Sri Guru Granth Sahib

ਅੰਗ ੧੦੭੭

ਇਕਿ ਭੂਖੇ ਇਕਿ ਤ੍ਰਿਪਤਿ ਅਘਾਏ ਸਭਸੈ ਤੇਰਾ ਪਾਰਣਾ ॥੩॥
ਆਪੇ ਸਤਿ ਸਤਿ ਸਤਿ ਸਾਚਾ ॥ ਓਤਿ ਪੋਤਿ ਭਗਤਨ ਸੰਗਿ ਰਾਚਾ ॥ ਆਪੇ ਗੁਪਤੁ ਆਪੇ ਹੈ ਪਰਗਟੁ ਅਪਣਾ ਆਪੁ ਪਸਾਰਣਾ ॥੪॥
ਸਦਾ ਸਦਾ ਸਦ ਹੋਵਣਹਾਰਾ ॥ ਊਚਾ ਅਗਮੁ ਅਥਾਹੁ ਅਪਾਰਾ ॥ ਊਣੇ ਭਰੇ ਭਰੇ ਭਰਿ ਊਣੇ ਏਹਿ ਚਲਤ ਸੁਆਮੀ ਕੇ ਕਾਰਣਾ ॥੫॥
ਮੁਖਿ ਸਾਲਾਹੀ ਸਚੇ ਸਾਹਾ ॥ ਨੈਣੀ ਪੇਖਾ ਅਗਮ ਅਥਾਹਾ ॥ ਕਰਨੀ ਸੁਣਿ ਸੁਣਿ ਮਨੁ ਤਨੁ ਹਰਿਆ ਮੇਰੇ ਸਾਹਿਬ ਸਗਲ ਉਧਾਰਣਾ ॥੬॥
ਕਰਿ ਕਰਿ ਵੇਖਹਿ ਕੀਤਾ ਅਪਣਾ ॥ ਜੀਅ ਜੰਤ ਸੋਈ ਹੈ ਜਪਣਾ ॥ ਅਪਣੀ ਕੁਦਰਤਿ ਆਪੇ ਜਾਣੈ ਨਦਰੀ ਨਦਰਿ ਨਿਹਾਲਣਾ ॥੭॥
ਸੰਤ ਸਭਾ ਜਹ ਬੈਸਹਿ ਪ੍ਰਭ ਪਾਸੇ ॥ ਅਨੰਦ ਮੰਗਲ ਹਰਿ ਚਲਤ ਤਮਾਸੇ ॥ ਗੁਣ ਗਾਵਹਿ ਅਨਹਦ ਧੁਨਿ ਬਾਣੀ ਤਹ ਨਾਨਕ ਦਾਸੁ ਚਿਤਾਰਣਾ ॥੮॥
ਆਵਣੁ ਜਾਣਾ ਸਭੁ ਚਲਤੁ ਤੁਮਾਰਾ ॥ ਕਰਿ ਕਰਿ ਦੇਖੈ ਖੇਲੁ ਅਪਾਰਾ ॥ ਆਪਿ ਉਪਾਏ ਉਪਾਵਣਹਾਰਾ ਅਪਣਾ ਕੀਆ ਪਾਲਣਾ ॥੯॥
ਸੁਣਿ ਸੁਣਿ ਜੀਵਾ ਸੋਇ ਤੁਮਾਰੀ ॥ ਸਦਾ ਸਦਾ ਜਾਈ ਬਲਿਹਾਰੀ ॥ ਦੁਇ ਕਰ ਜੋੜਿ ਸਿਮਰਉ ਦਿਨੁ ਰਾਤੀ ਮੇਰੇ ਸੁਆਮੀ ਅਗਮ ਅਪਾਰਣਾ ॥੧੦॥
ਤੁਧੁ ਬਿਨੁ ਦੂਜੇ ਕਿਸੁ ਸਾਲਾਹੀ ॥ ਏਕੋ ਏਕੁ ਜਪੀ ਮਨ ਮਾਹੀ ॥ ਹੁਕਮੁ ਬੂਝਿ ਜਨ ਭਏ ਨਿਹਾਲਾ ਇਹ ਭਗਤਾ ਕੀ ਘਾਲਣਾ ॥੧੧॥
ਗੁਰ ਉਪਦੇਸਿ ਜਪੀਐ ਮਨਿ ਸਾਚਾ ॥ ਗੁਰ ਉਪਦੇਸਿ ਰਾਮ ਰੰਗਿ ਰਾਚਾ ॥ ਗੁਰ ਉਪਦੇਸਿ ਤੁਟਹਿ ਸਭਿ ਬੰਧਨ ਇਹੁ ਭਰਮੁ ਮੋਹੁ ਪਰਜਾਲਣਾ ॥੧੨॥
ਜਹ ਰਾਖੈ ਸੋਈ ਸੁਖ ਥਾਨਾ ॥ ਸਹਜੇ ਹੋਇ ਸੋਈ ਭਲ ਮਾਨਾ ॥ ਬਿਨਸੇ ਬੈਰ ਨਾਹੀ ਕੋ ਬੈਰੀ ਸਭੁ ਏਕੋ ਹੈ ਭਾਲਣਾ ॥੧੩॥
ਡਰ ਚੂਕੇ ਬਿਨਸੇ ਅੰਧਿਆਰੇ ॥ ਪ੍ਰਗਟ ਭਏ ਪ੍ਰਭ ਪੁਰਖ ਨਿਰਾਰੇ ॥ ਆਪੁ ਛੋਡਿ ਪਏ ਸਰਣਾਈ ਜਿਸ ਕਾ ਸਾ ਤਿਸੁ ਘਾਲਣਾ ॥੧੪॥
ਐਸਾ ਕੋ ਵਡਭਾਗੀ ਆਇਆ ॥ ਆਠ ਪਹਰ ਜਿਨਿ ਖਸਮੁ ਧਿਆਇਆ ॥ ਤਿਸੁ ਜਨ ਕੈ ਸੰਗਿ ਤਰੈ ਸਭੁ ਕੋਈ ਸੋ ਪਰਵਾਰ ਸਧਾਰਣਾ ॥੧੫॥
ਇਹ ਬਖਸੀਸ ਖਸਮ ਤੇ ਪਾਵਾ ॥ ਆਠ ਪਹਰ ਕਰ ਜੋੜਿ ਧਿਆਵਾ ॥ ਨਾਮੁ ਜਪੀ ਨਾਮਿ ਸਹਜਿ ਸਮਾਵਾ ਨਾਮੁ ਨਾਨਕ ਮਿਲੈ ਉਚਾਰਣਾ ॥੧੬॥੧॥੬॥
ਮਾਰੂ ਮਹਲਾ ੫ ॥
ਸੂਰਤਿ ਦੇਖਿ ਨ ਭੂਲੁ ਗਵਾਰਾ ॥ ਮਿਥਨ ਮੋਹਾਰਾ ਝੂਠੁ ਪਸਾਰਾ ॥ ਜਗ ਮਹਿ ਕੋਈ ਰਹਣੁ ਨ ਪਾਏ ਨਿਹਚਲੁ ਏਕੁ ਨਾਰਾਇਣਾ ॥੧॥
ਗੁਰ ਪੂਰੇ ਕੀ ਪਉ ਸਰਣਾਈ ॥ ਮੋਹੁ ਸੋਗੁ ਸਭੁ ਭਰਮੁ ਮਿਟਾਈ ॥ ਏਕੋ ਮੰਤ੍ਰੁ ਦ੍ਰਿੜਾਏ ਅਉਖਧੁ ਸਚੁ ਨਾਮੁ ਰਿਦ ਗਾਇਣਾ ॥੨॥

Ang 1077

eik bhookhe ik tirapat aghaae sabhasai teraa paaranaa ||3||
aape sat sat sat saachaa ||
ot pot bhagatan sa(n)g raachaa ||
aape gupat aape hai paragaT apanaa aap pasaaranaa ||4||
sadhaa sadhaa sadh hovanahaaraa ||
uoochaa agam athaahu apaaraa ||
uoone bhare bhare bhar uoone eh chalat suaamee ke kaaranaa ||5||
mukh saalaahee sache saahaa ||
nainee pekhaa agam athaahaa ||
karanee sun sun man tan hariaa mere saahib sagal udhaaranaa ||6||
kar kar vekheh keetaa apanaa ||
jeea ja(n)t soiee hai japanaa ||
apanee kudharat aape jaanai nadharee nadhar nihaalanaa ||7||
sa(n)t sabhaa jeh baiseh prabh paase ||
ana(n)dh ma(n)gal har chalat tamaase ||
gun gaaveh anahadh dhun baanee teh naanak dhaas chitaaranaa ||8||
aavan jaanaa sabh chalat tumaaraa ||
kar kar dhekhai khel apaaraa ||
aap upaae upaavanahaaraa apanaa keeaa paalanaa ||9||
sun sun jeevaa soi tumaaree ||
sadhaa sadhaa jaiee balihaaree ||
dhui kar joR simarau dhin raatee mere suaamee agam apaaranaa ||10||
tudh bin dhooje kis saalaahee ||
eko ek japee man maahee ||
hukam boojh jan bhe nihaalaa ieh bhagataa kee ghaalanaa ||11||
gur upadhes japeeaai man saachaa ||
gur upadhes raam ra(n)g raachaa ||
gur upadhes tuTeh sabh ba(n)dhan ih bharam moh parajaalanaa ||12||
jeh raakhai soiee sukh thaanaa ||
sahaje hoi soiee bhal maanaa ||
binase bair naahee ko bairee sabh eko hai bhaalanaa ||13||
ddar chooke binase a(n)dhiaare ||
pragaT bhe prabh purakh niraare ||
aap chhodd pe saranaiee jis kaa saa tis ghaalanaa ||14||
aaisaa ko vaddabhaagee aaiaa ||
aaTh pahar jin khasam dhiaaiaa ||
tis jan kai sa(n)g tarai sabh koiee so paravaar sadhaaranaa ||15||
eeh bakhasees khasam te paavaa ||
aaTh pahar kar joR dhiaavaa ||
naam japee naam sahaj samaavaa naam naanak milai uchaaranaa ||16||1||6||
maaroo mahalaa panjavaa ||
soorat dhekh na bhool gavaaraa ||
mithan mohaaraa jhooTh pasaaraa ||
jag meh koiee rahan na paae nihachal ek naarainaa ||1||
gur poore kee pau saranaiee ||
moh sog sabh bharam miTaiee ||
eko ma(n)tr dhiraRaae aaukhadh sach naam ridh gainaa ||2||