Sri Guru Granth Sahib

ਅੰਗ ੧੦੮੩

ਮਿਰਤ ਲੋਕ ਪਇਆਲ ਸਮੀਪਤ ਅਸਥਿਰ ਥਾਨੁ ਜਿਸੁ ਹੈ ਅਭਗਾ ॥੧੨॥
ਪਤਿਤ ਪਾਵਨ ਦੁਖ ਭੈ ਭੰਜਨੁ ॥ ਅਹੰਕਾਰ ਨਿਵਾਰਣੁ ਹੈ ਭਵ ਖੰਡਨੁ ॥ ਭਗਤੀ ਤੋਖਿਤ ਦੀਨ ਕ੍ਰਿਪਾਲਾ ਗੁਣੇ ਨ ਕਿਤ ਹੀ ਹੈ ਭਿਗਾ ॥੧੩॥
ਨਿਰੰਕਾਰੁ ਅਛਲ ਅਡੋਲੋ ॥ ਜੋਤਿ ਸਰੂਪੀ ਸਭੁ ਜਗੁ ਮਉਲੋ ॥ ਸੋ ਮਿਲੈ ਜਿਸੁ ਆਪਿ ਮਿਲਾਏ ਆਪਹੁ ਕੋਇ ਨ ਪਾਵੈਗਾ ॥੧੪॥
ਆਪੇ ਗੋਪੀ ਆਪੇ ਕਾਨਾ ॥ ਆਪੇ ਗਊ ਚਰਾਵੈ ਬਾਨਾ ॥ ਆਪਿ ਉਪਾਵਹਿ ਆਪਿ ਖਪਾਵਹਿ ਤੁਧੁ ਲੇਪੁ ਨਹੀ ਇਕੁ ਤਿਲੁ ਰੰਗਾ ॥੧੫॥
ਏਕ ਜੀਹ ਗੁਣ ਕਵਨ ਬਖਾਨੈ ॥ ਸਹਸ ਫਨੀ ਸੇਖ ਅੰਤੁ ਨ ਜਾਨੈ ॥ ਨਵਤਨ ਨਾਮ ਜਪੈ ਦਿਨੁ ਰਾਤੀ ਇਕੁ ਗੁਣੁ ਨਾਹੀ ਪ੍ਰਭ ਕਹਿ ਸੰਗਾ ॥੧੬॥
ਓਟ ਗਹੀ ਜਗਤ ਪਿਤ ਸਰਣਾਇਆ ॥ ਭੈ ਭਇਆਨਕ ਜਮਦੂਤ ਦੁਤਰ ਹੈ ਮਾਇਆ ॥ ਹੋਹੁ ਕ੍ਰਿਪਾਲ ਇਛਾ ਕਰਿ ਰਾਖਹੁ ਸਾਧ ਸੰਤਨ ਕੈ ਸੰਗਿ ਸੰਗਾ ॥੧੭॥
ਦ੍ਰਿਸਟਿਮਾਨ ਹੈ ਸਗਲ ਮਿਥੇਨਾ ॥ ਇਕੁ ਮਾਗਉ ਦਾਨੁ ਗੋਬਿਦ ਸੰਤ ਰੇਨਾ ॥ ਮਸਤਕਿ ਲਾਇ ਪਰਮ ਪਦੁ ਪਾਵਉ ਜਿਸੁ ਪ੍ਰਾਪਤਿ ਸੋ ਪਾਵੈਗਾ ॥੧੮॥
ਜਿਨ ਕਉ ਕ੍ਰਿਪਾ ਕਰੀ ਸੁਖਦਾਤੇ ॥ ਤਿਨ ਸਾਧੂ ਚਰਣ ਲੈ ਰਿਦੈ ਪਰਾਤੇ ॥ ਸਗਲ ਨਾਮ ਨਿਧਾਨੁ ਤਿਨ ਪਾਇਆ ਅਨਹਦ ਸਬਦ ਮਨਿ ਵਾਜੰਗਾ ॥੧੯॥
ਕਿਰਤਮ ਨਾਮ ਕਥੇ ਤੇਰੇ ਜਿਹਬਾ ॥ ਸਤਿ ਨਾਮੁ ਤੇਰਾ ਪਰਾ ਪੂਰਬਲਾ ॥ ਕਹੁ ਨਾਨਕ ਭਗਤ ਪਏ ਸਰਣਾਈ ਦੇਹੁ ਦਰਸੁ ਮਨਿ ਰੰਗੁ ਲਗਾ ॥੨੦॥
ਤੇਰੀ ਗਤਿ ਮਿਤਿ ਤੂਹੈ ਜਾਣਹਿ ॥ ਤੂ ਆਪੇ ਕਥਹਿ ਤੈ ਆਪਿ ਵਖਾਣਹਿ ॥ ਨਾਨਕ ਦਾਸੁ ਦਾਸਨ ਕੋ ਕਰੀਅਹੁ ਹਰਿ ਭਾਵੈ ਦਾਸਾ ਰਾਖੁ ਸੰਗਾ ॥੨੧॥੨॥੧੧॥
ਮਾਰੂ ਮਹਲਾ ੫ ॥
ਅਲਹ ਅਗਮ ਖੁਦਾਈ ਬੰਦੇ ॥ ਛੋਡਿ ਖਿਆਲ ਦੁਨੀਆ ਕੇ ਧੰਧੇ ॥ ਹੋਇ ਪੈ ਖਾਕ ਫਕੀਰ ਮੁਸਾਫਰੁ ਇਹੁ ਦਰਵੇਸੁ ਕਬੂਲੁ ਦਰਾ ॥੧॥
ਸਚੁ ਨਿਵਾਜ ਯਕੀਨ ਮੁਸਲਾ ॥ ਮਨਸਾ ਮਾਰਿ ਨਿਵਾਰਿਹੁ ਆਸਾ ॥ ਦੇਹ ਮਸੀਤਿ ਮਨੁ ਮਉਲਾਣਾ ਕਲਮ ਖੁਦਾਈ ਪਾਕੁ ਖਰਾ ॥੨॥
ਸਰਾ ਸਰੀਅਤਿ ਲੇ ਕੰਮਾਵਹੁ ॥ ਤਰੀਕਤਿ ਤਰਕ ਖੋਜਿ ਟੋਲਾਵਹੁ ॥ ਮਾਰਫਤਿ ਮਨੁ ਮਾਰਹੁ ਅਬਦਾਲਾ ਮਿਲਹੁ ਹਕੀਕਤਿ ਜਿਤੁ ਫਿਰਿ ਨ ਮਰਾ ॥੩॥
ਕੁਰਾਣੁ ਕਤੇਬ ਦਿਲ ਮਾਹਿ ਕਮਾਹੀ ॥ ਦਸ ਅਉਰਾਤ ਰਖਹੁ ਬਦ ਰਾਹੀ ॥ ਪੰਚ ਮਰਦ ਸਿਦਕਿ ਲੇ ਬਾਧਹੁ ਖੈਰਿ ਸਬੂਰੀ ਕਬੂਲ ਪਰਾ ॥੪॥
ਮਕਾ ਮਿਹਰ ਰੋਜਾ ਪੈ ਖਾਕਾ ॥ ਭਿਸਤੁ ਪੀਰ ਲਫਜ ਕਮਾਇ ਅੰਦਾਜਾ ॥ ਹੂਰ ਨੂਰ ਮੁਸਕੁ ਖੁਦਾਇਆ ਬੰਦਗੀ ਅਲਹ ਆਲਾ ਹੁਜਰਾ ॥੫॥

Ang 1083

mirat lok piaal sameepat asathir thaan jis hai abhagaa ||12||
patit paavan dhukh bhai bha(n)jan ||
aha(n)kaar nivaaran hai bhav kha(n)ddan ||
bhagatee tokhit dheen kirapaalaa gune na kit hee hai bhigaa ||13||
nira(n)kaar achhal addolo ||
jot saroopee sabh jag maulo ||
so milai jis aap milaae aapahu koi na paavaigaa ||14||
aape gopee aape kaanaa ||
aape guoo charaavai baanaa ||
aap upaaveh aap khapaaveh tudh lep nahee ik til ra(n)gaa ||15||
ek jeeh gun kavan bakhaanai ||
sahas fanee sekh a(n)t na jaanai ||
navatan naam japai dhin raatee ik gun naahee prabh keh sa(n)gaa ||16||
oT gahee jagat pit saranaiaa ||
bhai bhiaanak jamadhoot dhutar hai maiaa ||
hoh kirapaal ichhaa kar raakhahu saadh sa(n)tan kai sa(n)g sa(n)gaa ||17||
dhirasaTimaan hai sagal mithenaa ||
eik maagau dhaan gobidh sa(n)t renaa ||
masatak lai param padh paavau jis praapat so paavaigaa ||18||
jin kau kirapaa karee sukhadhaate ||
tin saadhoo charan lai ridhai paraate ||
sagal naam nidhaan tin paiaa anahadh sabadh man vaaja(n)gaa ||19||
kiratam naam kathe tere jihabaa ||
sat naam teraa paraa poorabalaa ||
kahu naanak bhagat pe saranaiee dheh dharas man ra(n)g lagaa ||20||
teree gat mit toohai jaaneh ||
too aape katheh tai aap vakhaaneh ||
naanak dhaas dhaasan ko kareeahu har bhaavai dhaasaa raakh sa(n)gaa ||21||2||11||
maaroo mahalaa panjavaa ||
aleh agam khudhaiee ba(n)dhe ||
chhodd khiaal dhuneeaa ke dha(n)dhe ||
hoi pai khaak fakeer musaafar ih dharaves kabool dharaa ||1||
sach nivaaj yakeen musalaa ||
manasaa maar nivaarih aasaa ||
dheh maseet man maulaanaa kalam khudhaiee paak kharaa ||2||
saraa sareeat le ka(n)maavahu ||
tareekat tarak khoj Tolaavahu ||
maarafat man maarahu abadhaalaa milahu hakeekat jit fir na maraa ||3||
kuraan kateb dhil maeh kamaahee ||
dhas aauraat rakhahu badh raahee ||
pa(n)ch maradh sidhak le baadhahu khair sabooree kabool paraa ||4||
makaa mihar rojaa pai khaakaa ||
bhisat peer lafaj kamai a(n)dhaajaa ||
hoor noor musak khudhaiaa ba(n)dhagee aleh aalaa hujaraa ||5||