Sri Guru Granth Sahib

ਅੰਗ ੧੦੭੮

ਜਿਸੁ ਨਾਮੈ ਕਉ ਤਰਸਹਿ ਬਹੁ ਦੇਵਾ ॥ ਸਗਲ ਭਗਤ ਜਾ ਕੀ ਕਰਦੇ ਸੇਵਾ ॥ ਅਨਾਥਾ ਨਾਥੁ ਦੀਨ ਦੁਖ ਭੰਜਨੁ ਸੋ ਗੁਰ ਪੂਰੇ ਤੇ ਪਾਇਣਾ ॥੩॥
ਹੋਰੁ ਦੁਆਰਾ ਕੋਇ ਨ ਸੂਝੈ ॥ ਤ੍ਰਿਭਵਣ ਧਾਵੈ ਤਾ ਕਿਛੂ ਨ ਬੂਝੈ ॥ ਸਤਿਗੁਰੁ ਸਾਹੁ ਭੰਡਾਰੁ ਨਾਮ ਜਿਸੁ ਇਹੁ ਰਤਨੁ ਤਿਸੈ ਤੇ ਪਾਇਣਾ ॥੪॥
ਜਾ ਕੀ ਧੂਰਿ ਕਰੇ ਪੁਨੀਤਾ ॥ ਸੁਰਿ ਨਰ ਦੇਵ ਨ ਪਾਵਹਿ ਮੀਤਾ ॥ ਸਤਿ ਪੁਰਖੁ ਸਤਿਗੁਰੁ ਪਰਮੇਸਰੁ ਜਿਸੁ ਭੇਟਤ ਪਾਰਿ ਪਰਾਇਣਾ ॥੫॥
ਪਾਰਜਾਤੁ ਲੋੜਹਿ ਮਨ ਪਿਆਰੇ ॥ ਕਾਮਧੇਨੁ ਸੋਹੀ ਦਰਬਾਰੇ ॥ ਤ੍ਰਿਪਤਿ ਸੰਤੋਖੁ ਸੇਵਾ ਗੁਰ ਪੂਰੇ ਨਾਮੁ ਕਮਾਇ ਰਸਾਇਣਾ ॥੬॥
ਗੁਰ ਕੈ ਸਬਦਿ ਮਰਹਿ ਪੰਚ ਧਾਤੂ ॥ ਭੈ ਪਾਰਬ੍ਰਹਮ ਹੋਵਹਿ ਨਿਰਮਲਾ ਤੂ ॥ ਪਾਰਸੁ ਜਬ ਭੇਟੈ ਗੁਰੁ ਪੂਰਾ ਤਾ ਪਾਰਸੁ ਪਰਸਿ ਦਿਖਾਇਣਾ ॥੭॥
ਕਈ ਬੈਕੁੰਠ ਨਾਹੀ ਲਵੈ ਲਾਗੇ ॥ ਮੁਕਤਿ ਬਪੁੜੀ ਭੀ ਗਿਆਨੀ ਤਿਆਗੇ ॥ ਏਕੰਕਾਰੁ ਸਤਿਗੁਰ ਤੇ ਪਾਈਐ ਹਉ ਬਲਿ ਬਲਿ ਗੁਰ ਦਰਸਾਇਣਾ ॥੮॥
ਗੁਰ ਕੀ ਸੇਵ ਨ ਜਾਣੈ ਕੋਈ ॥ ਗੁਰੁ ਪਾਰਬ੍ਰਹਮੁ ਅਗੋਚਰੁ ਸੋਈ ॥ ਜਿਸ ਨੋ ਲਾਇ ਲਏ ਸੋ ਸੇਵਕੁ ਜਿਸੁ ਵਡਭਾਗ ਮਥਾਇਣਾ ॥੯॥
ਗੁਰ ਕੀ ਮਹਿਮਾ ਬੇਦ ਨ ਜਾਣਹਿ ॥ ਤੁਛ ਮਾਤ ਸੁਣਿ ਸੁਣਿ ਵਖਾਣਹਿ ॥ ਪਾਰਬ੍ਰਹਮ ਅਪਰੰਪਰ ਸਤਿਗੁਰ ਜਿਸੁ ਸਿਮਰਤ ਮਨੁ ਸੀਤਲਾਇਣਾ ॥੧੦॥
ਜਾ ਕੀ ਸੋਇ ਸੁਣੀ ਮਨੁ ਜੀਵੈ ॥ ਰਿਦੈ ਵਸੈ ਤਾ ਠੰਢਾ ਥੀਵੈ ॥ ਗੁਰੁ ਮੁਖਹੁ ਅਲਾਏ ਤਾ ਸੋਭਾ ਪਾਏ ਤਿਸੁ ਜਮ ਕੈ ਪੰਥਿ ਨ ਪਾਇਣਾ ॥੧੧॥
ਸੰਤਨ ਕੀ ਸਰਣਾਈ ਪੜਿਆ ॥ ਜੀਉ ਪ੍ਰਾਣ ਧਨੁ ਆਗੈ ਧਰਿਆ ॥ ਸੇਵਾ ਸੁਰਤਿ ਨ ਜਾਣਾ ਕਾਈ ਤੁਮ ਕਰਹੁ ਦਇਆ ਕਿਰਮਾਇਣਾ ॥੧੨॥
ਨਿਰਗੁਣ ਕਉ ਸੰਗਿ ਲੇਹੁ ਰਲਾਏ ॥ ਕਰਿ ਕਿਰਪਾ ਮੋਹਿ ਟਹਲੈ ਲਾਏ ॥ ਪਖਾ ਫੇਰਉ ਪੀਸਉ ਸੰਤ ਆਗੈ ਚਰਣ ਧੋਇ ਸੁਖੁ ਪਾਇਣਾ ॥੧੩॥
ਬਹੁਤੁ ਦੁਆਰੇ ਭ੍ਰਮਿ ਭ੍ਰਮਿ ਆਇਆ ॥ ਤੁਮਰੀ ਕ੍ਰਿਪਾ ਤੇ ਤੁਮ ਸਰਣਾਇਆ ॥ ਸਦਾ ਸਦਾ ਸੰਤਹ ਸੰਗਿ ਰਾਖਹੁ ਏਹੁ ਨਾਮ ਦਾਨੁ ਦੇਵਾਇਣਾ ॥੧੪॥
ਭਏ ਕ੍ਰਿਪਾਲ ਗੁਸਾਈ ਮੇਰੇ ॥ ਦਰਸਨੁ ਪਾਇਆ ਸਤਿਗੁਰ ਪੂਰੇ ॥ ਸੂਖ ਸਹਜ ਸਦਾ ਆਨੰਦਾ ਨਾਨਕ ਦਾਸ ਦਸਾਇਣਾ ॥੧੫॥੨॥੭॥
ਮਾਰੂ ਸੋਲਹੇ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਸਿਮਰੈ ਧਰਤੀ ਅਰੁ ਆਕਾਸਾ ॥ ਸਿਮਰਹਿ ਚੰਦ ਸੂਰਜ ਗੁਣਤਾਸਾ ॥ ਪਉਣ ਪਾਣੀ ਬੈਸੰਤਰ ਸਿਮਰਹਿ ਸਿਮਰੈ ਸਗਲ ਉਪਾਰਜਨਾ ॥੧॥

Ang 1078

jis naamai kau taraseh bahu dhevaa ||
sagal bhagat jaa kee karadhe sevaa ||
anaathaa naath dheen dhukh bha(n)jan so gur poore te painaa ||3||
hor dhuaaraa koi na soojhai ||
tirabhavan dhaavai taa kichhoo na boojhai ||
satigur saahu bha(n)ddaar naam jis ih ratan tisai te painaa ||4||
jaa kee dhoor kare puneetaa ||
sur nar dhev na paaveh meetaa ||
sat purakh satigur paramesar jis bheTat paar parainaa ||5||
paarajaat loReh man piaare ||
kaamadhen sohee dharabaare ||
tirapat sa(n)tokh sevaa gur poore naam kamai rasainaa ||6||
gur kai sabadh mareh pa(n)ch dhaatoo ||
bhai paarabraham hoveh niramalaa too ||
paaras jab bheTai gur pooraa taa paaras paras dhikhainaa ||7||
kiee baiku(n)Th naahee lavai laage ||
mukat bapuRee bhee giaanee tiaage ||
eka(n)kaar satigur te paieeaai hau bal bal gur dharasainaa ||8||
gur kee sev na jaanai koiee ||
gur paarabraham agochar soiee ||
jis no lai le so sevak jis vaddabhaag mathainaa ||9||
gur kee mahimaa bedh na jaaneh ||
tuchh maat sun sun vakhaaneh ||
paarabraham apara(n)par satigur jis simarat man seetalainaa ||10||
jaa kee soi sunee man jeevai ||
ridhai vasai taa Tha(n)ddaa theevai ||
gur mukhahu alaae taa sobhaa paae tis jam kai pa(n)th na painaa ||11||
sa(n)tan kee saranaiee paRiaa ||
jeeau praan dhan aagai dhariaa ||
sevaa surat na jaanaa kaiee tum karahu dhiaa kiramainaa ||12||
niragun kau sa(n)g leh ralaae ||
kar kirapaa moh Tahalai laae ||
pakhaa ferau peesau sa(n)t aagai charan dhoi sukh painaa ||13||
bahut dhuaare bhram bhram aaiaa ||
tumaree kirapaa te tum saranaiaa ||
sadhaa sadhaa sa(n)teh sa(n)g raakhahu eh naam dhaan dhevainaa ||14||
bhe kirapaal gusaiee mere ||
dharasan paiaa satigur poore ||
sookh sahaj sadhaa aana(n)dhaa naanak dhaas dhasainaa ||15||2||7||
maaroo solahe mahalaa panjavaa
ikOankaar satigur prasaadh ||
simarai dharatee ar aakaasaa ||
simareh cha(n)dh sooraj gunataasaa ||
paun paanee baisa(n)tar simareh simarai sagal upaarajanaa ||1||