ਕਹੁ ਕਬੀਰ ਜੋ ਨਾਮਿ ਸਮਾਨੇ ਸੁੰਨ ਰਹਿਆ ਲਿਵ ਸੋਈ ॥੪॥੪॥
ਜਉ ਤੁਮ੍ਹ੍ਹ ਮੋ ਕਉ ਦੂਰਿ ਕਰਤ ਹਉ ਤਉ ਤੁਮ ਮੁਕਤਿ ਬਤਾਵਹੁ ॥ ਏਕ ਅਨੇਕ ਹੋਇ ਰਹਿਓ ਸਗਲ ਮਹਿ ਅਬ ਕੈਸੇ ਭਰਮਾਵਹੁ ॥੧॥
ਰਾਮ ਮੋ ਕਉ ਤਾਰਿ ਕਹਾਂ ਲੈ ਜਈ ਹੈ ॥ ਸੋਧਉ ਮੁਕਤਿ ਕਹਾ ਦੇਉ ਕੈਸੀ ਕਰਿ ਪ੍ਰਸਾਦੁ ਮੋਹਿ ਪਾਈ ਹੈ ॥੧॥ ਰਹਾਉ ॥
ਤਾਰਨ ਤਰਨੁ ਤਬੈ ਲਗੁ ਕਹੀਐ ਜਬ ਲਗੁ ਤਤੁ ਨ ਜਾਨਿਆ ॥ ਅਬ ਤਉ ਬਿਮਲ ਭਏ ਘਟ ਹੀ ਮਹਿ ਕਹਿ ਕਬੀਰ ਮਨੁ ਮਾਨਿਆ ॥੨॥੫॥
ਜਿਨਿ ਗੜ ਕੋਟ ਕੀਏ ਕੰਚਨ ਕੇ ਛੋਡਿ ਗਇਆ ਸੋ ਰਾਵਨੁ ॥੧॥
ਕਾਹੇ ਕੀਜਤੁ ਹੈ ਮਨਿ ਭਾਵਨੁ ॥ ਜਬ ਜਮੁ ਆਇ ਕੇਸ ਤੇ ਪਕਰੈ ਤਹ ਹਰਿ ਕੋ ਨਾਮੁ ਛਡਾਵਨ ॥੧॥ ਰਹਾਉ ॥
ਕਾਲੁ ਅਕਾਲੁ ਖਸਮ ਕਾ ਕੀਨੑਾ ਇਹੁ ਪਰਪੰਚੁ ਬਧਾਵਨੁ ॥ ਕਹਿ ਕਬੀਰ ਤੇ ਅੰਤੇ ਮੁਕਤੇ ਜਿਨੑ ਹਿਰਦੈ ਰਾਮ ਰਸਾਇਨੁ ॥੨॥੬॥
ਦੇਹੀ ਗਾਵਾ ਜੀਉ ਧਰ ਮਹਤਉ ਬਸਹਿ ਪੰਚ ਕਿਰਸਾਨਾ ॥ ਨੈਨੂ ਨਕਟੂ ਸ੍ਰਵਨੂ ਰਸਪਤਿ ਇੰਦ੍ਰੀ ਕਹਿਆ ਨ ਮਾਨਾ ॥੧॥
ਬਾਬਾ ਅਬ ਨ ਬਸਉ ਇਹ ਗਾਉ ॥ ਘਰੀ ਘਰੀ ਕਾ ਲੇਖਾ ਮਾਗੈ ਕਾਇਥੁ ਚੇਤੂ ਨਾਉ ॥੧॥ ਰਹਾਉ ॥
ਧਰਮ ਰਾਇ ਜਬ ਲੇਖਾ ਮਾਗੈ ਬਾਕੀ ਨਿਕਸੀ ਭਾਰੀ ॥ ਪੰਚ ਕ੍ਰਿਸਾਨਵਾ ਭਾਗਿ ਗਏ ਲੈ ਬਾਧਿਓ ਜੀਉ ਦਰਬਾਰੀ ॥੨॥
ਕਹੈ ਕਬੀਰੁ ਸੁਨਹੁ ਰੇ ਸੰਤਹੁ ਖੇਤ ਹੀ ਕਰਹੁ ਨਿਬੇਰਾ ॥ ਅਬ ਕੀ ਬਾਰ ਬਖਸਿ ਬੰਦੇ ਕਉ ਬਹੁਰਿ ਨ ਭਉਜਲਿ ਫੇਰਾ ॥੩॥੭॥
ਰਾਗੁ ਮਾਰੂ ਬਾਣੀ ਕਬੀਰ ਜੀਉ ਕੀ
ੴ ਸਤਿਗੁਰ ਪ੍ਰਸਾਦਿ ॥
ਅਨਭਉ ਕਿਨੈ ਨ ਦੇਖਿਆ ਬੈਰਾਗੀਅੜੇ ॥ ਬਿਨੁ ਭੈ ਅਨਭਉ ਹੋਇ ਵਣਾਹੰਬੈ ॥੧॥
ਸਹੁ ਹਦੂਰਿ ਦੇਖੈ ਤਾਂ ਭਉ ਪਵੈ ਬੈਰਾਗੀਅੜੇ ॥ ਹੁਕਮੈ ਬੂਝੈ ਤ ਨਿਰਭਉ ਹੋਇ ਵਣਾਹੰਬੈ ॥੨॥
ਹਰਿ ਪਾਖੰਡੁ ਨ ਕੀਜਈ ਬੈਰਾਗੀਅੜੇ ॥ ਪਾਖੰਡਿ ਰਤਾ ਸਭੁ ਲੋਕੁ ਵਣਾਹੰਬੈ ॥੩॥
ਤ੍ਰਿਸਨਾ ਪਾਸੁ ਨ ਛੋਡਈ ਬੈਰਾਗੀਅੜੇ ॥ ਮਮਤਾ ਜਾਲਿਆ ਪਿੰਡੁ ਵਣਾਹੰਬੈ ॥੪॥
ਚਿੰਤਾ ਜਾਲਿ ਤਨੁ ਜਾਲਿਆ ਬੈਰਾਗੀਅੜੇ ॥ ਜੇ ਮਨੁ ਮਿਰਤਕੁ ਹੋਇ ਵਣਾਹੰਬੈ ॥੫॥
ਸਤਿਗੁਰ ਬਿਨੁ ਬੈਰਾਗੁ ਨ ਹੋਵਈ ਬੈਰਾਗੀਅੜੇ ॥ ਜੇ ਲੋਚੈ ਸਭੁ ਕੋਇ ਵਣਾਹੰਬੈ ॥੬॥
ਕਰਮੁ ਹੋਵੈ ਸਤਿਗੁਰੁ ਮਿਲੈ ਬੈਰਾਗੀਅੜੇ ॥ ਸਹਜੇ ਪਾਵੈ ਸੋਇ ਵਣਾਹੰਬੈ ॥੭॥
ਕਹੁ ਕਬੀਰ ਇਕ ਬੇਨਤੀ ਬੈਰਾਗੀਅੜੇ ॥ ਮੋ ਕਉ ਭਉਜਲੁ ਪਾਰਿ ਉਤਾਰਿ ਵਣਾਹੰਬੈ ॥੮॥੧॥੮॥
kahu kabeer jo naam samaane su(n)n rahiaa liv soiee ||4||4||
jau tum(h) mo kau dhoor karat hau tau tum mukat bataavahu ||
ek anek hoi rahio sagal meh ab kaise bharamaavahu ||1||
raam mo kau taar kahaa(n) lai jiee hai ||
sodhau mukat kahaa dheau kaisee kar prasaadh moh paiee hai ||1|| rahaau ||
taaran taran tabai lag kaheeaai jab lag tat na jaaniaa ||
ab tau bimal bhe ghaT hee meh keh kabeer man maaniaa ||2||5||
jin gaR koT ke’ee ka(n)chan ke chhodd giaa so raavan ||1||
kaahe keejat hai man bhaavan ||
jab jam aai kes te pakarai teh har ko naam chhaddaavan ||1|| rahaau ||
kaal akaal khasam kaa keen(h)aa ih parapa(n)ch badhaavan ||
keh kabeer te a(n)te mukate jin(h) hiradhai raam rasain ||2||6||
dhehee gaavaa jeeau dhar mahatau baseh pa(n)ch kirasaanaa ||
nainoo nakaToo sravanoo rasapat i(n)dhree kahiaa na maanaa ||1||
baabaa ab na basau ieh gaau ||
gharee gharee kaa lekhaa maagai kaith chetoo naau ||1|| rahaau ||
dharam rai jab lekhaa maagai baakee nikasee bhaaree ||
pa(n)ch kirasaanavaa bhaag ge lai baadhio jeeau dharabaaree ||2||
kahai kabeer sunahu re sa(n)tahu khet hee karahu niberaa ||
ab kee baar bakhas ba(n)dhe kau bahur na bhaujal feraa ||3||7||
raag maaroo baanee kabeer jeeau kee
ikOankaar satigur prasaadh ||
anabhau kinai na dhekhiaa bairaageeaRe ||
bin bhai anabhau hoi vanaaha(n)bai ||1||
sahu hadhoor dhekhai taa(n) bhau pavai bairaageeaRe ||
hukamai boojhai ta nirabhau hoi vanaaha(n)bai ||2||
har paakha(n)dd na keejiee bairaageeaRe ||
paakha(n)dd rataa sabh lok vanaaha(n)bai ||3||
tirasanaa paas na chhoddiee bairaageeaRe ||
mamataa jaaliaa pi(n)dd vanaaha(n)bai ||4||
chi(n)taa jaal tan jaaliaa bairaageeaRe ||
je man mritak hoi vanaaha(n)bai ||5||
satigur bin bairaag na hoviee bairaageeaRe ||
je lochai sabh koi vanaaha(n)bai ||6||
karam hovai satigur milai bairaageeaRe ||
sahaje paavai soi vanaaha(n)bai ||7||
kahu kabeer ik benatee bairaageeaRe ||
mo kau bhaujal paar utaar vanaaha(n)bai ||8||1||8||