ਰਾਗੁ ਕੇਦਾਰਾ ਬਾਣੀ ਕਬੀਰ ਜੀਉ ਕੀ
ੴ ਸਤਿਗੁਰ ਪ੍ਰਸਾਦਿ ॥
ਉਸਤਤਿ ਨਿੰਦਾ ਦੋਊ ਬਿਬਰਜਿਤ ਤਜਹੁ ਮਾਨੁ ਅਭਿਮਾਨਾ ॥ ਲੋਹਾ ਕੰਚਨੁ ਸਮ ਕਰਿ ਜਾਨਹਿ ਤੇ ਮੂਰਤਿ ਭਗਵਾਨਾ ॥੧॥
ਤੇਰਾ ਜਨੁ ਏਕੁ ਆਧੁ ਕੋਈ ॥ ਕਾਮੁ ਕ੍ਰੋਧੁ ਲੋਭੁ ਮੋਹੁ ਬਿਬਰਜਿਤ ਹਰਿ ਪਦੁ ਚੀਨੑੈ ਸੋਈ ॥੧॥ ਰਹਾਉ ॥
ਰਜ ਗੁਣ ਤਮ ਗੁਣ ਸਤ ਗੁਣ ਕਹੀਐ ਇਹ ਤੇਰੀ ਸਭ ਮਾਇਆ ॥ ਚਉਥੇ ਪਦ ਕਉ ਜੋ ਨਰੁ ਚੀਨੑੈ ਤਿਨੑ ਹੀ ਪਰਮ ਪਦੁ ਪਾਇਆ ॥੨॥
ਤੀਰਥ ਬਰਤ ਨੇਮ ਸੁਚਿ ਸੰਜਮ ਸਦਾ ਰਹੈ ਨਿਹਕਾਮਾ ॥ ਤ੍ਰਿਸਨਾ ਅਰੁ ਮਾਇਆ ਭ੍ਰਮੁ ਚੂਕਾ ਚਿਤਵਤ ਆਤਮ ਰਾਮਾ ॥੩॥
ਜਿਹ ਮੰਦਰਿ ਦੀਪਕੁ ਪਰਗਾਸਿਆ ਅੰਧਕਾਰੁ ਤਹ ਨਾਸਾ ॥ ਨਿਰਭਉ ਪੂਰਿ ਰਹੇ ਭ੍ਰਮੁ ਭਾਗਾ ਕਹਿ ਕਬੀਰ ਜਨ ਦਾਸਾ ॥੪॥੧॥
ਕਿਨਹੀ ਬਨਜਿਆ ਕਾਂਸੀ ਤਾਂਬਾ ਕਿਨਹੀ ਲਉਗ ਸੁਪਾਰੀ ॥ ਸੰਤਹੁ ਬਨਜਿਆ ਨਾਮੁ ਗੋਬਿਦ ਕਾ ਐਸੀ ਖੇਪ ਹਮਾਰੀ ॥੧॥
ਹਰਿ ਕੇ ਨਾਮ ਕੇ ਬਿਆਪਾਰੀ ॥ ਹੀਰਾ ਹਾਥਿ ਚੜਿਆ ਨਿਰਮੋਲਕੁ ਛੂਟਿ ਗਈ ਸੰਸਾਰੀ ॥੧॥ ਰਹਾਉ ॥
ਸਾਚੇ ਲਾਏ ਤਉ ਸਚ ਲਾਗੇ ਸਾਚੇ ਕੇ ਬਿਉਹਾਰੀ ॥ ਸਾਚੀ ਬਸਤੁ ਕੇ ਭਾਰ ਚਲਾਏ ਪਹੁਚੇ ਜਾਇ ਭੰਡਾਰੀ ॥੨॥
ਆਪਹਿ ਰਤਨ ਜਵਾਹਰ ਮਾਨਿਕ ਆਪੈ ਹੈ ਪਾਸਾਰੀ ॥ ਆਪੈ ਦਹ ਦਿਸ ਆਪ ਚਲਾਵੈ ਨਿਹਚਲੁ ਹੈ ਬਿਆਪਾਰੀ ॥੩॥
ਮਨੁ ਕਰਿ ਬੈਲੁ ਸੁਰਤਿ ਕਰਿ ਪੈਡਾ ਗਿਆਨ ਗੋਨਿ ਭਰਿ ਡਾਰੀ ॥ ਕਹਤੁ ਕਬੀਰੁ ਸੁਨਹੁ ਰੇ ਸੰਤਹੁ ਨਿਬਹੀ ਖੇਪ ਹਮਾਰੀ ॥੪॥੨॥
ਰੀ ਕਲਵਾਰਿ ਗਵਾਰਿ ਮੂਢ ਮਤਿ ਉਲਟੋ ਪਵਨੁ ਫਿਰਾਵਉ ॥ ਮਨੁ ਮਤਵਾਰ ਮੇਰ ਸਰ ਭਾਠੀ ਅੰਮ੍ਰਿਤ ਧਾਰ ਚੁਆਵਉ ॥੧॥
ਬੋਲਹੁ ਭਈਆ ਰਾਮ ਕੀ ਦੁਹਾਈ ॥ ਪੀਵਹੁ ਸੰਤ ਸਦਾ ਮਤਿ ਦੁਰਲਭ ਸਹਜੇ ਪਿਆਸ ਬੁਝਾਈ ॥੧॥ ਰਹਾਉ ॥
ਭੈ ਬਿਚਿ ਭਾਉ ਭਾਇ ਕੋਊ ਬੂਝਹਿ ਹਰਿ ਰਸੁ ਪਾਵੈ ਭਾਈ ॥ ਜੇਤੇ ਘਟ ਅੰਮ੍ਰਿਤੁ ਸਭ ਹੀ ਮਹਿ ਭਾਵੈ ਤਿਸਹਿ ਪੀਆਈ ॥੨॥
ਨਗਰੀ ਏਕੈ ਨਉ ਦਰਵਾਜੇ ਧਾਵਤੁ ਬਰਜਿ ਰਹਾਈ ॥ ਤ੍ਰਿਕੁਟੀ ਛੂਟੈ ਦਸਵਾ ਦਰੁ ਖੂਲ੍ਹ੍ਹੈ ਤਾ ਮਨੁ ਖੀਵਾ ਭਾਈ ॥੩॥
ਅਭੈ ਪਦ ਪੂਰਿ ਤਾਪ ਤਹ ਨਾਸੇ ਕਹਿ ਕਬੀਰ ਬੀਚਾਰੀ ॥ ਉਬਟ ਚਲੰਤੇ ਇਹੁ ਮਦੁ ਪਾਇਆ ਜੈਸੇ ਖੋਂਦ ਖੁਮਾਰੀ ॥੪॥੩॥
ਕਾਮ ਕ੍ਰੋਧ ਤ੍ਰਿਸਨਾ ਕੇ ਲੀਨੇ ਗਤਿ ਨਹੀ ਏਕੈ ਜਾਨੀ ॥ ਫੂਟੀ ਆਖੈ ਕਛੂ ਨ ਸੂਝੈ ਬੂਡਿ ਮੂਏ ਬਿਨੁ ਪਾਨੀ ॥੧॥
raag kedhaaraa baanee kabeer jeeau kee
ikOankaar satigur prasaadh ||
ausatat ni(n)dhaa dhouoo bibarajit tajahu maan abhimaanaa ||
lohaa ka(n)chan sam kar jaaneh te moorat bhagavaanaa ||1||
teraa jan ek aadh koiee ||
kaam karodh lobh moh bibarajit har padh cheen(h)ai soiee ||1|| rahaau ||
raj gun tam gun sat gun kaheeaai ieh teree sabh maiaa ||
chauthe padh kau jo nar cheen(h)ai tin(h) hee param padh paiaa ||2||
teerath barat nem such sa(n)jam sadhaa rahai nihakaamaa ||
tirasanaa ar maiaa bhram chookaa chitavat aatam raamaa ||3||
jeh ma(n)dhar dheepak paragaasiaa a(n)dhakaar teh naasaa ||
nirabhau poor rahe bhram bhaagaa keh kabeer jan dhaasaa ||4||1||
kinahee banajiaa kaa(n)see taa(n)baa kinahee laug supaaree ||
sa(n)tahu banajiaa naam gobidh kaa aaisee khep hamaaree ||1||
har ke naam ke biaapaaree ||
heeraa haath chaRiaa niramolak chhooT giee sa(n)saaree ||1|| rahaau ||
saache laae tau sach laage saache ke biauhaaree ||
saachee basat ke bhaar chalaae pahuche jai bha(n)ddaaree ||2||
aapeh ratan javaahar maanik aapai hai paasaaree ||
aapai dheh dhis aap chalaavai nihachal hai biaapaaree ||3||
man kar bail surat kar paiddaa giaan gon bhar ddaaree ||
kahat kabeer sunahu re sa(n)tahu nibahee khep hamaaree ||4||2||
ree kalavaar gavaar moodd mat ulaTo pavan firaavau ||
man matavaar mer sar bhaaThee a(n)mirat dhaar chuaavau ||1||
bolahu bhieeaa raam kee dhuhaiee ||
peevahu sa(n)t sadhaa mat dhuralabh sahaje piaas bujhaiee ||1|| rahaau ||
bhai bich bhaau bhai kouoo boojheh har ras paavai bhaiee ||
jete ghaT a(n)mrit sabh hee meh bhaavai tiseh peeaaiee ||2||
nagaree ekai nau dharavaaje dhaavat baraj rahaiee ||
tirakuTee chhooTai dhasavaa dhar khool(h)ai taa man kheevaa bhaiee ||3||
abhai padh poor taap teh naase keh kabeer beechaaree ||
aubaT chala(n)te ih madh paiaa jaise kho(n)dh khumaaree ||4||3||
kaam karodh tirasanaa ke leene gat nahee ekai jaanee ||
fooTee aakhai kachhoo na soojhai boodd mooe bin paanee ||1||