Sri Guru Granth Sahib

ਅੰਗ ੧੧੦੭

ਤੁਖਾਰੀ ਛੰਤ ਮਹਲਾ ੧ ਬਾਰਹ ਮਾਹਾ
ੴ ਸਤਿਗੁਰ ਪ੍ਰਸਾਦਿ ॥
ਤੂ ਸੁਣਿ ਕਿਰਤ ਕਰੰਮਾ ਪੁਰਬਿ ਕਮਾਇਆ ॥ ਸਿਰਿ ਸਿਰਿ ਸੁਖ ਸਹੰਮਾ ਦੇਹਿ ਸੁ ਤੂ ਭਲਾ ॥ ਹਰਿ ਰਚਨਾ ਤੇਰੀ ਕਿਆ ਗਤਿ ਮੇਰੀ ਹਰਿ ਬਿਨੁ ਘੜੀ ਨ ਜੀਵਾ ॥ ਪ੍ਰਿਅ ਬਾਝੁ ਦੁਹੇਲੀ ਕੋਇ ਨ ਬੇਲੀ ਗੁਰਮੁਖਿ ਅੰਮ੍ਰਿਤੁ ਪੀਵਾਂ ॥ ਰਚਨਾ ਰਾਚਿ ਰਹੇ ਨਿਰੰਕਾਰੀ ਪ੍ਰਭ ਮਨਿ ਕਰਮ ਸੁਕਰਮਾ ॥ ਨਾਨਕ ਪੰਥੁ ਨਿਹਾਲੇ ਸਾ ਧਨ ਤੂ ਸੁਣਿ ਆਤਮ ਰਾਮਾ ॥੧॥
ਬਾਬੀਹਾ ਪ੍ਰਿਉ ਬੋਲੇ ਕੋਕਿਲ ਬਾਣੀਆ ॥ ਸਾ ਧਨ ਸਭਿ ਰਸ ਚੋਲੈ ਅੰਕਿ ਸਮਾਣੀਆ ॥ ਹਰਿ ਅੰਕਿ ਸਮਾਣੀ ਜਾ ਪ੍ਰਭ ਭਾਣੀ ਸਾ ਸੋਹਾਗਣਿ ਨਾਰੇ ॥ ਨਵ ਘਰ ਥਾਪਿ ਮਹਲ ਘਰੁ ਊਚਉ ਨਿਜ ਘਰਿ ਵਾਸੁ ਮੁਰਾਰੇ ॥ ਸਭ ਤੇਰੀ ਤੂ ਮੇਰਾ ਪ੍ਰੀਤਮੁ ਨਿਸਿ ਬਾਸੁਰ ਰੰਗਿ ਰਾਵੈ ॥ ਨਾਨਕ ਪ੍ਰਿਉ ਪ੍ਰਿਉ ਚਵੈ ਬਬੀਹਾ ਕੋਕਿਲ ਸਬਦਿ ਸੁਹਾਵੈ ॥੨॥
ਤੂ ਸੁਣਿ ਹਰਿ ਰਸ ਭਿੰਨੇ ਪ੍ਰੀਤਮ ਆਪਣੇ ॥ ਮਨਿ ਤਨਿ ਰਵਤ ਰਵੰਨੇ ਘੜੀ ਨ ਬੀਸਰੈ ॥ ਕਿਉ ਘੜੀ ਬਿਸਾਰੀ ਹਉ ਬਲਿਹਾਰੀ ਹਉ ਜੀਵਾ ਗੁਣ ਗਾਏ ॥ ਨਾ ਕੋਈ ਮੇਰਾ ਹਉ ਕਿਸੁ ਕੇਰਾ ਹਰਿ ਬਿਨੁ ਰਹਣੁ ਨ ਜਾਏ ॥ ਓਟ ਗਹੀ ਹਰਿ ਚਰਣ ਨਿਵਾਸੇ ਭਏ ਪਵਿਤ੍ਰ ਸਰੀਰਾ ॥ ਨਾਨਕ ਦ੍ਰਿਸਟਿ ਦੀਰਘ ਸੁਖੁ ਪਾਵੈ ਗੁਰ ਸਬਦੀ ਮਨੁ ਧੀਰਾ ॥੩॥
ਬਰਸੈ ਅੰਮ੍ਰਿਤ ਧਾਰ ਬੂੰਦ ਸੁਹਾਵਣੀ ॥ ਸਾਜਨ ਮਿਲੇ ਸਹਜਿ ਸੁਭਾਇ ਹਰਿ ਸਿਉ ਪ੍ਰੀਤਿ ਬਣੀ ॥ ਹਰਿ ਮੰਦਰਿ ਆਵੈ ਜਾ ਪ੍ਰਭ ਭਾਵੈ ਧਨ ਊਭੀ ਗੁਣ ਸਾਰੀ ॥ ਘਰਿ ਘਰਿ ਕੰਤੁ ਰਵੈ ਸੋਹਾਗਣਿ ਹਉ ਕਿਉ ਕੰਤਿ ਵਿਸਾਰੀ ॥ ਉਨਵਿ ਘਨ ਛਾਏ ਬਰਸੁ ਸੁਭਾਏ ਮਨਿ ਤਨਿ ਪ੍ਰੇਮੁ ਸੁਖਾਵੈ ॥ ਨਾਨਕ ਵਰਸੈ ਅੰਮ੍ਰਿਤ ਬਾਣੀ ਕਰਿ ਕਿਰਪਾ ਘਰਿ ਆਵੈ ॥੪॥
ਚੇਤੁ ਬਸੰਤੁ ਭਲਾ ਭਵਰ ਸੁਹਾਵੜੇ ॥

Ang 1107

tukhaaree chha(n)t mahalaa pehilaa baareh maahaa
ikOankaar satigur prasaadh ||
too sun kirat kara(n)maa purab kamaiaa || sir sir sukh saha(n)maa dheh su too bhalaa ||
har rachanaa teree kiaa gat meree har bin ghaRee na jeevaa ||
pria baajh dhuhelee koi na belee gurmukh a(n)mrit peevaa(n) ||
rachanaa raach rahe nira(n)kaaree prabh man karam sukaramaa ||
naanak pa(n)th nihaale saa dhan too sun aatam raamaa ||1||
baabeehaa priau bole kokil baaneeaa ||
saa dhan sabh ras cholai a(n)k samaaneeaa ||
har a(n)k samaanee jaa prabh bhaanee saa sohaagan naare ||
nav ghar thaap mahal ghar uoochau nij ghar vaas muraare ||
sabh teree too meraa preetam nis baasur ra(n)g raavai ||
naanak priau priau chavai babeehaa kokil sabadh suhaavai ||2||
too sun har ras bhi(n)ne preetam aapane ||
man tan ravat rava(n)ne ghaRee na beesarai ||
kiau ghaRee bisaaree hau balihaaree hau jeevaa gun gaae ||
naa koiee meraa hau kis keraa har bin rahan na jaae ||
oT gahee har charan nivaase bhe pavitr sareeraa ||
naanak dhirasaT dheeragh sukh paavai gur sabadhee man dheeraa ||3||
barasai a(n)mirat dhaar boo(n)dh suhaavanee ||
saajan mile sahaj subhai har siau preet banee ||
har ma(n)dhar aavai jaa prabh bhaavai dhan uoobhee gun saaree ||
ghar ghar ka(n)t ravai sohaagan hau kiau ka(n)t visaaree ||
aunav ghan chhaae baras subhaae man tan prem sukhaavai ||
naanak varasai a(n)mirat baanee kar kirapaa ghar aavai ||4||
chet basa(n)t bhalaa bhavar suhaavaRe ||