ਬਿਨੁ ਭੈ ਕਿਨੈ ਨ ਪ੍ਰੇਮੁ ਪਾਇਆ ਬਿਨੁ ਭੈ ਪਾਰਿ ਨ ਉਤਰਿਆ ਕੋਈ ॥ ਭਉ ਭਾਉ ਪ੍ਰੀਤਿ ਨਾਨਕ ਤਿਸਹਿ ਲਾਗੈ ਜਿਸੁ ਤੂ ਆਪਣੀ ਕਿਰਪਾ ਕਰਹਿ ॥ ਤੇਰੀ ਭਗਤਿ ਭੰਡਾਰ ਅਸੰਖ ਜਿਸੁ ਤੂ ਦੇਵਹਿ ਮੇਰੇ ਸੁਆਮੀ ਤਿਸੁ ਮਿਲਹਿ ॥੪॥੩॥
ਤੁਖਾਰੀ ਮਹਲਾ ੪ ॥
ਨਾਵਣੁ ਪੁਰਬੁ ਅਭੀਚੁ ਗੁਰ ਸਤਿਗੁਰ ਦਰਸੁ ਭਇਆ ॥ ਦੁਰਮਤਿ ਮੈਲੁ ਹਰੀ ਅਗਿਆਨੁ ਅੰਧੇਰੁ ਗਇਆ ॥ ਗੁਰ ਦਰਸੁ ਪਾਇਆ ਅਗਿਆਨੁ ਗਵਾਇਆ ਅੰਤਰਿ ਜੋਤਿ ਪ੍ਰਗਾਸੀ ॥ ਜਨਮ ਮਰਣ ਦੁਖ ਖਿਨ ਮਹਿ ਬਿਨਸੇ ਹਰਿ ਪਾਇਆ ਪ੍ਰਭੁ ਅਬਿਨਾਸੀ ॥ ਹਰਿ ਆਪਿ ਕਰਤੈ ਪੁਰਬੁ ਕੀਆ ਸਤਿਗੁਰੂ ਕੁਲਖੇਤਿ ਨਾਵਣਿ ਗਇਆ ॥ ਨਾਵਣੁ ਪੁਰਬੁ ਅਭੀਚੁ ਗੁਰ ਸਤਿਗੁਰ ਦਰਸੁ ਭਇਆ ॥੧॥
ਮਾਰਗਿ ਪੰਥਿ ਚਲੇ ਗੁਰ ਸਤਿਗੁਰ ਸੰਗਿ ਸਿਖਾ ॥ ਅਨਦਿਨੁ ਭਗਤਿ ਬਣੀ ਖਿਨੁ ਖਿਨੁ ਨਿਮਖ ਵਿਖਾ ॥ ਹਰਿ ਹਰਿ ਭਗਤਿ ਬਣੀ ਪ੍ਰਭ ਕੇਰੀ ਸਭੁ ਲੋਕੁ ਵੇਖਣਿ ਆਇਆ ॥ ਜਿਨ ਦਰਸੁ ਸਤਿਗੁਰ ਗੁਰੂ ਕੀਆ ਤਿਨ ਆਪਿ ਹਰਿ ਮੇਲਾਇਆ ॥ ਤੀਰਥ ਉਦਮੁ ਸਤਿਗੁਰੂ ਕੀਆ ਸਭ ਲੋਕ ਉਧਰਣ ਅਰਥਾ ॥ ਮਾਰਗਿ ਪੰਥਿ ਚਲੇ ਗੁਰ ਸਤਿਗੁਰ ਸੰਗਿ ਸਿਖਾ ॥੨॥
ਪ੍ਰਥਮ ਆਏ ਕੁਲਖੇਤਿ ਗੁਰ ਸਤਿਗੁਰ ਪੁਰਬੁ ਹੋਆ ॥ ਖਬਰਿ ਭਈ ਸੰਸਾਰਿ ਆਏ ਤ੍ਰੈ ਲੋਆ ॥ ਦੇਖਣਿ ਆਏ ਤੀਨਿ ਲੋਕ ਸੁਰਿ ਨਰ ਮੁਨਿ ਜਨ ਸਭਿ ਆਇਆ ॥ ਜਿਨ ਪਰਸਿਆ ਗੁਰੁ ਸਤਿਗੁਰੂ ਪੂਰਾ ਤਿਨ ਕੇ ਕਿਲਵਿਖ ਨਾਸ ਗਵਾਇਆ ॥ ਜੋਗੀ ਦਿਗੰਬਰ ਸੰਨਿਆਸੀ ਖਟੁ ਦਰਸਨ ਕਰਿ ਗਏ ਗੋਸਟਿ ਢੋਆ ॥ ਪ੍ਰਥਮ ਆਏ ਕੁਲਖੇਤਿ ਗੁਰ ਸਤਿਗੁਰ ਪੁਰਬੁ ਹੋਆ ॥੩॥
ਦੁਤੀਆ ਜਮੁਨ ਗਏ ਗੁਰਿ ਹਰਿ ਹਰਿ ਜਪਨੁ ਕੀਆ ॥ ਜਾਗਾਤੀ ਮਿਲੇ ਦੇ ਭੇਟ ਗੁਰ ਪਿਛੈ ਲੰਘਾਇ ਦੀਆ ॥ ਸਭ ਛੁਟੀ ਸਤਿਗੁਰੂ ਪਿਛੈ ਜਿਨਿ ਹਰਿ ਹਰਿ ਨਾਮੁ ਧਿਆਇਆ ॥ ਗੁਰ ਬਚਨਿ ਮਾਰਗਿ ਜੋ ਪੰਥਿ ਚਾਲੇ ਤਿਨ ਜਮੁ ਜਾਗਾਤੀ ਨੇੜਿ ਨ ਆਇਆ ॥ ਸਭ ਗੁਰੂ ਗੁਰੂ ਜਗਤੁ ਬੋਲੈ ਗੁਰ ਕੈ ਨਾਇ ਲਇਐ ਸਭਿ ਛੁਟਕਿ ਗਇਆ ॥ ਦੁਤੀਆ ਜਮੁਨ ਗਏ ਗੁਰਿ ਹਰਿ ਹਰਿ ਜਪਨੁ ਕੀਆ ॥੪॥
ਤ੍ਰਿਤੀਆ ਆਏ ਸੁਰਸਰੀ ਤਹ ਕਉਤਕੁ ਚਲਤੁ ਭਇਆ ॥ ਸਭ ਮੋਹੀ ਦੇਖਿ ਦਰਸਨੁ ਗੁਰ ਸੰਤ ਕਿਨੈ ਆਢੁ ਨ ਦਾਮੁ ਲਇਆ ॥ ਆਢੁ ਦਾਮੁ ਕਿਛੁ ਪਇਆ ਨ ਬੋਲਕ ਜਾਗਾਤੀਆ ਮੋਹਣ ਮੁੰਦਣਿ ਪਈ ॥ ਭਾਈ ਹਮ ਕਰਹ ਕਿਆ ਕਿਸੁ ਪਾਸਿ ਮਾਂਗਹ ਸਭ ਭਾਗਿ ਸਤਿਗੁਰ ਪਿਛੈ ਪਈ ॥
bin bhai kinai na prem paiaa bin bhai paar na utariaa koiee ||
bhau bhaau preet naanak tiseh laagai jis too aapanee kirapaa kareh ||
teree bhagat bha(n)ddaar asa(n)kh jis too dheveh mere suaamee tis mileh ||4||3||
tukhaaree mahalaa chauthhaa ||
naavan purab abheech gur satigur dharas bhiaa ||
dhuramat mail haree agiaan a(n)dher giaa ||
gur dharas paiaa agiaan gavaiaa a(n)tar jot pragaasee ||
janam maran dhukh khin meh binase har paiaa prabh abinaasee ||
har aap karatai purab keeaa satiguroo kulakhet naavan giaa ||
naavan purab abheech gur satigur dharas bhiaa ||1||
maarag pa(n)th chale gur satigur sa(n)g sikhaa ||
anadhin bhagat banee khin khin nimakh vikhaa ||
har har bhagat banee prabh keree sabh lok vekhan aaiaa ||
jin dharas satigur guroo keeaa tin aap har melaiaa ||
teerath udham satiguroo keeaa sabh lok udharan arathaa ||
maarag pa(n)th chale gur satigur sa(n)g sikhaa ||2||
pratham aae kulakhet gur satigur purab hoaa ||
khabar bhiee sa(n)saar aae trai loaa ||
dhekhan aae teen lok sur nar mun jan sabh aaiaa ||
jin parasiaa gur satiguroo pooraa tin ke kilavikh naas gavaiaa ||
jogee dhiga(n)bar sa(n)niaasee khaT dharasan kar ge gosaT ddoaa ||
pratham aae kulakhet gur satigur purab hoaa ||3||
dhuteeaa jamun ge gur har har japan keeaa ||
jaagaatee mile dhe bheT gur pichhai la(n)ghai dheeaa ||
sabh chhuTee satiguroo pichhai jin har har naam dhiaaiaa ||
gur bachan maarag jo pa(n)th chaale tin jam jaagaatee neR na aaiaa ||
sabh guroo guroo jagat bolai gur kai nai liaai sabh chhuTak giaa ||
dhuteeaa jamun ge gur har har japan keeaa ||4||
tirateeaa aae surasaree teh kautak chalat bhiaa ||
sabh mohee dhekh dharasan gur sa(n)t kinai aadd na dhaam liaa ||
aadd dhaam kichh piaa na bolak jaagaateeaa mohan mu(n)dhan piee ||
bhaiee ham kareh kiaa kis paas maa(n)geh sabh bhaag satigur pichhai piee ||