Sri Guru Granth Sahib

ਅੰਗ ੧੦੮੦

ਕਹੁ ਨਾਨਕ ਸੇਈ ਜਨ ਊਤਮ ਜੋ ਭਾਵਹਿ ਸੁਆਮੀ ਤੁਮ ਮਨਾ ॥੧੬॥੧॥੮॥
ਮਾਰੂ ਮਹਲਾ ੫ ॥
ਪ੍ਰਭ ਸਮਰਥ ਸਰਬ ਸੁਖ ਦਾਨਾ ॥ ਸਿਮਰਉ ਨਾਮੁ ਹੋਹੁ ਮਿਹਰਵਾਨਾ ॥ ਹਰਿ ਦਾਤਾ ਜੀਅ ਜੰਤ ਭੇਖਾਰੀ ਜਨੁ ਬਾਂਛੈ ਜਾਚੰਗਨਾ ॥੧॥
ਮਾਗਉ ਜਨ ਧੂਰਿ ਪਰਮ ਗਤਿ ਪਾਵਉ ॥ ਜਨਮ ਜਨਮ ਕੀ ਮੈਲੁ ਮਿਟਾਵਉ ॥ ਦੀਰਘ ਰੋਗ ਮਿਟਹਿ ਹਰਿ ਅਉਖਧਿ ਹਰਿ ਨਿਰਮਲਿ ਰਾਪੈ ਮੰਗਨਾ ॥੨॥
ਸ੍ਰਵਣੀ ਸੁਣਉ ਬਿਮਲ ਜਸੁ ਸੁਆਮੀ ॥ ਏਕਾ ਓਟ ਤਜਉ ਬਿਖੁ ਕਾਮੀ ॥ ਨਿਵਿ ਨਿਵਿ ਪਾਇ ਲਗਉ ਦਾਸ ਤੇਰੇ ਕਰਿ ਸੁਕ੍ਰਿਤੁ ਨਾਹੀ ਸੰਗਨਾ ॥੩॥
ਰਸਨਾ ਗੁਣ ਗਾਵੈ ਹਰਿ ਤੇਰੇ ॥ ਮਿਟਹਿ ਕਮਾਤੇ ਅਵਗੁਣ ਮੇਰੇ ॥ ਸਿਮਰਿ ਸਿਮਰਿ ਸੁਆਮੀ ਮਨੁ ਜੀਵੈ ਪੰਚ ਦੂਤ ਤਜਿ ਤੰਗਨਾ ॥੪॥
ਚਰਨ ਕਮਲ ਜਪਿ ਬੋਹਿਥਿ ਚਰੀਐ ॥ ਸੰਤਸੰਗਿ ਮਿਲਿ ਸਾਗਰੁ ਤਰੀਐ ॥ ਅਰਚਾ ਬੰਦਨ ਹਰਿ ਸਮਤ ਨਿਵਾਸੀ ਬਾਹੁੜਿ ਜੋਨਿ ਨ ਨੰਗਨਾ ॥੫॥
ਦਾਸ ਦਾਸਨ ਕੋ ਕਰਿ ਲੇਹੁ ਗੋੁਪਾਲਾ ॥ ਕ੍ਰਿਪਾ ਨਿਧਾਨ ਦੀਨ ਦਇਆਲਾ ॥ ਸਖਾ ਸਹਾਈ ਪੂਰਨ ਪਰਮੇਸੁਰ ਮਿਲੁ ਕਦੇ ਨ ਹੋਵੀ ਭੰਗਨਾ ॥੬॥
ਮਨੁ ਤਨੁ ਅਰਪਿ ਧਰੀ ਹਰਿ ਆਗੈ ॥ ਜਨਮ ਜਨਮ ਕਾ ਸੋਇਆ ਜਾਗੈ ॥ ਜਿਸ ਕਾ ਸਾ ਸੋਈ ਪ੍ਰਤਿਪਾਲਕੁ ਹਤਿ ਤਿਆਗੀ ਹਉਮੈ ਹੰਤਨਾ ॥੭॥
ਜਲਿ ਥਲਿ ਪੂਰਨ ਅੰਤਰਜਾਮੀ ॥ ਘਟਿ ਘਟਿ ਰਵਿਆ ਅਛਲ ਸੁਆਮੀ ॥ ਭਰਮ ਭੀਤਿ ਖੋਈ ਗੁਰਿ ਪੂਰੈ ਏਕੁ ਰਵਿਆ ਸਰਬੰਗਨਾ ॥੮॥
ਜਤ ਕਤ ਪੇਖਉ ਪ੍ਰਭ ਸੁਖ ਸਾਗਰ ॥ ਹਰਿ ਤੋਟਿ ਭੰਡਾਰ ਨਾਹੀ ਰਤਨਾਗਰ ॥ ਅਗਹ ਅਗਾਹ ਕਿਛੁ ਮਿਤਿ ਨਹੀ ਪਾਈਐ ਸੋ ਬੂਝੈ ਜਿਸੁ ਕਿਰਪੰਗਨਾ ॥੯॥
ਛਾਤੀ ਸੀਤਲ ਮਨੁ ਤਨੁ ਠੰਢਾ ॥ ਜਨਮ ਮਰਣ ਕੀ ਮਿਟਵੀ ਡੰਝਾ ॥ ਕਰੁ ਗਹਿ ਕਾਢਿ ਲੀਏ ਪ੍ਰਭਿ ਅਪੁਨੈ ਅਮਿਓ ਧਾਰਿ ਦ੍ਰਿਸਟੰਗਨਾ ॥੧੦॥
ਏਕੋ ਏਕੁ ਰਵਿਆ ਸਭ ਠਾਈ ॥ ਤਿਸੁ ਬਿਨੁ ਦੂਜਾ ਕੋਈ ਨਾਹੀ ॥ ਆਦਿ ਮਧਿ ਅੰਤਿ ਪ੍ਰਭੁ ਰਵਿਆ ਤ੍ਰਿਸਨ ਬੁਝੀ ਭਰਮੰਗਨਾ ॥੧੧॥
ਗੁਰੁ ਪਰਮੇਸਰੁ ਗੁਰੁ ਗੋਬਿੰਦੁ ॥ ਗੁਰੁ ਕਰਤਾ ਗੁਰੁ ਸਦ ਬਖਸੰਦੁ ॥ ਗੁਰ ਜਪੁ ਜਾਪਿ ਜਪਤ ਫਲੁ ਪਾਇਆ ਗਿਆਨ ਦੀਪਕੁ ਸੰਤ ਸੰਗਨਾ ॥੧੨॥
ਜੋ ਪੇਖਾ ਸੋ ਸਭੁ ਕਿਛੁ ਸੁਆਮੀ ॥ ਜੋ ਸੁਨਣਾ ਸੋ ਪ੍ਰਭ ਕੀ ਬਾਨੀ ॥ ਜੋ ਕੀਨੋ ਸੋ ਤੁਮਹਿ ਕਰਾਇਓ ਸਰਣਿ ਸਹਾਈ ਸੰਤਹ ਤਨਾ ॥੧੩॥
ਜਾਚਕੁ ਜਾਚੈ ਤੁਮਹਿ ਅਰਾਧੈ ॥ ਪਤਿਤ ਪਾਵਨ ਪੂਰਨ ਪ੍ਰਭ ਸਾਧੈ ॥ ਏਕੋ ਦਾਨੁ ਸਰਬ ਸੁਖ ਗੁਣ ਨਿਧਿ ਆਨ ਮੰਗਨ ਨਿਹਕਿੰਚਨਾ ॥੧੪॥

Ang 1080

kahu naanak seiee jan uootam jo bhaaveh suaamee tum manaa ||16||1||8||
maaroo mahalaa panjavaa ||
prabh samarath sarab sukh dhaanaa ||
simarau naam hoh miharavaanaa ||
har dhaataa jeea ja(n)t bhekhaaree jan baa(n)chhai jaacha(n)ganaa ||1||
maagau jan dhoor param gat paavau ||
janam janam kee mail miTaavau ||
dheeragh rog miTeh har aaukhadh har niramal raapai ma(n)ganaa ||2||
sravanee sunau bimal jas suaamee ||
ekaa oT tajau bikh kaamee ||
niv niv pai lagau dhaas tere kar sukirat naahee sa(n)ganaa ||3||
rasanaa gun gaavai har tere ||
miTeh kamaate avagun mere ||
simar simar suaamee man jeevai pa(n)ch dhoot taj ta(n)ganaa ||4||
charan kamal jap bohith chareeaai ||
sa(n)tasa(n)g mil saagar tareeaai ||
arachaa ba(n)dhan har samat nivaasee baahuR jon na na(n)ganaa ||5||
dhaas dhaasan ko kar leh guopaalaa ||
kirapaa nidhaan dheen dhiaalaa ||
sakhaa sahaiee pooran paramesur mil kadhe na hovee bha(n)ganaa ||6||
man tan arap dharee har aagai ||
janam janam kaa soiaa jaagai ||
jis kaa saa soiee pratipaalak hat tiaagee haumai ha(n)tanaa ||7||
jal thal pooran a(n)tarajaamee ||
ghaT ghaT raviaa achhal suaamee ||
bharam bheet khoiee gur poorai ek raviaa saraba(n)ganaa ||8||
jat kat pekhau prabh sukh saagar ||
har toT bha(n)ddaar naahee ratanaagar ||
ageh agaeh kichh mit nahee paieeaai so boojhai jis kirapa(n)ganaa ||9||
chhaatee seetal man tan Tha(n)ddaa ||
janam maran kee miTavee dda(n)jhaa ||
kar geh kaadd le’ee prabh apunai amio dhaar dhirasaTa(n)ganaa ||10||
eko ek raviaa sabh Thaiee ||
tis bin dhoojaa koiee naahee ||
aadh madh a(n)t prabh raviaa tirasan bujhee bharama(n)ganaa ||11||
gur paramesar gur gobi(n)dh ||
gur karataa gur sadh bakhasa(n)dh ||
gur jap jaap japat fal paiaa giaan dheepak sa(n)t sa(n)ganaa ||12||
jo pekhaa so sabh kichh suaamee ||
jo sunanaa so prabh kee baanee ||
jo keeno so tumeh karaio saran sahaiee sa(n)teh tanaa ||13||
jaachak jaachai tumeh araadhai ||
patit paavan pooran prabh saadhai ||
eko dhaan sarab sukh gun nidh aan ma(n)gan nihaki(n)chanaa ||14||