Sri Guru Granth Sahib

ਅੰਗ ੧੧੧੭

ਜਾਗਾਤੀਆ ਉਪਾਵ ਸਿਆਣਪ ਕਰਿ ਵੀਚਾਰੁ ਡਿਠਾ ਭੰਨਿ ਬੋਲਕਾ ਸਭਿ ਉਠਿ ਗਇਆ ॥ ਤ੍ਰਿਤੀਆ ਆਏ ਸੁਰਸਰੀ ਤਹ ਕਉਤਕੁ ਚਲਤੁ ਭਇਆ ॥੫॥
ਮਿਲਿ ਆਏ ਨਗਰ ਮਹਾ ਜਨਾ ਗੁਰ ਸਤਿਗੁਰ ਓਟ ਗਹੀ ॥ ਗੁਰੁ ਸਤਿਗੁਰੁ ਗੁਰੁ ਗੋਵਿਦੁ ਪੁਛਿ ਸਿਮ੍ਰਿਤਿ ਕੀਤਾ ਸਹੀ ॥ ਸਿਮ੍ਰਿਤਿ ਸਾਸਤ੍ਰ ਸਭਨੀ ਸਹੀ ਕੀਤਾ ਸੁਕਿ ਪ੍ਰਹਿਲਾਦਿ ਸ੍ਰੀਰਾਮਿ ਕਰਿ ਗੁਰ ਗੋਵਿਦੁ ਧਿਆਇਆ ॥ ਦੇਹੀ ਨਗਰਿ ਕੋਟਿ ਪੰਚ ਚੋਰ ਵਟਵਾਰੇ ਤਿਨ ਕਾ ਥਾਉ ਥੇਹੁ ਗਵਾਇਆ ॥ ਕੀਰਤਨ ਪੁਰਾਣ ਨਿਤ ਪੁੰਨ ਹੋਵਹਿ ਗੁਰ ਬਚਨਿ ਨਾਨਕਿ ਹਰਿ ਭਗਤਿ ਲਹੀ ॥ ਮਿਲਿ ਆਏ ਨਗਰ ਮਹਾ ਜਨਾ ਗੁਰ ਸਤਿਗੁਰ ਓਟ ਗਹੀ ॥੬॥੪॥੧੦॥
ਤੁਖਾਰੀ ਛੰਤ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਘੋਲਿ ਘੁਮਾਈ ਲਾਲਨਾ ਗੁਰਿ ਮਨੁ ਦੀਨਾ ॥ ਸੁਣਿ ਸਬਦੁ ਤੁਮਾਰਾ ਮੇਰਾ ਮਨੁ ਭੀਨਾ ॥ ਇਹੁ ਮਨੁ ਭੀਨਾ ਜਿਉ ਜਲ ਮੀਨਾ ਲਾਗਾ ਰੰਗੁ ਮੁਰਾਰਾ ॥ ਕੀਮਤਿ ਕਹੀ ਨ ਜਾਈ ਠਾਕੁਰ ਤੇਰਾ ਮਹਲੁ ਅਪਾਰਾ ॥ ਸਗਲ ਗੁਣਾ ਕੇ ਦਾਤੇ ਸੁਆਮੀ ਬਿਨਉ ਸੁਨਹੁ ਇਕ ਦੀਨਾ ॥ ਦੇਹੁ ਦਰਸੁ ਨਾਨਕ ਬਲਿਹਾਰੀ ਜੀਅੜਾ ਬਲਿ ਬਲਿ ਕੀਨਾ ॥੧॥
ਇਹੁ ਤਨੁ ਮਨੁ ਤੇਰਾ ਸਭਿ ਗੁਣ ਤੇਰੇ ॥ ਖੰਨੀਐ ਵੰਞਾ ਦਰਸਨ ਤੇਰੇ ॥ ਦਰਸਨ ਤੇਰੇ ਸੁਣਿ ਪ੍ਰਭ ਮੇਰੇ ਨਿਮਖ ਦ੍ਰਿਸਟਿ ਪੇਖਿ ਜੀਵਾ ॥ ਅੰਮ੍ਰਿਤ ਨਾਮੁ ਸੁਨੀਜੈ ਤੇਰਾ ਕਿਰਪਾ ਕਰਹਿ ਤ ਪੀਵਾ ॥ ਆਸ ਪਿਆਸੀ ਪਿਰ ਕੈ ਤਾਈ ਜਿਉ ਚਾਤ੍ਰਿਕੁ ਬੂੰਦੇਰੇ ॥ ਕਹੁ ਨਾਨਕ ਜੀਅੜਾ ਬਲਿਹਾਰੀ ਦੇਹੁ ਦਰਸੁ ਪ੍ਰਭ ਮੇਰੇ ॥੨॥
ਤੂ ਸਾਚਾ ਸਾਹਿਬੁ ਸਾਹੁ ਅਮਿਤਾ ॥ ਤੂ ਪ੍ਰੀਤਮੁ ਪਿਆਰਾ ਪ੍ਰਾਨ ਹਿਤ ਚਿਤਾ ॥ ਪ੍ਰਾਨ ਸੁਖਦਾਤਾ ਗੁਰਮੁਖਿ ਜਾਤਾ ਸਗਲ ਰੰਗ ਬਨਿ ਆਏ ॥ ਸੋਈ ਕਰਮੁ ਕਮਾਵੈ ਪ੍ਰਾਣੀ ਜੇਹਾ ਤੂ ਫੁਰਮਾਏ ॥ ਜਾ ਕਉ ਕ੍ਰਿਪਾ ਕਰੀ ਜਗਦੀਸੁਰਿ ਤਿਨਿ ਸਾਧਸੰਗਿ ਮਨੁ ਜਿਤਾ ॥ ਕਹੁ ਨਾਨਕ ਜੀਅੜਾ ਬਲਿਹਾਰੀ ਜੀਉ ਪਿੰਡੁ ਤਉ ਦਿਤਾ ॥੩॥
ਨਿਰਗੁਣੁ ਰਾਖਿ ਲੀਆ ਸੰਤਨ ਕਾ ਸਦਕਾ ॥ ਸਤਿਗੁਰਿ ਢਾਕਿ ਲੀਆ ਮੋਹਿ ਪਾਪੀ ਪੜਦਾ ॥ ਢਾਕਨਹਾਰੇ ਪ੍ਰਭੂ ਹਮਾਰੇ ਜੀਅ ਪ੍ਰਾਨ ਸੁਖਦਾਤੇ ॥ ਅਬਿਨਾਸੀ ਅਬਿਗਤ ਸੁਆਮੀ ਪੂਰਨ ਪੁਰਖ ਬਿਧਾਤੇ ॥ ਉਸਤਤਿ ਕਹਨੁ ਨ ਜਾਇ ਤੁਮਾਰੀ ਕਉਣੁ ਕਹੈ ਤੂ ਕਦ ਕਾ ॥ ਨਾਨਕ ਦਾਸੁ ਤਾ ਕੈ ਬਲਿਹਾਰੀ ਮਿਲੈ ਨਾਮੁ ਹਰਿ ਨਿਮਕਾ ॥੪॥੧॥੧੧॥

Ang 1117

jaagaateeaa upaav siaanap kar veechaar ddiThaa bha(n)n bolakaa sabh uTh giaa ||
tirateeaa aae surasaree teh kautak chalat bhiaa ||5||
mil aae nagar mahaa janaa gur satigur oT gahee ||
gur satigur gur govidh puchh simirat keetaa sahee ||
simirat saasatr sabhanee sahee keetaa suk prahilaadh sreeraam kar gur govidh dhiaaiaa ||
dhehee nagar koT pa(n)ch chor vaTavaare tin kaa thaau theh gavaiaa ||
keeratan puraan nit pu(n)n hoveh gur bachan naanak har bhagat lahee ||
mil aae nagar mahaa janaa gur satigur oT gahee ||6||4||10||
tukhaaree chha(n)t mahalaa panjavaa
ikOankaar satigur prasaadh ||
ghol ghumaiee laalanaa gur man dheenaa ||
sun sabadh tumaaraa meraa man bheenaa ||
eih man bheenaa jiau jal meenaa laagaa ra(n)g muraaraa ||
keemat kahee na jaiee Thaakur teraa mahal apaaraa ||
sagal gunaa ke dhaate suaamee binau sunahu ik dheenaa ||
dheh dharas naanak balihaaree jeeaRaa bal bal keenaa ||1||
eih tan man teraa sabh gun tere ||
kha(n)neeaai va(n)n(j)aa dharasan tere ||
dharasan tere sun prabh mere nimakh dhirasaT pekh jeevaa ||
a(n)mirat naam suneejai teraa kirapaa kareh ta peevaa ||
aas piaasee pir kai taiee jiau chaatirak boo(n)dhere ||
kahu naanak jeeaRaa balihaaree dheh dharas prabh mere ||2||
too saachaa saahib saahu amitaa ||
too preetam piaaraa praan hit chitaa ||
praan sukhadhaataa gurmukh jaataa sagal ra(n)g ban aae ||
soiee karam kamaavai praanee jehaa too furamaae ||
jaa kau kirapaa karee jagadheesur tin saadhasa(n)g man jitaa ||
kahu naanak jeeaRaa balihaaree jeeau pi(n)dd tau dhitaa ||3||
niragun raakh leeaa sa(n)tan kaa sadhakaa ||
satigur ddaak leeaa moh paapee paRadhaa ||
ddaakanahaare prabhoo hamaare jeea praan sukhadhaate ||
abinaasee abigat suaamee pooran purakh bidhaate ||
ausatat kahan na jai tumaaree kaun kahai too kadh kaa ||
naanak dhaas taa kai balihaaree milai naam har nimakaa ||4||1||11||