ਆਦਿ ਅੰਤਿ ਮਧਿ ਪ੍ਰਭੁ ਸੋਈ ॥ ਆਪੇ ਕਰਤਾ ਕਰੇ ਸੁ ਹੋਈ ॥ ਭ੍ਰਮੁ ਭਉ ਮਿਟਿਆ ਸਾਧਸੰਗ ਤੇ ਦਾਲਿਦ ਨ ਕੋਈ ਘਾਲਕਾ ॥੬॥
ਊਤਮ ਬਾਣੀ ਗਾਉ ਗੋੁਪਾਲਾ ॥ ਸਾਧਸੰਗਤਿ ਕੀ ਮੰਗਹੁ ਰਵਾਲਾ ॥ ਬਾਸਨ ਮੇਟਿ ਨਿਬਾਸਨ ਹੋਈਐ ਕਲਮਲ ਸਗਲੇ ਜਾਲਕਾ ॥੭॥
ਸੰਤਾ ਕੀ ਇਹ ਰੀਤਿ ਨਿਰਾਲੀ ॥ ਪਾਰਬ੍ਰਹਮੁ ਕਰਿ ਦੇਖਹਿ ਨਾਲੀ ॥ ਸਾਸਿ ਸਾਸਿ ਆਰਾਧਨਿ ਹਰਿ ਹਰਿ ਕਿਉ ਸਿਮਰਤ ਕੀਜੈ ਆਲਕਾ ॥੮॥
ਜਹ ਦੇਖਾ ਤਹ ਅੰਤਰਜਾਮੀ ॥ ਨਿਮਖ ਨ ਵਿਸਰਹੁ ਪ੍ਰਭ ਮੇਰੇ ਸੁਆਮੀ ॥ ਸਿਮਰਿ ਸਿਮਰਿ ਜੀਵਹਿ ਤੇਰੇ ਦਾਸਾ ਬਨਿ ਜਲਿ ਪੂਰਨ ਥਾਲਕਾ ॥੯॥
ਤਤੀ ਵਾਉ ਨ ਤਾ ਕਉ ਲਾਗੈ ॥ ਸਿਮਰਤ ਨਾਮੁ ਅਨਦਿਨੁ ਜਾਗੈ ॥ ਅਨਦ ਬਿਨੋਦ ਕਰੇ ਹਰਿ ਸਿਮਰਨੁ ਤਿਸੁ ਮਾਇਆ ਸੰਗਿ ਨ ਤਾਲਕਾ ॥੧੦॥
ਰੋਗ ਸੋਗ ਦੂਖ ਤਿਸੁ ਨਾਹੀ ॥ ਸਾਧਸੰਗਿ ਹਰਿ ਕੀਰਤਨੁ ਗਾਹੀ ॥ ਆਪਣਾ ਨਾਮੁ ਦੇਹਿ ਪ੍ਰਭ ਪ੍ਰੀਤਮ ਸੁਣਿ ਬੇਨੰਤੀ ਖਾਲਕਾ ॥੧੧॥
ਨਾਮ ਰਤਨੁ ਤੇਰਾ ਹੈ ਪਿਆਰੇ ॥ ਰੰਗਿ ਰਤੇ ਤੇਰੈ ਦਾਸ ਅਪਾਰੇ ॥ ਤੇਰੈ ਰੰਗਿ ਰਤੇ ਤੁਧੁ ਜੇਹੇ ਵਿਰਲੇ ਕੇਈ ਭਾਲਕਾ ॥੧੨॥
ਤਿਨ ਕੀ ਧੂੜਿ ਮਾਂਗੈ ਮਨੁ ਮੇਰਾ ॥ ਜਿਨ ਵਿਸਰਹਿ ਨਾਹੀ ਕਾਹੂ ਬੇਰਾ ॥ ਤਿਨ ਕੈ ਸੰਗਿ ਪਰਮ ਪਦੁ ਪਾਈ ਸਦਾ ਸੰਗੀ ਹਰਿ ਨਾਲਕਾ ॥੧੩॥
ਸਾਜਨੁ ਮੀਤੁ ਪਿਆਰਾ ਸੋਈ ॥ ਏਕੁ ਦ੍ਰਿੜਾਏ ਦੁਰਮਤਿ ਖੋਈ ॥ ਕਾਮੁ ਕ੍ਰੋਧੁ ਅਹੰਕਾਰੁ ਤਜਾਏ ਤਿਸੁ ਜਨ ਕਉ ਉਪਦੇਸੁ ਨਿਰਮਾਲਕਾ ॥੧੪॥
ਤੁਧੁ ਵਿਣੁ ਨਾਹੀ ਕੋਈ ਮੇਰਾ ॥ ਗੁਰਿ ਪਕੜਾਏ ਪ੍ਰਭ ਕੇ ਪੈਰਾ ॥ ਹਉ ਬਲਿਹਾਰੀ ਸਤਿਗੁਰ ਪੂਰੇ ਜਿਨਿ ਖੰਡਿਆ ਭਰਮੁ ਅਨਾਲਕਾ ॥੧੫॥
ਸਾਸਿ ਸਾਸਿ ਪ੍ਰਭੁ ਬਿਸਰੈ ਨਾਹੀ ॥ ਆਠ ਪਹਰ ਹਰਿ ਹਰਿ ਕਉ ਧਿਆਈ ॥ ਨਾਨਕ ਸੰਤ ਤੇਰੈ ਰੰਗਿ ਰਾਤੇ ਤੂ ਸਮਰਥੁ ਵਡਾਲਕਾ ॥੧੬॥੪॥੧੩॥
ਮਾਰੂ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਚਰਨ ਕਮਲ ਹਿਰਦੈ ਨਿਤ ਧਾਰੀ ॥ ਗੁਰੁ ਪੂਰਾ ਖਿਨੁ ਖਿਨੁ ਨਮਸਕਾਰੀ ॥ ਤਨੁ ਮਨੁ ਅਰਪਿ ਧਰੀ ਸਭੁ ਆਗੈ ਜਗ ਮਹਿ ਨਾਮੁ ਸੁਹਾਵਣਾ ॥੧॥
ਸੋ ਠਾਕੁਰੁ ਕਿਉ ਮਨਹੁ ਵਿਸਾਰੇ ॥ ਜੀਉ ਪਿੰਡੁ ਦੇ ਸਾਜਿ ਸਵਾਰੇ ॥ ਸਾਸਿ ਗਰਾਸਿ ਸਮਾਲੇ ਕਰਤਾ ਕੀਤਾ ਅਪਣਾ ਪਾਵਣਾ ॥੨॥
ਜਾ ਤੇ ਬਿਰਥਾ ਕੋਊ ਨਾਹੀ ॥ ਆਠ ਪਹਰ ਹਰਿ ਰਖੁ ਮਨ ਮਾਹੀ ॥
aadh a(n)t madh prabh soiee ||
aape karataa kare su hoiee ||
bhram bhau miTiaa saadhasa(n)g te dhaalidh na koiee ghaalakaa ||6||
uootam baanee gaau guopaalaa ||
saadhasa(n)gat kee ma(n)gahu ravaalaa ||
baasan meT nibaasan hoieeaai kalamal sagale jaalakaa ||7||
sa(n)taa kee ieh reet niraalee ||
paarabraham kar dhekheh naalee ||
saas saas aaraadhan har har kiau simarat keejai aalakaa ||8||
jeh dhekhaa teh a(n)tarajaamee ||
nimakh na visarahu prabh mere suaamee ||
simar simar jeeveh tere dhaasaa ban jal pooran thaalakaa ||9||
tatee vaau na taa kau laagai ||
simarat naam anadhin jaagai ||
anadh binodh kare har simaran tis maiaa sa(n)g na taalakaa ||10||
rog sog dhookh tis naahee ||
saadhasa(n)g har keeratan gaahee ||
aapanaa naam dheh prabh preetam sun bena(n)tee khaalakaa ||11||
naam ratan teraa hai piaare ||
ra(n)g rate terai dhaas apaare ||
terai ra(n)g rate tudh jehe virale keiee bhaalakaa ||12||
tin kee dhooR maa(n)gai man meraa ||
jin visareh naahee kaahoo beraa ||
tin kai sa(n)g param padh paiee sadhaa sa(n)gee har naalakaa ||13||
saajan meet piaaraa soiee ||
ek dhiraRaae dhuramat khoiee ||
kaam karodh aha(n)kaar tajaae tis jan kau upadhes niramaalakaa ||14||
tudh vin naahee koiee meraa ||
gur pakaRaae prabh ke pairaa ||
hau balihaaree satigur poore jin kha(n)ddiaa bharam anaalakaa ||15||
saas saas prabh bisarai naahee ||
aaTh pahar har har kau dhiaaiee ||
naanak sa(n)t terai ra(n)g raate too samarath vaddaalakaa ||16||4||13||
maaroo mahalaa panjavaa
ikOankaar satigur prasaadh ||
charan kamal hiradhai nit dhaaree ||
gur pooraa khin khin namasakaaree ||
tan man arap dharee sabh aagai jag meh naam suhaavanaa ||1||
so Thaakur kiau manahu visaare ||
jeeau pi(n)dd dhe saaj savaare ||
saas garaas samaale karataa keetaa apanaa paavanaa ||2||
jaa te birathaa kouoo naahee ||
aaTh pahar har rakh man maahee ||