੭॥
ਹਰਿ ਕਾ ਸੇਵਕੁ ਸੋ ਹਰਿ ਜੇਹਾ ॥ ਭੇਦੁ ਨ ਜਾਣਹੁ ਮਾਣਸ ਦੇਹਾ ॥ ਜਿਉ ਜਲ ਤਰੰਗ ਉਠਹਿ ਬਹੁ ਭਾਤੀ ਫਿਰਿ ਸਲਲੈ ਸਲਲ ਸਮਾਇਦਾ ॥੮॥
ਇਕੁ ਜਾਚਿਕੁ ਮੰਗੈ ਦਾਨੁ ਦੁਆਰੈ ॥ ਜਾ ਪ੍ਰਭ ਭਾਵੈ ਤਾ ਕਿਰਪਾ ਧਾਰੈ ॥ ਦੇਹੁ ਦਰਸੁ ਜਿਤੁ ਮਨੁ ਤ੍ਰਿਪਤਾਸੈ ਹਰਿ ਕੀਰਤਨਿ ਮਨੁ ਠਹਰਾਇਦਾ ॥੯॥
ਰੂੜੋ ਠਾਕੁਰੁ ਕਿਤੈ ਵਸਿ ਨ ਆਵੈ ॥ ਹਰਿ ਸੋ ਕਿਛੁ ਕਰੇ ਜਿ ਹਰਿ ਕਿਆ ਸੰਤਾ ਭਾਵੈ ॥ ਕੀਤਾ ਲੋੜਨਿ ਸੋਈ ਕਰਾਇਨਿ ਦਰਿ ਫੇਰੁ ਨ ਕੋਈ ਪਾਇਦਾ ॥੧੦॥
ਜਿਥੈ ਅਉਘਟੁ ਆਇ ਬਨਤੁ ਹੈ ਪ੍ਰਾਣੀ ॥ ਤਿਥੈ ਹਰਿ ਧਿਆਈਐ ਸਾਰਿੰਗਪਾਣੀ ॥ ਜਿਥੈ ਪੁਤ੍ਰੁ ਕਲਤ੍ਰੁ ਨ ਬੇਲੀ ਕੋਈ ਤਿਥੈ ਹਰਿ ਆਪਿ ਛਡਾਇਦਾ ॥੧੧॥
ਵਡਾ ਸਾਹਿਬੁ ਅਗਮ ਅਥਾਹਾ ॥ ਕਿਉ ਮਿਲੀਐ ਪ੍ਰਭ ਵੇਪਰਵਾਹਾ ॥ ਕਾਟਿ ਸਿਲਕ ਜਿਸੁ ਮਾਰਗਿ ਪਾਏ ਸੋ ਵਿਚਿ ਸੰਗਤਿ ਵਾਸਾ ਪਾਇਦਾ ॥੧੨॥
ਹੁਕਮੁ ਬੂਝੈ ਸੋ ਸੇਵਕੁ ਕਹੀਐ ॥ ਬੁਰਾ ਭਲਾ ਦੁਇ ਸਮਸਰਿ ਸਹੀਐ ॥ ਹਉਮੈ ਜਾਇ ਤ ਏਕੋ ਬੂਝੈ ਸੋ ਗੁਰਮੁਖਿ ਸਹਜਿ ਸਮਾਇਦਾ ॥੧੩॥
ਹਰਿ ਕੇ ਭਗਤ ਸਦਾ ਸੁਖਵਾਸੀ ॥ ਬਾਲ ਸੁਭਾਇ ਅਤੀਤ ਉਦਾਸੀ ॥ ਅਨਿਕ ਰੰਗ ਕਰਹਿ ਬਹੁ ਭਾਤੀ ਜਿਉ ਪਿਤਾ ਪੂਤੁ ਲਾਡਾਇਦਾ ॥੧੪॥
ਅਗਮ ਅਗੋਚਰੁ ਕੀਮਤਿ ਨਹੀ ਪਾਈ ॥ ਤਾ ਮਿਲੀਐ ਜਾ ਲਏ ਮਿਲਾਈ ॥ ਗੁਰਮੁਖਿ ਪ੍ਰਗਟੁ ਭਇਆ ਤਿਨ ਜਨ ਕਉ ਜਿਨ ਧੁਰਿ ਮਸਤਕਿ ਲੇਖੁ ਲਿਖਾਇਦਾ ॥੧੫॥
ਤੂ ਆਪੇ ਕਰਤਾ ਕਾਰਣ ਕਰਣਾ ॥ ਸ੍ਰਿਸਟਿ ਉਪਾਇ ਧਰੀ ਸਭ ਧਰਣਾ ॥ ਜਨ ਨਾਨਕੁ ਸਰਣਿ ਪਇਆ ਹਰਿ ਦੁਆਰੈ ਹਰਿ ਭਾਵੈ ਲਾਜ ਰਖਾਇਦਾ ॥੧੬॥੧॥੫॥
ਮਾਰੂ ਸੋਲਹੇ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਜੋ ਦੀਸੈ ਸੋ ਏਕੋ ਤੂਹੈ ॥ ਬਾਣੀ ਤੇਰੀ ਸ੍ਰਵਣਿ ਸੁਣੀਐ ॥ ਦੂਜੀ ਅਵਰ ਨ ਜਾਪਸਿ ਕਾਈ ਸਗਲ ਤੁਮਾਰੀ ਧਾਰਣਾ ॥੧॥
ਆਪਿ ਚਿਤਾਰੇ ਅਪਣਾ ਕੀਆ ॥ ਆਪੇ ਆਪਿ ਆਪਿ ਪ੍ਰਭੁ ਥੀਆ ॥ ਆਪਿ ਉਪਾਇ ਰਚਿਓਨੁ ਪਸਾਰਾ ਆਪੇ ਘਟਿ ਘਟਿ ਸਾਰਣਾ ॥੨॥
ਇਕਿ ਉਪਾਏ ਵਡ ਦਰਵਾਰੀ ॥ ਇਕਿ ਉਦਾਸੀ ਇਕਿ ਘਰ ਬਾਰੀ ॥
aap tarai sagale kul taare har dharageh pat siau jaidhaa ||6||
kha(n)dd pataal dheep sabh loaa ||
sabh kaalai vas aap prabh keeaa ||
nihachal ek aap abinaasee so nihachal jo tiseh dhiaaidhaa ||7||
har kaa sevak so har jehaa ||
bhedh na jaanahu maanas dhehaa ||
jiau jal tara(n)g uTheh bahu bhaatee fir salalai salal samaidhaa ||8||
eik jaachik ma(n)gai dhaan dhuaarai ||
jaa prabh bhaavai taa kirapaa dhaarai ||
dheh dharas jit man tirapataasai har keeratan man Thaharaidhaa ||9||
rooRo Thaakur kitai vas na aavai ||
har so kichh kare j har kiaa sa(n)taa bhaavai ||
keetaa loRan soiee karain dhar fer na koiee paidhaa ||10||
jithai aaughaT aai banat hai praanee ||
tithai har dhiaaieeaai saari(n)gapaanee ||
jithai putr kalatr na belee koiee tithai har aap chhaddaidhaa ||11||
vaddaa saahib agam athaahaa ||
kiau mileeaai prabh veparavaahaa ||
kaaT silak jis maarag paae so vich sa(n)gat vaasaa paidhaa ||12||
hukam boojhai so sevak kaheeaai ||
buraa bhalaa dhui samasar saheeaai ||
haumai jai ta eko boojhai so gurmukh sahaj samaidhaa ||13||
har ke bhagat sadhaa sukhavaasee ||
baal subhai ateet udhaasee ||
anik ra(n)g kareh bahu bhaatee jiau pitaa poot laaddaidhaa ||14||
agam agochar keemat nahee paiee ||
taa mileeaai jaa le milaiee ||
gurmukh pragaT bhiaa tin jan kau jin dhur masatak lekh likhaidhaa ||15||
too aape karataa kaaran karanaa ||
sirasaT upai dharee sabh dharanaa ||
jan naanak saran piaa har dhuaarai har bhaavai laaj rakhaidhaa ||16||1||5||
maaroo solahe mahalaa panjavaa
ikOankaar satigur prasaadh ||
jo dheesai so eko toohai ||
baanee teree sravan suneeaai ||
dhoojee avar na jaapas kaiee sagal tumaaree dhaaranaa ||1||
aap chitaare apanaa keeaa ||
aape aap aap prabh theeaa ||
aap upai rachion pasaaraa aape ghaT ghaT saaranaa ||2||
eik upaae vadd dharavaaree ||
eik udhaasee ik ghar baaree ||