ਗਿਆਨ ਅੰਜਨੁ ਸਤਿਗੁਰ ਤੇ ਹੋਇ ॥ ਰਾਮ ਨਾਮੁ ਰਵਿ ਰਹਿਆ ਤਿਹੁ ਲੋਇ ॥੩॥
ਕਲਿਜੁਗ ਮਹਿ ਹਰਿ ਜੀਉ ਏਕੁ ਹੋਰ ਰੁਤਿ ਨ ਕਾਈ ॥ ਨਾਨਕ ਗੁਰਮੁਖਿ ਹਿਰਦੈ ਰਾਮ ਨਾਮੁ ਲੇਹੁ ਜਮਾਈ ॥੪॥੧੦॥
ਭੈਰਉ ਮਹਲਾ ੩ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਦੁਬਿਧਾ ਮਨਮੁਖ ਰੋਗਿ ਵਿਆਪੇ ਤ੍ਰਿਸਨਾ ਜਲਹਿ ਅਧਿਕਾਈ ॥ ਮਰਿ ਮਰਿ ਜੰਮਹਿ ਠਉਰ ਨ ਪਾਵਹਿ ਬਿਰਥਾ ਜਨਮੁ ਗਵਾਈ ॥੧॥
ਮੇਰੇ ਪ੍ਰੀਤਮ ਕਰਿ ਕਿਰਪਾ ਦੇਹੁ ਬੁਝਾਈ ॥ ਹਉਮੈ ਰੋਗੀ ਜਗਤੁ ਉਪਾਇਆ ਬਿਨੁ ਸਬਦੈ ਰੋਗੁ ਨ ਜਾਈ ॥੧॥ ਰਹਾਉ ॥
ਸਿੰਮ੍ਰਿਤਿ ਸਾਸਤ੍ਰ ਪੜਹਿ ਮੁਨਿ ਕੇਤੇ ਬਿਨੁ ਸਬਦੈ ਸੁਰਤਿ ਨ ਪਾਈ ॥ ਤ੍ਰੈ ਗੁਣ ਸਭੇ ਰੋਗਿ ਵਿਆਪੇ ਮਮਤਾ ਸੁਰਤਿ ਗਵਾਈ ॥੨॥
ਇਕਿ ਆਪੇ ਕਾਢਿ ਲਏ ਪ੍ਰਭਿ ਆਪੇ ਗੁਰ ਸੇਵਾ ਪ੍ਰਭਿ ਲਾਏ ॥ ਹਰਿ ਕਾ ਨਾਮੁ ਨਿਧਾਨੋ ਪਾਇਆ ਸੁਖੁ ਵਸਿਆ ਮਨਿ ਆਏ ॥੩॥
ਚਉਥੀ ਪਦਵੀ ਗੁਰਮੁਖਿ ਵਰਤਹਿ ਤਿਨ ਨਿਜ ਘਰਿ ਵਾਸਾ ਪਾਇਆ ॥ ਪੂਰੈ ਸਤਿਗੁਰਿ ਕਿਰਪਾ ਕੀਨੀ ਵਿਚਹੁ ਆਪੁ ਗਵਾਇਆ ॥੪॥
ਏਕਸੁ ਕੀ ਸਿਰਿ ਕਾਰ ਏਕ ਜਿਨਿ ਬ੍ਰਹਮਾ ਬਿਸਨੁ ਰੁਦ੍ਰੁ ਉਪਾਇਆ ॥ ਨਾਨਕ ਨਿਹਚਲੁ ਸਾਚਾ ਏਕੋ ਨਾ ਓਹੁ ਮਰੈ ਨ ਜਾਇਆ ॥੫॥੧॥੧੧॥
ਭੈਰਉ ਮਹਲਾ ੩ ॥
ਮਨਮੁਖਿ ਦੁਬਿਧਾ ਸਦਾ ਹੈ ਰੋਗੀ ਰੋਗੀ ਸਗਲ ਸੰਸਾਰਾ ॥ ਗੁਰਮੁਖਿ ਬੂਝਹਿ ਰੋਗੁ ਗਵਾਵਹਿ ਗੁਰ ਸਬਦੀ ਵੀਚਾਰਾ ॥੧॥
ਹਰਿ ਜੀਉ ਸਤਸੰਗਤਿ ਮੇਲਾਇ ॥ ਨਾਨਕ ਤਿਸ ਨੋ ਦੇਇ ਵਡਿਆਈ ਜੋ ਰਾਮ ਨਾਮਿ ਚਿਤੁ ਲਾਇ ॥੧॥ ਰਹਾਉ ॥
ਮਮਤਾ ਕਾਲਿ ਸਭਿ ਰੋਗਿ ਵਿਆਪੇ ਤਿਨ ਜਮ ਕੀ ਹੈ ਸਿਰਿ ਕਾਰਾ ॥ ਗੁਰਮੁਖਿ ਪ੍ਰਾਣੀ ਜਮੁ ਨੇੜਿ ਨ ਆਵੈ ਜਿਨ ਹਰਿ ਰਾਖਿਆ ਉਰਿ ਧਾਰਾ ॥੨॥
ਜਿਨ ਹਰਿ ਕਾ ਨਾਮੁ ਨ ਗੁਰਮੁਖਿ ਜਾਤਾ ਸੇ ਜਗ ਮਹਿ ਕਾਹੇ ਆਇਆ ॥ ਗੁਰ ਕੀ ਸੇਵਾ ਕਦੇ ਨ ਕੀਨੀ ਬਿਰਥਾ ਜਨਮੁ ਗਵਾਇਆ ॥੩॥
ਨਾਨਕ ਸੇ ਪੂਰੇ ਵਡਭਾਗੀ ਸਤਿਗੁਰ ਸੇਵਾ ਲਾਏ ॥ ਜੋ ਇਛਹਿ ਸੋਈ ਫਲੁ ਪਾਵਹਿ ਗੁਰਬਾਣੀ ਸੁਖੁ ਪਾਏ ॥੪॥੨॥੧੨॥
ਭੈਰਉ ਮਹਲਾ ੩ ॥
ਦੁਖ ਵਿਚਿ ਜੰਮੈ ਦੁਖਿ ਮਰੈ ਦੁਖ ਵਿਚਿ ਕਾਰ ਕਮਾਇ ॥ ਗਰਭ ਜੋਨੀ ਵਿਚਿ ਕਦੇ ਨ ਨਿਕਲੈ ਬਿਸਟਾ ਮਾਹਿ ਸਮਾਇ ॥੧॥
ਧ੍ਰਿਗੁ ਧ੍ਰਿਗੁ ਮਨਮੁਖਿ ਜਨਮੁ ਗਵਾਇਆ ॥ ਪੂਰੇ ਗੁਰ ਕੀ ਸੇਵ ਨ ਕੀਨੀ ਹਰਿ ਕਾ ਨਾਮੁ ਨ ਭਾਇਆ ॥੧॥ ਰਹਾਉ ॥
ਗੁਰ ਕਾ ਸਬਦੁ ਸਭਿ ਰੋਗ ਗਵਾਏ ਜਿਸ ਨੋ ਹਰਿ ਜੀਉ ਲਾਏ ॥
giaan a(n)jan satigur te hoi ||
raam naam rav rahiaa tih loi ||3||
kalijug meh har jeeau ek hor rut na kaiee ||
naanak gurmukh hiradhai raam naam leh jamaiee ||4||10||
bhairau mahalaa teejaa ghar doojaa
ikOankaar satigur prasaadh ||
dhubidhaa manmukh rog viaape tirasanaa jaleh adhikaiee ||
mar mar ja(n)meh Thaur na paaveh birathaa janam gavaiee ||1||
mere preetam kar kirapaa dheh bujhaiee ||
haumai rogee jagat upaiaa bin sabadhai rog na jaiee ||1|| rahaau ||
si(n)mirat saasatr paReh mun kete bin sabadhai surat na paiee ||
trai gun sabhe rog viaape mamataa surat gavaiee ||2||
eik aape kaadd le prabh aape gur sevaa prabh laae ||
har kaa naam nidhaano paiaa sukh vasiaa man aai ||3||
chauthee padhavee gurmukh varateh tin nij ghar vaasaa paiaa ||
poorai satigur kirapaa keenee vichahu aap gavaiaa ||4||
ekas kee sir kaar ek jin brahamaa bisan rudhr upaiaa ||
naanak nihachal saachaa eko naa oh marai na jaiaa ||5||1||11||
bhairau mahalaa teejaa ||
manmukh dhubidhaa sadhaa hai rogee rogee sagal sa(n)saaraa ||
gurmukh boojheh rog gavaaveh gur sabadhee veechaaraa ||1||
har jeeau satasa(n)gat melai ||
naanak tis no dhei vaddiaaiee jo raam naam chit lai ||1|| rahaau ||
mamataa kaal sabh rog viaape tin jam kee hai sir kaaraa ||
gurmukh praanee jam neR na aavai jin har raakhiaa ur dhaaraa ||2||
jin har kaa naam na gurmukh jaataa se jag meh kaahe aaiaa ||
gur kee sevaa kadhe na keenee birathaa janam gavaiaa ||3||
naanak se poore vaddabhaagee satigur sevaa laae ||
jo ichheh soiee fal paaveh gurbaanee sukh paae ||4||2||12||
bhairau mahalaa teejaa ||
dhukh vich ja(n)mai dhukh marai dhukh vich kaar kamai ||
garabh jonee vich kadhe na nikalai bisaTaa maeh samai ||1||
dhirag dhirag manmukh janam gavaiaa ||
poore gur kee sev na keenee har kaa naam na bhaiaa ||1|| rahaau ||
gur kaa sabadh sabh rog gavaae jis no har jeeau laae ||