Sri Guru Granth Sahib

ਅੰਗ ੧੧੧੮

ਕੇਦਾਰਾ ਮਹਲਾ ੪ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਮੇਰੇ ਮਨ ਰਾਮ ਨਾਮ ਨਿਤ ਗਾਵੀਐ ਰੇ ॥ ਅਗਮ ਅਗੋਚਰੁ ਨ ਜਾਈ ਹਰਿ ਲਖਿਆ ਗੁਰੁ ਪੂਰਾ ਮਿਲੈ ਲਖਾਵੀਐ ਰੇ ॥ ਰਹਾਉ ॥
ਜਿਸੁ ਆਪੇ ਕਿਰਪਾ ਕਰੇ ਮੇਰਾ ਸੁਆਮੀ ਤਿਸੁ ਜਨ ਕਉ ਹਰਿ ਲਿਵ ਲਾਵੀਐ ਰੇ ॥ ਸਭੁ ਕੋ ਭਗਤਿ ਕਰੇ ਹਰਿ ਕੇਰੀ ਹਰਿ ਭਾਵੈ ਸੋ ਥਾਇ ਪਾਵੀਐ ਰੇ ॥੧॥
ਹਰਿ ਹਰਿ ਨਾਮੁ ਅਮੋਲਕੁ ਹਰਿ ਪਹਿ ਹਰਿ ਦੇਵੈ ਤਾ ਨਾਮੁ ਧਿਆਵੀਐ ਰੇ ॥ ਜਿਸ ਨੋ ਨਾਮੁ ਦੇਇ ਮੇਰਾ ਸੁਆਮੀ ਤਿਸੁ ਲੇਖਾ ਸਭੁ ਛਡਾਵੀਐ ਰੇ ॥੨॥
ਹਰਿ ਨਾਮੁ ਅਰਾਧਹਿ ਸੇ ਧੰਨੁ ਜਨ ਕਹੀਅਹਿ ਤਿਨ ਮਸਤਕਿ ਭਾਗੁ ਧੁਰਿ ਲਿਖਿ ਪਾਵੀਐ ਰੇ ॥ ਤਿਨ ਦੇਖੇ ਮੇਰਾ ਮਨੁ ਬਿਗਸੈ ਜਿਉ ਸੁਤੁ ਮਿਲਿ ਮਾਤ ਗਲਿ ਲਾਵੀਐ ਰੇ ॥੩॥
ਹਮ ਬਾਰਿਕ ਹਰਿ ਪਿਤਾ ਪ੍ਰਭ ਮੇਰੇ ਮੋ ਕਉ ਦੇਹੁ ਮਤੀ ਜਿਤੁ ਹਰਿ ਪਾਵੀਐ ਰੇ ॥ ਜਿਉ ਬਛੁਰਾ ਦੇਖਿ ਗਊ ਸੁਖੁ ਮਾਨੈ ਤਿਉ ਨਾਨਕ ਹਰਿ ਗਲਿ ਲਾਵੀਐ ਰੇ ॥੪॥੧॥
ਕੇਦਾਰਾ ਮਹਲਾ ੪ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਮੇਰੇ ਮਨ ਹਰਿ ਹਰਿ ਗੁਨ ਕਹੁ ਰੇ ॥ ਸਤਿਗੁਰੂ ਕੇ ਚਰਨ ਧੋਇ ਧੋਇ ਪੂਜਹੁ ਇਨ ਬਿਧਿ ਮੇਰਾ ਹਰਿ ਪ੍ਰਭੁ ਲਹੁ ਰੇ ॥ ਰਹਾਉ ॥
ਕਾਮੁ ਕ੍ਰੋਧੁ ਲੋਭੁ ਮੋਹੁ ਅਭਿਮਾਨੁ ਬਿਖੈ ਰਸ ਇਨ ਸੰਗਤਿ ਤੇ ਤੂ ਰਹੁ ਰੇ ॥ ਮਿਲਿ ਸਤਸੰਗਤਿ ਕੀਜੈ ਹਰਿ ਗੋਸਟਿ ਸਾਧੂ ਸਿਉ ਗੋਸਟਿ ਹਰਿ ਪ੍ਰੇਮ ਰਸਾਇਣੁ ਰਾਮ ਨਾਮੁ ਰਸਾਇਣੁ ਹਰਿ ਰਾਮ ਨਾਮ ਰਾਮ ਰਮਹੁ ਰੇ ॥੧॥

Ang 1118

kedhaaraa mahalaa chauthhaa ghar pehilaa
ikOankaar satigur prasaadh ||
mere man raam naam nit gaaveeaai re ||
agam agochar na jaiee har lakhiaa gur pooraa milai lakhaaveeaai re || rahaau ||
jis aape kirapaa kare meraa suaamee tis jan kau har liv laaveeaai re ||
sabh ko bhagat kare har keree har bhaavai so thai paaveeaai re ||1||
har har naam amolak har peh har dhevai taa naam dhiaaveeaai re ||
jis no naam dhei meraa suaamee tis lekhaa sabh chhaddaaveeaai re ||2||
har naam araadheh se dha(n)n jan kahe’eeh tin masatak bhaag dhur likh paaveeaai re ||
tin dhekhe meraa man bigasai jiau sut mil maat gal laaveeaai re ||3||
ham baarik har pitaa prabh mere mo kau dheh matee jit har paaveeaai re ||
jiau bachhuraa dhekh guoo sukh maanai tiau naanak har gal laaveeaai re ||4||1||
kedhaaraa mahalaa chauthhaa ghar pehilaa
ikOankaar satigur prasaadh ||
mere man har har gun kahu re ||
satiguroo ke charan dhoi dhoi poojahu in bidh meraa har prabh lahu re || rahaau ||
kaam karodh lobh moh abhimaan bikhai ras in sa(n)gat te too rahu re ||
mil satasa(n)gat keejai har gosaT saadhoo siau gosaT har prem rasain raam naam rasain har raam naam raam ramahu re ||1||