ਹਰਿ ਸਿਮਰਿ ਏਕੰਕਾਰੁ ਸਾਚਾ ਸਭੁ ਜਗਤੁ ਜਿੰਨਿ ਉਪਾਇਆ ॥ ਪਉਣੁ ਪਾਣੀ ਅਗਨਿ ਬਾਧੇ ਗੁਰਿ ਖੇਲੁ ਜਗਤਿ ਦਿਖਾਇਆ ॥ ਆਚਾਰਿ ਤੂ ਵੀਚਾਰਿ ਆਪੇ ਹਰਿ ਨਾਮੁ ਸੰਜਮ ਜਪ ਤਪੋ ॥ ਸਖਾ ਸੈਨੁ ਪਿਆਰੁ ਪ੍ਰੀਤਮੁ ਨਾਮੁ ਹਰਿ ਕਾ ਜਪੁ ਜਪੋ ॥੨॥
ਏ ਮਨ ਮੇਰਿਆ ਤੂ ਥਿਰੁ ਰਹੁ ਚੋਟ ਨ ਖਾਵਹੀ ਰਾਮ ॥ ਏ ਮਨ ਮੇਰਿਆ ਗੁਣ ਗਾਵਹਿ ਸਹਜਿ ਸਮਾਵਹੀ ਰਾਮ ॥ ਗੁਣ ਗਾਇ ਰਾਮ ਰਸਾਇ ਰਸੀਅਹਿ ਗੁਰ ਗਿਆਨ ਅੰਜਨੁ ਸਾਰਹੇ ॥ ਤ੍ਰੈ ਲੋਕ ਦੀਪਕੁ ਸਬਦਿ ਚਾਨਣੁ ਪੰਚ ਦੂਤ ਸੰਘਾਰਹੇ ॥ ਭੈ ਕਾਟਿ ਨਿਰਭਉ ਤਰਹਿ ਦੁਤਰੁ ਗੁਰਿ ਮਿਲਿਐ ਕਾਰਜ ਸਾਰਏ ॥ ਰੂਪੁ ਰੰਗੁ ਪਿਆਰੁ ਹਰਿ ਸਿਉ ਹਰਿ ਆਪਿ ਕਿਰਪਾ ਧਾਰਏ ॥੩॥
ਏ ਮਨ ਮੇਰਿਆ ਤੂ ਕਿਆ ਲੈ ਆਇਆ ਕਿਆ ਲੈ ਜਾਇਸੀ ਰਾਮ ॥ ਏ ਮਨ ਮੇਰਿਆ ਤਾ ਛੁਟਸੀ ਜਾ ਭਰਮੁ ਚੁਕਾਇਸੀ ਰਾਮ ॥ ਧਨੁ ਸੰਚਿ ਹਰਿ ਹਰਿ ਨਾਮ ਵਖਰੁ ਗੁਰ ਸਬਦਿ ਭਾਉ ਪਛਾਣਹੇ ॥ ਮੈਲੁ ਪਰਹਰਿ ਸਬਦਿ ਨਿਰਮਲੁ ਮਹਲੁ ਘਰੁ ਸਚੁ ਜਾਣਹੇ ॥ ਪਤਿ ਨਾਮੁ ਪਾਵਹਿ ਘਰਿ ਸਿਧਾਵਹਿ ਝੋਲਿ ਅੰਮ੍ਰਿਤ ਪੀ ਰਸੋ ॥ ਹਰਿ ਨਾਮੁ ਧਿਆਈਐ ਸਬਦਿ ਰਸੁ ਪਾਈਐ ਵਡਭਾਗਿ ਜਪੀਐ ਹਰਿ ਜਸੋ ॥੪॥
ਏ ਮਨ ਮੇਰਿਆ ਬਿਨੁ ਪਉੜੀਆ ਮੰਦਰਿ ਕਿਉ ਚੜੈ ਰਾਮ ॥ ਏ ਮਨ ਮੇਰਿਆ ਬਿਨੁ ਬੇੜੀ ਪਾਰਿ ਨ ਅੰਬੜੈ ਰਾਮ ॥ ਪਾਰਿ ਸਾਜਨੁ ਅਪਾਰੁ ਪ੍ਰੀਤਮੁ ਗੁਰ ਸਬਦ ਸੁਰਤਿ ਲੰਘਾਵਏ ॥ ਮਿਲਿ ਸਾਧਸੰਗਤਿ ਕਰਹਿ ਰਲੀਆ ਫਿਰਿ ਨ ਪਛੋਤਾਵਏ ॥ ਕਰਿ ਦਇਆ ਦਾਨੁ ਦਇਆਲ ਸਾਚਾ ਹਰਿ ਨਾਮ ਸੰਗਤਿ ਪਾਵਓ ॥ ਨਾਨਕੁ ਪਇਅੰਪੈ ਸੁਣਹੁ ਪ੍ਰੀਤਮ ਗੁਰ ਸਬਦਿ ਮਨੁ ਸਮਝਾਵਓ ॥੫॥੬॥
ਤੁਖਾਰੀ ਛੰਤ ਮਹਲਾ ੪
ੴ ਸਤਿਗੁਰ ਪ੍ਰਸਾਦਿ ॥
ਅੰਤਰਿ ਪਿਰੀ ਪਿਆਰੁ ਕਿਉ ਪਿਰ ਬਿਨੁ ਜੀਵੀਐ ਰਾਮ ॥ ਜਬ ਲਗੁ ਦਰਸੁ ਨ ਹੋਇ ਕਿਉ ਅੰਮ੍ਰਿਤੁ ਪੀਵੀਐ ਰਾਮ ॥ ਕਿਉ ਅੰਮ੍ਰਿਤੁ ਪੀਵੀਐ ਹਰਿ ਬਿਨੁ ਜੀਵੀਐ ਤਿਸੁ ਬਿਨੁ ਰਹਨੁ ਨ ਜਾਏ ॥ ਅਨਦਿਨੁ ਪ੍ਰਿਉ ਪ੍ਰਿਉ ਕਰੇ ਦਿਨੁ ਰਾਤੀ ਪਿਰ ਬਿਨੁ ਪਿਆਸ ਨ ਜਾਏ ॥ ਅਪਣੀ ਕ੍ਰਿਪਾ ਕਰਹੁ ਹਰਿ ਪਿਆਰੇ ਹਰਿ ਹਰਿ ਨਾਮੁ ਸਦ ਸਾਰਿਆ ॥ ਗੁਰ ਕੈ ਸਬਦਿ ਮਿਲਿਆ ਮੈ ਪ੍ਰੀਤਮੁ ਹਉ ਸਤਿਗੁਰ ਵਿਟਹੁ ਵਾਰਿਆ ॥੧॥
ਜਬ ਦੇਖਾਂ ਪਿਰੁ ਪਿਆਰਾ ਹਰਿ ਗੁਣ ਰਸਿ ਰਵਾ ਰਾਮ ॥
har simar eka(n)kaar saachaa sabh jagat ji(n)n upaiaa ||
paun paanee agan baadhe gur khel jagat dhikhaiaa ||
aachaar too veechaar aape har naam sa(n)jam jap tapo ||
sakhaa sain piaar preetam naam har kaa jap japo ||2||
e man meriaa too thir rahu choT na khaavahee raam ||
e man meriaa gun gaaveh sahaj samaavahee raam ||
gun gai raam rasai rase’eeh gur giaan a(n)jan saarahe ||
trai lok dheepak sabadh chaanan pa(n)ch dhoot sa(n)ghaarahe ||
bhai kaaT nirabhau tareh dhutar gur miliaai kaaraj saare ||
roop ra(n)g piaar har siau har aap kirapaa dhaare ||3||
e man meriaa too kiaa lai aaiaa kiaa lai jaisee raam ||
e man meriaa taa chhuTasee jaa bharam chukaisee raam ||
dhan sa(n)ch har har naam vakhar gur sabadh bhaau pachhaanahe ||
mail parahar sabadh niramal mahal ghar sach jaanahe ||
pat naam paaveh ghar sidhaaveh jhol a(n)mirat pee raso ||
har naam dhiaaieeaai sabadh ras paieeaai vaddabhaag japeeaai har jaso ||4||
e man meriaa bin pauReeaa ma(n)dhar kiau chaRai raam ||
e man meriaa bin beRee paar na a(n)baRai raam ||
paar saajan apaar preetam gur sabadh surat la(n)ghaave ||
mil saadhasa(n)gat kareh raleeaa fir na pachhotaave ||
kar dhiaa dhaan dhiaal saachaa har naam sa(n)gat paavo ||
naanak pia(n)pai sunahu preetam gur sabadh man samajhaavo ||5||6||
tukhaaree chha(n)t mahalaa chauthhaa
ikOankaar satigur prasaadh ||
a(n)tar piree piaar kiau pir bin jeeveeaai raam ||
jab lag dharas na hoi kiau a(n)mrit peeveeaai raam ||
kiau a(n)mrit peeveeaai har bin jeeveeaai tis bin rahan na jaae ||
anadhin priau priau kare dhin raatee pir bin piaas na jaae ||
apanee kirapaa karahu har piaare har har naam sadh saariaa ||
gur kai sabadh miliaa mai preetam hau satigur viTahu vaariaa ||1||
jab dhekhaa(n) pir piaaraa har gun ras ravaa raam ||