ਬਨ ਫੂਲੇ ਮੰਝ ਬਾਰਿ ਮੈ ਪਿਰੁ ਘਰਿ ਬਾਹੁੜੈ ॥ ਪਿਰੁ ਘਰਿ ਨਹੀ ਆਵੈ ਧਨ ਕਿਉ ਸੁਖੁ ਪਾਵੈ ਬਿਰਹਿ ਬਿਰੋਧ ਤਨੁ ਛੀਜੈ ॥ ਕੋਕਿਲ ਅੰਬਿ ਸੁਹਾਵੀ ਬੋਲੈ ਕਿਉ ਦੁਖੁ ਅੰਕਿ ਸਹੀਜੈ ॥ ਭਵਰੁ ਭਵੰਤਾ ਫੂਲੀ ਡਾਲੀ ਕਿਉ ਜੀਵਾ ਮਰੁ ਮਾਏ ॥ ਨਾਨਕ ਚੇਤਿ ਸਹਜਿ ਸੁਖੁ ਪਾਵੈ ਜੇ ਹਰਿ ਵਰੁ ਘਰਿ ਧਨ ਪਾਏ ॥੫॥
ਵੈਸਾਖੁ ਭਲਾ ਸਾਖਾ ਵੇਸ ਕਰੇ ॥ ਧਨ ਦੇਖੈ ਹਰਿ ਦੁਆਰਿ ਆਵਹੁ ਦਇਆ ਕਰੇ ॥ ਘਰਿ ਆਉ ਪਿਆਰੇ ਦੁਤਰ ਤਾਰੇ ਤੁਧੁ ਬਿਨੁ ਅਢੁ ਨ ਮੋਲੋ ॥ ਕੀਮਤਿ ਕਉਣ ਕਰੇ ਤੁਧੁ ਭਾਵਾਂ ਦੇਖਿ ਦਿਖਾਵੈ ਢੋਲੋ ॥ ਦੂਰਿ ਨ ਜਾਨਾ ਅੰਤਰਿ ਮਾਨਾ ਹਰਿ ਕਾ ਮਹਲੁ ਪਛਾਨਾ ॥ ਨਾਨਕ ਵੈਸਾਖੀਂ ਪ੍ਰਭੁ ਪਾਵੈ ਸੁਰਤਿ ਸਬਦਿ ਮਨੁ ਮਾਨਾ ॥੬॥
ਮਾਹੁ ਜੇਠੁ ਭਲਾ ਪ੍ਰੀਤਮੁ ਕਿਉ ਬਿਸਰੈ ॥ ਥਲ ਤਾਪਹਿ ਸਰ ਭਾਰ ਸਾ ਧਨ ਬਿਨਉ ਕਰੈ ॥ ਧਨ ਬਿਨਉ ਕਰੇਦੀ ਗੁਣ ਸਾਰੇਦੀ ਗੁਣ ਸਾਰੀ ਪ੍ਰਭ ਭਾਵਾ ॥ ਸਾਚੈ ਮਹਲਿ ਰਹੈ ਬੈਰਾਗੀ ਆਵਣ ਦੇਹਿ ਤ ਆਵਾ ॥ ਨਿਮਾਣੀ ਨਿਤਾਣੀ ਹਰਿ ਬਿਨੁ ਕਿਉ ਪਾਵੈ ਸੁਖ ਮਹਲੀ ॥ ਨਾਨਕ ਜੇਠਿ ਜਾਣੈ ਤਿਸੁ ਜੈਸੀ ਕਰਮਿ ਮਿਲੈ ਗੁਣ ਗਹਿਲੀ ॥੭॥
ਆਸਾੜੁ ਭਲਾ ਸੂਰਜੁ ਗਗਨਿ ਤਪੈ ॥ ਧਰਤੀ ਦੂਖ ਸਹੈ ਸੋਖੈ ਅਗਨਿ ਭਖੈ ॥ ਅਗਨਿ ਰਸੁ ਸੋਖੈ ਮਰੀਐ ਧੋਖੈ ਭੀ ਸੋ ਕਿਰਤੁ ਨ ਹਾਰੇ ॥ ਰਥੁ ਫਿਰੈ ਛਾਇਆ ਧਨ ਤਾਕੈ ਟੀਡੁ ਲਵੈ ਮੰਝਿ ਬਾਰੇ ॥ ਅਵਗਣ ਬਾਧਿ ਚਲੀ ਦੁਖੁ ਆਗੈ ਸੁਖੁ ਤਿਸੁ ਸਾਚੁ ਸਮਾਲੇ ॥ ਨਾਨਕ ਜਿਸ ਨੋ ਇਹੁ ਮਨੁ ਦੀਆ ਮਰਣੁ ਜੀਵਣੁ ਪ੍ਰਭ ਨਾਲੇ ॥੮॥
ਸਾਵਣਿ ਸਰਸ ਮਨਾ ਘਣ ਵਰਸਹਿ ਰੁਤਿ ਆਏ ॥ ਮੈ ਮਨਿ ਤਨਿ ਸਹੁ ਭਾਵੈ ਪਿਰ ਪਰਦੇਸਿ ਸਿਧਾਏ ॥ ਪਿਰੁ ਘਰਿ ਨਹੀ ਆਵੈ ਮਰੀਐ ਹਾਵੈ ਦਾਮਨਿ ਚਮਕਿ ਡਰਾਏ ॥ ਸੇਜ ਇਕੇਲੀ ਖਰੀ ਦੁਹੇਲੀ ਮਰਣੁ ਭਇਆ ਦੁਖੁ ਮਾਏ ॥ ਹਰਿ ਬਿਨੁ ਨੀਦ ਭੂਖ ਕਹੁ ਕੈਸੀ ਕਾਪੜੁ ਤਨਿ ਨ ਸੁਖਾਵਏ ॥ ਨਾਨਕ ਸਾ ਸੋਹਾਗਣਿ ਕੰਤੀ ਪਿਰ ਕੈ ਅੰਕਿ ਸਮਾਵਏ ॥੯॥
ਭਾਦਉ ਭਰਮਿ ਭੁਲੀ ਭਰਿ ਜੋਬਨਿ ਪਛੁਤਾਣੀ ॥ ਜਲ ਥਲ ਨੀਰਿ ਭਰੇ ਬਰਸ ਰੁਤੇ ਰੰਗੁ ਮਾਣੀ ॥ ਬਰਸੈ ਨਿਸਿ ਕਾਲੀ ਕਿਉ ਸੁਖੁ ਬਾਲੀ ਦਾਦਰ ਮੋਰ ਲਵੰਤੇ ॥ ਪ੍ਰਿਉ ਪ੍ਰਿਉ ਚਵੈ ਬਬੀਹਾ ਬੋਲੇ ਭੁਇਅੰਗਮ ਫਿਰਹਿ ਡਸੰਤੇ ॥ ਮਛਰ ਡੰਗ ਸਾਇਰ ਭਰ ਸੁਭਰ ਬਿਨੁ ਹਰਿ ਕਿਉ ਸੁਖੁ ਪਾਈਐ ॥ ਨਾਨਕ ਪੂਛਿ ਚਲਉ ਗੁਰ ਅਪੁਨੇ ਜਹ ਪ੍ਰਭੁ ਤਹ ਹੀ ਜਾਈਐ ॥੧੦॥
ਅਸੁਨਿ ਆਉ ਪਿਰਾ ਸਾ ਧਨ ਝੂਰਿ ਮੁਈ ॥ ਤਾ ਮਿਲੀਐ ਪ੍ਰਭ ਮੇਲੇ ਦੂਜੈ ਭਾਇ ਖੁਈ ॥ ਝੂਠਿ ਵਿਗੁਤੀ ਤਾ ਪਿਰ ਮੁਤੀ ਕੁਕਹ ਕਾਹ ਸਿ ਫੁਲੇ ॥
ban foole ma(n)jh baar mai pir ghar baahuRai ||
pir ghar nahee aavai dhan kiau sukh paavai bireh birodh tan chheejai ||
kokil a(n)b suhaavee bolai kiau dhukh a(n)k saheejai ||
bhavar bhava(n)taa foolee ddaalee kiau jeevaa mar maae ||
naanak chet sahaj sukh paavai je har var ghar dhan paae ||5||
vaisaakh bhalaa saakhaa ves kare ||
dhan dhekhai har dhuaar aavahu dhiaa kare ||
ghar aau piaare dhutar taare tudh bin add na molo ||
keemat kaun kare tudh bhaavaa(n) dhekh dhikhaavai ddolo ||
dhoor na jaanaa a(n)tar maanaa har kaa mahal pachhaanaa ||
naanak vaisaakhee(n) prabh paavai surat sabadh man maanaa ||6||
maahu jeTh bhalaa preetam kiau bisarai ||
thal taapeh sar bhaar saa dhan binau karai ||
dhan binau karedhee gun saaredhee gun saaree prabh bhaavaa ||
saachai mahal rahai bairaagee aavan dheh ta aavaa ||
nimaanee nitaanee har bin kiau paavai sukh mahalee ||
naanak jeTh jaanai tis jaisee karam milai gun gahilee ||7||
aasaaR bhalaa sooraj gagan tapai ||
dharatee dhookh sahai sokhai agan bhakhai ||
agan ras sokhai mareeaai dhokhai bhee so kirat na haare ||
rath firai chhaiaa dhan taakai Teedd lavai ma(n)jh baare ||
avagan baadh chalee dhukh aagai sukh tis saach samaale ||
naanak jis no ih man dheeaa maran jeevan prabh naale ||8||
saavan saras manaa ghan varaseh rut aae ||
mai man tan sahu bhaavai pir paradhes sidhaae ||
pir ghar nahee aavai mareeaai haavai dhaaman chamak ddaraae ||
sej ikelee kharee dhuhelee maran bhiaa dhukh maae ||
har bin needh bhookh kahu kaisee kaapaR tan na sukhaave ||
naanak saa sohaagan ka(n)tee pir kai a(n)k samaave ||9||
bhaadhau bharam bhulee bhar joban pachhutaanee ||
jal thal neer bhare baras rute ra(n)g maanee ||
barasai nis kaalee kiau sukh baalee dhaadhar mor lava(n)te ||
priau priau chavai babeehaa bole bhuia(n)gam fireh ddasa(n)te ||
machhar dda(n)g sair bhar subhar bin har kiau sukh paieeaai ||
naanak poochh chalau gur apune jeh prabh teh hee jaieeaai ||10||
asun aau piraa saa dhan jhoor muiee ||
taa mileeaai prabh mele dhoojai bhai khuiee ||
jhooTh vigutee taa pir mutee kukeh kaeh s fule ||