Sri Guru Granth Sahib

ਅੰਗ ੧੧੨੯

ਕਰਮੁ ਹੋਵੈ ਗੁਰੁ ਕਿਰਪਾ ਕਰੈ ॥ ਇਹੁ ਮਨੁ ਜਾਗੈ ਇਸੁ ਮਨ ਕੀ ਦੁਬਿਧਾ ਮਰੈ ॥੪॥
ਮਨ ਕਾ ਸੁਭਾਉ ਸਦਾ ਬੈਰਾਗੀ ॥ ਸਭ ਮਹਿ ਵਸੈ ਅਤੀਤੁ ਅਨਰਾਗੀ ॥੫॥
ਕਹਤ ਨਾਨਕੁ ਜੋ ਜਾਣੈ ਭੇਉ ॥ ਆਦਿ ਪੁਰਖੁ ਨਿਰੰਜਨ ਦੇਉ ॥੬॥੫॥
ਭੈਰਉ ਮਹਲਾ ੩ ॥
ਰਾਮ ਨਾਮੁ ਜਗਤ ਨਿਸਤਾਰਾ ॥ ਭਵਜਲੁ ਪਾਰਿ ਉਤਾਰਣਹਾਰਾ ॥੧॥
ਗੁਰ ਪਰਸਾਦੀ ਹਰਿ ਨਾਮੁ ਸਮ੍ਹ੍ਹਾਲਿ ॥ ਸਦ ਹੀ ਨਿਬਹੈ ਤੇਰੈ ਨਾਲਿ ॥੧॥ ਰਹਾਉ ॥
ਨਾਮੁ ਨ ਚੇਤਹਿ ਮਨਮੁਖ ਗਾਵਾਰਾ ॥ ਬਿਨੁ ਨਾਵੈ ਕੈਸੇ ਪਾਵਹਿ ਪਾਰਾ ॥੨॥
ਆਪੇ ਦਾਤਿ ਕਰੇ ਦਾਤਾਰੁ ॥ ਦੇਵਣਹਾਰੇ ਕਉ ਜੈਕਾਰੁ ॥੩॥
ਨਦਰਿ ਕਰੇ ਸਤਿਗੁਰੂ ਮਿਲਾਏ ॥ ਨਾਨਕ ਹਿਰਦੈ ਨਾਮੁ ਵਸਾਏ ॥੪॥੬॥
ਭੈਰਉ ਮਹਲਾ ੩ ॥
ਨਾਮੇ ਉਧਰੇ ਸਭਿ ਜਿਤਨੇ ਲੋਅ ॥ ਗੁਰਮੁਖਿ ਜਿਨਾ ਪਰਾਪਤਿ ਹੋਇ ॥੧॥
ਹਰਿ ਜੀਉ ਅਪਣੀ ਕ੍ਰਿਪਾ ਕਰੇਇ ॥ ਗੁਰਮੁਖਿ ਨਾਮੁ ਵਡਿਆਈ ਦੇਇ ॥੧॥ ਰਹਾਉ ॥
ਰਾਮ ਨਾਮਿ ਜਿਨ ਪ੍ਰੀਤਿ ਪਿਆਰੁ ॥ ਆਪਿ ਉਧਰੇ ਸਭਿ ਕੁਲ ਉਧਾਰਣਹਾਰੁ ॥੨॥
ਬਿਨੁ ਨਾਵੈ ਮਨਮੁਖ ਜਮ ਪੁਰਿ ਜਾਹਿ ॥ ਅਉਖੇ ਹੋਵਹਿ ਚੋਟਾ ਖਾਹਿ ॥੩॥
ਆਪੇ ਕਰਤਾ ਦੇਵੈ ਸੋਇ ॥ ਨਾਨਕ ਨਾਮੁ ਪਰਾਪਤਿ ਹੋਇ ॥੪॥੭॥
ਭੈਰਉ ਮਹਲਾ ੩ ॥
ਗੋਵਿੰਦ ਪ੍ਰੀਤਿ ਸਨਕਾਦਿਕ ਉਧਾਰੇ ॥ ਰਾਮ ਨਾਮ ਸਬਦਿ ਬੀਚਾਰੇ ॥੧॥
ਹਰਿ ਜੀਉ ਅਪਣੀ ਕਿਰਪਾ ਧਾਰੁ ॥ ਗੁਰਮੁਖਿ ਨਾਮੇ ਲਗੈ ਪਿਆਰੁ ॥੧॥ ਰਹਾਉ ॥
ਅੰਤਰਿ ਪ੍ਰੀਤਿ ਭਗਤਿ ਸਾਚੀ ਹੋਇ ॥ ਪੂਰੈ ਗੁਰਿ ਮੇਲਾਵਾ ਹੋਇ ॥੨॥
ਨਿਜ ਘਰਿ ਵਸੈ ਸਹਜਿ ਸੁਭਾਇ ॥ ਗੁਰਮੁਖਿ ਨਾਮੁ ਵਸੈ ਮਨਿ ਆਇ ॥੩॥
ਆਪੇ ਵੇਖੈ ਵੇਖਣਹਾਰੁ ॥ ਨਾਨਕ ਨਾਮੁ ਰਖਹੁ ਉਰ ਧਾਰਿ ॥੪॥੮॥
ਭੈਰਉ ਮਹਲਾ ੩ ॥
ਕਲਜੁਗ ਮਹਿ ਰਾਮ ਨਾਮੁ ਉਰ ਧਾਰੁ ॥ ਬਿਨੁ ਨਾਵੈ ਮਾਥੈ ਪਾਵੈ ਛਾਰੁ ॥੧॥
ਰਾਮ ਨਾਮੁ ਦੁਲਭੁ ਹੈ ਭਾਈ ॥ ਗੁਰ ਪਰਸਾਦਿ ਵਸੈ ਮਨਿ ਆਈ ॥੧॥ ਰਹਾਉ ॥
ਰਾਮ ਨਾਮੁ ਜਨ ਭਾਲਹਿ ਸੋਇ ॥ ਪੂਰੇ ਗੁਰ ਤੇ ਪ੍ਰਾਪਤਿ ਹੋਇ ॥੨॥
ਹਰਿ ਕਾ ਭਾਣਾ ਮੰਨਹਿ ਸੇ ਜਨ ਪਰਵਾਣੁ ॥ ਗੁਰ ਕੈ ਸਬਦਿ ਨਾਮ ਨੀਸਾਣੁ ॥੩॥
ਸੋ ਸੇਵਹੁ ਜੋ ਕਲ ਰਹਿਆ ਧਾਰਿ ॥ ਨਾਨਕ ਗੁਰਮੁਖਿ ਨਾਮੁ ਪਿਆਰਿ ॥੪॥੯॥
ਭੈਰਉ ਮਹਲਾ ੩ ॥
ਕਲਜੁਗ ਮਹਿ ਬਹੁ ਕਰਮ ਕਮਾਹਿ ॥ ਨਾ ਰੁਤਿ ਨ ਕਰਮ ਥਾਇ ਪਾਹਿ ॥੧॥
ਕਲਜੁਗ ਮਹਿ ਰਾਮ ਨਾਮੁ ਹੈ ਸਾਰੁ ॥ ਗੁਰਮੁਖਿ ਸਾਚਾ ਲਗੈ ਪਿਆਰੁ ॥੧॥ ਰਹਾਉ ॥
ਤਨੁ ਮਨੁ ਖੋਜਿ ਘਰੈ ਮਹਿ ਪਾਇਆ ॥ ਗੁਰਮੁਖਿ ਰਾਮ ਨਾਮਿ ਚਿਤੁ ਲਾਇਆ ॥੨॥

Ang 1129

karam hovai gur kirapaa karai ||
eih man jaagai is man kee dhubidhaa marai ||4||
man kaa subhaau sadhaa bairaagee ||
sabh meh vasai ateet anaraagee ||5||
kahat naanak jo jaanai bheau ||
aadh purakh nira(n)jan dheau ||6||5||
bhairau mahalaa teejaa ||
raam naam jagat nisataaraa ||
bhavajal paar utaaranahaaraa ||1||
gur parasaadhee har naam sam(h)aal ||
sadh hee nibahai terai naal ||1|| rahaau ||
naam na cheteh manmukh gaavaaraa ||
bin naavai kaise paaveh paaraa ||2||
aape dhaat kare dhaataar ||
dhevanahaare kau jaikaar ||3||
nadhar kare satiguroo milaae ||
naanak hiradhai naam vasaae ||4||6||
bhairau mahalaa teejaa ||
naame udhare sabh jitane loa ||
gurmukh jinaa paraapat hoi ||1||
har jeeau apanee kirapaa karei ||
gurmukh naam vaddiaaiee dhei ||1|| rahaau ||
raam naam jin preet piaar ||
aap udhare sabh kul udhaaranahaar ||2||
bin naavai manmukh jam pur jaeh ||
aaukhe hoveh choTaa khaeh ||3||
aape karataa dhevai soi ||
naanak naam paraapat hoi ||4||7||
bhairau mahalaa teejaa ||
govi(n)dh preet sanakaadhik udhaare ||
raam naam sabadh beechaare ||1||
har jeeau apanee kirapaa dhaar ||
gurmukh naame lagai piaar ||1|| rahaau ||
a(n)tar preet bhagat saachee hoi ||
poorai gur melaavaa hoi ||2||
nij ghar vasai sahaj subhai ||
gurmukh naam vasai man aai ||3||
aape vekhai vekhanahaar ||
naanak naam rakhahu ur dhaar ||4||8||
bhairau mahalaa teejaa ||
kalajug meh raam naam ur dhaar ||
bin naavai maathai paavai chhaar ||1||
raam naam dhulabh hai bhaiee ||
gur parasaadh vasai man aaiee ||1|| rahaau ||
raam naam jan bhaaleh soi ||
poore gur te praapat hoi ||2||
har kaa bhaanaa ma(n)neh se jan paravaan ||
gur kai sabadh naam neesaan ||3||
so sevahu jo kal rahiaa dhaar ||
naanak gurmukh naam piaar ||4||9||
bhairau mahalaa teejaa ||
kalajug meh bahu karam kamaeh ||
naa rut na karam thai paeh ||1||
kalajug meh raam naam hai saar ||
gurmukh saachaa lagai piaar ||1|| rahaau ||
tan man khoj gharai meh paiaa ||
gurmukh raam naam chit laiaa ||2||