Sri Guru Granth Sahib

ਅੰਗ ੧੧੦੬

ਰਾਗੁ ਮਾਰੂ ਬਾਣੀ ਜੈਦੇਉ ਜੀਉ ਕੀ
ੴ ਸਤਿਗੁਰ ਪ੍ਰਸਾਦਿ ॥
ਚੰਦ ਸਤ ਭੇਦਿਆ ਨਾਦ ਸਤ ਪੂਰਿਆ ਸੂਰ ਸਤ ਖੋੜਸਾ ਦਤੁ ਕੀਆ ॥ ਅਬਲ ਬਲੁ ਤੋੜਿਆ ਅਚਲ ਚਲੁ ਥਪਿਆ ਅਘੜੁ ਘੜਿਆ ਤਹਾ ਅਪਿਉ ਪੀਆ ॥੧॥
ਮਨ ਆਦਿ ਗੁਣ ਆਦਿ ਵਖਾਣਿਆ ॥ ਤੇਰੀ ਦੁਬਿਧਾ ਦ੍ਰਿਸਟਿ ਸੰਮਾਨਿਆ ॥੧॥ ਰਹਾਉ ॥
ਅਰਧਿ ਕਉ ਅਰਧਿਆ ਸਰਧਿ ਕਉ ਸਰਧਿਆ ਸਲਲ ਕਉ ਸਲਲਿ ਸੰਮਾਨਿ ਆਇਆ ॥ ਬਦਤਿ ਜੈਦੇਉ ਜੈਦੇਵ ਕਉ ਰੰਮਿਆ ਬ੍ਰਹਮੁ ਨਿਰਬਾਣੁ ਲਿਵ ਲੀਣੁ ਪਾਇਆ ॥੨॥੧॥
ਕਬੀਰੁ ॥ ਮਾਰੂ ॥
ਰਾਮੁ ਸਿਮਰੁ ਪਛੁਤਾਹਿਗਾ ਮਨ ॥ ਪਾਪੀ ਜੀਅਰਾ ਲੋਭੁ ਕਰਤੁ ਹੈ ਆਜੁ ਕਾਲਿ ਉਠਿ ਜਾਹਿਗਾ ॥੧॥ ਰਹਾਉ ॥
ਲਾਲਚ ਲਾਗੇ ਜਨਮੁ ਗਵਾਇਆ ਮਾਇਆ ਭਰਮ ਭੁਲਾਹਿਗਾ ॥ ਧਨ ਜੋਬਨ ਕਾ ਗਰਬੁ ਨ ਕੀਜੈ ਕਾਗਦ ਜਿਉ ਗਲਿ ਜਾਹਿਗਾ ॥੧॥
ਜਉ ਜਮੁ ਆਇ ਕੇਸ ਗਹਿ ਪਟਕੈ ਤਾ ਦਿਨ ਕਿਛੁ ਨ ਬਸਾਹਿਗਾ ॥ ਸਿਮਰਨੁ ਭਜਨੁ ਦਇਆ ਨਹੀ ਕੀਨੀ ਤਉ ਮੁਖਿ ਚੋਟਾ ਖਾਹਿਗਾ ॥੨॥
ਧਰਮ ਰਾਇ ਜਬ ਲੇਖਾ ਮਾਗੈ ਕਿਆ ਮੁਖੁ ਲੈ ਕੈ ਜਾਹਿਗਾ ॥ ਕਹਤੁ ਕਬੀਰੁ ਸੁਨਹੁ ਰੇ ਸੰਤਹੁ ਸਾਧਸੰਗਤਿ ਤਰਿ ਜਾਂਹਿਗਾ ॥੩॥੧॥
ਰਾਗੁ ਮਾਰੂ ਬਾਣੀ ਰਵਿਦਾਸ ਜੀਉ ਕੀ
ੴ ਸਤਿਗੁਰ ਪ੍ਰਸਾਦਿ ॥
ਐਸੀ ਲਾਲ ਤੁਝ ਬਿਨੁ ਕਉਨੁ ਕਰੈ ॥ ਗਰੀਬ ਨਿਵਾਜੁ ਗੁਸਈਆ ਮੇਰਾ ਮਾਥੈ ਛਤ੍ਰੁ ਧਰੈ ॥੧॥ ਰਹਾਉ ॥
ਜਾ ਕੀ ਛੋਤਿ ਜਗਤ ਕਉ ਲਾਗੈ ਤਾ ਪਰ ਤੁਹੀਂ ਢਰੈ ॥ ਨੀਚਹ ਊਚ ਕਰੈ ਮੇਰਾ ਗੋਬਿੰਦੁ ਕਾਹੂ ਤੇ ਨ ਡਰੈ ॥੧॥
ਨਾਮਦੇਵ ਕਬੀਰੁ ਤਿਲੋਚਨੁ ਸਧਨਾ ਸੈਨੁ ਤਰੈ ॥ ਕਹਿ ਰਵਿਦਾਸੁ ਸੁਨਹੁ ਰੇ ਸੰਤਹੁ ਹਰਿ ਜੀਉ ਤੇ ਸਭੈ ਸਰੈ ॥੨॥੧॥
ਮਾਰੂ ॥
ਸੁਖ ਸਾਗਰ ਸੁਰਿਤਰੁ ਚਿੰਤਾਮਨਿ ਕਾਮਧੇਨ ਬਸਿ ਜਾ ਕੇ ਰੇ ॥ ਚਾਰਿ ਪਦਾਰਥ ਅਸਟ ਮਹਾ ਸਿਧਿ ਨਵ ਨਿਧਿ ਕਰ ਤਲ ਤਾ ਕੈ ॥੧॥
ਹਰਿ ਹਰਿ ਹਰਿ ਨ ਜਪਸਿ ਰਸਨਾ ॥ ਅਵਰ ਸਭ ਛਾਡਿ ਬਚਨ ਰਚਨਾ ॥੧॥ ਰਹਾਉ ॥
ਨਾਨਾ ਖਿਆਨ ਪੁਰਾਨ ਬੇਦ ਬਿਧਿ ਚਉਤੀਸ ਅਛਰ ਮਾਹੀ ॥ ਬਿਆਸ ਬੀਚਾਰਿ ਕਹਿਓ ਪਰਮਾਰਥੁ ਰਾਮ ਨਾਮ ਸਰਿ ਨਾਹੀ ॥੨॥
ਸਹਜ ਸਮਾਧਿ ਉਪਾਧਿ ਰਹਤ ਹੋਇ ਬਡੇ ਭਾਗਿ ਲਿਵ ਲਾਗੀ ॥ ਕਹਿ ਰਵਿਦਾਸ ਉਦਾਸ ਦਾਸ ਮਤਿ ਜਨਮ ਮਰਨ ਭੈ ਭਾਗੀ ॥੩॥੨॥੧੫॥

Ang 1106

raag maaroo baanee jaidheau jeeau kee
ikOankaar satigur prasaadh ||
cha(n)dh sat bhedhiaa naadh sat pooriaa soor sat khoRasaa dhat keeaa ||
abal bal toRiaa achal chal thapiaa aghaR ghaRiaa tahaa apiau peeaa ||1||
man aadh gun aadh vakhaaniaa ||
teree dhubidhaa dhirasaT sa(n)maaniaa ||1|| rahaau ||
aradh kau aradhiaa saradh kau saradhiaa salal kau salal sa(n)maan aaiaa ||
badhat jaidheau jaidhev kau ra(n)miaa braham nirabaan liv leen paiaa ||2||1||
kabeer || maaroo ||
raam simar pachhutaahigaa man ||
paapee jeearaa lobh karat hai aaj kaal uTh jaahigaa ||1|| rahaau ||
laalach laage janam gavaiaa maiaa bharam bhulaahigaa ||
dhan joban kaa garab na keejai kaagadh jiau gal jaahigaa ||1||
jau jam aai kes geh paTakai taa dhin kichh na basaahigaa ||
simaran bhajan dhiaa nahee keenee tau mukh choTaa khaahigaa ||2||
dharam rai jab lekhaa maagai kiaa mukh lai kai jaahigaa ||
kahat kabeer sunahu re sa(n)tahu saadhasa(n)gat tar jaa(n)higaa ||3||1||
raag maaroo baanee ravidhaas jeeau kee
ikOankaar satigur prasaadh ||
aaisee laal tujh bin kaun karai ||
gareeb nivaaj gusieeaa meraa maathai chhatr dharai ||1|| rahaau ||
jaa kee chhot jagat kau laagai taa par tuha(n)ee ddarai ||
neecheh uooch karai meraa gobi(n)dh kaahoo te na ddarai ||1||
naamadhev kabeer tilochan sadhanaa sain tarai ||
keh ravidhaas sunahu re sa(n)tahu har jeeau te sabhai sarai ||2||1||
maaroo ||
sukh saagar suritar chi(n)taaman kaamadhen bas jaa ke re ||
chaar padhaarath asaT mahaa sidh nav nidh kar tal taa kai ||1||
har har har na japas rasanaa ||
avar sabh chhaadd bachan rachanaa ||1|| rahaau ||
naanaa khiaan puraan bedh bidh chautees achhar maahee ||
biaas beechaar kahio paramaarath raam naam sar naahee ||2||
sahaj samaadh upaadh rahat hoi badde bhaag liv laagee ||
keh ravidhaas udhaas dhaas mat janam maran bhai bhaagee ||3||2||15||