Sri Guru Granth Sahib

ਅੰਗ ੧੧੩੩

ਆਪੇ ਗੁਰਮੁਖਿ ਦੇ ਵਡਿਆਈ ਨਾਨਕ ਨਾਮਿ ਸਮਾਏ ॥੪॥੯॥੧੯॥
ਭੈਰਉ ਮਹਲਾ ੩ ॥
ਮੇਰੀ ਪਟੀਆ ਲਿਖਹੁ ਹਰਿ ਗੋਵਿੰਦ ਗੋਪਾਲਾ ॥ ਦੂਜੈ ਭਾਇ ਫਾਥੇ ਜਮ ਜਾਲਾ ॥ ਸਤਿਗੁਰੁ ਕਰੇ ਮੇਰੀ ਪ੍ਰਤਿਪਾਲਾ ॥ ਹਰਿ ਸੁਖਦਾਤਾ ਮੇਰੈ ਨਾਲਾ ॥੧॥
ਗੁਰ ਉਪਦੇਸਿ ਪ੍ਰਹਿਲਾਦੁ ਹਰਿ ਉਚਰੈ ॥ ਸਾਸਨਾ ਤੇ ਬਾਲਕੁ ਗਮੁ ਨ ਕਰੈ ॥੧॥ ਰਹਾਉ ॥
ਮਾਤਾ ਉਪਦੇਸੈ ਪ੍ਰਹਿਲਾਦ ਪਿਆਰੇ ॥ ਪੁਤ੍ਰ ਰਾਮ ਨਾਮੁ ਛੋਡਹੁ ਜੀਉ ਲੇਹੁ ਉਬਾਰੇ ॥ ਪ੍ਰਹਿਲਾਦੁ ਕਹੈ ਸੁਨਹੁ ਮੇਰੀ ਮਾਇ ॥ ਰਾਮ ਨਾਮੁ ਨ ਛੋਡਾ ਗੁਰਿ ਦੀਆ ਬੁਝਾਇ ॥੨॥
ਸੰਡਾ ਮਰਕਾ ਸਭਿ ਜਾਇ ਪੁਕਾਰੇ ॥ ਪ੍ਰਹਿਲਾਦੁ ਆਪਿ ਵਿਗੜਿਆ ਸਭਿ ਚਾਟੜੇ ਵਿਗਾੜੇ ॥ ਦੁਸਟ ਸਭਾ ਮਹਿ ਮੰਤ੍ਰੁ ਪਕਾਇਆ ॥ ਪ੍ਰਹਲਾਦ ਕਾ ਰਾਖਾ ਹੋਇ ਰਘੁਰਾਇਆ ॥੩॥
ਹਾਥਿ ਖੜਗੁ ਕਰਿ ਧਾਇਆ ਅਤਿ ਅਹੰਕਾਰਿ ॥ ਹਰਿ ਤੇਰਾ ਕਹਾ ਤੁਝੁ ਲਏ ਉਬਾਰਿ ॥ ਖਿਨ ਮਹਿ ਭੈਆਨ ਰੂਪੁ ਨਿਕਸਿਆ ਥੰਮ੍ਹ੍ਹ ਉਪਾੜਿ ॥ ਹਰਣਾਖਸੁ ਨਖੀ ਬਿਦਾਰਿਆ ਪ੍ਰਹਲਾਦੁ ਲੀਆ ਉਬਾਰਿ ॥੪॥
ਸੰਤ ਜਨਾ ਕੇ ਹਰਿ ਜੀਉ ਕਾਰਜ ਸਵਾਰੇ ॥ ਪ੍ਰਹਲਾਦ ਜਨ ਕੇ ਇਕੀਹ ਕੁਲ ਉਧਾਰੇ ॥ ਗੁਰ ਕੈ ਸਬਦਿ ਹਉਮੈ ਬਿਖੁ ਮਾਰੇ ॥ ਨਾਨਕ ਰਾਮ ਨਾਮਿ ਸੰਤ ਨਿਸਤਾਰੇ ॥੫॥੧੦॥੨੦॥
ਭੈਰਉ ਮਹਲਾ ੩ ॥
ਆਪੇ ਦੈਤ ਲਾਇ ਦਿਤੇ ਸੰਤ ਜਨਾ ਕਉ ਆਪੇ ਰਾਖਾ ਸੋਈ ॥ ਜੋ ਤੇਰੀ ਸਦਾ ਸਰਣਾਈ ਤਿਨ ਮਨਿ ਦੁਖੁ ਨ ਹੋਈ ॥੧॥
ਜੁਗਿ ਜੁਗਿ ਭਗਤਾ ਕੀ ਰਖਦਾ ਆਇਆ ॥ ਦੈਤ ਪੁਤ੍ਰੁ ਪ੍ਰਹਲਾਦੁ ਗਾਇਤ੍ਰੀ ਤਰਪਣੁ ਕਿਛੂ ਨ ਜਾਣੈ ਸਬਦੇ ਮੇਲਿ ਮਿਲਾਇਆ ॥੧॥ ਰਹਾਉ ॥
ਅਨਦਿਨੁ ਭਗਤਿ ਕਰਹਿ ਦਿਨ ਰਾਤੀ ਦੁਬਿਧਾ ਸਬਦੇ ਖੋਈ ॥ ਸਦਾ ਨਿਰਮਲ ਹੈ ਜੋ ਸਚਿ ਰਾਤੇ ਸਚੁ ਵਸਿਆ ਮਨਿ ਸੋਈ ॥੨॥
ਮੂਰਖ ਦੁਬਿਧਾ ਪੜ੍ਹਹਿ ਮੂਲੁ ਨ ਪਛਾਣਹਿ ਬਿਰਥਾ ਜਨਮੁ ਗਵਾਇਆ ॥ ਸੰਤ ਜਨਾ ਕੀ ਨਿੰਦਾ ਕਰਹਿ ਦੁਸਟੁ ਦੈਤੁ ਚਿੜਾਇਆ ॥੩॥
ਪ੍ਰਹਲਾਦੁ ਦੁਬਿਧਾ ਨ ਪੜੈ ਹਰਿ ਨਾਮੁ ਨ ਛੋਡੈ ਡਰੈ ਨ ਕਿਸੈ ਦਾ ਡਰਾਇਆ ॥ ਸੰਤ ਜਨਾ ਕਾ ਹਰਿ ਜੀਉ ਰਾਖਾ ਦੈਤੈ ਕਾਲੁ ਨੇੜਾ ਆਇਆ ॥੪॥
ਆਪਣੀ ਪੈਜ ਆਪੇ ਰਾਖੈ ਭਗਤਾਂ ਦੇਇ ਵਡਿਆਈ ॥ ਨਾਨਕ ਹਰਣਾਖਸੁ ਨਖੀ ਬਿਦਾਰਿਆ ਅੰਧੈ ਦਰ ਕੀ ਖਬਰਿ ਨ ਪਾਈ ॥੫॥੧੧॥੨੧॥
ਰਾਗੁ ਭੈਰਉ ਮਹਲਾ ੪ ਚਉਪਦੇ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਹਰਿ ਜਨ ਸੰਤ ਕਰਿ ਕਿਰਪਾ ਪਗਿ ਲਾਇਣੁ ॥

Ang 1133

aape gurmukh dhe vaddiaaiee naanak naam samaae ||4||9||19||
bhairau mahalaa teejaa ||
meree paTeeaa likhahu har govi(n)dh gopaalaa ||
dhoojai bhai faathe jam jaalaa ||
satigur kare meree pratipaalaa ||
har sukhadhaataa merai naalaa ||1||
gur upadhes prahilaadh har ucharai ||
saasanaa te baalak gam na karai ||1|| rahaau ||
maataa upadhesai prahilaadh piaare ||
putr raam naam chhoddahu jeeau leh ubaare ||
prahilaadh kahai sunahu meree mai ||
raam naam na chhoddaa gur dheeaa bujhai ||2||
sa(n)ddaa marakaa sabh jai pukaare ||
prahilaadh aap vigaRiaa sabh chaaTaRe vigaaRe ||
dhusaT sabhaa meh ma(n)tr pakaiaa ||
prahalaadh kaa raakhaa hoi raghuraiaa ||3||
haath khaRag kar dhaiaa at aha(n)kaar ||
har teraa kahaa tujh le ubaar ||
khin meh bhaiaan roop nikasiaa tha(n)m(h) upaaR ||
haranaakhas nakhee bidhaariaa prahalaadh leeaa ubaar ||4||
sa(n)t janaa ke har jeeau kaaraj savaare ||
prahalaadh jan ke ikeeh kul udhaare ||
gur kai sabadh haumai bikh maare ||
naanak raam naam sa(n)t nisataare ||5||10||20||
bhairau mahalaa teejaa ||
aape dhait lai dhite sa(n)t janaa kau aape raakhaa soiee ||
jo teree sadhaa saranaiee tin man dhukh na hoiee ||1||
jug jug bhagataa kee rakhadhaa aaiaa ||
dhait putr prahalaadh gaitree tarapan kichhoo na jaanai sabadhe mel milaiaa ||1|| rahaau ||
anadhin bhagat kareh dhin raatee dhubidhaa sabadhe khoiee ||
sadhaa niramal hai jo sach raate sach vasiaa man soiee ||2||
moorakh dhubidhaa paRheh mool na pachhaaneh birathaa janam gavaiaa ||
sa(n)t janaa kee ni(n)dhaa kareh dhusaT dhait chiRaiaa ||3||
prahalaadh dhubidhaa na paRai har naam na chhoddai ddarai na kisai dhaa ddaraiaa ||
sa(n)t janaa kaa har jeeau raakhaa dhaitai kaal neRaa aaiaa ||4||
aapanee paij aape raakhai bhagataa(n) dhei vaddiaaiee ||
naanak haranaakhas nakhee bidhaariaa a(n)dhai dhar kee khabar na paiee ||5||11||21||
raag bhairau mahalaa chauthhaa chaupadhe ghar pehilaa
ikOankaar satigur prasaadh ||
har jan sa(n)t kar kirapaa pag lain ||