Sri Guru Granth Sahib

ਅੰਗ ੧੧੧੨

ਅਨਦਿਨੁ ਰਤੜੀਏ ਸਹਜਿ ਮਿਲੀਜੈ ॥ ਸੁਖਿ ਸਹਜਿ ਮਿਲੀਜੈ ਰੋਸੁ ਨ ਕੀਜੈ ਗਰਬੁ ਨਿਵਾਰਿ ਸਮਾਣੀ ॥ ਸਾਚੈ ਰਾਤੀ ਮਿਲੈ ਮਿਲਾਈ ਮਨਮੁਖਿ ਆਵਣ ਜਾਣੀ ॥ ਜਬ ਨਾਚੀ ਤਬ ਘੂਘਟੁ ਕੈਸਾ ਮਟੁਕੀ ਫੋੜਿ ਨਿਰਾਰੀ ॥ ਨਾਨਕ ਆਪੈ ਆਪੁ ਪਛਾਣੈ ਗੁਰਮੁਖਿ ਤਤੁ ਬੀਚਾਰੀ ॥੪॥੪॥
ਤੁਖਾਰੀ ਮਹਲਾ ੧ ॥
ਮੇਰੇ ਲਾਲ ਰੰਗੀਲੇ ਹਮ ਲਾਲਨ ਕੇ ਲਾਲੇ ॥ ਗੁਰਿ ਅਲਖੁ ਲਖਾਇਆ ਅਵਰੁ ਨ ਦੂਜਾ ਭਾਲੇ ॥ ਗੁਰਿ ਅਲਖੁ ਲਖਾਇਆ ਜਾ ਤਿਸੁ ਭਾਇਆ ਜਾ ਪ੍ਰਭਿ ਕਿਰਪਾ ਧਾਰੀ ॥ ਜਗਜੀਵਨੁ ਦਾਤਾ ਪੁਰਖੁ ਬਿਧਾਤਾ ਸਹਜਿ ਮਿਲੇ ਬਨਵਾਰੀ ॥ ਨਦਰਿ ਕਰਹਿ ਤੂ ਤਾਰਹਿ ਤਰੀਐ ਸਚੁ ਦੇਵਹੁ ਦੀਨ ਦਇਆਲਾ ॥ ਪ੍ਰਣਵਤਿ ਨਾਨਕ ਦਾਸਨਿ ਦਾਸਾ ਤੂ ਸਰਬ ਜੀਆ ਪ੍ਰਤਿਪਾਲਾ ॥੧॥
ਭਰਿਪੁਰਿ ਧਾਰਿ ਰਹੇ ਅਤਿ ਪਿਆਰੇ ॥ ਸਬਦੇ ਰਵਿ ਰਹਿਆ ਗੁਰ ਰੂਪਿ ਮੁਰਾਰੇ ॥ ਗੁਰ ਰੂਪ ਮੁਰਾਰੇ ਤ੍ਰਿਭਵਣ ਧਾਰੇ ਤਾ ਕਾ ਅੰਤੁ ਨ ਪਾਇਆ ॥ ਰੰਗੀ ਜਿਨਸੀ ਜੰਤ ਉਪਾਏ ਨਿਤ ਦੇਵੈ ਚੜੈ ਸਵਾਇਆ ॥ ਅਪਰੰਪਰੁ ਆਪੇ ਥਾਪਿ ਉਥਾਪੇ ਤਿਸੁ ਭਾਵੈ ਸੋ ਹੋਵੈ ॥ ਨਾਨਕ ਹੀਰਾ ਹੀਰੈ ਬੇਧਿਆ ਗੁਣ ਕੈ ਹਾਰਿ ਪਰੋਵੈ ॥੨॥
ਗੁਣ ਗੁਣਹਿ ਸਮਾਣੇ ਮਸਤਕਿ ਨਾਮ ਨੀਸਾਣੋ ॥ ਸਚੁ ਸਾਚਿ ਸਮਾਇਆ ਚੂਕਾ ਆਵਣ ਜਾਣੋ ॥ ਸਚੁ ਸਾਚਿ ਪਛਾਤਾ ਸਾਚੈ ਰਾਤਾ ਸਾਚੁ ਮਿਲੈ ਮਨਿ ਭਾਵੈ ॥ ਸਾਚੇ ਊਪਰਿ ਅਵਰੁ ਨ ਦੀਸੈ ਸਾਚੇ ਸਾਚਿ ਸਮਾਵੈ ॥ ਮੋਹਨਿ ਮੋਹਿ ਲੀਆ ਮਨੁ ਮੇਰਾ ਬੰਧਨ ਖੋਲਿ ਨਿਰਾਰੇ ॥ ਨਾਨਕ ਜੋਤੀ ਜੋਤਿ ਸਮਾਣੀ ਜਾ ਮਿਲਿਆ ਅਤਿ ਪਿਆਰੇ ॥੩॥
ਸਚ ਘਰੁ ਖੋਜਿ ਲਹੇ ਸਾਚਾ ਗੁਰ ਥਾਨੋ ॥ ਮਨਮੁਖਿ ਨਹ ਪਾਈਐ ਗੁਰਮੁਖਿ ਗਿਆਨੋ ॥ ਦੇਵੈ ਸਚੁ ਦਾਨੋ ਸੋ ਪਰਵਾਨੋ ਸਦ ਦਾਤਾ ਵਡ ਦਾਣਾ ॥ ਅਮਰੁ ਅਜੋਨੀ ਅਸਥਿਰੁ ਜਾਪੈ ਸਾਚਾ ਮਹਲੁ ਚਿਰਾਣਾ ॥ ਦੋਤਿ ਉਚਾਪਤਿ ਲੇਖੁ ਨ ਲਿਖੀਐ ਪ੍ਰਗਟੀ ਜੋਤਿ ਮੁਰਾਰੀ ॥ ਨਾਨਕ ਸਾਚਾ ਸਾਚੈ ਰਾਚਾ ਗੁਰਮੁਖਿ ਤਰੀਐ ਤਾਰੀ ॥੪॥੫॥
ਤੁਖਾਰੀ ਮਹਲਾ ੧ ॥
ਏ ਮਨ ਮੇਰਿਆ ਤੂ ਸਮਝੁ ਅਚੇਤ ਇਆਣਿਆ ਰਾਮ ॥ ਏ ਮਨ ਮੇਰਿਆ ਛਡਿ ਅਵਗਣ ਗੁਣੀ ਸਮਾਣਿਆ ਰਾਮ ॥ ਬਹੁ ਸਾਦ ਲੁਭਾਣੇ ਕਿਰਤ ਕਮਾਣੇ ਵਿਛੁੜਿਆ ਨਹੀ ਮੇਲਾ ॥ ਕਿਉ ਦੁਤਰੁ ਤਰੀਐ ਜਮ ਡਰਿ ਮਰੀਐ ਜਮ ਕਾ ਪੰਥੁ ਦੁਹੇਲਾ ॥ ਮਨਿ ਰਾਮੁ ਨਹੀ ਜਾਤਾ ਸਾਝ ਪ੍ਰਭਾਤਾ ਅਵਘਟਿ ਰੁਧਾ ਕਿਆ ਕਰੇ ॥ ਬੰਧਨਿ ਬਾਧਿਆ ਇਨ ਬਿਧਿ ਛੂਟੈ ਗੁਰਮੁਖਿ ਸੇਵੈ ਨਰਹਰੇ ॥੧॥
ਏ ਮਨ ਮੇਰਿਆ ਤੂ ਛੋਡਿ ਆਲ ਜੰਜਾਲਾ ਰਾਮ ॥ ਏ ਮਨ ਮੇਰਿਆ ਹਰਿ ਸੇਵਹੁ ਪੁਰਖੁ ਨਿਰਾਲਾ ਰਾਮ ॥

Ang 1112

anadhin rataRe’e sahaj mileejai ||
sukh sahaj mileejai ros na keejai garab nivaar samaanee ||
saachai raatee milai milaiee manmukh aavan jaanee ||
jab naachee tab ghooghaT kaisaa maTukee foR niraaree ||
naanak aapai aap pachhaanai gurmukh tat beechaaree ||4||4||
tukhaaree mahalaa pehilaa ||
mere laal ra(n)geele ham laalan ke laale ||
gur alakh lakhaiaa avar na dhoojaa bhaale ||
gur alakh lakhaiaa jaa tis bhaiaa jaa prabh kirapaa dhaaree ||
jagajeevan dhaataa purakh bidhaataa sahaj mile banavaaree ||
nadhar kareh too taareh tareeaai sach dhevahu dheen dhiaalaa ||
pranavat naanak dhaasan dhaasaa too sarab jeeaa pratipaalaa ||1||
bharipur dhaar rahe at piaare ||
sabadhe rav rahiaa gur roop muraare ||
gur roop muraare tirabhavan dhaare taa kaa a(n)t na paiaa ||
ra(n)gee jinasee ja(n)t upaae nit dhevai chaRai savaiaa ||
apara(n)par aape thaap uthaape tis bhaavai so hovai ||
naanak heeraa heerai bedhiaa gun kai haar parovai ||2||
gun guneh samaane masatak naam neesaano ||
sach saach samaiaa chookaa aavan jaano ||
sach saach pachhaataa saachai raataa saach milai man bhaavai ||
saache uoopar avar na dheesai saache saach samaavai ||
mohan moh leeaa man meraa ba(n)dhan khol niraare ||
naanak jotee jot samaanee jaa miliaa at piaare ||3||
sach ghar khoj lahe saachaa gur thaano ||
manmukh neh paieeaai gurmukh giaano ||
dhevai sach dhaano so paravaano sadh dhaataa vadd dhaanaa ||
amar ajonee asathir jaapai saachaa mahal chiraanaa ||
dhot uchaapat lekh na likheeaai pragaTee jot muraaree ||
naanak saachaa saachai raachaa gurmukh tareeaai taaree ||4||5||
tukhaaree mahalaa pehilaa ||
e man meriaa too samajh achet iaaniaa raam ||
e man meriaa chhadd avagan gunee samaaniaa raam ||
bahu saadh lubhaane kirat kamaane vichhuRiaa nahee melaa ||
kiau dhutar tareeaai jam ddar mareeaai jam kaa pa(n)th dhuhelaa ||
man raam nahee jaataa saajh prabhaataa avaghaT rudhaa kiaa kare ||
ba(n)dhan baadhiaa in bidh chhooTai gurmukh sevai narahare ||1||
e man meriaa too chhodd aal ja(n)jaalaa raam ||
e man meriaa har sevahu purakh niraalaa raam ||