ਨਾਨਕ ਅਹਿਨਿਸਿ ਰਾਵੈ ਪ੍ਰੀਤਮੁ ਹਰਿ ਵਰੁ ਥਿਰੁ ਸੋਹਾਗੋ ॥੧੭॥੧॥
ਤੁਖਾਰੀ ਮਹਲਾ ੧ ॥
ਪਹਿਲੈ ਪਹਰੈ ਨੈਣ ਸਲੋਨੜੀਏ ਰੈਣਿ ਅੰਧਿਆਰੀ ਰਾਮ ॥ ਵਖਰੁ ਰਾਖੁ ਮੁਈਏ ਆਵੈ ਵਾਰੀ ਰਾਮ ॥ ਵਾਰੀ ਆਵੈ ਕਵਣੁ ਜਗਾਵੈ ਸੂਤੀ ਜਮ ਰਸੁ ਚੂਸਏ ॥ ਰੈਣਿ ਅੰਧੇਰੀ ਕਿਆ ਪਤਿ ਤੇਰੀ ਚੋਰੁ ਪੜੈ ਘਰੁ ਮੂਸਏ ॥ ਰਾਖਣਹਾਰਾ ਅਗਮ ਅਪਾਰਾ ਸੁਣਿ ਬੇਨੰਤੀ ਮੇਰੀਆ ॥ ਨਾਨਕ ਮੂਰਖੁ ਕਬਹਿ ਨ ਚੇਤੈ ਕਿਆ ਸੂਝੈ ਰੈਣਿ ਅੰਧੇਰੀਆ ॥੧॥
ਦੂਜਾ ਪਹਰੁ ਭਇਆ ਜਾਗੁ ਅਚੇਤੀ ਰਾਮ ॥ ਵਖਰੁ ਰਾਖੁ ਮੁਈਏ ਖਾਜੈ ਖੇਤੀ ਰਾਮ ॥ ਰਾਖਹੁ ਖੇਤੀ ਹਰਿ ਗੁਰ ਹੇਤੀ ਜਾਗਤ ਚੋਰੁ ਨ ਲਾਗੈ ॥ ਜਮ ਮਗਿ ਨ ਜਾਵਹੁ ਨਾ ਦੁਖੁ ਪਾਵਹੁ ਜਮ ਕਾ ਡਰੁ ਭਉ ਭਾਗੈ ॥ ਰਵਿ ਸਸਿ ਦੀਪਕ ਗੁਰਮਤਿ ਦੁਆਰੈ ਮਨਿ ਸਾਚਾ ਮੁਖਿ ਧਿਆਵਏ ॥ ਨਾਨਕ ਮੂਰਖੁ ਅਜਹੁ ਨ ਚੇਤੈ ਕਿਵ ਦੂਜੈ ਸੁਖੁ ਪਾਵਏ ॥੨॥
ਤੀਜਾ ਪਹਰੁ ਭਇਆ ਨੀਦ ਵਿਆਪੀ ਰਾਮ ॥ ਮਾਇਆ ਸੁਤ ਦਾਰਾ ਦੂਖਿ ਸੰਤਾਪੀ ਰਾਮ ॥ ਮਾਇਆ ਸੁਤ ਦਾਰਾ ਜਗਤ ਪਿਆਰਾ ਚੋਗ ਚੁਗੈ ਨਿਤ ਫਾਸੈ ॥ ਨਾਮੁ ਧਿਆਵੈ ਤਾ ਸੁਖੁ ਪਾਵੈ ਗੁਰਮਤਿ ਕਾਲੁ ਨ ਗ੍ਰਾਸੈ ॥ ਜੰਮਣੁ ਮਰਣੁ ਕਾਲੁ ਨਹੀ ਛੋਡੈ ਵਿਣੁ ਨਾਵੈ ਸੰਤਾਪੀ ॥ ਨਾਨਕ ਤੀਜੈ ਤ੍ਰਿਬਿਧਿ ਲੋਕਾ ਮਾਇਆ ਮੋਹਿ ਵਿਆਪੀ ॥੩॥
ਚਉਥਾ ਪਹਰੁ ਭਇਆ ਦਉਤੁ ਬਿਹਾਗੈ ਰਾਮ ॥ ਤਿਨ ਘਰੁ ਰਾਖਿਅੜਾ ਜੋੁ ਅਨਦਿਨੁ ਜਾਗੈ ਰਾਮ ॥ ਗੁਰ ਪੂਛਿ ਜਾਗੇ ਨਾਮਿ ਲਾਗੇ ਤਿਨਾ ਰੈਣਿ ਸੁਹੇਲੀਆ ॥ ਗੁਰ ਸਬਦੁ ਕਮਾਵਹਿ ਜਨਮਿ ਨ ਆਵਹਿ ਤਿਨਾ ਹਰਿ ਪ੍ਰਭੁ ਬੇਲੀਆ ॥ ਕਰ ਕੰਪਿ ਚਰਣ ਸਰੀਰੁ ਕੰਪੈ ਨੈਣ ਅੰਧੁਲੇ ਤਨੁ ਭਸਮ ਸੇ ॥ ਨਾਨਕ ਦੁਖੀਆ ਜੁਗ ਚਾਰੇ ਬਿਨੁ ਨਾਮ ਹਰਿ ਕੇ ਮਨਿ ਵਸੇ ॥੪॥
ਖੂਲੀ ਗੰਠਿ ਉਠੋ ਲਿਖਿਆ ਆਇਆ ਰਾਮ ॥ ਰਸ ਕਸ ਸੁਖ ਠਾਕੇ ਬੰਧਿ ਚਲਾਇਆ ਰਾਮ ॥ ਬੰਧਿ ਚਲਾਇਆ ਜਾ ਪ੍ਰਭ ਭਾਇਆ ਨਾ ਦੀਸੈ ਨਾ ਸੁਣੀਐ ॥ ਆਪਣ ਵਾਰੀ ਸਭਸੈ ਆਵੈ ਪਕੀ ਖੇਤੀ ਲੁਣੀਐ ॥ ਘੜੀ ਚਸੇ ਕਾ ਲੇਖਾ ਲੀਜੈ ਬੁਰਾ ਭਲਾ ਸਹੁ ਜੀਆ ॥ ਨਾਨਕ ਸੁਰਿ ਨਰ ਸਬਦਿ ਮਿਲਾਏ ਤਿਨਿ ਪ੍ਰਭਿ ਕਾਰਣੁ ਕੀਆ ॥੫॥੨॥
ਤੁਖਾਰੀ ਮਹਲਾ ੧ ॥
ਤਾਰਾ ਚੜਿਆ ਲੰਮਾ ਕਿਉ ਨਦਰਿ ਨਿਹਾਲਿਆ ਰਾਮ ॥ ਸੇਵਕ ਪੂਰ ਕਰੰਮਾ ਸਤਿਗੁਰਿ ਸਬਦਿ ਦਿਖਾਲਿਆ ਰਾਮ ॥ ਗੁਰ ਸਬਦਿ ਦਿਖਾਲਿਆ ਸਚੁ ਸਮਾਲਿਆ ਅਹਿਨਿਸਿ ਦੇਖਿ ਬੀਚਾਰਿਆ ॥ ਧਾਵਤ ਪੰਚ ਰਹੇ ਘਰੁ ਜਾਣਿਆ ਕਾਮੁ ਕ੍ਰੋਧੁ ਬਿਖੁ ਮਾਰਿਆ ॥ ਅੰਤਰਿ ਜੋਤਿ ਭਈ ਗੁਰ ਸਾਖੀ ਚੀਨੇ ਰਾਮ ਕਰੰਮਾ ॥
naanak ahinis raavai preetam har var thir sohaago ||17||1||
tukhaaree mahalaa pehilaa ||
pahilai paharai nain salonaRe’e rain a(n)dhiaaree raam ||
vakhar raakh muie’ee aavai vaaree raam ||
vaaree aavai kavan jagaavai sootee jam ras choose ||
rain a(n)dheree kiaa pat teree chor paRai ghar moose ||
raakhanahaaraa agam apaaraa sun bena(n)tee mereeaa ||
naanak moorakh kabeh na chetai kiaa soojhai rain a(n)dhereeaa ||1||
dhoojaa pahar bhiaa jaag achetee raam ||
vakhar raakh muie’ee khaajai khetee raam ||
raakhahu khetee har gur hetee jaagat chor na laagai ||
jam mag na jaavahu naa dhukh paavahu jam kaa ddar bhau bhaagai ||
rav sas dheepak gurmat dhuaarai man saachaa mukh dhiaave ||
naanak moorakh ajahu na chetai kiv dhoojai sukh paave ||2||
teejaa pahar bhiaa needh viaapee raam ||
maiaa sut dhaaraa dhookh sa(n)taapee raam ||
maiaa sut dhaaraa jagat piaaraa chog chugai nit faasai ||
naam dhiaavai taa sukh paavai gurmat kaal na graasai ||
ja(n)man maran kaal nahee chhoddai vin naavai sa(n)taapee ||
naanak teejai tirabidh lokaa maiaa moh viaapee ||3||
chauthaa pahar bhiaa dhaut bihaagai raam ||
tin ghar raakhiaRaa juo anadhin jaagai raam ||
gur poochh jaage naam laage tinaa rain suheleeaa ||
gur sabadh kamaaveh janam na aaveh tinaa har prabh beleeaa ||
kar ka(n)p charan sareer ka(n)pai nain a(n)dhule tan bhasam se ||
naanak dhukheeaa jug chaare bin naam har ke man vase ||4||
khoolee ga(n)Th uTho likhiaa aaiaa raam ||
ras kas sukh Thaake ba(n)dh chalaiaa raam ||
ba(n)dh chalaiaa jaa prabh bhaiaa naa dheesai naa suneeaai ||
aapan vaaree sabhasai aavai pakee khetee luneeaai ||
ghaRee chase kaa lekhaa leejai buraa bhalaa sahu jeeaa ||
naanak sur nar sabadh milaae tin prabh kaaran keeaa ||5||2||
tukhaaree mahalaa pehilaa ||
taaraa chaRiaa la(n)maa kiau nadhar nihaaliaa raam ||
sevak poor kara(n)maa satigur sabadh dhikhaaliaa raam ||
gur sabadh dhikhaaliaa sach samaaliaa ahinis dhekh beechaariaa ||
dhaavat pa(n)ch rahe ghar jaaniaa kaam karodh bikh maariaa ||
a(n)tar jot bhiee gur saakhee cheene raam kara(n)maa ||