Sri Guru Granth Sahib

ਅੰਗ ੧੧੩੨

ਜਿਨ ਮਨਿ ਵਸਿਆ ਸੇ ਜਨ ਸੋਹੇ ਹਿਰਦੈ ਨਾਮੁ ਵਸਾਏ ॥੩॥
ਘਰੁ ਦਰੁ ਮਹਲੁ ਸਤਿਗੁਰੂ ਦਿਖਾਇਆ ਰੰਗ ਸਿਉ ਰਲੀਆ ਮਾਣੈ ॥ ਜੋ ਕਿਛੁ ਕਹੈ ਸੁ ਭਲਾ ਕਰਿ ਮਾਨੈ ਨਾਨਕ ਨਾਮੁ ਵਖਾਣੈ ॥੪॥੬॥੧੬॥
ਭੈਰਉ ਮਹਲਾ ੩ ॥
ਮਨਸਾ ਮਨਹਿ ਸਮਾਇ ਲੈ ਗੁਰ ਸਬਦੀ ਵੀਚਾਰ ॥ ਗੁਰ ਪੂਰੇ ਤੇ ਸੋਝੀ ਪਵੈ ਫਿਰਿ ਮਰੈ ਨ ਵਾਰੋ ਵਾਰ ॥੧॥
ਮਨ ਮੇਰੇ ਰਾਮ ਨਾਮੁ ਆਧਾਰੁ ॥ ਗੁਰ ਪਰਸਾਦਿ ਪਰਮ ਪਦੁ ਪਾਇਆ ਸਭ ਇਛ ਪੁਜਾਵਣਹਾਰੁ ॥੧॥ ਰਹਾਉ ॥
ਸਭ ਮਹਿ ਏਕੋ ਰਵਿ ਰਹਿਆ ਗੁਰ ਬਿਨੁ ਬੂਝ ਨ ਪਾਇ ॥ ਗੁਰਮੁਖਿ ਪ੍ਰਗਟੁ ਹੋਆ ਮੇਰਾ ਹਰਿ ਪ੍ਰਭੁ ਅਨਦਿਨੁ ਹਰਿ ਗੁਣ ਗਾਇ ॥੨॥
ਸੁਖਦਾਤਾ ਹਰਿ ਏਕੁ ਹੈ ਹੋਰ ਥੈ ਸੁਖੁ ਨ ਪਾਹਿ ॥ ਸਤਿਗੁਰੁ ਜਿਨੀ ਨ ਸੇਵਿਆ ਦਾਤਾ ਸੇ ਅੰਤਿ ਗਏ ਪਛੁਤਾਹਿ ॥੩॥
ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਫਿਰਿ ਦੁਖੁ ਨ ਲਾਗੈ ਧਾਇ ॥ ਨਾਨਕ ਹਰਿ ਭਗਤਿ ਪਰਾਪਤਿ ਹੋਈ ਜੋਤੀ ਜੋਤਿ ਸਮਾਇ ॥੪॥੭॥੧੭॥
ਭੈਰਉ ਮਹਲਾ ੩ ॥
ਬਾਝੁ ਗੁਰੂ ਜਗਤੁ ਬਉਰਾਨਾ ਭੂਲਾ ਚੋਟਾ ਖਾਈ ॥ ਮਰਿ ਮਰਿ ਜੰਮੈ ਸਦਾ ਦੁਖੁ ਪਾਏ ਦਰ ਕੀ ਖਬਰਿ ਨ ਪਾਈ ॥੧॥
ਮੇਰੇ ਮਨ ਸਦਾ ਰਹਹੁ ਸਤਿਗੁਰ ਕੀ ਸਰਣਾ ॥ ਹਿਰਦੈ ਹਰਿ ਨਾਮੁ ਮੀਠਾ ਸਦ ਲਾਗਾ ਗੁਰ ਸਬਦੇ ਭਵਜਲੁ ਤਰਣਾ ॥੧॥ ਰਹਾਉ ॥
ਭੇਖ ਕਰੈ ਬਹੁਤੁ ਚਿਤੁ ਡੋਲੈ ਅੰਤਰਿ ਕਾਮੁ ਕ੍ਰੋਧੁ ਅਹੰਕਾਰੁ ॥ ਅੰਤਰਿ ਤਿਸਾ ਭੂਖ ਅਤਿ ਬਹੁਤੀ ਭਉਕਤ ਫਿਰੈ ਦਰ ਬਾਰੁ ॥੨॥
ਗੁਰ ਕੈ ਸਬਦਿ ਮਰਹਿ ਫਿਰਿ ਜੀਵਹਿ ਤਿਨ ਕਉ ਮੁਕਤਿ ਦੁਆਰਿ ॥ ਅੰਤਰਿ ਸਾਂਤਿ ਸਦਾ ਸੁਖੁ ਹੋਵੈ ਹਰਿ ਰਾਖਿਆ ਉਰ ਧਾਰਿ ॥੩॥
ਜਿਉ ਤਿਸੁ ਭਾਵੈ ਤਿਵੈ ਚਲਾਵੈ ਕਰਣਾ ਕਿਛੂ ਨ ਜਾਈ ॥ ਨਾਨਕ ਗੁਰਮੁਖਿ ਸਬਦੁ ਸਮ੍ਹ੍ਹਾਲੇ ਰਾਮ ਨਾਮਿ ਵਡਿਆਈ ॥੪॥੮॥੧੮॥
ਭੈਰਉ ਮਹਲਾ ੩ ॥
ਹਉਮੈ ਮਾਇਆ ਮੋਹਿ ਖੁਆਇਆ ਦੁਖੁ ਖਟੇ ਦੁਖ ਖਾਇ ॥ ਅੰਤਰਿ ਲੋਭ ਹਲਕੁ ਦੁਖੁ ਭਾਰੀ ਬਿਨੁ ਬਿਬੇਕ ਭਰਮਾਇ ॥੧॥
ਮਨਮੁਖਿ ਧ੍ਰਿਗੁ ਜੀਵਣੁ ਸੈਸਾਰਿ ॥ ਰਾਮ ਨਾਮੁ ਸੁਪਨੈ ਨਹੀ ਚੇਤਿਆ ਹਰਿ ਸਿਉ ਕਦੇ ਨ ਲਾਗੈ ਪਿਆਰੁ ॥੧॥ ਰਹਾਉ ॥
ਪਸੂਆ ਕਰਮ ਕਰੈ ਨਹੀ ਬੂਝੈ ਕੂੜੁ ਕਮਾਵੈ ਕੂੜੋ ਹੋਇ ॥ ਸਤਿਗੁਰੁ ਮਿਲੈ ਤ ਉਲਟੀ ਹੋਵੈ ਖੋਜਿ ਲਹੈ ਜਨੁ ਕੋਇ ॥੨॥
ਹਰਿ ਹਰਿ ਨਾਮੁ ਰਿਦੈ ਸਦ ਵਸਿਆ ਪਾਇਆ ਗੁਣੀ ਨਿਧਾਨੁ ॥ ਗੁਰ ਪਰਸਾਦੀ ਪੂਰਾ ਪਾਇਆ ਚੂਕਾ ਮਨ ਅਭਿਮਾਨੁ ॥੩॥
ਆਪੇ ਕਰਤਾ ਕਰੇ ਕਰਾਏ ਆਪੇ ਮਾਰਗਿ ਪਾਏ ॥

Ang 1132

jin man vasiaa se jan sohe hiradhai naam vasaae ||3||
ghar dhar mahal satiguroo dhikhaiaa ra(n)g siau raleeaa maanai ||
jo kichh kahai su bhalaa kar maanai naanak naam vakhaanai ||4||6||16||
bhairau mahalaa teejaa ||
manasaa maneh samai lai gur sabadhee veechaar ||
gur poore te sojhee pavai fir marai na vaaro vaar ||1||
man mere raam naam aadhaar ||
gur parasaadh param padh paiaa sabh ichh pujaavanahaar ||1|| rahaau ||
sabh meh eko rav rahiaa gur bin boojh na pai ||
gurmukh pragaT hoaa meraa har prabh anadhin har gun gai ||2||
sukhadhaataa har ek hai hor thai sukh na paeh ||
satigur jinee na seviaa dhaataa se a(n)t ge pachhutaeh ||3||
satigur sev sadhaa sukh paiaa fir dhukh na laagai dhai ||
naanak har bhagat paraapat hoiee jotee jot samai ||4||7||17||
bhairau mahalaa teejaa ||
baajh guroo jagat bauraanaa bhoolaa choTaa khaiee ||
mar mar ja(n)mai sadhaa dhukh paae dhar kee khabar na paiee ||1||
mere man sadhaa rahahu satigur kee saranaa ||
hiradhai har naam meeThaa sadh laagaa gur sabadhe bhavajal taranaa ||1|| rahaau ||
bhekh karai bahut chit ddolai a(n)tar kaam karodh aha(n)kaar ||
a(n)tar tisaa bhookh at bahutee bhaukat firai dhar baar ||2||
gur kai sabadh mareh fir jeeveh tin kau mukat dhuaar ||
a(n)tar saa(n)t sadhaa sukh hovai har raakhiaa ur dhaar ||3||
jiau tis bhaavai tivai chalaavai karanaa kichhoo na jaiee ||
naanak gurmukh sabadh sam(h)aale raam naam vaddiaaiee ||4||8||18||
bhairau mahalaa teejaa ||
haumai maiaa moh khuaaiaa dhukh khaTe dhukh khai ||
a(n)tar lobh halak dhukh bhaaree bin bibek bharamai ||1||
manmukh dhirag jeevan saisaar ||
raam naam supanai nahee chetiaa har siau kadhe na laagai piaar ||1|| rahaau ||
pasooaa karam karai nahee boojhai kooR kamaavai kooRo hoi ||
satigur milai ta ulaTee hovai khoj lahai jan koi ||2||
har har naam ridhai sadh vasiaa paiaa gunee nidhaan ||
gur parasaadhee pooraa paiaa chookaa man abhimaan ||3||
aape karataa kare karaae aape maarag paae ||