Sri Guru Granth Sahib

ਅੰਗ ੧੧੨੪

ਚਲਤ ਕਤ ਟੇਢੇ ਟੇਢੇ ਟੇਢੇ ॥ ਅਸਤਿ ਚਰਮ ਬਿਸਟਾ ਕੇ ਮੂੰਦੇ ਦੁਰਗੰਧ ਹੀ ਕੇ ਬੇਢੇ ॥੧॥ ਰਹਾਉ ॥
ਰਾਮ ਨ ਜਪਹੁ ਕਵਨ ਭ੍ਰਮ ਭੂਲੇ ਤੁਮ ਤੇ ਕਾਲੁ ਨ ਦੂਰੇ ॥ ਅਨਿਕ ਜਤਨ ਕਰਿ ਇਹੁ ਤਨੁ ਰਾਖਹੁ ਰਹੈ ਅਵਸਥਾ ਪੂਰੇ ॥੨॥
ਆਪਨ ਕੀਆ ਕਛੂ ਨ ਹੋਵੈ ਕਿਆ ਕੋ ਕਰੈ ਪਰਾਨੀ ॥ ਜਾ ਤਿਸੁ ਭਾਵੈ ਸਤਿਗੁਰੁ ਭੇਟੈ ਏਕੋ ਨਾਮੁ ਬਖਾਨੀ ॥੩॥
ਬਲੂਆ ਕੇ ਘਰੂਆ ਮਹਿ ਬਸਤੇ ਫੁਲਵਤ ਦੇਹ ਅਇਆਨੇ ॥ ਕਹੁ ਕਬੀਰ ਜਿਹ ਰਾਮੁ ਨ ਚੇਤਿਓ ਬੂਡੇ ਬਹੁਤੁ ਸਿਆਨੇ ॥੪॥੪॥
ਟੇਢੀ ਪਾਗ ਟੇਢੇ ਚਲੇ ਲਾਗੇ ਬੀਰੇ ਖਾਨ ॥ ਭਾਉ ਭਗਤਿ ਸਿਉ ਕਾਜੁ ਨ ਕਛੂਐ ਮੇਰੋ ਕਾਮੁ ਦੀਵਾਨ ॥੧॥
ਰਾਮੁ ਬਿਸਾਰਿਓ ਹੈ ਅਭਿਮਾਨਿ ॥ ਕਨਿਕ ਕਾਮਨੀ ਮਹਾ ਸੁੰਦਰੀ ਪੇਖਿ ਪੇਖਿ ਸਚੁ ਮਾਨਿ ॥੧॥ ਰਹਾਉ ॥
ਲਾਲਚ ਝੂਠ ਬਿਕਾਰ ਮਹਾ ਮਦ ਇਹ ਬਿਧਿ ਅਉਧ ਬਿਹਾਨਿ ॥ ਕਹਿ ਕਬੀਰ ਅੰਤ ਕੀ ਬੇਰ ਆਇ ਲਾਗੋ ਕਾਲੁ ਨਿਦਾਨਿ ॥੨॥੫॥
ਚਾਰਿ ਦਿਨ ਅਪਨੀ ਨਉਬਤਿ ਚਲੇ ਬਜਾਇ ॥ ਇਤਨਕੁ ਖਟੀਆ ਗਠੀਆ ਮਟੀਆ ਸੰਗਿ ਨ ਕਛੁ ਲੈ ਜਾਇ ॥੧॥ ਰਹਾਉ ॥
ਦਿਹਰੀ ਬੈਠੀ ਮਿਹਰੀ ਰੋਵੈ ਦੁਆਰੈ ਲਉ ਸੰਗਿ ਮਾਇ ॥ ਮਰਹਟ ਲਗਿ ਸਭੁ ਲੋਗੁ ਕੁਟੰਬੁ ਮਿਲਿ ਹੰਸੁ ਇਕੇਲਾ ਜਾਇ ॥੧॥
ਵੈ ਸੁਤ ਵੈ ਬਿਤ ਵੈ ਪੁਰ ਪਾਟਨ ਬਹੁਰਿ ਨ ਦੇਖੈ ਆਇ ॥ ਕਹਤੁ ਕਬੀਰੁ ਰਾਮੁ ਕੀ ਨ ਸਿਮਰਹੁ ਜਨਮੁ ਅਕਾਰਥੁ ਜਾਇ ॥੨॥੬॥
ਰਾਗੁ ਕੇਦਾਰਾ ਬਾਣੀ ਰਵਿਦਾਸ ਜੀਉ ਕੀ
ੴ ਸਤਿਗੁਰ ਪ੍ਰਸਾਦਿ ॥
ਖਟੁ ਕਰਮ ਕੁਲ ਸੰਜੁਗਤੁ ਹੈ ਹਰਿ ਭਗਤਿ ਹਿਰਦੈ ਨਾਹਿ ॥ ਚਰਨਾਰਬਿੰਦ ਨ ਕਥਾ ਭਾਵੈ ਸੁਪਚ ਤੁਲਿ ਸਮਾਨਿ ॥੧॥
ਰੇ ਚਿਤ ਚੇਤਿ ਚੇਤ ਅਚੇਤ ॥ ਕਾਹੇ ਨ ਬਾਲਮੀਕਹਿ ਦੇਖ ॥ ਕਿਸੁ ਜਾਤਿ ਤੇ ਕਿਹ ਪਦਹਿ ਅਮਰਿਓ ਰਾਮ ਭਗਤਿ ਬਿਸੇਖ ॥੧॥ ਰਹਾਉ ॥
ਸੁਆਨ ਸਤ੍ਰੁ ਅਜਾਤੁ ਸਭ ਤੇ ਕ੍ਰਿਸ੍ਨ ਲਾਵੈ ਹੇਤੁ ॥ ਲੋਗੁ ਬਪੁਰਾ ਕਿਆ ਸਰਾਹੈ ਤੀਨਿ ਲੋਕ ਪ੍ਰਵੇਸ ॥੨॥
ਅਜਾਮਲੁ ਪਿੰਗੁਲਾ ਲੁਭਤੁ ਕੁੰਚਰੁ ਗਏ ਹਰਿ ਕੈ ਪਾਸਿ ॥ ਐਸੇ ਦੁਰਮਤਿ ਨਿਸਤਰੇ ਤੂ ਕਿਉ ਨ ਤਰਹਿ ਰਵਿਦਾਸ ॥੩॥੧॥

Ang 1124

chalat kat Tedde Tedde Tedde ||
asat charam bisaTaa ke moo(n)dhe dhuraga(n)dh hee ke bedde ||1|| rahaau ||
raam na japahu kavan bhram bhoole tum te kaal na dhoore ||
anik jatan kar ih tan raakhahu rahai avasathaa poore ||2||
aapan keeaa kachhoo na hovai kiaa ko karai paraanee ||
jaa tis bhaavai satigur bheTai eko naam bakhaanee ||3||
balooaa ke gharooaa meh basate fulavat dheh iaane ||
kahu kabeer jeh raam na chetio boodde bahut siaane ||4||4||
Teddee paag Tedde chale laage beere khaan ||
bhaau bhagat siau kaaj na kachhooaai mero kaam dheevaan ||1||
raam bisaario hai abhimaan ||
kanik kaamanee mahaa su(n)dharee pekh pekh sach maan ||1|| rahaau ||
laalach jhooTh bikaar mahaa madh ieh bidh aaudh bihaan ||
keh kabeer a(n)t kee ber aai laago kaal nidhaan ||2||5||
chaar dhin apanee naubat chale bajai ||
eitanak khaTeeaa gaTheeaa maTeeaa sa(n)g na kachh lai jai ||1|| rahaau ||
dhiharee baiThee miharee rovai dhuaarai lau sa(n)g mai ||
marahaT lag sabh log kuTa(n)b mil ha(n)s ikelaa jai ||1||
vai sut vai bit vai pur paaTan bahur na dhekhai aai ||
kahat kabeer raam kee na simarahu janam akaarath jai ||2||6||
raag kedhaaraa baanee ravidhaas jeeau kee
ikOankaar satigur prasaadh ||
khaT karam kul sa(n)jugat hai har bhagat hiradhai naeh ||
charanaarabi(n)dh na kathaa bhaavai supach tul samaan ||1||
re chit chet chet achet ||
kaahe na baalameekeh dhekh ||
kis jaat te keh padheh amario raam bhagat bisekh ||1|| rahaau ||
suaan satr ajaat sabh te kirarasan laavai het ||
log bapuraa kiaa saraahai teen lok praves ||2||
ajaamal pi(n)gulaa lubhat ku(n)char ge har kai paas ||
aaise dhuramat nisatare too kiau na tareh ravidhaas ||3||1||