ਸਚੁ ਕਮਾਵੈ ਸੋਈ ਕਾਜੀ ॥ ਜੋ ਦਿਲੁ ਸੋਧੈ ਸੋਈ ਹਾਜੀ ॥ ਸੋ ਮੁਲਾ ਮਲਊਨ ਨਿਵਾਰੈ ਸੋ ਦਰਵੇਸੁ ਜਿਸੁ ਸਿਫਤਿ ਧਰਾ ॥੬॥
ਸਭੇ ਵਖਤ ਸਭੇ ਕਰਿ ਵੇਲਾ ॥ ਖਾਲਕੁ ਯਾਦਿ ਦਿਲੈ ਮਹਿ ਮਉਲਾ ॥ ਤਸਬੀ ਯਾਦਿ ਕਰਹੁ ਦਸ ਮਰਦਨੁ ਸੁੰਨਤਿ ਸੀਲੁ ਬੰਧਾਨਿ ਬਰਾ ॥੭॥
ਦਿਲ ਮਹਿ ਜਾਨਹੁ ਸਭ ਫਿਲਹਾਲਾ ॥ ਖਿਲਖਾਨਾ ਬਿਰਾਦਰ ਹਮੂ ਜੰਜਾਲਾ ॥ ਮੀਰ ਮਲਕ ਉਮਰੇ ਫਾਨਾਇਆ ਏਕ ਮੁਕਾਮ ਖੁਦਾਇ ਦਰਾ ॥੮॥
ਅਵਲਿ ਸਿਫਤਿ ਦੂਜੀ ਸਾਬੂਰੀ ॥ ਤੀਜੈ ਹਲੇਮੀ ਚਉਥੈ ਖੈਰੀ ॥ ਪੰਜਵੈ ਪੰਜੇ ਇਕਤੁ ਮੁਕਾਮੈ ਏਹਿ ਪੰਜਿ ਵਖਤ ਤੇਰੇ ਅਪਰਪਰਾ ॥੯॥
ਸਗਲੀ ਜਾਨਿ ਕਰਹੁ ਮਉਦੀਫਾ ॥ ਬਦ ਅਮਲ ਛੋਡਿ ਕਰਹੁ ਹਥਿ ਕੂਜਾ ॥ ਖੁਦਾਇ ਏਕੁ ਬੁਝਿ ਦੇਵਹੁ ਬਾਂਗਾਂ ਬੁਰਗੂ ਬਰਖੁਰਦਾਰ ਖਰਾ ॥੧੦॥
ਹਕੁ ਹਲਾਲੁ ਬਖੋਰਹੁ ਖਾਣਾ ॥ ਦਿਲ ਦਰੀਆਉ ਧੋਵਹੁ ਮੈਲਾਣਾ ॥ ਪੀਰੁ ਪਛਾਣੈ ਭਿਸਤੀ ਸੋਈ ਅਜਰਾਈਲੁ ਨ ਦੋਜ ਠਰਾ ॥੧੧॥
ਕਾਇਆ ਕਿਰਦਾਰ ਅਉਰਤ ਯਕੀਨਾ ॥ ਰੰਗ ਤਮਾਸੇ ਮਾਣਿ ਹਕੀਨਾ ॥ ਨਾਪਾਕ ਪਾਕੁ ਕਰਿ ਹਦੂਰਿ ਹਦੀਸਾ ਸਾਬਤ ਸੂਰਤਿ ਦਸਤਾਰ ਸਿਰਾ ॥੧੨॥
ਮੁਸਲਮਾਣੁ ਮੋਮ ਦਿਲਿ ਹੋਵੈ ॥ ਅੰਤਰ ਕੀ ਮਲੁ ਦਿਲ ਤੇ ਧੋਵੈ ॥ ਦੁਨੀਆ ਰੰਗ ਨ ਆਵੈ ਨੇੜੈ ਜਿਉ ਕੁਸਮ ਪਾਟੁ ਘਿਉ ਪਾਕੁ ਹਰਾ ॥੧੩॥
ਜਾ ਕਉ ਮਿਹਰ ਮਿਹਰ ਮਿਹਰਵਾਨਾ ॥ ਸੋਈ ਮਰਦੁ ਮਰਦੁ ਮਰਦਾਨਾ ॥ ਸੋਈ ਸੇਖੁ ਮਸਾਇਕੁ ਹਾਜੀ ਸੋ ਬੰਦਾ ਜਿਸੁ ਨਜਰਿ ਨਰਾ ॥੧੪॥
ਕੁਦਰਤਿ ਕਾਦਰ ਕਰਣ ਕਰੀਮਾ ॥ ਸਿਫਤਿ ਮੁਹਬਤਿ ਅਥਾਹ ਰਹੀਮਾ ॥ ਹਕੁ ਹੁਕਮੁ ਸਚੁ ਖੁਦਾਇਆ ਬੁਝਿ ਨਾਨਕ ਬੰਦਿ ਖਲਾਸ ਤਰਾ ॥੧੫॥੩॥੧੨॥
ਮਾਰੂ ਮਹਲਾ ੫ ॥
ਪਾਰਬ੍ਰਹਮ ਸਭ ਊਚ ਬਿਰਾਜੇ ॥ ਆਪੇ ਥਾਪਿ ਉਥਾਪੇ ਸਾਜੇ ॥ ਪ੍ਰਭ ਕੀ ਸਰਣਿ ਗਹਤ ਸੁਖੁ ਪਾਈਐ ਕਿਛੁ ਭਉ ਨ ਵਿਆਪੈ ਬਾਲ ਕਾ ॥੧॥
ਗਰਭ ਅਗਨਿ ਮਹਿ ਜਿਨਹਿ ਉਬਾਰਿਆ ॥ ਰਕਤ ਕਿਰਮ ਮਹਿ ਨਹੀ ਸੰਘਾਰਿਆ ॥ ਅਪਨਾ ਸਿਮਰਨੁ ਦੇ ਪ੍ਰਤਿਪਾਲਿਆ ਓਹੁ ਸਗਲ ਘਟਾ ਕਾ ਮਾਲਕਾ ॥੨॥
ਚਰਣ ਕਮਲ ਸਰਣਾਈ ਆਇਆ ॥ ਸਾਧਸੰਗਿ ਹੈ ਹਰਿ ਜਸੁ ਗਾਇਆ ॥ ਜਨਮ ਮਰਣ ਸਭਿ ਦੂਖ ਨਿਵਾਰੇ ਜਪਿ ਹਰਿ ਹਰਿ ਭਉ ਨਹੀ ਕਾਲ ਕਾ ॥੩॥
ਸਮਰਥ ਅਕਥ ਅਗੋਚਰ ਦੇਵਾ ॥ ਜੀਅ ਜੰਤ ਸਭਿ ਤਾ ਕੀ ਸੇਵਾ ॥ ਅੰਡਜ ਜੇਰਜ ਸੇਤਜ ਉਤਭੁਜ ਬਹੁ ਪਰਕਾਰੀ ਪਾਲਕਾ ॥੪॥
ਤਿਸਹਿ ਪਰਾਪਤਿ ਹੋਇ ਨਿਧਾਨਾ ॥ ਰਾਮ ਨਾਮ ਰਸੁ ਅੰਤਰਿ ਮਾਨਾ ॥ ਕਰੁ ਗਹਿ ਲੀਨੇ ਅੰਧ ਕੂਪ ਤੇ ਵਿਰਲੇ ਕੇਈ ਸਾਲਕਾ ॥੫॥
sach kamaavai soiee kaajee ||
jo dhil sodhai soiee haajee ||
so mulaa maluoon nivaarai so dharaves jis sifat dharaa ||6||
sabhe vakhat sabhe kar velaa || khaalak yaadh dhilai meh maulaa ||
tasabee yaadh karahu dhas maradhan su(n)nat seel ba(n)dhaan baraa ||7||
dhil meh jaanahu sabh filahaalaa ||
khilakhaanaa biraadhar hamoo ja(n)jaalaa ||
meer malak umare faanaiaa ek mukaam khudhai dharaa ||8||
aval sifat dhoojee saabooree ||
teejai halemee chauthai khairee ||
pa(n)javai pa(n)je ikat mukaamai eh pa(n)j vakhat tere aparaparaa ||9||
sagalee jaan karahu maudheefaa ||
badh amal chhodd karahu hath koojaa ||
khudhai ek bujh dhevahu baa(n)gaa(n) buragoo barakhuradhaar kharaa ||10||
hak halaal bakhorahu khaanaa ||
dhil dhareeaau dhovahu mailaanaa ||
peer pachhaanai bhisatee soiee ajaraieel na dhoj Tharaa ||11||
kaiaa kiradhaar aaurat yakeenaa ||
ra(n)g tamaase maan hakeenaa ||
naapaak paak kar hadhoor hadheesaa saabat soorat dhasataar siraa ||12||
musalamaan mom dhil hovai ||
a(n)tar kee mal dhil te dhovai ||
dhuneeaa ra(n)g na aavai neRai jiau kusam paaT ghiau paak haraa ||13||
jaa kau mihar mihar miharavaanaa ||
soiee maradh maradh maradhaanaa ||
soiee sekh masaik haajee so ba(n)dhaa jis najar naraa ||14||
kudharat kaadhar karan kareemaa ||
sifat muhabat athaeh raheemaa ||
hak hukam sach khudhaiaa bujh naanak ba(n)dh khalaas taraa ||15||3||12||
maaroo mahalaa panjavaa ||
paarabraham sabh uooch biraaje ||
aape thaap uthaape saaje ||
prabh kee saran gahat sukh paieeaai kichh bhau na viaapai baal kaa ||1||
garabh agan meh jineh ubaariaa ||
rakat kiram meh nahee sa(n)ghaariaa ||
apanaa simaran dhe pratipaaliaa oh sagal ghaTaa kaa maalakaa ||2||
charan kamal saranaiee aaiaa ||
saadhasa(n)g hai har jas gaiaa ||
janam maran sabh dhookh nivaare jap har har bhau nahee kaal kaa ||3||
samarath akath agochar dhevaa ||
jeea ja(n)t sabh taa kee sevaa ||
a(n)ddaj jeraj setaj utabhuj bahu parakaaree paalakaa ||4||
tiseh paraapat hoi nidhaanaa ||
raam naam ras a(n)tar maanaa ||
kar geh leene a(n)dh koop te virale keiee saalakaa ||5||