ਹਰਿ ਕੇ ਨਾਮ ਕੀ ਮਨ ਰੁਚੈ ॥ ਕੋਟਿ ਸਾਂਤਿ ਅਨੰਦ ਪੂਰਨ ਜਲਤ ਛਾਤੀ ਬੁਝੈ ॥ ਰਹਾਉ ॥
ਸੰਤ ਮਾਰਗਿ ਚਲਤ ਪ੍ਰਾਨੀ ਪਤਿਤ ਉਧਰੇ ਮੁਚੈ ॥ ਰੇਨੁ ਜਨ ਕੀ ਲਗੀ ਮਸਤਕਿ ਅਨਿਕ ਤੀਰਥ ਸੁਚੈ ॥੧॥
ਚਰਨ ਕਮਲ ਧਿਆਨ ਭੀਤਰਿ ਘਟਿ ਘਟਹਿ ਸੁਆਮੀ ਸੁਝੈ ॥ ਸਰਨਿ ਦੇਵ ਅਪਾਰ ਨਾਨਕ ਬਹੁਰਿ ਜਮੁ ਨਹੀ ਲੁਝੈ ॥੨॥੭॥੧੫॥
ਕੇਦਾਰਾ ਛੰਤ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਮਿਲੁ ਮੇਰੇ ਪ੍ਰੀਤਮ ਪਿਆਰਿਆ ॥ ਰਹਾਉ ॥
ਪੂਰਿ ਰਹਿਆ ਸਰਬਤ੍ਰ ਮੈ ਸੋ ਪੁਰਖੁ ਬਿਧਾਤਾ ॥ ਮਾਰਗੁ ਪ੍ਰਭ ਕਾ ਹਰਿ ਕੀਆ ਸੰਤਨ ਸੰਗਿ ਜਾਤਾ ॥ ਸੰਤਨ ਸੰਗਿ ਜਾਤਾ ਪੁਰਖੁ ਬਿਧਾਤਾ ਘਟਿ ਘਟਿ ਨਦਰਿ ਨਿਹਾਲਿਆ ॥ ਜੋ ਸਰਨੀ ਆਵੈ ਸਰਬ ਸੁਖ ਪਾਵੈ ਤਿਲੁ ਨਹੀ ਭੰਨੈ ਘਾਲਿਆ ॥ ਹਰਿ ਗੁਣ ਨਿਧਿ ਗਾਏ ਸਹਜ ਸੁਭਾਏ ਪ੍ਰੇਮ ਮਹਾ ਰਸ ਮਾਤਾ ॥ ਨਾਨਕ ਦਾਸ ਤੇਰੀ ਸਰਣਾਈ ਤੂ ਪੂਰਨ ਪੁਰਖੁ ਬਿਧਾਤਾ ॥੧॥
ਹਰਿ ਪ੍ਰੇਮ ਭਗਤਿ ਜਨ ਬੇਧਿਆ ਸੇ ਆਨ ਕਤ ਜਾਹੀ ॥ ਮੀਨੁ ਬਿਛੋਹਾ ਨਾ ਸਹੈ ਜਲ ਬਿਨੁ ਮਰਿ ਪਾਹੀ ॥ ਹਰਿ ਬਿਨੁ ਕਿਉ ਰਹੀਐ ਦੂਖ ਕਿਨਿ ਸਹੀਐ ਚਾਤ੍ਰਿਕ ਬੂੰਦ ਪਿਆਸਿਆ ॥ ਕਬ ਰੈਨਿ ਬਿਹਾਵੈ ਚਕਵੀ ਸੁਖੁ ਪਾਵੈ ਸੂਰਜ ਕਿਰਣਿ ਪ੍ਰਗਾਸਿਆ ॥ ਹਰਿ ਦਰਸਿ ਮਨੁ ਲਾਗਾ ਦਿਨਸੁ ਸਭਾਗਾ ਅਨਦਿਨੁ ਹਰਿ ਗੁਣ ਗਾਹੀ ॥ ਨਾਨਕ ਦਾਸੁ ਕਹੈ ਬੇਨੰਤੀ ਕਤ ਹਰਿ ਬਿਨੁ ਪ੍ਰਾਣ ਟਿਕਾਹੀ ॥੨॥
ਸਾਸ ਬਿਨਾ ਜਿਉ ਦੇਹੁਰੀ ਕਤ ਸੋਭਾ ਪਾਵੈ ॥ ਦਰਸ ਬਿਹੂਨਾ ਸਾਧ ਜਨੁ ਖਿਨੁ ਟਿਕਣੁ ਨ ਆਵੈ ॥ ਹਰਿ ਬਿਨੁ ਜੋ ਰਹਣਾ ਨਰਕੁ ਸੋ ਸਹਣਾ ਚਰਨ ਕਮਲ ਮਨੁ ਬੇਧਿਆ ॥ ਹਰਿ ਰਸਿਕ ਬੈਰਾਗੀ ਨਾਮਿ ਲਿਵ ਲਾਗੀ ਕਤਹੁ ਨ ਜਾਇ ਨਿਖੇਧਿਆ ॥ ਹਰਿ ਸਿਉ ਜਾਇ ਮਿਲਣਾ ਸਾਧਸੰਗਿ ਰਹਣਾ ਸੋ ਸੁਖੁ ਅੰਕਿ ਨ ਮਾਵੈ ॥ ਹੋਹੁ ਕ੍ਰਿਪਾਲ ਨਾਨਕ ਕੇ ਸੁਆਮੀ ਹਰਿ ਚਰਨਹ ਸੰਗਿ ਸਮਾਵੈ ॥੩॥
ਖੋਜਤ ਖੋਜਤ ਪ੍ਰਭ ਮਿਲੇ ਹਰਿ ਕਰੁਣਾ ਧਾਰੇ ॥ ਨਿਰਗੁਣੁ ਨੀਚੁ ਅਨਾਥੁ ਮੈ ਨਹੀ ਦੋਖ ਬੀਚਾਰੇ ॥ ਨਹੀ ਦੋਖ ਬੀਚਾਰੇ ਪੂਰਨ ਸੁਖ ਸਾਰੇ ਪਾਵਨ ਬਿਰਦੁ ਬਖਾਨਿਆ ॥ ਭਗਤਿ ਵਛਲੁ ਸੁਨਿ ਅੰਚਲੋੁ ਗਹਿਆ ਘਟਿ ਘਟਿ ਪੂਰ ਸਮਾਨਿਆ ॥ ਸੁਖ ਸਾਗਰੋੁ ਪਾਇਆ ਸਹਜ ਸੁਭਾਇਆ ਜਨਮ ਮਰਨ ਦੁਖ ਹਾਰੇ ॥ ਕਰੁ ਗਹਿ ਲੀਨੇ ਨਾਨਕ ਦਾਸ ਅਪਨੇ ਰਾਮ ਨਾਮ ਉਰਿ ਹਾਰੇ ॥੪॥੧॥
har ke naam kee man ruchai ||
koT saa(n)t ana(n)dh pooran jalat chhaatee bujhai || rahaau ||
sa(n)t maarag chalat praanee patit udhare muchai ||
ren jan kee lagee masatak anik teerath suchai ||1||
charan kamal dhiaan bheetar ghaT ghaTeh suaamee sujhai ||
saran dhev apaar naanak bahur jam nahee lujhai ||2||7||15||
kedhaaraa chha(n)t mahalaa panjavaa
ikOankaar satigur prasaadh ||
mil mere preetam piaariaa || rahaau ||
poor rahiaa sarabatr mai so purakh bidhaataa ||
maarag prabh kaa har keeaa sa(n)tan sa(n)g jaataa ||
sa(n)tan sa(n)g jaataa purakh bidhaataa ghaT ghaT nadhar nihaaliaa ||
jo saranee aavai sarab sukh paavai til nahee bha(n)nai ghaaliaa ||
har gun nidh gaae sahaj subhaae prem mahaa ras maataa ||
naanak dhaas teree saranaiee too pooran purakh bidhaataa ||1||
har prem bhagat jan bedhiaa se aan kat jaahee ||
meen bichhohaa naa sahai jal bin mar paahee ||
har bin kiau raheeaai dhookh kin saheeaai chaatirak boo(n)dh piaasiaa ||
kab rain bihaavai chakavee sukh paavai sooraj kiran pragaasiaa ||
har dharas man laagaa dhinas sabhaagaa anadhin har gun gaahee ||
naanak dhaas kahai bena(n)tee kat har bin praan Tikaahee ||2||
saas binaa jiau dhehuree kat sobhaa paavai ||
dharas bihoonaa saadh jan khin Tikan na aavai ||
har bin jo rahanaa narak so sahanaa charan kamal man bedhiaa ||
har rasik bairaagee naam liv laagee katahu na jai nikhedhiaa ||
har siau jai milanaa saadhasa(n)g rahanaa so sukh a(n)k na maavai ||
hoh kirapaal naanak ke suaamee har charaneh sa(n)g samaavai ||3||
khojat khojat prabh mile har karunaa dhaare ||
niragun neech anaath mai nahee dhokh beechaare ||
nahee dhokh beechaare pooran sukh saare paavan biradh bakhaaniaa ||
bhagat vachhal sun a(n)chaluo gahiaa ghaT ghaT poor samaaniaa ||
sukh saagaruo paiaa sahaj subhaiaa janam maran dhukh haare ||
kar geh leene naanak dhaas apane raam naam ur haare ||4||1||