Sri Guru Granth Sahib

ਅੰਗ ੧੦੮੬

ਸਾਧਸੰਗਿ ਭਜੁ ਅਚੁਤ ਸੁਆਮੀ ਦਰਗਹ ਸੋਭਾ ਪਾਵਣਾ ॥੩॥
ਚਾਰਿ ਪਦਾਰਥ ਅਸਟ ਦਸਾ ਸਿਧਿ ॥ ਨਾਮੁ ਨਿਧਾਨੁ ਸਹਜ ਸੁਖੁ ਨਉ ਨਿਧਿ ॥ ਸਰਬ ਕਲਿਆਣ ਜੇ ਮਨ ਮਹਿ ਚਾਹਹਿ ਮਿਲਿ ਸਾਧੂ ਸੁਆਮੀ ਰਾਵਣਾ ॥੪॥
ਸਾਸਤ ਸਿੰਮ੍ਰਿਤਿ ਬੇਦ ਵਖਾਣੀ ॥ ਜਨਮੁ ਪਦਾਰਥੁ ਜੀਤੁ ਪਰਾਣੀ ॥ ਕਾਮੁ ਕ੍ਰੋਧੁ ਨਿੰਦਾ ਪਰਹਰੀਐ ਹਰਿ ਰਸਨਾ ਨਾਨਕ ਗਾਵਣਾ ॥੫॥
ਜਿਸੁ ਰੂਪੁ ਨ ਰੇਖਿਆ ਕੁਲੁ ਨਹੀ ਜਾਤੀ ॥ ਪੂਰਨ ਪੂਰਿ ਰਹਿਆ ਦਿਨੁ ਰਾਤੀ ॥ ਜੋ ਜੋ ਜਪੈ ਸੋਈ ਵਡਭਾਗੀ ਬਹੁੜਿ ਨ ਜੋਨੀ ਪਾਵਣਾ ॥੬॥
ਜਿਸ ਨੋ ਬਿਸਰੈ ਪੁਰਖੁ ਬਿਧਾਤਾ ॥ ਜਲਤਾ ਫਿਰੈ ਰਹੈ ਨਿਤ ਤਾਤਾ ॥ ਅਕਿਰਤਘਣੈ ਕਉ ਰਖੈ ਨ ਕੋਈ ਨਰਕ ਘੋਰ ਮਹਿ ਪਾਵਣਾ ॥੭॥
ਜੀਉ ਪ੍ਰਾਣ ਤਨੁ ਧਨੁ ਜਿਨਿ ਸਾਜਿਆ ॥ ਮਾਤ ਗਰਭ ਮਹਿ ਰਾਖਿ ਨਿਵਾਜਿਆ ॥ ਤਿਸ ਸਿਉ ਪ੍ਰੀਤਿ ਛਾਡਿ ਅਨ ਰਾਤਾ ਕਾਹੂ ਸਿਰੈ ਨ ਲਾਵਣਾ ॥੮॥
ਧਾਰਿ ਅਨੁਗ੍ਰਹੁ ਸੁਆਮੀ ਮੇਰੇ ॥ ਘਟਿ ਘਟਿ ਵਸਹਿ ਸਭਨ ਕੈ ਨੇਰੇ ॥ ਹਾਥਿ ਹਮਾਰੈ ਕਛੂਐ ਨਾਹੀ ਜਿਸੁ ਜਣਾਇਹਿ ਤਿਸੈ ਜਣਾਵਣਾ ॥੯॥
ਜਾ ਕੈ ਮਸਤਕਿ ਧੁਰਿ ਲਿਖਿ ਪਾਇਆ ॥ ਤਿਸ ਹੀ ਪੁਰਖ ਨ ਵਿਆਪੈ ਮਾਇਆ ॥ ਨਾਨਕ ਦਾਸ ਸਦਾ ਸਰਣਾਈ ਦੂਸਰ ਲਵੈ ਨ ਲਾਵਣਾ ॥੧੦॥
ਆਗਿਆ ਦੂਖ ਸੂਖ ਸਭਿ ਕੀਨੇ ॥ ਅੰਮ੍ਰਿਤ ਨਾਮੁ ਬਿਰਲੈ ਹੀ ਚੀਨੇ ॥ ਤਾ ਕੀ ਕੀਮਤਿ ਕਹਣੁ ਨ ਜਾਈ ਜਤ ਕਤ ਓਹੀ ਸਮਾਵਣਾ ॥੧੧॥
ਸੋਈ ਭਗਤੁ ਸੋਈ ਵਡ ਦਾਤਾ ॥ ਸੋਈ ਪੂਰਨ ਪੁਰਖੁ ਬਿਧਾਤਾ ॥ ਬਾਲ ਸਹਾਈ ਸੋਈ ਤੇਰਾ ਜੋ ਤੇਰੈ ਮਨਿ ਭਾਵਣਾ ॥੧੨॥
ਮਿਰਤੁ ਦੂਖ ਸੂਖ ਲਿਖਿ ਪਾਏ ॥ ਤਿਲੁ ਨਹੀ ਬਧਹਿ ਘਟਹਿ ਨ ਘਟਾਏ ॥ ਸੋਈ ਹੋਇ ਜਿ ਕਰਤੇ ਭਾਵੈ ਕਹਿ ਕੈ ਆਪੁ ਵਞਾਵਣਾ ॥੧੩॥
ਅੰਧ ਕੂਪ ਤੇ ਸੇਈ ਕਾਢੇ ॥ ਜਨਮ ਜਨਮ ਕੇ ਟੂਟੇ ਗਾਂਢੇ ॥ ਕਿਰਪਾ ਧਾਰਿ ਰਖੇ ਕਰਿ ਅਪੁਨੇ ਮਿਲਿ ਸਾਧੂ ਗੋਬਿੰਦੁ ਧਿਆਵਣਾ ॥੧੪॥
ਤੇਰੀ ਕੀਮਤਿ ਕਹਣੁ ਨ ਜਾਈ ॥ ਅਚਰਜ ਰੂਪੁ ਵਡੀ ਵਡਿਆਈ ॥ ਭਗਤਿ ਦਾਨੁ ਮੰਗੈ ਜਨੁ ਤੇਰਾ ਨਾਨਕ ਬਲਿ ਬਲਿ ਜਾਵਣਾ ॥੧੫॥੧॥੧੪॥੨੨॥੨੪॥੨॥੧੪॥੬੨॥
ਮਾਰੂ ਵਾਰ ਮਹਲਾ ੩
ੴ ਸਤਿਗੁਰ ਪ੍ਰਸਾਦਿ ॥
ਸਲੋਕੁ ਮਃ ੧ ॥
ਵਿਣੁ ਗਾਹਕ ਗੁਣੁ ਵੇਚੀਐ ਤਉ ਗੁਣੁ ਸਹਘੋ ਜਾਇ ॥ ਗੁਣ ਕਾ ਗਾਹਕੁ ਜੇ ਮਿਲੈ ਤਉ ਗੁਣੁ ਲਾਖ ਵਿਕਾਇ ॥

Ang 1086

saadhasa(n)g bhaj achut suaamee dharageh sobhaa paavanaa ||3||
chaar padhaarath asaT dhasaa sidh ||
naam nidhaan sahaj sukh nau nidh ||
sarab kaliaan je man meh chaaheh mil saadhoo suaamee raavanaa ||4||
saasat si(n)mirat bedh vakhaanee ||
janam padhaarath jeet paraanee ||
kaam karodh ni(n)dhaa parahareeaai har rasanaa naanak gaavanaa ||5||
jis roop na rekhiaa kul nahee jaatee ||
pooran poor rahiaa dhin raatee ||
jo jo japai soiee vaddabhaagee bahuR na jonee paavanaa ||6||
jis no bisarai purakh bidhaataa ||
jalataa firai rahai nit taataa ||
akirataghanai kau rakhai na koiee narak ghor meh paavanaa ||7||
jeeau praan tan dhan jin saajiaa ||
maat garabh meh raakh nivaajiaa ||
tis siau preet chhaadd an raataa kaahoo sirai na laavanaa ||8||
dhaar anugrahu suaamee mere ||
ghaT ghaT vaseh sabhan kai nere ||
haath hamaarai kachhooaai naahee jis janaieh tisai janaavanaa ||9||
jaa kai masatak dhur likh paiaa ||
tis hee purakh na viaapai maiaa ||
naanak dhaas sadhaa saranaiee dhoosar lavai na laavanaa ||10||
aagiaa dhookh sookh sabh keene ||
a(n)mirat naam biralai hee cheene ||
taa kee keemat kahan na jaiee jat kat ohee samaavanaa ||11||
soiee bhagat soiee vadd dhaataa ||
soiee pooran purakh bidhaataa ||
baal sahaiee soiee teraa jo terai man bhaavanaa ||12||
mrit dhookh sookh likh paae ||
til nahee badheh ghaTeh na ghaTaae ||
soiee hoi j karate bhaavai keh kai aap van(j)aavanaa ||13||
a(n)dh koop te seiee kaadde ||
janam janam ke TooTe gaa(n)dde ||
kirapaa dhaar rakhe kar apune mil saadhoo gobi(n)dh dhiaavanaa ||14||
teree keemat kahan na jaiee ||
acharaj roop vaddee vaddiaaiee ||
bhagat dhaan ma(n)gai jan teraa naanak bal bal jaavanaa ||15||1||14||22||24||2||14||62||
maaroo vaar mahalaa teejaa
ikOankaar satigur prasaadh ||
salok mahalaa pehilaa ||
vin gaahak gun vecheeaai tau gun sahagho jai ||
gun kaa gaahak je milai tau gun laakh vikai ||