Sri Guru Granth Sahib

ਅੰਗ ੧੧੨੫

ਰਾਗੁ ਭੈਰਉ ਮਹਲਾ ੧ ਘਰੁ ੧ ਚਉਪਦੇ
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥
ਤੁਝ ਤੇ ਬਾਹਰਿ ਕਿਛੂ ਨ ਹੋਇ ॥ ਤੂ ਕਰਿ ਕਰਿ ਦੇਖਹਿ ਜਾਣਹਿ ਸੋਇ ॥੧॥
ਕਿਆ ਕਹੀਐ ਕਿਛੁ ਕਹੀ ਨ ਜਾਇ ॥ ਜੋ ਕਿਛੁ ਅਹੈ ਸਭ ਤੇਰੀ ਰਜਾਇ ॥੧॥ ਰਹਾਉ ॥
ਜੋ ਕਿਛੁ ਕਰਣਾ ਸੁ ਤੇਰੈ ਪਾਸਿ ॥ ਕਿਸੁ ਆਗੈ ਕੀਚੈ ਅਰਦਾਸਿ ॥੨॥
ਆਖਣੁ ਸੁਨਣਾ ਤੇਰੀ ਬਾਣੀ ॥ ਤੂ ਆਪੇ ਜਾਣਹਿ ਸਰਬ ਵਿਡਾਣੀ ॥੩॥
ਕਰੇ ਕਰਾਏ ਜਾਣੈ ਆਪਿ ॥ ਨਾਨਕ ਦੇਖੈ ਥਾਪਿ ਉਥਾਪਿ ॥੪॥੧॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਭੈਰਉ ਮਹਲਾ ੧ ਘਰੁ ੨ ॥
ਗੁਰ ਕੈ ਸਬਦਿ ਤਰੇ ਮੁਨਿ ਕੇਤੇ ਇੰਦ੍ਰਾਦਿਕ ਬ੍ਰਹਮਾਦਿ ਤਰੇ ॥ ਸਨਕ ਸਨੰਦਨ ਤਪਸੀ ਜਨ ਕੇਤੇ ਗੁਰ ਪਰਸਾਦੀ ਪਾਰਿ ਪਰੇ ॥੧॥
ਭਵਜਲੁ ਬਿਨੁ ਸਬਦੈ ਕਿਉ ਤਰੀਐ ॥ ਨਾਮ ਬਿਨਾ ਜਗੁ ਰੋਗਿ ਬਿਆਪਿਆ ਦੁਬਿਧਾ ਡੁਬਿ ਡੁਬਿ ਮਰੀਐ ॥੧॥ ਰਹਾਉ ॥
ਗੁਰੁ ਦੇਵਾ ਗੁਰੁ ਅਲਖ ਅਭੇਵਾ ਤ੍ਰਿਭਵਣ ਸੋਝੀ ਗੁਰ ਕੀ ਸੇਵਾ ॥ ਆਪੇ ਦਾਤਿ ਕਰੀ ਗੁਰਿ ਦਾਤੈ ਪਾਇਆ ਅਲਖ ਅਭੇਵਾ ॥੨॥
ਮਨੁ ਰਾਜਾ ਮਨੁ ਮਨ ਤੇ ਮਾਨਿਆ ਮਨਸਾ ਮਨਹਿ ਸਮਾਈ ॥ ਮਨੁ ਜੋਗੀ ਮਨੁ ਬਿਨਸਿ ਬਿਓਗੀ ਮਨੁ ਸਮਝੈ ਗੁਣ ਗਾਈ ॥੩॥
ਗੁਰ ਤੇ ਮਨੁ ਮਾਰਿਆ ਸਬਦੁ ਵੀਚਾਰਿਆ ਤੇ ਵਿਰਲੇ ਸੰਸਾਰਾ ॥ ਨਾਨਕ ਸਾਹਿਬੁ ਭਰਿਪੁਰਿ ਲੀਣਾ ਸਾਚ ਸਬਦਿ ਨਿਸਤਾਰਾ ॥੪॥੧॥੨॥
ਭੈਰਉ ਮਹਲਾ ੧ ॥
ਨੈਨੀ ਦ੍ਰਿਸਟਿ ਨਹੀ ਤਨੁ ਹੀਨਾ ਜਰਿ ਜੀਤਿਆ ਸਿਰਿ ਕਾਲੋ ॥ ਰੂਪੁ ਰੰਗੁ ਰਹਸੁ ਨਹੀ ਸਾਚਾ ਕਿਉ ਛੋਡੈ ਜਮ ਜਾਲੋ ॥੧॥
ਪ੍ਰਾਣੀ ਹਰਿ ਜਪਿ ਜਨਮੁ ਗਇਓ ॥

Ang 1125

raag bhairau mahalaa pehilaa ghar pehilaa chaupadhe
ikOankaar sat naam karataa purakh nirabhau niravair akaal moorat ajoonee saibha(n) gur prasaadh ||
tujh te baahar kichhoo na hoi ||
too kar kar dhekheh jaaneh soi ||1||
kiaa kaheeaai kichh kahee na jai ||
jo kichh ahai sabh teree rajai ||1|| rahaau ||
jo kichh karanaa su terai paas ||
kis aagai keechai aradhaas ||2||
aakhan sunanaa teree baanee ||
too aape jaaneh sarab viddaanee ||3||
kare karaae jaanai aap ||
naanak dhekhai thaap uthaap ||4||1||
ikOankaar satigur prasaadh ||
raag bhairau mahalaa pehilaa ghar doojaa ||
gur kai sabadh tare mun kete i(n)dhraadhik brahamaadh tare ||
sanak sana(n)dhan tapasee jan kete gur parasaadhee paar pare ||1||
bhavajal bin sabadhai kiau tareeaai ||
naam binaa jag rog biaapiaa dhubidhaa ddub ddub mareeaai ||1|| rahaau ||
gur dhevaa gur alakh abhevaa tirabhavan sojhee gur kee sevaa ||
aape dhaat karee gur dhaatai paiaa alakh abhevaa ||2||
man raajaa man man te maaniaa manasaa maneh samaiee ||
man jogee man binas biogee man samajhai gun gaiee ||3||
gur te man maariaa sabadh veechaariaa te virale sa(n)saaraa ||
naanak saahib bharipur leenaa saach sabadh nisataaraa ||4||1||2||
bhairau mahalaa pehilaa ||
nainee dhirasaT nahee tan heenaa jar jeetiaa sir kaalo ||
roop ra(n)g rahas nahee saachaa kiau chhoddai jam jaalo ||1||
praanee har jap janam gio ||