ਸਿਮਰਹਿ ਖੰਡ ਦੀਪ ਸਭਿ ਲੋਆ ॥ ਸਿਮਰਹਿ ਪਾਤਾਲ ਪੁਰੀਆ ਸਚੁ ਸੋਆ ॥ ਸਿਮਰਹਿ ਖਾਣੀ ਸਿਮਰਹਿ ਬਾਣੀ ਸਿਮਰਹਿ ਸਗਲੇ ਹਰਿ ਜਨਾ ॥੨॥
ਸਿਮਰਹਿ ਬ੍ਰਹਮੇ ਬਿਸਨ ਮਹੇਸਾ ॥ ਸਿਮਰਹਿ ਦੇਵਤੇ ਕੋੜਿ ਤੇਤੀਸਾ ॥ ਸਿਮਰਹਿ ਜਖੵਿ ਦੈਤ ਸਭਿ ਸਿਮਰਹਿ ਅਗਨਤੁ ਨ ਜਾਈ ਜਸੁ ਗਨਾ ॥੩॥
ਸਿਮਰਹਿ ਪਸੁ ਪੰਖੀ ਸਭਿ ਭੂਤਾ ॥ ਸਿਮਰਹਿ ਬਨ ਪਰਬਤ ਅਉਧੂਤਾ ॥ ਲਤਾ ਬਲੀ ਸਾਖ ਸਭ ਸਿਮਰਹਿ ਰਵਿ ਰਹਿਆ ਸੁਆਮੀ ਸਭ ਮਨਾ ॥੪॥
ਸਿਮਰਹਿ ਥੂਲ ਸੂਖਮ ਸਭਿ ਜੰਤਾ ॥ ਸਿਮਰਹਿ ਸਿਧ ਸਾਧਿਕ ਹਰਿ ਮੰਤਾ ॥ ਗੁਪਤ ਪ੍ਰਗਟ ਸਿਮਰਹਿ ਪ੍ਰਭ ਮੇਰੇ ਸਗਲ ਭਵਨ ਕਾ ਪ੍ਰਭ ਧਨਾ ॥੫॥
ਸਿਮਰਹਿ ਨਰ ਨਾਰੀ ਆਸਰਮਾ ॥ ਸਿਮਰਹਿ ਜਾਤਿ ਜੋਤਿ ਸਭਿ ਵਰਨਾ ॥ ਸਿਮਰਹਿ ਗੁਣੀ ਚਤੁਰ ਸਭਿ ਬੇਤੇ ਸਿਮਰਹਿ ਰੈਣੀ ਅਰੁ ਦਿਨਾ ॥੬॥
ਸਿਮਰਹਿ ਘੜੀ ਮੂਰਤ ਪਲ ਨਿਮਖਾ ॥ ਸਿਮਰੈ ਕਾਲੁ ਅਕਾਲੁ ਸੁਚਿ ਸੋਚਾ ॥ ਸਿਮਰਹਿ ਸਉਣ ਸਾਸਤ੍ਰ ਸੰਜੋਗਾ ਅਲਖੁ ਨ ਲਖੀਐ ਇਕੁ ਖਿਨਾ ॥੭॥
ਕਰਨ ਕਰਾਵਨਹਾਰ ਸੁਆਮੀ ॥ ਸਗਲ ਘਟਾ ਕੇ ਅੰਤਰਜਾਮੀ ॥ ਕਰਿ ਕਿਰਪਾ ਜਿਸੁ ਭਗਤੀ ਲਾਵਹੁ ਜਨਮੁ ਪਦਾਰਥੁ ਸੋ ਜਿਨਾ ॥੮॥
ਜਾ ਕੈ ਮਨਿ ਵੂਠਾ ਪ੍ਰਭੁ ਅਪਨਾ ॥ ਪੂਰੈ ਕਰਮਿ ਗੁਰ ਕਾ ਜਪੁ ਜਪਨਾ ॥ ਸਰਬ ਨਿਰੰਤਰਿ ਸੋ ਪ੍ਰਭੁ ਜਾਤਾ ਬਹੁੜਿ ਨ ਜੋਨੀ ਭਰਮਿ ਰੁਨਾ ॥੯॥
ਗੁਰ ਕਾ ਸਬਦੁ ਵਸੈ ਮਨਿ ਜਾ ਕੈ ॥ ਦੂਖੁ ਦਰਦੁ ਭ੍ਰਮੁ ਤਾ ਕਾ ਭਾਗੈ ॥ ਸੂਖ ਸਹਜ ਆਨੰਦ ਨਾਮ ਰਸੁ ਅਨਹਦ ਬਾਣੀ ਸਹਜ ਧੁਨਾ ॥੧੦॥
ਸੋ ਧਨਵੰਤਾ ਜਿਨਿ ਪ੍ਰਭੁ ਧਿਆਇਆ ॥ ਸੋ ਪਤਿਵੰਤਾ ਜਿਨਿ ਸਾਧਸੰਗੁ ਪਾਇਆ ॥ ਪਾਰਬ੍ਰਹਮੁ ਜਾ ਕੈ ਮਨਿ ਵੂਠਾ ਸੋ ਪੂਰ ਕਰੰਮਾ ਨਾ ਛਿਨਾ ॥੧੧॥
ਜਲਿ ਥਲਿ ਮਹੀਅਲਿ ਸੁਆਮੀ ਸੋਈ ॥ ਅਵਰੁ ਨ ਕਹੀਐ ਦੂਜਾ ਕੋਈ ॥ ਗੁਰ ਗਿਆਨ ਅੰਜਨਿ ਕਾਟਿਓ ਭ੍ਰਮੁ ਸਗਲਾ ਅਵਰੁ ਨ ਦੀਸੈ ਏਕ ਬਿਨਾ ॥੧੨॥
ਊਚੇ ਤੇ ਊਚਾ ਦਰਬਾਰਾ ॥ ਕਹਣੁ ਨ ਜਾਈ ਅੰਤੁ ਨ ਪਾਰਾ ॥ ਗਹਿਰ ਗੰਭੀਰ ਅਥਾਹ ਸੁਆਮੀ ਅਤੁਲੁ ਨ ਜਾਈ ਕਿਆ ਮਿਨਾ ॥੧੩॥
ਤੂ ਕਰਤਾ ਤੇਰਾ ਸਭੁ ਕੀਆ ॥ ਤੁਝੁ ਬਿਨੁ ਅਵਰੁ ਨ ਕੋਈ ਬੀਆ ॥ ਆਦਿ ਮਧਿ ਅੰਤਿ ਪ੍ਰਭੁ ਤੂਹੈ ਸਗਲ ਪਸਾਰਾ ਤੁਮ ਤਨਾ ॥੧੪॥
ਜਮਦੂਤੁ ਤਿਸੁ ਨਿਕਟਿ ਨ ਆਵੈ ॥ ਸਾਧਸੰਗਿ ਹਰਿ ਕੀਰਤਨੁ ਗਾਵੈ ॥ ਸਗਲ ਮਨੋਰਥ ਤਾ ਕੇ ਪੂਰਨ ਜੋ ਸ੍ਰਵਣੀ ਪ੍ਰਭ ਕਾ ਜਸੁ ਸੁਨਾ ॥੧੫॥
ਤੂ ਸਭਨਾ ਕਾ ਸਭੁ ਕੋ ਤੇਰਾ ॥ ਸਾਚੇ ਸਾਹਿਬ ਗਹਿਰ ਗੰਭੀਰਾ ॥
simareh kha(n)dd dheep sabh loaa ||
simareh paataal pureeaa sach soaa ||
simareh khaanee simareh baanee simareh sagale har janaa ||2||
simareh brahame bisan mahesaa ||
simareh dhevate koR teteesaa ||
simareh jakhiye dhait sabh simareh aganat na jaiee jas ganaa ||3||
simareh pas pa(n)khee sabh bhootaa ||
simareh ban parabat aaudhootaa ||
lataa balee saakh sabh simareh rav rahiaa suaamee sabh manaa ||4||
simareh thool sookham sabh ja(n)taa ||
simareh sidh saadhik har ma(n)taa ||
gupat pragaT simareh prabh mere sagal bhavan kaa prabh dhanaa ||5||
simareh nar naaree aasaramaa ||
simareh jaat jot sabh varanaa ||
simareh gunee chatur sabh bete simareh rainee ar dhinaa ||6||
simareh ghaRee moorat pal nimakhaa ||
simarai kaal akaal such sochaa ||
simareh saun saasatr sa(n)jogaa alakh na lakheeaai ik khinaa ||7||
karan karaavanahaar suaamee ||
sagal ghaTaa ke a(n)tarajaamee ||
kar kirapaa jis bhagatee laavahu janam padhaarath so jinaa ||8||
jaa kai man vooThaa prabh apanaa ||
poorai karam gur kaa jap japanaa ||
sarab nira(n)tar so prabh jaataa bahuR na jonee bharam runaa ||9||
gur kaa sabadh vasai man jaa kai || dhookh dharadh bhram taa kaa bhaagai ||
sookh sahaj aana(n)dh naam ras anahadh baanee sahaj dhunaa ||10||
so dhanava(n)taa jin prabh dhiaaiaa ||
so pativa(n)taa jin saadhasa(n)g paiaa ||
paarabraham jaa kai man vooThaa so poor kara(n)maa naa chhinaa ||11||
jal thal maheeal suaamee soiee ||
avar na kaheeaai dhoojaa koiee ||
gur giaan a(n)jan kaaTio bhram sagalaa avar na dheesai ek binaa ||12||
uooche te uoochaa dharabaaraa ||
kahan na jaiee a(n)t na paaraa ||
gahir ga(n)bheer athaeh suaamee atul na jaiee kiaa minaa ||13||
too karataa teraa sabh keeaa ||
tujh bin avar na koiee beeaa ||
aadh madh a(n)t prabh toohai sagal pasaaraa tum tanaa ||14||
jamadhoot tis nikaT na aavai ||
saadhasa(n)g har keeratan gaavai ||
sagal manorath taa ke pooran jo sravanee prabh kaa jas sunaa ||15||
too sabhanaa kaa sabh ko teraa || saache saahib gahir ga(n)bheeraa ||