ਗੁਣ ਤੇ ਗੁਣ ਮਿਲਿ ਪਾਈਐ ਜੇ ਸਤਿਗੁਰ ਮਾਹਿ ਸਮਾਇ ॥ ਮੋੁਲਿ ਅਮੋੁਲੁ ਨ ਪਾਈਐ ਵਣਜਿ ਨ ਲੀਜੈ ਹਾਟਿ ॥ ਨਾਨਕ ਪੂਰਾ ਤੋਲੁ ਹੈ ਕਬਹੁ ਨ ਹੋਵੈ ਘਾਟਿ ॥੧॥
ਮਃ ੪ ॥
ਨਾਮ ਵਿਹੂਣੇ ਭਰਮਸਹਿ ਆਵਹਿ ਜਾਵਹਿ ਨੀਤ ॥ ਇਕਿ ਬਾਂਧੇ ਇਕਿ ਢੀਲਿਆ ਇਕਿ ਸੁਖੀਏ ਹਰਿ ਪ੍ਰੀਤਿ ॥ ਨਾਨਕ ਸਚਾ ਮੰਨਿ ਲੈ ਸਚੁ ਕਰਣੀ ਸਚੁ ਰੀਤਿ ॥੨॥
ਪਉੜੀ ॥
ਗੁਰ ਤੇ ਗਿਆਨੁ ਪਾਇਆ ਅਤਿ ਖੜਗੁ ਕਰਾਰਾ ॥ ਦੂਜਾ ਭ੍ਰਮੁ ਗੜੁ ਕਟਿਆ ਮੋਹੁ ਲੋਭੁ ਅਹੰਕਾਰਾ ॥ ਹਰਿ ਕਾ ਨਾਮੁ ਮਨਿ ਵਸਿਆ ਗੁਰ ਸਬਦਿ ਵੀਚਾਰਾ ॥ ਸਚ ਸੰਜਮਿ ਮਤਿ ਊਤਮਾ ਹਰਿ ਲਗਾ ਪਿਆਰਾ ॥ ਸਭੁ ਸਚੋ ਸਚੁ ਵਰਤਦਾ ਸਚੁ ਸਿਰਜਣਹਾਰਾ ॥੧॥
ਸਲੋਕੁ ਮਃ ੩ ॥
ਕੇਦਾਰਾ ਰਾਗਾ ਵਿਚਿ ਜਾਣੀਐ ਭਾਈ ਸਬਦੇ ਕਰੇ ਪਿਆਰੁ ॥ ਸਤਸੰਗਤਿ ਸਿਉ ਮਿਲਦੋ ਰਹੈ ਸਚੇ ਧਰੇ ਪਿਆਰੁ ॥ ਵਿਚਹੁ ਮਲੁ ਕਟੇ ਆਪਣੀ ਕੁਲਾ ਕਾ ਕਰੇ ਉਧਾਰੁ ॥ ਗੁਣਾ ਕੀ ਰਾਸਿ ਸੰਗ੍ਰਹੈ ਅਵਗਣ ਕਢੈ ਵਿਡਾਰਿ ॥ ਨਾਨਕ ਮਿਲਿਆ ਸੋ ਜਾਣੀਐ ਗੁਰੂ ਨ ਛੋਡੈ ਆਪਣਾ ਦੂਜੈ ਨ ਧਰੇ ਪਿਆਰੁ ॥੧॥
ਮਃ ੪ ॥
ਸਾਗਰੁ ਦੇਖਉ ਡਰਿ ਮਰਉ ਭੈ ਤੇਰੈ ਡਰੁ ਨਾਹਿ ॥ ਗੁਰ ਕੈ ਸਬਦਿ ਸੰਤੋਖੀਆ ਨਾਨਕ ਬਿਗਸਾ ਨਾਇ ॥੨॥
ਮਃ ੪ ॥
ਚੜਿ ਬੋਹਿਥੈ ਚਾਲਸਉ ਸਾਗਰੁ ਲਹਰੀ ਦੇਇ ॥ ਠਾਕ ਨ ਸਚੈ ਬੋਹਿਥੈ ਜੇ ਗੁਰੁ ਧੀਰਕ ਦੇਇ ॥ ਤਿਤੁ ਦਰਿ ਜਾਇ ਉਤਾਰੀਆ ਗੁਰੁ ਦਿਸੈ ਸਾਵਧਾਨੁ ॥ ਨਾਨਕ ਨਦਰੀ ਪਾਈਐ ਦਰਗਹ ਚਲੈ ਮਾਨੁ ॥੩॥
ਪਉੜੀ ॥
ਨਿਹਕੰਟਕ ਰਾਜੁ ਭੁੰਚਿ ਤੂ ਗੁਰਮੁਖਿ ਸਚੁ ਕਮਾਈ ॥ ਸਚੈ ਤਖਤਿ ਬੈਠਾ ਨਿਆਉ ਕਰਿ ਸਤਸੰਗਤਿ ਮੇਲਿ ਮਿਲਾਈ ॥ ਸਚਾ ਉਪਦੇਸੁ ਹਰਿ ਜਾਪਣਾ ਹਰਿ ਸਿਉ ਬਣਿ ਆਈ ॥ ਐਥੈ ਸੁਖਦਾਤਾ ਮਨਿ ਵਸੈ ਅੰਤਿ ਹੋਇ ਸਖਾਈ ॥ ਹਰਿ ਸਿਉ ਪ੍ਰੀਤਿ ਊਪਜੀ ਗੁਰਿ ਸੋਝੀ ਪਾਈ ॥੨॥
ਸਲੋਕੁ ਮਃ ੧ ॥
ਭੂਲੀ ਭੂਲੀ ਮੈ ਫਿਰੀ ਪਾਧਰੁ ਕਹੈ ਨ ਕੋਇ ॥ ਪੂਛਹੁ ਜਾਇ ਸਿਆਣਿਆ ਦੁਖੁ ਕਾਟੈ ਮੇਰਾ ਕੋਇ ॥ ਸਤਿਗੁਰੁ ਸਾਚਾ ਮਨਿ ਵਸੈ ਸਾਜਨੁ ਉਤ ਹੀ ਠਾਇ ॥ ਨਾਨਕ ਮਨੁ ਤ੍ਰਿਪਤਾਸੀਐ ਸਿਫਤੀ ਸਾਚੈ ਨਾਇ ॥੧॥
ਮਃ ੩ ॥
ਆਪੇ ਕਰਣੀ ਕਾਰ ਆਪਿ ਆਪੇ ਕਰੇ ਰਜਾਇ ॥ ਆਪੇ ਕਿਸ ਹੀ ਬਖਸਿ ਲਏ ਆਪੇ ਕਾਰ ਕਮਾਇ ॥ ਨਾਨਕ ਚਾਨਣੁ ਗੁਰ ਮਿਲੇ ਦੁਖ ਬਿਖੁ ਜਾਲੀ ਨਾਇ ॥੨॥
ਪਉੜੀ ॥
ਮਾਇਆ ਵੇਖਿ ਨ ਭੁਲੁ ਤੂ ਮਨਮੁਖ ਮੂਰਖਾ ॥ ਚਲਦਿਆ ਨਾਲਿ ਨ ਚਲਈ ਸਭੁ ਝੂਠੁ ਦਰਬੁ ਲਖਾ ॥ ਅਗਿਆਨੀ ਅੰਧੁ ਨ ਬੂਝਈ ਸਿਰ ਊਪਰਿ ਜਮ ਖੜਗੁ ਕਲਖਾ ॥ ਗੁਰ ਪਰਸਾਦੀ ਉਬਰੇ ਜਿਨ ਹਰਿ ਰਸੁ ਚਖਾ ॥
gun te gun mil paieeaai je satigur maeh samai ||
muol amuol na paieeaai vanaj na leejai haaT ||
naanak pooraa tol hai kabahu na hovai ghaaT ||1||
mahalaa chauthhaa ||
naam vihoone bharamaseh aaveh jaaveh neet ||
eik baa(n)dhe ik ddeeliaa ik sukhe’ee har preet ||
naanak sachaa ma(n)n lai sach karanee sach reet ||2||
pauRee ||
gur te giaan paiaa at khaRag karaaraa ||
dhoojaa bhram gaR kaTiaa moh lobh aha(n)kaaraa ||
har kaa naam man vasiaa gur sabadh veechaaraa ||
sach sa(n)jam mat uootamaa har lagaa piaaraa ||
sabh sacho sach varatadhaa sach sirajanahaaraa ||1||
salok mahalaa teejaa ||
kedhaaraa raagaa vich jaaneeaai bhaiee sabadhe kare piaar ||
satasa(n)gat siau miladho rahai sache dhare piaar ||
vichahu mal kaTe aapanee kulaa kaa kare udhaar ||
gunaa kee raas sa(n)grahai avagan kaddai viddaar ||
naanak miliaa so jaaneeaai guroo na chhoddai aapanaa dhoojai na dhare piaar ||1||
mahalaa chauthhaa ||
saagar dhekhau ddar marau bhai terai ddar naeh ||
gur kai sabadh sa(n)tokheeaa naanak bigasaa nai ||2||
mahalaa chauthhaa ||
chaR bohithai chaalasau saagar laharee dhei ||
Thaak na sachai bohithai je gur dheerak dhei ||
tit dhar jai utaareeaa gur dhisai saavadhaan ||
naanak nadharee paieeaai dharageh chalai maan ||3||
pauRee ||
nihaka(n)Tak raaj bhu(n)ch too gurmukh sach kamaiee ||
sachai takhat baiThaa niaau kar satasa(n)gat mel milaiee ||
sachaa upadhes har jaapanaa har siau ban aaiee ||
aaithai sukhadhaataa man vasai a(n)t hoi sakhaiee ||
har siau preet uoopajee gur sojhee paiee ||2||
salok mahalaa pehilaa ||
bhoolee bhoolee mai firee paadhar kahai na koi ||
poochhahu jai siaaniaa dhukh kaaTai meraa koi ||
satigur saachaa man vasai saajan ut hee Thai ||
naanak man tirapataaseeaai sifatee saachai nai ||1||
mahalaa teejaa ||
aape karanee kaar aap aape kare rajai ||
aape kis hee bakhas le aape kaar kamai ||
naanak chaanan gur mile dhukh bikh jaalee nai ||2||
pauRee ||
maiaa vekh na bhul too manmukh moorakhaa ||
chaladhiaa naal na chaliee sabh jhooTh dharab lakhaa ||
agiaanee a(n)dh na boojhiee sir uoopar jam khaRag kalakhaa ||
gur parasaadhee ubare jin har ras chakhaa ||