Sri Guru Granth Sahib

ਅੰਗ ੧੧੧੧

ਨਾਨਕ ਹਉਮੈ ਮਾਰਿ ਪਤੀਣੇ ਤਾਰਾ ਚੜਿਆ ਲੰਮਾ ॥੧॥
ਗੁਰਮੁਖਿ ਜਾਗਿ ਰਹੇ ਚੂਕੀ ਅਭਿਮਾਨੀ ਰਾਮ ॥ ਅਨਦਿਨੁ ਭੋਰੁ ਭਇਆ ਸਾਚਿ ਸਮਾਨੀ ਰਾਮ ॥ ਸਾਚਿ ਸਮਾਨੀ ਗੁਰਮੁਖਿ ਮਨਿ ਭਾਨੀ ਗੁਰਮੁਖਿ ਸਾਬਤੁ ਜਾਗੇ ॥ ਸਾਚੁ ਨਾਮੁ ਅੰਮ੍ਰਿਤੁ ਗੁਰਿ ਦੀਆ ਹਰਿ ਚਰਨੀ ਲਿਵ ਲਾਗੇ ॥ ਪ੍ਰਗਟੀ ਜੋਤਿ ਜੋਤਿ ਮਹਿ ਜਾਤਾ ਮਨਮੁਖਿ ਭਰਮਿ ਭੁਲਾਣੀ ॥ ਨਾਨਕ ਭੋਰੁ ਭਇਆ ਮਨੁ ਮਾਨਿਆ ਜਾਗਤ ਰੈਣਿ ਵਿਹਾਣੀ ॥੨॥
ਅਉਗਣ ਵੀਸਰਿਆ ਗੁਣੀ ਘਰੁ ਕੀਆ ਰਾਮ ॥ ਏਕੋ ਰਵਿ ਰਹਿਆ ਅਵਰੁ ਨ ਬੀਆ ਰਾਮ ॥ ਰਵਿ ਰਹਿਆ ਸੋਈ ਅਵਰੁ ਨ ਕੋਈ ਮਨ ਹੀ ਤੇ ਮਨੁ ਮਾਨਿਆ ॥ ਜਿਨਿ ਜਲ ਥਲ ਤ੍ਰਿਭਵਣ ਘਟੁ ਘਟੁ ਥਾਪਿਆ ਸੋ ਪ੍ਰਭੁ ਗੁਰਮੁਖਿ ਜਾਨਿਆ ॥ ਕਰਣ ਕਾਰਣ ਸਮਰਥ ਅਪਾਰਾ ਤ੍ਰਿਬਿਧਿ ਮੇਟਿ ਸਮਾਈ ॥ ਨਾਨਕ ਅਵਗਣ ਗੁਣਹ ਸਮਾਣੇ ਐਸੀ ਗੁਰਮਤਿ ਪਾਈ ॥੩॥
ਆਵਣ ਜਾਣ ਰਹੇ ਚੂਕਾ ਭੋਲਾ ਰਾਮ ॥ ਹਉਮੈ ਮਾਰਿ ਮਿਲੇ ਸਾਚਾ ਚੋਲਾ ਰਾਮ ॥ ਹਉਮੈ ਗੁਰਿ ਖੋਈ ਪਰਗਟੁ ਹੋਈ ਚੂਕੇ ਸੋਗ ਸੰਤਾਪੈ ॥ ਜੋਤੀ ਅੰਦਰਿ ਜੋਤਿ ਸਮਾਣੀ ਆਪੁ ਪਛਾਤਾ ਆਪੈ ॥ ਪੇਈਅੜੈ ਘਰਿ ਸਬਦਿ ਪਤੀਣੀ ਸਾਹੁਰੜੈ ਪਿਰ ਭਾਣੀ ॥ ਨਾਨਕ ਸਤਿਗੁਰਿ ਮੇਲਿ ਮਿਲਾਈ ਚੂਕੀ ਕਾਣਿ ਲੋਕਾਣੀ ॥੪॥੩॥
ਤੁਖਾਰੀ ਮਹਲਾ ੧ ॥
ਭੋਲਾਵੜੈ ਭੁਲੀ ਭੁਲਿ ਭੁਲਿ ਪਛੋਤਾਣੀ ॥ ਪਿਰਿ ਛੋਡਿਅੜੀ ਸੁਤੀ ਪਿਰ ਕੀ ਸਾਰ ਨ ਜਾਣੀ ॥ ਪਿਰਿ ਛੋਡੀ ਸੁਤੀ ਅਵਗਣਿ ਮੁਤੀ ਤਿਸੁ ਧਨ ਵਿਧਣ ਰਾਤੇ ॥ ਕਾਮਿ ਕ੍ਰੋਧਿ ਅਹੰਕਾਰਿ ਵਿਗੁਤੀ ਹਉਮੈ ਲਗੀ ਤਾਤੇ ॥ ਉਡਰਿ ਹੰਸੁ ਚਲਿਆ ਫੁਰਮਾਇਆ ਭਸਮੈ ਭਸਮ ਸਮਾਣੀ ॥ ਨਾਨਕ ਸਚੇ ਨਾਮ ਵਿਹੂਣੀ ਭੁਲਿ ਭੁਲਿ ਪਛੋਤਾਣੀ ॥੧॥
ਸੁਣਿ ਨਾਹ ਪਿਆਰੇ ਇਕ ਬੇਨੰਤੀ ਮੇਰੀ ॥ ਤੂ ਨਿਜ ਘਰਿ ਵਸਿਅੜਾ ਹਉ ਰੁਲਿ ਭਸਮੈ ਢੇਰੀ ॥ ਬਿਨੁ ਅਪਨੇ ਨਾਹੈ ਕੋਇ ਨ ਚਾਹੈ ਕਿਆ ਕਹੀਐ ਕਿਆ ਕੀਜੈ ॥ ਅੰਮ੍ਰਿਤ ਨਾਮੁ ਰਸਨ ਰਸੁ ਰਸਨਾ ਗੁਰ ਸਬਦੀ ਰਸੁ ਪੀਜੈ ॥ ਵਿਣੁ ਨਾਵੈ ਕੋ ਸੰਗਿ ਨ ਸਾਥੀ ਆਵੈ ਜਾਇ ਘਨੇਰੀ ॥ ਨਾਨਕ ਲਾਹਾ ਲੈ ਘਰਿ ਜਾਈਐ ਸਾਚੀ ਸਚੁ ਮਤਿ ਤੇਰੀ ॥੨॥
ਸਾਜਨ ਦੇਸਿ ਵਿਦੇਸੀਅੜੇ ਸਾਨੇਹੜੇ ਦੇਦੀ ॥ ਸਾਰਿ ਸਮਾਲੇ ਤਿਨ ਸਜਣਾ ਮੁੰਧ ਨੈਣ ਭਰੇਦੀ ॥ ਮੁੰਧ ਨੈਣ ਭਰੇਦੀ ਗੁਣ ਸਾਰੇਦੀ ਕਿਉ ਪ੍ਰਭ ਮਿਲਾ ਪਿਆਰੇ ॥ ਮਾਰਗੁ ਪੰਥੁ ਨ ਜਾਣਉ ਵਿਖੜਾ ਕਿਉ ਪਾਈਐ ਪਿਰੁ ਪਾਰੇ ॥ ਸਤਿਗੁਰ ਸਬਦੀ ਮਿਲੈ ਵਿਛੁੰਨੀ ਤਨੁ ਮਨੁ ਆਗੈ ਰਾਖੈ ॥ ਨਾਨਕ ਅੰਮ੍ਰਿਤ ਬਿਰਖੁ ਮਹਾ ਰਸ ਫਲਿਆ ਮਿਲਿ ਪ੍ਰੀਤਮ ਰਸੁ ਚਾਖੈ ॥੩॥
ਮਹਲਿ ਬੁਲਾਇੜੀਏ ਬਿਲਮੁ ਨ ਕੀਜੈ ॥

Ang 1111

naanak haumai maar pateene taaraa chaRiaa la(n)maa ||1||
gurmukh jaag rahe chookee abhimaanee raam ||
anadhin bhor bhiaa saach samaanee raam ||
saach samaanee gurmukh man bhaanee gurmukh saabat jaage ||
saach naam a(n)mrit gur dheeaa har charanee liv laage ||
pragaTee jot jot meh jaataa manmukh bharam bhulaanee ||
naanak bhor bhiaa man maaniaa jaagat rain vihaanee ||2||
aaugan veesariaa gunee ghar keeaa raam ||
eko rav rahiaa avar na beeaa raam ||
rav rahiaa soiee avar na koiee man hee te man maaniaa ||
jin jal thal tirabhavan ghaT ghaT thaapiaa so prabh gurmukh jaaniaa ||
karan kaaran samarath apaaraa tirabidh meT samaiee ||
naanak avagan guneh samaane aaisee gurmat paiee ||3||
aavan jaan rahe chookaa bholaa raam ||
haumai maar mile saachaa cholaa raam ||
haumai gur khoiee paragaT hoiee chooke sog sa(n)taapai ||
jotee a(n)dhar jot samaanee aap pachhaataa aapai ||
peieeaRai ghar sabadh pateenee saahuraRai pir bhaanee ||
naanak satigur mel milaiee chookee kaan lokaanee ||4||3||
tukhaaree mahalaa pehilaa ||
bholaavaRai bhulee bhul bhul pachhotaanee ||
pir chhoddiaRee sutee pir kee saar na jaanee ||
pir chhoddee sutee avagan mutee tis dhan vidhan raate ||
kaam karodh aha(n)kaar vigutee haumai lagee taate ||
auddar ha(n)s chaliaa furamaiaa bhasamai bhasam samaanee ||
naanak sache naam vihoonee bhul bhul pachhotaanee ||1||
sun naeh piaare ik bena(n)tee meree ||
too nij ghar vasiaRaa hau rul bhasamai dderee ||
bin apane naahai koi na chaahai kiaa kaheeaai kiaa keejai ||
a(n)mirat naam rasan ras rasanaa gur sabadhee ras peejai ||
vin naavai ko sa(n)g na saathee aavai jai ghaneree ||
naanak laahaa lai ghar jaieeaai saachee sach mat teree ||2||
saajan dhes vidheseeaRe saanehaRe dhedhee ||
saar samaale tin sajanaa mu(n)dh nain bharedhee ||
mu(n)dh nain bharedhee gun saaredhee kiau prabh milaa piaare ||
maarag pa(n)th na jaanau vikhaRaa kiau paieeaai pir paare ||
satigur sabadhee milai vichhu(n)nee tan man aagai raakhai ||
naanak a(n)mirat birakh mahaa ras faliaa mil preetam ras chaakhai ||3||
mahal bulaiRe’e bilam na keejai ||