ਭੋਲਤਣਿ ਭੈ ਮਨਿ ਵਸੈ ਹੇਕੈ ਪਾਧਰ ਹੀਡੁ ॥ ਅਤਿ ਡਾਹਪਣਿ ਦੁਖੁ ਘਣੋ ਤੀਨੇ ਥਾਵ ਭਰੀਡੁ ॥੧॥
ਮਃ ੧ ॥
ਮਾਂਦਲੁ ਬੇਦਿ ਸਿ ਬਾਜਣੋ ਘਣੋ ਧੜੀਐ ਜੋਇ ॥ ਨਾਨਕ ਨਾਮੁ ਸਮਾਲਿ ਤੂ ਬੀਜਉ ਅਵਰੁ ਨ ਕੋਇ ॥੨॥
ਮਃ ੧ ॥
ਸਾਗਰੁ ਗੁਣੀ ਅਥਾਹੁ ਕਿਨਿ ਹਾਥਾਲਾ ਦੇਖੀਐ ॥ ਵਡਾ ਵੇਪਰਵਾਹੁ ਸਤਿਗੁਰੁ ਮਿਲੈ ਤ ਪਾਰਿ ਪਵਾ ॥ ਮਝ ਭਰਿ ਦੁਖ ਬਦੁਖ ॥ ਨਾਨਕ ਸਚੇ ਨਾਮ ਬਿਨੁ ਕਿਸੈ ਨ ਲਥੀ ਭੁਖ ॥੩॥
ਪਉੜੀ ॥
ਜਿਨੀ ਅੰਦਰੁ ਭਾਲਿਆ ਗੁਰ ਸਬਦਿ ਸੁਹਾਵੈ ॥ ਜੋ ਇਛਨਿ ਸੋ ਪਾਇਦੇ ਹਰਿ ਨਾਮੁ ਧਿਆਵੈ ॥ ਜਿਸ ਨੋ ਕ੍ਰਿਪਾ ਕਰੇ ਤਿਸੁ ਗੁਰੁ ਮਿਲੈ ਸੋ ਹਰਿ ਗੁਣ ਗਾਵੈ ॥ ਧਰਮ ਰਾਇ ਤਿਨ ਕਾ ਮਿਤੁ ਹੈ ਜਮ ਮਗਿ ਨ ਪਾਵੈ ॥ ਹਰਿ ਨਾਮੁ ਧਿਆਵਹਿ ਦਿਨਸੁ ਰਾਤਿ ਹਰਿ ਨਾਮਿ ਸਮਾਵੈ ॥੧੪॥
ਸਲੋਕੁ ਮਃ ੧ ॥
ਸੁਣੀਐ ਏਕੁ ਵਖਾਣੀਐ ਸੁਰਗਿ ਮਿਰਤਿ ਪਇਆਲਿ ॥ ਹੁਕਮੁ ਨ ਜਾਈ ਮੇਟਿਆ ਜੋ ਲਿਖਿਆ ਸੋ ਨਾਲਿ ॥ ਕਉਣੁ ਮੂਆ ਕਉਣੁ ਮਾਰਸੀ ਕਉਣੁ ਆਵੈ ਕਉਣੁ ਜਾਇ ॥ ਕਉਣੁ ਰਹਸੀ ਨਾਨਕਾ ਕਿਸ ਕੀ ਸੁਰਤਿ ਸਮਾਇ ॥੧॥
ਮਃ ੧ ॥
ਹਉ ਮੁਆ ਮੈ ਮਾਰਿਆ ਪਉਣੁ ਵਹੈ ਦਰੀਆਉ ॥ ਤ੍ਰਿਸਨਾ ਥਕੀ ਨਾਨਕਾ ਜਾ ਮਨੁ ਰਤਾ ਨਾਇ ॥ ਲੋਇਣ ਰਤੇ ਲੋਇਣੀ ਕੰਨੀ ਸੁਰਤਿ ਸਮਾਇ ॥ ਜੀਭ ਰਸਾਇਣਿ ਚੂਨੜੀ ਰਤੀ ਲਾਲ ਲਵਾਇ ॥ ਅੰਦਰੁ ਮੁਸਕਿ ਝਕੋਲਿਆ ਕੀਮਤਿ ਕਹੀ ਨ ਜਾਇ ॥੨॥
ਪਉੜੀ ॥
ਇਸੁ ਜੁਗ ਮਹਿ ਨਾਮੁ ਨਿਧਾਨੁ ਹੈ ਨਾਮੋ ਨਾਲਿ ਚਲੈ ॥ ਏਹੁ ਅਖੁਟੁ ਕਦੇ ਨ ਨਿਖੁਟਈ ਖਾਇ ਖਰਚਿਉ ਪਲੈ ॥ ਹਰਿ ਜਨ ਨੇੜਿ ਨ ਆਵਈ ਜਮਕੰਕਰ ਜਮਕਲੈ ॥ ਸੇ ਸਾਹ ਸਚੇ ਵਣਜਾਰਿਆ ਜਿਨ ਹਰਿ ਧਨੁ ਪਲੈ ॥ ਹਰਿ ਕਿਰਪਾ ਤੇ ਹਰਿ ਪਾਈਐ ਜਾ ਆਪਿ ਹਰਿ ਘਲੈ ॥੧੫॥
ਸਲੋਕੁ ਮਃ ੩ ॥
ਮਨਮੁਖ ਵਾਪਾਰੈ ਸਾਰ ਨ ਜਾਣਨੀ ਬਿਖੁ ਵਿਹਾਝਹਿ ਬਿਖੁ ਸੰਗ੍ਰਹਹਿ ਬਿਖ ਸਿਉ ਧਰਹਿ ਪਿਆਰੁ ॥ ਬਾਹਰਹੁ ਪੰਡਿਤ ਸਦਾਇਦੇ ਮਨਹੁ ਮੂਰਖ ਗਾਵਾਰ ॥ ਹਰਿ ਸਿਉ ਚਿਤੁ ਨ ਲਾਇਨੀ ਵਾਦੀ ਧਰਨਿ ਪਿਆਰੁ ॥ ਵਾਦਾ ਕੀਆ ਕਰਨਿ ਕਹਾਣੀਆ ਕੂੜੁ ਬੋਲਿ ਕਰਹਿ ਆਹਾਰੁ ॥ ਜਗ ਮਹਿ ਰਾਮ ਨਾਮੁ ਹਰਿ ਨਿਰਮਲਾ ਹੋਰੁ ਮੈਲਾ ਸਭੁ ਆਕਾਰੁ ॥ ਨਾਨਕ ਨਾਮੁ ਨ ਚੇਤਨੀ ਹੋਇ ਮੈਲੇ ਮਰਹਿ ਗਵਾਰ ॥੧॥
ਮਃ ੩ ॥
ਦੁਖੁ ਲਗਾ ਬਿਨੁ ਸੇਵਿਐ ਹੁਕਮੁ ਮੰਨੇ ਦੁਖੁ ਜਾਇ ॥ ਆਪੇ ਦਾਤਾ ਸੁਖੈ ਦਾ ਆਪੇ ਦੇਇ ਸਜਾਇ ॥ ਨਾਨਕ ਏਵੈ ਜਾਣੀਐ ਸਭੁ ਕਿਛੁ ਤਿਸੈ ਰਜਾਇ ॥੨॥
ਪਉੜੀ ॥
ਹਰਿ ਨਾਮ ਬਿਨਾ ਜਗਤੁ ਹੈ ਨਿਰਧਨੁ ਬਿਨੁ ਨਾਵੈ ਤ੍ਰਿਪਤਿ ਨਾਹੀ ॥ ਦੂਜੈ ਭਰਮਿ ਭੁਲਾਇਆ ਹਉਮੈ ਦੁਖੁ ਪਾਹੀ ॥
bholatan bhai man vasai hekai paadhar heedd ||
at ddaahapan dhukh ghano teene thaav bhareedd ||1||
mahalaa pehilaa ||
maa(n)dhal bedh s baajano ghano dhaReeaai joi ||
naanak naam samaal too beejau avar na koi ||2||
mahalaa pehilaa ||
saagar gunee athaahu kin haathaalaa dhekheeaai ||
vaddaa veparavaahu satigur milai ta paar pavaa ||
majh bhar dhukh badhukh ||
naanak sache naam bin kisai na lathee bhukh ||3||
pauRee ||
jinee a(n)dhar bhaaliaa gur sabadh suhaavai ||
jo ichhan so paidhe har naam dhiaavai ||
jis no kirapaa kare tis gur milai so har gun gaavai ||
dharam rai tin kaa mit hai jam mag na paavai ||
har naam dhiaaveh dhinas raat har naam samaavai ||14||
salok mahalaa pehilaa ||
suneeaai ek vakhaaneeaai surag mirat piaal ||
hukam na jaiee meTiaa jo likhiaa so naal ||
kaun mooaa kaun maarasee kaun aavai kaun jai ||
kaun rahasee naanakaa kis kee surat samai ||1||
mahalaa pehilaa ||
hau muaa mai maariaa paun vahai dhareeaau ||
tirasanaa thakee naanakaa jaa man rataa nai ||
loin rate loinee ka(n)nee surat samai ||
jeebh rasain choonaRee ratee laal lavai ||
a(n)dhar musak jhakoliaa keemat kahee na jai ||2||
pauRee ||
eis jug meh naam nidhaan hai naamo naal chalai ||
eh akhuT kadhe na nikhuTiee khai kharachiau palai ||
har jan neR na aaviee jamaka(n)kar jamakalai ||
se saeh sache vanajaariaa jin har dhan palai ||
har kirapaa te har paieeaai jaa aap har ghalai ||15||
salok mahalaa teejaa ||
manmukh vaapaarai saar na jaananee bikh vihaajheh bikh sa(n)graheh bikh siau dhareh piaar ||
baaharahu pa(n)ddit sadhaidhe manahu moorakh gaavaar ||
har siau chit na lainee vaadhee dharan piaar ||
vaadhaa keeaa karan kahaaneeaa kooR bol kareh aahaar ||
jag meh raam naam har niramalaa hor mailaa sabh aakaar ||
naanak naam na chetanee hoi maile mareh gavaar ||1||
mahalaa teejaa ||
dhukh lagaa bin seviaai hukam ma(n)ne dhukh jai ||
aape dhaataa sukhai dhaa aape dhei sajai ||
naanak evai jaaneeaai sabh kichh tisai rajai ||2||
pauRee ||
har naam binaa jagat hai niradhan bin naavai tirapat naahee ||
dhoojai bharam bhulaiaa haumai dhukh paahee ||