Sri Guru Granth Sahib

ਅੰਗ ੧੧੦੯

ਆਗੈ ਘਾਮ ਪਿਛੈ ਰੁਤਿ ਜਾਡਾ ਦੇਖਿ ਚਲਤ ਮਨੁ ਡੋਲੇ ॥ ਦਹ ਦਿਸਿ ਸਾਖ ਹਰੀ ਹਰੀਆਵਲ ਸਹਜਿ ਪਕੈ ਸੋ ਮੀਠਾ ॥ ਨਾਨਕ ਅਸੁਨਿ ਮਿਲਹੁ ਪਿਆਰੇ ਸਤਿਗੁਰ ਭਏ ਬਸੀਠਾ ॥੧੧॥
ਕਤਕਿ ਕਿਰਤੁ ਪਇਆ ਜੋ ਪ੍ਰਭ ਭਾਇਆ ॥ ਦੀਪਕੁ ਸਹਜਿ ਬਲੈ ਤਤਿ ਜਲਾਇਆ ॥ ਦੀਪਕ ਰਸ ਤੇਲੋ ਧਨ ਪਿਰ ਮੇਲੋ ਧਨ ਓਮਾਹੈ ਸਰਸੀ ॥ ਅਵਗਣ ਮਾਰੀ ਮਰੈ ਨ ਸੀਝੈ ਗੁਣਿ ਮਾਰੀ ਤਾ ਮਰਸੀ ॥ ਨਾਮੁ ਭਗਤਿ ਦੇ ਨਿਜ ਘਰਿ ਬੈਠੇ ਅਜਹੁ ਤਿਨਾੜੀ ਆਸਾ ॥ ਨਾਨਕ ਮਿਲਹੁ ਕਪਟ ਦਰ ਖੋਲਹੁ ਏਕ ਘੜੀ ਖਟੁ ਮਾਸਾ ॥੧੨॥
ਮੰਘਰ ਮਾਹੁ ਭਲਾ ਹਰਿ ਗੁਣ ਅੰਕਿ ਸਮਾਵਏ ॥ ਗੁਣਵੰਤੀ ਗੁਣ ਰਵੈ ਮੈ ਪਿਰੁ ਨਿਹਚਲੁ ਭਾਵਏ ॥ ਨਿਹਚਲੁ ਚਤੁਰੁ ਸੁਜਾਣੁ ਬਿਧਾਤਾ ਚੰਚਲੁ ਜਗਤੁ ਸਬਾਇਆ ॥ ਗਿਆਨੁ ਧਿਆਨੁ ਗੁਣ ਅੰਕਿ ਸਮਾਣੇ ਪ੍ਰਭ ਭਾਣੇ ਤਾ ਭਾਇਆ ॥ ਗੀਤ ਨਾਦ ਕਵਿਤ ਕਵੇ ਸੁਣਿ ਰਾਮ ਨਾਮਿ ਦੁਖੁ ਭਾਗੈ ॥ ਨਾਨਕ ਸਾ ਧਨ ਨਾਹ ਪਿਆਰੀ ਅਭ ਭਗਤੀ ਪਿਰ ਆਗੈ ॥੧੩॥
ਪੋਖਿ ਤੁਖਾਰੁ ਪੜੈ ਵਣੁ ਤ੍ਰਿਣੁ ਰਸੁ ਸੋਖੈ ॥ ਆਵਤ ਕੀ ਨਾਹੀ ਮਨਿ ਤਨਿ ਵਸਹਿ ਮੁਖੇ ॥ ਮਨਿ ਤਨਿ ਰਵਿ ਰਹਿਆ ਜਗਜੀਵਨੁ ਗੁਰ ਸਬਦੀ ਰੰਗੁ ਮਾਣੀ ॥ ਅੰਡਜ ਜੇਰਜ ਸੇਤਜ ਉਤਭੁਜ ਘਟਿ ਘਟਿ ਜੋਤਿ ਸਮਾਣੀ ॥ ਦਰਸਨੁ ਦੇਹੁ ਦਇਆਪਤਿ ਦਾਤੇ ਗਤਿ ਪਾਵਉ ਮਤਿ ਦੇਹੋ ॥ ਨਾਨਕ ਰੰਗਿ ਰਵੈ ਰਸਿ ਰਸੀਆ ਹਰਿ ਸਿਉ ਪ੍ਰੀਤਿ ਸਨੇਹੋ ॥੧੪॥
ਮਾਘਿ ਪੁਨੀਤ ਭਈ ਤੀਰਥੁ ਅੰਤਰਿ ਜਾਨਿਆ ॥ ਸਾਜਨ ਸਹਜਿ ਮਿਲੇ ਗੁਣ ਗਹਿ ਅੰਕਿ ਸਮਾਨਿਆ ॥ ਪ੍ਰੀਤਮ ਗੁਣ ਅੰਕੇ ਸੁਣਿ ਪ੍ਰਭ ਬੰਕੇ ਤੁਧੁ ਭਾਵਾ ਸਰਿ ਨਾਵਾ ॥ ਗੰਗ ਜਮੁਨ ਤਹ ਬੇਣੀ ਸੰਗਮ ਸਾਤ ਸਮੁੰਦ ਸਮਾਵਾ ॥ ਪੁੰਨ ਦਾਨ ਪੂਜਾ ਪਰਮੇਸੁਰ ਜੁਗਿ ਜੁਗਿ ਏਕੋ ਜਾਤਾ ॥ ਨਾਨਕ ਮਾਘਿ ਮਹਾ ਰਸੁ ਹਰਿ ਜਪਿ ਅਠਸਠਿ ਤੀਰਥ ਨਾਤਾ ॥੧੫॥
ਫਲਗੁਨਿ ਮਨਿ ਰਹਸੀ ਪ੍ਰੇਮੁ ਸੁਭਾਇਆ ॥ ਅਨਦਿਨੁ ਰਹਸੁ ਭਇਆ ਆਪੁ ਗਵਾਇਆ ॥ ਮਨ ਮੋਹੁ ਚੁਕਾਇਆ ਜਾ ਤਿਸੁ ਭਾਇਆ ਕਰਿ ਕਿਰਪਾ ਘਰਿ ਆਓ ॥ ਬਹੁਤੇ ਵੇਸ ਕਰੀ ਪਿਰ ਬਾਝਹੁ ਮਹਲੀ ਲਹਾ ਨ ਥਾਓ ॥ ਹਾਰ ਡੋਰ ਰਸ ਪਾਟ ਪਟੰਬਰ ਪਿਰਿ ਲੋੜੀ ਸੀਗਾਰੀ ॥ ਨਾਨਕ ਮੇਲਿ ਲਈ ਗੁਰਿ ਅਪਣੈ ਘਰਿ ਵਰੁ ਪਾਇਆ ਨਾਰੀ ॥੧੬॥
ਬੇ ਦਸ ਮਾਹ ਰੁਤੀ ਥਿਤੀ ਵਾਰ ਭਲੇ ॥ ਘੜੀ ਮੂਰਤ ਪਲ ਸਾਚੇ ਆਏ ਸਹਜਿ ਮਿਲੇ ॥ ਪ੍ਰਭ ਮਿਲੇ ਪਿਆਰੇ ਕਾਰਜ ਸਾਰੇ ਕਰਤਾ ਸਭ ਬਿਧਿ ਜਾਣੈ ॥ ਜਿਨਿ ਸੀਗਾਰੀ ਤਿਸਹਿ ਪਿਆਰੀ ਮੇਲੁ ਭਇਆ ਰੰਗੁ ਮਾਣੈ ॥ ਘਰਿ ਸੇਜ ਸੁਹਾਵੀ ਜਾ ਪਿਰਿ ਰਾਵੀ ਗੁਰਮੁਖਿ ਮਸਤਕਿ ਭਾਗੋ ॥

Ang 1109

aagai ghaam pichhai rut jaaddaa dhekh chalat man ddole ||
dheh dhis saakh haree hareeaaval sahaj pakai so meeThaa ||
naanak asun milahu piaare satigur bhe baseeThaa ||11||
katak kirat piaa jo prabh bhaiaa ||
dheepak sahaj balai tat jalaiaa ||
dheepak ras telo dhan pir melo dhan omaahai sarasee ||
avagan maaree marai na seejhai gun maaree taa marasee ||
naam bhagat dhe nij ghar baiThe ajahu tinaaRee aasaa ||
naanak milahu kapaT dhar kholahu ek ghaRee khaT maasaa ||12||
ma(n)ghar maahu bhalaa har gun a(n)k samaave ||
gunava(n)tee gun ravai mai pir nihachal bhaave ||
nihachal chatur sujaan bidhaataa cha(n)chal jagat sabaiaa ||
giaan dhiaan gun a(n)k samaane prabh bhaane taa bhaiaa ||
geet naadh kavit kave sun raam naam dhukh bhaagai ||
naanak saa dhan naeh piaaree abh bhagatee pir aagai ||13||
pokh tukhaar paRai van tiran ras sokhai ||
aavat kee naahee man tan vaseh mukhe ||
man tan rav rahiaa jagajeevan gur sabadhee ra(n)g maanee ||
a(n)ddaj jeraj setaj utabhuj ghaT ghaT jot samaanee ||
dharasan dheh dhiaapat dhaate gat paavau mat dheho ||
naanak ra(n)g ravai ras raseeaa har siau preet saneho ||14||
maagh puneet bhiee teerath a(n)tar jaaniaa ||
saajan sahaj mile gun geh a(n)k samaaniaa ||
preetam gun a(n)ke sun prabh ba(n)ke tudh bhaavaa sar naavaa ||
ga(n)g jamun teh benee sa(n)gam saat samu(n)dh samaavaa || pu(n)n dhaan poojaa paramesur jug jug eko jaataa ||
naanak maagh mahaa ras har jap aThasaTh teerath naataa ||15||
falagun man rahasee prem subhaiaa ||
anadhin rahas bhiaa aap gavaiaa ||
man moh chukaiaa jaa tis bhaiaa kar kirapaa ghar aao ||
bahute ves karee pir baajhahu mahalee lahaa na thaao ||
haar ddor ras paaT paTa(n)bar pir loRee seegaaree ||
naanak mel liee gur apanai ghar var paiaa naaree ||16||
be dhas maeh rutee thitee vaar bhale || ghaRee moorat pal saache aae sahaj mile ||
prabh mile piaare kaaraj saare karataa sabh bidh jaanai ||
jin seegaaree tiseh piaaree mel bhiaa ra(n)g maanai ||
ghar sej suhaavee jaa pir raavee gurmukh masatak bhaago ||