Sri Guru Granth Sahib

ਅੰਗ ੧੧੩੧

ਨਾਮੇ ਨਾਮਿ ਮਿਲੈ ਵਡਿਆਈ ਜਿਸ ਨੋ ਮੰਨਿ ਵਸਾਏ ॥੨॥
ਸਤਿਗੁਰੁ ਭੇਟੈ ਤਾ ਫਲੁ ਪਾਏ ਸਚੁ ਕਰਣੀ ਸੁਖ ਸਾਰੁ ॥ ਸੇ ਜਨ ਨਿਰਮਲ ਜੋ ਹਰਿ ਲਾਗੇ ਹਰਿ ਨਾਮੇ ਧਰਹਿ ਪਿਆਰੁ ॥੩॥
ਤਿਨ ਕੀ ਰੇਣੁ ਮਿਲੈ ਤਾਂ ਮਸਤਕਿ ਲਾਈ ਜਿਨ ਸਤਿਗੁਰੁ ਪੂਰਾ ਧਿਆਇਆ ॥ ਨਾਨਕ ਤਿਨ ਕੀ ਰੇਣੁ ਪੂਰੈ ਭਾਗਿ ਪਾਈਐ ਜਿਨੀ ਰਾਮ ਨਾਮਿ ਚਿਤੁ ਲਾਇਆ ॥੪॥੩॥੧੩॥
ਭੈਰਉ ਮਹਲਾ ੩ ॥
ਸਬਦੁ ਬੀਚਾਰੇ ਸੋ ਜਨੁ ਸਾਚਾ ਜਿਨ ਕੈ ਹਿਰਦੈ ਸਾਚਾ ਸੋਈ ॥ ਸਾਚੀ ਭਗਤਿ ਕਰਹਿ ਦਿਨੁ ਰਾਤੀ ਤਾਂ ਤਨਿ ਦੂਖੁ ਨ ਹੋਈ ॥੧॥
ਭਗਤੁ ਭਗਤੁ ਕਹੈ ਸਭੁ ਕੋਈ ॥ ਬਿਨੁ ਸਤਿਗੁਰ ਸੇਵੇ ਭਗਤਿ ਨ ਪਾਈਐ ਪੂਰੈ ਭਾਗਿ ਮਿਲੈ ਪ੍ਰਭੁ ਸੋਈ ॥੧॥ ਰਹਾਉ ॥
ਮਨਮੁਖ ਮੂਲੁ ਗਵਾਵਹਿ ਲਾਭੁ ਮਾਗਹਿ ਲਾਹਾ ਲਾਭੁ ਕਿਦੂ ਹੋਈ ॥ ਜਮਕਾਲੁ ਸਦਾ ਹੈ ਸਿਰ ਊਪਰਿ ਦੂਜੈ ਭਾਇ ਪਤਿ ਖੋਈ ॥੨॥
ਬਹਲੇ ਭੇਖ ਭਵਹਿ ਦਿਨੁ ਰਾਤੀ ਹਉਮੈ ਰੋਗੁ ਨ ਜਾਈ ॥ ਪੜਿ ਪੜਿ ਲੂਝਹਿ ਬਾਦੁ ਵਖਾਣਹਿ ਮਿਲਿ ਮਾਇਆ ਸੁਰਤਿ ਗਵਾਈ ॥੩॥
ਸਤਿਗੁਰੁ ਸੇਵਹਿ ਪਰਮ ਗਤਿ ਪਾਵਹਿ ਨਾਮਿ ਮਿਲੈ ਵਡਿਆਈ ॥ ਨਾਨਕ ਨਾਮੁ ਜਿਨਾ ਮਨਿ ਵਸਿਆ ਦਰਿ ਸਾਚੈ ਪਤਿ ਪਾਈ ॥੪॥੪॥੧੪॥
ਭੈਰਉ ਮਹਲਾ ੩ ॥
ਮਨਮੁਖ ਆਸਾ ਨਹੀ ਉਤਰੈ ਦੂਜੈ ਭਾਇ ਖੁਆਏ ॥ ਉਦਰੁ ਨੈ ਸਾਣੁ ਨ ਭਰੀਐ ਕਬਹੂ ਤ੍ਰਿਸਨਾ ਅਗਨਿ ਪਚਾਏ ॥੧॥
ਸਦਾ ਅਨੰਦੁ ਰਾਮ ਰਸਿ ਰਾਤੇ ॥ ਹਿਰਦੈ ਨਾਮੁ ਦੁਬਿਧਾ ਮਨਿ ਭਾਗੀ ਹਰਿ ਹਰਿ ਅੰਮ੍ਰਿਤੁ ਪੀ ਤ੍ਰਿਪਤਾਤੇ ॥੧॥ ਰਹਾਉ ॥
ਆਪੇ ਪਾਰਬ੍ਰਹਮੁ ਸ੍ਰਿਸਟਿ ਜਿਨਿ ਸਾਜੀ ਸਿਰਿ ਸਿਰਿ ਧੰਧੈ ਲਾਏ ॥ ਮਾਇਆ ਮੋਹੁ ਕੀਆ ਜਿਨਿ ਆਪੇ ਆਪੇ ਦੂਜੈ ਲਾਏ ॥੨॥
ਤਿਸ ਨੋ ਕਿਹੁ ਕਹੀਐ ਜੇ ਦੂਜਾ ਹੋਵੈ ਸਭਿ ਤੁਧੈ ਮਾਹਿ ਸਮਾਏ ॥ ਗੁਰਮੁਖਿ ਗਿਆਨੁ ਤਤੁ ਬੀਚਾਰਾ ਜੋਤੀ ਜੋਤਿ ਮਿਲਾਏ ॥੩॥
ਸੋ ਪ੍ਰਭੁ ਸਾਚਾ ਸਦ ਹੀ ਸਾਚਾ ਸਾਚਾ ਸਭੁ ਆਕਾਰਾ ॥ ਨਾਨਕ ਸਤਿਗੁਰਿ ਸੋਝੀ ਪਾਈ ਸਚਿ ਨਾਮਿ ਨਿਸਤਾਰਾ ॥੪॥੫॥੧੫॥
ਭੈਰਉ ਮਹਲਾ ੩ ॥
ਕਲਿ ਮਹਿ ਪ੍ਰੇਤ ਜਿਨੑੀ ਰਾਮੁ ਨ ਪਛਾਤਾ ਸਤਜੁਗਿ ਪਰਮ ਹੰਸ ਬੀਚਾਰੀ ॥ ਦੁਆਪੁਰਿ ਤ੍ਰੇਤੈ ਮਾਣਸ ਵਰਤਹਿ ਵਿਰਲੈ ਹਉਮੈ ਮਾਰੀ ॥੧॥
ਕਲਿ ਮਹਿ ਰਾਮ ਨਾਮਿ ਵਡਿਆਈ ॥ ਜੁਗਿ ਜੁਗਿ ਗੁਰਮੁਖਿ ਏਕੋ ਜਾਤਾ ਵਿਣੁ ਨਾਵੈ ਮੁਕਤਿ ਨ ਪਾਈ ॥੧॥ ਰਹਾਉ ॥
ਹਿਰਦੈ ਨਾਮੁ ਲਖੈ ਜਨੁ ਸਾਚਾ ਗੁਰਮੁਖਿ ਮੰਨਿ ਵਸਾਈ ॥ ਆਪਿ ਤਰੇ ਸਗਲੇ ਕੁਲ ਤਾਰੇ ਜਿਨੀ ਰਾਮ ਨਾਮਿ ਲਿਵ ਲਾਈ ॥੨॥
ਮੇਰਾ ਪ੍ਰਭੁ ਹੈ ਗੁਣ ਕਾ ਦਾਤਾ ਅਵਗਣ ਸਬਦਿ ਜਲਾਏ ॥

Ang 1131

naame naam milai vaddiaaiee jis no ma(n)n vasaae ||2||
satigur bheTai taa fal paae sach karanee sukh saar ||
se jan niramal jo har laage har naame dhareh piaar ||3||
tin kee ren milai taa(n) masatak laiee jin satigur pooraa dhiaaiaa ||
naanak tin kee ren poorai bhaag paieeaai jinee raam naam chit laiaa ||4||3||13||
bhairau mahalaa teejaa ||
sabadh beechaare so jan saachaa jin kai hiradhai saachaa soiee ||
saachee bhagat kareh dhin raatee taa(n) tan dhookh na hoiee ||1||
bhagat bhagat kahai sabh koiee ||
bin satigur seve bhagat na paieeaai poorai bhaag milai prabh soiee ||1|| rahaau ||
manmukh mool gavaaveh laabh maageh laahaa laabh kidhoo hoiee ||
jamakaal sadhaa hai sir uoopar dhoojai bhai pat khoiee ||2||
bahale bhekh bhaveh dhin raatee haumai rog na jaiee ||
paR paR loojheh baadh vakhaaneh mil maiaa surat gavaiee ||3||
satigur seveh param gat paaveh naam milai vaddiaaiee ||
naanak naam jinaa man vasiaa dhar saachai pat paiee ||4||4||14||
bhairau mahalaa teejaa ||
manmukh aasaa nahee utarai dhoojai bhai khuaae ||
audhar nai saan na bhareeaai kabahoo tirasanaa agan pachaae ||1||
sadhaa ana(n)dh raam ras raate ||
hiradhai naam dhubidhaa man bhaagee har har a(n)mrit pee tirapataate ||1|| rahaau ||
aape paarabraham sirasaT jin saajee sir sir dha(n)dhai laae ||
maiaa moh keeaa jin aape aape dhoojai laae ||2||
tis no kih kaheeaai je dhoojaa hovai sabh tudhai maeh samaae ||
gurmukh giaan tat beechaaraa jotee jot milaae ||3||
so prabh saachaa sadh hee saachaa saachaa sabh aakaaraa ||
naanak satigur sojhee paiee sach naam nisataaraa ||4||5||15||
bhairau mahalaa teejaa ||
kal meh pret jin(h)ee raam na pachhaataa satajug param ha(n)s beechaaree ||
dhuaapur tretai maanas varateh viralai haumai maaree ||1||
kal meh raam naam vaddiaaiee ||
jug jug gurmukh eko jaataa vin naavai mukat na paiee ||1|| rahaau ||
hiradhai naam lakhai jan saachaa gurmukh ma(n)n vasaiee ||
aap tare sagale kul taare jinee raam naam liv laiee ||2||
meraa prabh hai gun kaa dhaataa avagan sabadh jalaae ||