Sri Guru Granth Sahib

ਅੰਗ ੧੧੧੪

ਮੇਰੈ ਅੰਤਰਿ ਹੋਇ ਵਿਗਾਸੁ ਪ੍ਰਿਉ ਪ੍ਰਿਉ ਸਚੁ ਨਿਤ ਚਵਾ ਰਾਮ ॥ ਪ੍ਰਿਉ ਚਵਾ ਪਿਆਰੇ ਸਬਦਿ ਨਿਸਤਾਰੇ ਬਿਨੁ ਦੇਖੇ ਤ੍ਰਿਪਤਿ ਨ ਆਵਏ ॥ ਸਬਦਿ ਸੀਗਾਰੁ ਹੋਵੈ ਨਿਤ ਕਾਮਣਿ ਹਰਿ ਹਰਿ ਨਾਮੁ ਧਿਆਵਏ ॥ ਦਇਆ ਦਾਨੁ ਮੰਗਤ ਜਨ ਦੀਜੈ ਮੈ ਪ੍ਰੀਤਮੁ ਦੇਹੁ ਮਿਲਾਏ ॥ ਅਨਦਿਨੁ ਗੁਰੁ ਗੋਪਾਲੁ ਧਿਆਈ ਹਮ ਸਤਿਗੁਰ ਵਿਟਹੁ ਘੁਮਾਏ ॥੨॥
ਹਮ ਪਾਥਰ ਗੁਰੁ ਨਾਵ ਬਿਖੁ ਭਵਜਲੁ ਤਾਰੀਐ ਰਾਮ ॥ ਗੁਰ ਦੇਵਹੁ ਸਬਦੁ ਸੁਭਾਇ ਮੈ ਮੂੜ ਨਿਸਤਾਰੀਐ ਰਾਮ ॥ ਹਮ ਮੂੜ ਮੁਗਧ ਕਿਛੁ ਮਿਤਿ ਨਹੀ ਪਾਈ ਤੂ ਅਗੰਮੁ ਵਡ ਜਾਣਿਆ ॥ ਤੂ ਆਪਿ ਦਇਆਲੁ ਦਇਆ ਕਰਿ ਮੇਲਹਿ ਹਮ ਨਿਰਗੁਣੀ ਨਿਮਾਣਿਆ ॥ ਅਨੇਕ ਜਨਮ ਪਾਪ ਕਰਿ ਭਰਮੇ ਹੁਣਿ ਤਉ ਸਰਣਾਗਤਿ ਆਏ ॥ ਦਇਆ ਕਰਹੁ ਰਖਿ ਲੇਵਹੁ ਹਰਿ ਜੀਉ ਹਮ ਲਾਗਹ ਸਤਿਗੁਰ ਪਾਏ ॥੩॥
ਗੁਰ ਪਾਰਸ ਹਮ ਲੋਹ ਮਿਲਿ ਕੰਚਨੁ ਹੋਇਆ ਰਾਮ ॥ ਜੋਤੀ ਜੋਤਿ ਮਿਲਾਇ ਕਾਇਆ ਗੜੁ ਸੋਹਿਆ ਰਾਮ ॥ ਕਾਇਆ ਗੜੁ ਸੋਹਿਆ ਮੇਰੈ ਪ੍ਰਭਿ ਮੋਹਿਆ ਕਿਉ ਸਾਸਿ ਗਿਰਾਸਿ ਵਿਸਾਰੀਐ ॥ ਅਦ੍ਰਿਸਟੁ ਅਗੋਚਰੁ ਪਕੜਿਆ ਗੁਰ ਸਬਦੀ ਹਉ ਸਤਿਗੁਰ ਕੈ ਬਲਿਹਾਰੀਐ ॥ ਸਤਿਗੁਰ ਆਗੈ ਸੀਸੁ ਭੇਟ ਦੇਉ ਜੇ ਸਤਿਗੁਰ ਸਾਚੇ ਭਾਵੈ ॥ ਆਪੇ ਦਇਆ ਕਰਹੁ ਪ੍ਰਭ ਦਾਤੇ ਨਾਨਕ ਅੰਕਿ ਸਮਾਵੈ ॥੪॥੧॥
ਤੁਖਾਰੀ ਮਹਲਾ ੪ ॥
ਹਰਿ ਹਰਿ ਅਗਮ ਅਗਾਧਿ ਅਪਰੰਪਰ ਅਪਰਪਰਾ ॥ ਜੋ ਤੁਮ ਧਿਆਵਹਿ ਜਗਦੀਸ ਤੇ ਜਨ ਭਉ ਬਿਖਮੁ ਤਰਾ ॥ ਬਿਖਮ ਭਉ ਤਿਨ ਤਰਿਆ ਸੁਹੇਲਾ ਜਿਨ ਹਰਿ ਹਰਿ ਨਾਮੁ ਧਿਆਇਆ ॥ ਗੁਰ ਵਾਕਿ ਸਤਿਗੁਰ ਜੋ ਭਾਇ ਚਲੇ ਤਿਨ ਹਰਿ ਹਰਿ ਆਪਿ ਮਿਲਾਇਆ ॥ ਜੋਤੀ ਜੋਤਿ ਮਿਲਿ ਜੋਤਿ ਸਮਾਣੀ ਹਰਿ ਕ੍ਰਿਪਾ ਕਰਿ ਧਰਣੀਧਰਾ ॥ ਹਰਿ ਹਰਿ ਅਗਮ ਅਗਾਧਿ ਅਪਰੰਪਰ ਅਪਰਪਰਾ ॥੧॥
ਤੁਮ ਸੁਆਮੀ ਅਗਮ ਅਥਾਹ ਤੂ ਘਟਿ ਘਟਿ ਪੂਰਿ ਰਹਿਆ ॥ ਤੂ ਅਲਖ ਅਭੇਉ ਅਗੰਮੁ ਗੁਰ ਸਤਿਗੁਰ ਬਚਨਿ ਲਹਿਆ ॥ ਧਨੁ ਧੰਨੁ ਤੇ ਜਨ ਪੁਰਖ ਪੂਰੇ ਜਿਨ ਗੁਰ ਸੰਤਸੰਗਤਿ ਮਿਲਿ ਗੁਣ ਰਵੇ ॥ ਬਿਬੇਕ ਬੁਧਿ ਬੀਚਾਰਿ ਗੁਰਮੁਖਿ ਗੁਰ ਸਬਦਿ ਖਿਨੁ ਖਿਨੁ ਹਰਿ ਨਿਤ ਚਵੇ ॥ ਜਾ ਬਹਹਿ ਗੁਰਮੁਖਿ ਹਰਿ ਨਾਮੁ ਬੋਲਹਿ ਜਾ ਖੜੇ ਗੁਰਮੁਖਿ ਹਰਿ ਹਰਿ ਕਹਿਆ ॥ ਤੁਮ ਸੁਆਮੀ ਅਗਮ ਅਥਾਹ ਤੂ ਘਟਿ ਘਟਿ ਪੂਰਿ ਰਹਿਆ ॥੨॥
ਸੇਵਕ ਜਨ ਸੇਵਹਿ ਤੇ ਪਰਵਾਣੁ ਜਿਨ ਸੇਵਿਆ ਗੁਰਮਤਿ ਹਰੇ ॥ ਤਿਨ ਕੇ ਕੋਟਿ ਸਭਿ ਪਾਪ ਖਿਨੁ ਪਰਹਰਿ ਹਰਿ ਦੂਰਿ ਕਰੇ ॥ ਤਿਨ ਕੇ ਪਾਪ ਦੋਖ ਸਭਿ ਬਿਨਸੇ ਜਿਨ ਮਨਿ ਚਿਤਿ ਇਕੁ ਅਰਾਧਿਆ ॥

Ang 1114

merai a(n)tar hoi vigaas priau priau sach nit chavaa raam ||
priau chavaa piaare sabadh nisataare bin dhekhe tirapat na aave ||
sabadh seegaar hovai nit kaaman har har naam dhiaave ||
dhiaa dhaan ma(n)gat jan dheejai mai preetam dheh milaae ||
anadhin gur gopaal dhiaaiee ham satigur viTahu ghumaae ||2||
ham paathar gur naav bikh bhavajal taareeaai raam ||
gur dhevahu sabadh subhai mai mooR nisataareeaai raam ||
ham mooR mugadh kichh mit nahee paiee too aga(n)m vadd jaaniaa ||
too aap dhiaal dhiaa kar meleh ham niragunee nimaaniaa ||
anek janam paap kar bharame hun tau saranaagat aae ||
dhiaa karahu rakh levahu har jeeau ham laageh satigur paae ||3||
gur paaras ham loh mil ka(n)chan hoiaa raam ||
jotee jot milai kaiaa gaR sohiaa raam ||
kaiaa gaR sohiaa merai prabh mohiaa kiau saas giraas visaareeaai ||
adhirasaT agochar pakaRiaa gur sabadhee hau satigur kai balihaareeaai ||
satigur aagai sees bheT dheau je satigur saache bhaavai ||
aape dhiaa karahu prabh dhaate naanak a(n)k samaavai ||4||1||
tukhaaree mahalaa chauthhaa ||
har har agam agaadh apara(n)par aparaparaa ||
jo tum dhiaaveh jagadhees te jan bhau bikham taraa ||
bikham bhau tin tariaa suhelaa jin har har naam dhiaaiaa ||
gur vaak satigur jo bhai chale tin har har aap milaiaa ||
jotee jot mil jot samaanee har kirapaa kar dharaneedharaa ||
har har agam agaadh apara(n)par aparaparaa ||1||
tum suaamee agam athaeh too ghaT ghaT poor rahiaa ||
too alakh abheau aga(n)m gur satigur bachan lahiaa ||
dhan dha(n)n te jan purakh poore jin gur sa(n)tasa(n)gat mil gun rave ||
bibek budh beechaar gurmukh gur sabadh khin khin har nit chave ||
jaa baheh gurmukh har naam boleh jaa khaRe gurmukh har har kahiaa ||
tum suaamee agam athaeh too ghaT ghaT poor rahiaa ||2||
sevak jan seveh te paravaan jin seviaa gurmat hare ||
tin ke koT sabh paap khin parahar har dhoor kare ||
tin ke paap dhokh sabh binase jin man chit ik araadhiaa ||