ਤੂੰ ਆਪੇ ਹੀ ਘੜਿ ਭੰਨਿ ਸਵਾਰਹਿ ਨਾਨਕ ਨਾਮਿ ਸੁਹਾਵਣਿਆ ॥੮॥੫॥੬॥
ਮਾਝ ਮਹਲਾ ੩ ॥
ਸਭ ਘਟ ਆਪੇ ਭੋਗਣਹਾਰਾ ॥ ਅਲਖੁ ਵਰਤੈ ਅਗਮ ਅਪਾਰਾ ॥ ਗੁਰ ਕੈ ਸਬਦਿ ਮੇਰਾ ਹਰਿ ਪ੍ਰਭੁ ਧਿਆਈਐ ਸਹਜੇ ਸਚਿ ਸਮਾਵਣਿਆ ॥੧॥
ਹਉ ਵਾਰੀ ਜੀਉ ਵਾਰੀ ਗੁਰ ਸਬਦੁ ਮੰਨਿ ਵਸਾਵਣਿਆ ॥ ਸਬਦੁ ਸੂਝੈ ਤਾ ਮਨ ਸਿਉ ਲੂਝੈ ਮਨਸਾ ਮਾਰਿ ਸਮਾਵਣਿਆ ॥੧॥ ਰਹਾਉ ॥
ਪੰਚ ਦੂਤ ਮੁਹਹਿ ਸੰਸਾਰਾ ॥ ਮਨਮੁਖ ਅੰਧੇ ਸੁਧਿ ਨ ਸਾਰਾ ॥ ਗੁਰਮੁਖਿ ਹੋਵੈ ਸੁ ਅਪਣਾ ਘਰੁ ਰਾਖੈ ਪੰਚ ਦੂਤ ਸਬਦਿ ਪਚਾਵਣਿਆ ॥੨॥
ਇਕਿ ਗੁਰਮੁਖਿ ਸਦਾ ਸਚੈ ਰੰਗਿ ਰਾਤੇ ॥ ਸਹਜੇ ਪ੍ਰਭੁ ਸੇਵਹਿ ਅਨਦਿਨੁ ਮਾਤੇ ॥ ਮਿਲਿ ਪ੍ਰੀਤਮ ਸਚੇ ਗੁਣ ਗਾਵਹਿ ਹਰਿ ਦਰਿ ਸੋਭਾ ਪਾਵਣਿਆ ॥੩॥
ਏਕਮ ਏਕੈ ਆਪੁ ਉਪਾਇਆ ॥ ਦੁਬਿਧਾ ਦੂਜਾ ਤ੍ਰਿਬਿਧਿ ਮਾਇਆ ॥ ਚਉਥੀ ਪਉੜੀ ਗੁਰਮੁਖਿ ਊਚੀ ਸਚੋ ਸਚੁ ਕਮਾਵਣਿਆ ॥੪॥
ਸਭੁ ਹੈ ਸਚਾ ਜੇ ਸਚੇ ਭਾਵੈ ॥ ਜਿਨਿ ਸਚੁ ਜਾਤਾ ਸੋ ਸਹਜਿ ਸਮਾਵੈ ॥ ਗੁਰਮੁਖਿ ਕਰਣੀ ਸਚੇ ਸੇਵਹਿ ਸਾਚੇ ਜਾਇ ਸਮਾਵਣਿਆ ॥੫॥
ਸਚੇ ਬਾਝਹੁ ਕੋ ਅਵਰੁ ਨ ਦੂਆ ॥ ਦੂਜੈ ਲਾਗਿ ਜਗੁ ਖਪਿ ਖਪਿ ਮੂਆ ॥ ਗੁਰਮੁਖਿ ਹੋਵੈ ਸੁ ਏਕੋ ਜਾਣੈ ਏਕੋ ਸੇਵਿ ਸੁਖੁ ਪਾਵਣਿਆ ॥੬॥
ਜੀਅ ਜੰਤ ਸਭਿ ਸਰਣਿ ਤੁਮਾਰੀ ॥ ਆਪੇ ਧਰਿ ਦੇਖਹਿ ਕਚੀ ਪਕੀ ਸਾਰੀ ॥ ਅਨਦਿਨੁ ਆਪੇ ਕਾਰ ਕਰਾਏ ਆਪੇ ਮੇਲਿ ਮਿਲਾਵਣਿਆ ॥੭॥
ਤੂੰ ਆਪੇ ਮੇਲਹਿ ਵੇਖਹਿ ਹਦੂਰਿ ॥ ਸਭ ਮਹਿ ਆਪਿ ਰਹਿਆ ਭਰਪੂਰਿ ॥ ਨਾਨਕ ਆਪੇ ਆਪਿ ਵਰਤੈ ਗੁਰਮੁਖਿ ਸੋਝੀ ਪਾਵਣਿਆ ॥੮॥੬॥੭॥
ਮਾਝ ਮਹਲਾ ੩ ॥
ਅੰਮ੍ਰਿਤ ਬਾਣੀ ਗੁਰ ਕੀ ਮੀਠੀ ॥ ਗੁਰਮੁਖਿ ਵਿਰਲੈ ਕਿਨੈ ਚਖਿ ਡੀਠੀ ॥ ਅੰਤਰਿ ਪਰਗਾਸੁ ਮਹਾ ਰਸੁ ਪੀਵੈ ਦਰਿ ਸਚੈ ਸਬਦੁ ਵਜਾਵਣਿਆ ॥੧॥
ਹਉ ਵਾਰੀ ਜੀਉ ਵਾਰੀ ਗੁਰ ਚਰਣੀ ਚਿਤੁ ਲਾਵਣਿਆ ॥ ਸਤਿਗੁਰੁ ਹੈ ਅੰਮ੍ਰਿਤ ਸਰੁ ਸਾਚਾ ਮਨੁ ਨਾਵੈ ਮੈਲੁ ਚੁਕਾਵਣਿਆ ॥੧॥ ਰਹਾਉ ॥
ਤੇਰਾ ਸਚੇ ਕਿਨੈ ਅੰਤੁ ਨ ਪਾਇਆ ॥ ਗੁਰ ਪਰਸਾਦਿ ਕਿਨੈ ਵਿਰਲੈ ਚਿਤੁ ਲਾਇਆ ॥ ਤੁਧੁ ਸਾਲਾਹਿ ਨ ਰਜਾ ਕਬਹੂੰ ਸਚੇ ਨਾਵੈ ਕੀ ਭੁਖ ਲਾਵਣਿਆ ॥੨॥
ਏਕੋ ਵੇਖਾ ਅਵਰੁ ਨ ਬੀਆ ॥ ਗੁਰ ਪਰਸਾਦੀ ਅੰਮ੍ਰਿਤੁ ਪੀਆ ॥ ਗੁਰ ਕੈ ਸਬਦਿ ਤਿਖਾ ਨਿਵਾਰੀ ਸਹਜੇ ਸੂਖਿ ਸਮਾਵਣਿਆ ॥੩॥
ਰਤਨੁ ਪਦਾਰਥੁ ਪਲਰਿ ਤਿਆਗੈ ॥ ਮਨਮੁਖੁ ਅੰਧਾ ਦੂਜੈ ਭਾਇ ਲਾਗੈ ॥ ਜੋ ਬੀਜੈ ਸੋਈ ਫਲੁ ਪਾਏ ਸੁਪਨੈ ਸੁਖੁ ਨ ਪਾਵਣਿਆ ॥੪॥
ਅਪਨੀ ਕਿਰਪਾ ਕਰੇ ਸੋਈ ਜਨੁ ਪਾਏ ॥ ਗੁਰ ਕਾ ਸਬਦੁ ਮੰਨਿ ਵਸਾਏ ॥
too(n) aape hee ghaR bha(n)n savaareh naanak naam suhaavaniaa ||8||5||6||
maajh mahalaa teejaa ||
sabh ghaT aape bhoganahaaraa ||
alakh varatai agam apaaraa ||
gur kai sabadh meraa har prabh dhiaaieeaai sahaje sach samaavaniaa ||1||
hau vaaree jeeau vaaree gur sabadh ma(n)n vasaavaniaa ||
sabadh soojhai taa man siau loojhai manasaa maar samaavaniaa ||1|| rahaau ||
pa(n)ch dhoot muheh sa(n)saaraa ||
manmukh a(n)dhe sudh na saaraa ||
gurmukh hovai su apanaa ghar raakhai pa(n)ch dhoot sabadh pachaavaniaa ||2||
eik gurmukh sadhaa sachai ra(n)g raate ||
sahaje prabh seveh anadhin maate ||
mil preetam sache gun gaaveh har dhar sobhaa paavaniaa ||3||
ekam ekai aap upaiaa ||
dhubidhaa dhoojaa tirabidh maiaa ||
chauthee pauRee gurmukh uoochee sacho sach kamaavaniaa ||4||
sabh hai sachaa je sache bhaavai ||
jin sach jaataa so sahaj samaavai ||
gurmukh karanee sache seveh saache jai samaavaniaa ||5||
sache baajhahu ko avar na dhooaa ||
dhoojai laag jag khap khap mooaa ||
gurmukh hovai su eko jaanai eko sev sukh paavaniaa ||6||
jeea ja(n)t sabh saran tumaaree ||
aape dhar dhekheh kachee pakee saaree ||
anadhin aape kaar karaae aape mel milaavaniaa ||7||
too(n) aape meleh vekheh hadhoor ||
sabh meh aap rahiaa bharapoor ||
naanak aape aap varatai gurmukh sojhee paavaniaa ||8||6||7||
maajh mahalaa teejaa ||
a(n)mirat baanee gur kee meeThee ||
gurmukh viralai kinai chakh ddeeThee ||
a(n)tar paragaas mahaa ras peevai dhar sachai sabadh vajaavaniaa ||1||
hau vaaree jeeau vaaree gur charanee chit laavaniaa ||
satigur hai a(n)mirat sar saachaa man naavai mail chukaavaniaa ||1|| rahaau ||
teraa sache kinai a(n)t na paiaa ||
gur parasaadh kinai viralai chit laiaa ||
tudh saalaeh na rajaa kabahoo(n) sache naavai kee bhukh laavaniaa ||2||
eko vekhaa avar na beeaa ||
gur parasaadhee a(n)mrit peeaa ||
gur kai sabadh tikhaa nivaaree sahaje sookh samaavaniaa ||3||
ratan padhaarath palar tiaagai ||
manmukh a(n)dhaa dhoojai bhai laagai ||
jo beejai soiee fal paae supanai sukh na paavaniaa ||4||
apanee kirapaa kare soiee jan paae ||
gur kaa sabadh ma(n)n vasaae ||