Sri Guru Granth Sahib

ਅੰਗ ੧੧੩੪

ਗੁਰ ਸਬਦੀ ਹਰਿ ਭਜੁ ਸੁਰਤਿ ਸਮਾਇਣੁ ॥੧॥
ਮੇਰੇ ਮਨ ਹਰਿ ਭਜੁ ਨਾਮੁ ਨਰਾਇਣੁ ॥ ਹਰਿ ਹਰਿ ਕ੍ਰਿਪਾ ਕਰੇ ਸੁਖਦਾਤਾ ਗੁਰਮੁਖਿ ਭਵਜਲੁ ਹਰਿ ਨਾਮਿ ਤਰਾਇਣੁ ॥੧॥ ਰਹਾਉ ॥
ਸੰਗਤਿ ਸਾਧ ਮੇਲਿ ਹਰਿ ਗਾਇਣੁ ॥ ਗੁਰਮਤੀ ਲੇ ਰਾਮ ਰਸਾਇਣੁ ॥੨॥
ਗੁਰ ਸਾਧੂ ਅੰਮ੍ਰਿਤ ਗਿਆਨ ਸਰਿ ਨਾਇਣੁ ॥ ਸਭਿ ਕਿਲਵਿਖ ਪਾਪ ਗਏ ਗਾਵਾਇਣੁ ॥੩॥
ਤੂ ਆਪੇ ਕਰਤਾ ਸ੍ਰਿਸਟਿ ਧਰਾਇਣੁ ॥ ਜਨੁ ਨਾਨਕੁ ਮੇਲਿ ਤੇਰਾ ਦਾਸ ਦਸਾਇਣੁ ॥੪॥੧॥
ਭੈਰਉ ਮਹਲਾ ੪ ॥
ਬੋਲਿ ਹਰਿ ਨਾਮੁ ਸਫਲ ਸਾ ਘਰੀ ॥ ਗੁਰ ਉਪਦੇਸਿ ਸਭਿ ਦੁਖ ਪਰਹਰੀ ॥੧॥
ਮੇਰੇ ਮਨ ਹਰਿ ਭਜੁ ਨਾਮੁ ਨਰਹਰੀ ॥ ਕਰਿ ਕਿਰਪਾ ਮੇਲਹੁ ਗੁਰੁ ਪੂਰਾ ਸਤਸੰਗਤਿ ਸੰਗਿ ਸਿੰਧੁ ਭਉ ਤਰੀ ॥੧॥ ਰਹਾਉ ॥
ਜਗਜੀਵਨੁ ਧਿਆਇ ਮਨਿ ਹਰਿ ਸਿਮਰੀ ॥ ਕੋਟ ਕੋਟੰਤਰ ਤੇਰੇ ਪਾਪ ਪਰਹਰੀ ॥੨॥
ਸਤਸੰਗਤਿ ਸਾਧ ਧੂਰਿ ਮੁਖਿ ਪਰੀ ॥ ਇਸਨਾਨੁ ਕੀਓ ਅਠਸਠਿ ਸੁਰਸਰੀ ॥੩॥
ਹਮ ਮੂਰਖ ਕਉ ਹਰਿ ਕਿਰਪਾ ਕਰੀ ॥ ਜਨੁ ਨਾਨਕੁ ਤਾਰਿਓ ਤਾਰਣ ਹਰੀ ॥੪॥੨॥
ਭੈਰਉ ਮਹਲਾ ੪ ॥
ਸੁਕ੍ਰਿਤੁ ਕਰਣੀ ਸਾਰੁ ਜਪਮਾਲੀ ॥ ਹਿਰਦੈ ਫੇਰਿ ਚਲੈ ਤੁਧੁ ਨਾਲੀ ॥੧॥
ਹਰਿ ਹਰਿ ਨਾਮੁ ਜਪਹੁ ਬਨਵਾਲੀ ॥ ਕਰਿ ਕਿਰਪਾ ਮੇਲਹੁ ਸਤਸੰਗਤਿ ਤੂਟਿ ਗਈ ਮਾਇਆ ਜਮ ਜਾਲੀ ॥੧॥ ਰਹਾਉ ॥
ਗੁਰਮੁਖਿ ਸੇਵਾ ਘਾਲ ਜਿਨਿ ਘਾਲੀ ॥ ਤਿਸੁ ਘੜੀਐ ਸਬਦੁ ਸਚੀ ਟਕਸਾਲੀ ॥੨॥
ਹਰਿ ਅਗਮ ਅਗੋਚਰੁ ਗੁਰਿ ਅਗਮ ਦਿਖਾਲੀ ॥ ਵਿਚਿ ਕਾਇਆ ਨਗਰ ਲਧਾ ਹਰਿ ਭਾਲੀ ॥੩॥
ਹਮ ਬਾਰਿਕ ਹਰਿ ਪਿਤਾ ਪ੍ਰਤਿਪਾਲੀ ॥ ਜਨ ਨਾਨਕ ਤਾਰਹੁ ਨਦਰਿ ਨਿਹਾਲੀ ॥੪॥੩॥
ਭੈਰਉ ਮਹਲਾ ੪ ॥
ਸਭਿ ਘਟ ਤੇਰੇ ਤੂ ਸਭਨਾ ਮਾਹਿ ॥ ਤੁਝ ਤੇ ਬਾਹਰਿ ਕੋਈ ਨਾਹਿ ॥੧॥
ਹਰਿ ਸੁਖਦਾਤਾ ਮੇਰੇ ਮਨ ਜਾਪੁ ॥ ਹਉ ਤੁਧੁ ਸਾਲਾਹੀ ਤੂ ਮੇਰਾ ਹਰਿ ਪ੍ਰਭੁ ਬਾਪੁ ॥੧॥ ਰਹਾਉ ॥
ਜਹ ਜਹ ਦੇਖਾ ਤਹ ਹਰਿ ਪ੍ਰਭੁ ਸੋਇ ॥ ਸਭ ਤੇਰੈ ਵਸਿ ਦੂਜਾ ਅਵਰੁ ਨ ਕੋਇ ॥੨॥
ਜਿਸ ਕਉ ਤੁਮ ਹਰਿ ਰਾਖਿਆ ਭਾਵੈ ॥ ਤਿਸ ਕੈ ਨੇੜੈ ਕੋਇ ਨ ਜਾਵੈ ॥੩॥
ਤੂ ਜਲਿ ਥਲਿ ਮਹੀਅਲਿ ਸਭ ਤੈ ਭਰਪੂਰਿ ॥ ਜਨ ਨਾਨਕ ਹਰਿ ਜਪਿ ਹਾਜਰਾ ਹਜੂਰਿ ॥੪॥੪॥
ਭੈਰਉ ਮਹਲਾ ੪ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਹਰਿ ਕਾ ਸੰਤੁ ਹਰਿ ਕੀ ਹਰਿ ਮੂਰਤਿ ਜਿਸੁ ਹਿਰਦੈ ਹਰਿ ਨਾਮੁ ਮੁਰਾਰਿ ॥ ਮਸਤਕਿ ਭਾਗੁ ਹੋਵੈ ਜਿਸੁ ਲਿਖਿਆ ਸੋ ਗੁਰਮਤਿ ਹਿਰਦੈ ਹਰਿ ਨਾਮੁ ਸਮ੍ਹ੍ਹਾਰਿ ॥੧॥

Ang 1134

gur sabadhee har bhaj surat samain ||1||
mere man har bhaj naam narain ||
har har kirapaa kare sukhadhaataa gurmukh bhavajal har naam tarain ||1|| rahaau ||
sa(n)gat saadh mel har gain ||
gurmatee le raam rasain ||2||
gur saadhoo a(n)mirat giaan sar nain ||
sabh kilavikh paap ge gaavain ||3||
too aape karataa sirasaT dharain ||
jan naanak mel teraa dhaas dhasain ||4||1||
bhairau mahalaa chauthhaa ||
bol har naam safal saa gharee ||
gur upadhes sabh dhukh paraharee ||1||
mere man har bhaj naam naraharee ||
kar kirapaa melahu gur pooraa satasa(n)gat sa(n)g si(n)dh bhau taree ||1|| rahaau ||
jagajeevan dhiaai man har simaree ||
koT koTa(n)tar tere paap paraharee ||2||
satasa(n)gat saadh dhoor mukh paree ||
eisanaan keeo aThasaTh surasaree ||3||
ham moorakh kau har kirapaa karee ||
jan naanak taario taaran haree ||4||2||
bhairau mahalaa chauthhaa ||
sukirat karanee saar japamaalee ||
hiradhai fer chalai tudh naalee ||1||
har har naam japahu banavaalee ||
kar kirapaa melahu satasa(n)gat tooT giee maiaa jam jaalee ||1|| rahaau ||
gurmukh sevaa ghaal jin ghaalee ||
tis ghaReeaai sabadh sachee Takasaalee ||2||
har agam agochar gur agam dhikhaalee ||
vich kaiaa nagar ladhaa har bhaalee ||3||
ham baarik har pitaa pratipaalee ||
jan naanak taarahu nadhar nihaalee ||4||3||
bhairau mahalaa chauthhaa ||
sabh ghaT tere too sabhanaa maeh ||
tujh te baahar koiee naeh ||1||
har sukhadhaataa mere man jaap ||
hau tudh saalaahee too meraa har prabh baap ||1|| rahaau ||
jeh jeh dhekhaa teh har prabh soi ||
sabh terai vas dhoojaa avar na koi ||2||
jis kau tum har raakhiaa bhaavai ||
tis kai neRai koi na jaavai ||3||
too jal thal maheeal sabh tai bharapoor ||
jan naanak har jap haajaraa hajoor ||4||4||
bhairau mahalaa chauthhaa ghar doojaa
ikOankaar satigur prasaadh ||
har kaa sa(n)t har kee har moorat jis hiradhai har naam muraar ||
masatak bhaag hovai jis likhiaa so gurmat hiradhai har naam sam(h)aar ||1||