Sri Guru Granth Sahib

ਅੰਗ ੧੧੪੨

ਹਰਾਮਖੋਰ ਨਿਰਗੁਣ ਕਉ ਤੂਠਾ ॥ ਮਨੁ ਤਨੁ ਸੀਤਲੁ ਮਨਿ ਅੰਮ੍ਰਿਤੁ ਵੂਠਾ ॥ ਪਾਰਬ੍ਰਹਮ ਗੁਰ ਭਏ ਦਇਆਲਾ ॥ ਨਾਨਕ ਦਾਸ ਦੇਖਿ ਭਏ ਨਿਹਾਲਾ ॥੪॥੧੦॥੨੩॥
ਭੈਰਉ ਮਹਲਾ ੫ ॥
ਸਤਿਗੁਰੁ ਮੇਰਾ ਬੇਮੁਹਤਾਜੁ ॥ ਸਤਿਗੁਰ ਮੇਰੇ ਸਚਾ ਸਾਜੁ ॥ ਸਤਿਗੁਰੁ ਮੇਰਾ ਸਭਸ ਕਾ ਦਾਤਾ ॥ ਸਤਿਗੁਰੁ ਮੇਰਾ ਪੁਰਖੁ ਬਿਧਾਤਾ ॥੧॥
ਗੁਰ ਜੈਸਾ ਨਾਹੀ ਕੋ ਦੇਵ ॥ ਜਿਸੁ ਮਸਤਕਿ ਭਾਗੁ ਸੁ ਲਾਗਾ ਸੇਵ ॥੧॥ ਰਹਾਉ ॥
ਸਤਿਗੁਰੁ ਮੇਰਾ ਸਰਬ ਪ੍ਰਤਿਪਾਲੈ ॥ ਸਤਿਗੁਰੁ ਮੇਰਾ ਮਾਰਿ ਜੀਵਾਲੈ ॥ ਸਤਿਗੁਰ ਮੇਰੇ ਕੀ ਵਡਿਆਈ ॥ ਪ੍ਰਗਟੁ ਭਈ ਹੈ ਸਭਨੀ ਥਾਈ ॥੨॥
ਸਤਿਗੁਰੁ ਮੇਰਾ ਤਾਣੁ ਨਿਤਾਣੁ ॥ ਸਤਿਗੁਰੁ ਮੇਰਾ ਘਰਿ ਦੀਬਾਣੁ ॥ ਸਤਿਗੁਰ ਕੈ ਹਉ ਸਦ ਬਲਿ ਜਾਇਆ ॥ ਪ੍ਰਗਟੁ ਮਾਰਗੁ ਜਿਨਿ ਕਰਿ ਦਿਖਲਾਇਆ ॥੩॥
ਜਿਨਿ ਗੁਰੁ ਸੇਵਿਆ ਤਿਸੁ ਭਉ ਨ ਬਿਆਪੈ ॥ ਜਿਨਿ ਗੁਰੁ ਸੇਵਿਆ ਤਿਸੁ ਦੁਖੁ ਨ ਸੰਤਾਪੈ ॥ ਨਾਨਕ ਸੋਧੇ ਸਿੰਮ੍ਰਿਤਿ ਬੇਦ ॥ ਪਾਰਬ੍ਰਹਮ ਗੁਰ ਨਾਹੀ ਭੇਦ ॥੪॥੧੧॥੨੪॥
ਭੈਰਉ ਮਹਲਾ ੫ ॥
ਨਾਮੁ ਲੈਤ ਮਨੁ ਪਰਗਟੁ ਭਇਆ ॥ ਨਾਮੁ ਲੈਤ ਪਾਪੁ ਤਨ ਤੇ ਗਇਆ ॥ ਨਾਮੁ ਲੈਤ ਸਗਲ ਪੁਰਬਾਇਆ ॥ ਨਾਮੁ ਲੈਤ ਅਠਸਠਿ ਮਜਨਾਇਆ ॥੧॥
ਤੀਰਥੁ ਹਮਰਾ ਹਰਿ ਕੋ ਨਾਮੁ ॥ ਗੁਰਿ ਉਪਦੇਸਿਆ ਤਤੁ ਗਿਆਨੁ ॥੧॥ ਰਹਾਉ ॥
ਨਾਮੁ ਲੈਤ ਦੁਖੁ ਦੂਰਿ ਪਰਾਨਾ ॥ ਨਾਮੁ ਲੈਤ ਅਤਿ ਮੂੜ ਸੁਗਿਆਨਾ ॥ ਨਾਮੁ ਲੈਤ ਪਰਗਟਿ ਉਜੀਆਰਾ ॥ ਨਾਮੁ ਲੈਤ ਛੁਟੇ ਜੰਜਾਰਾ ॥੨॥
ਨਾਮੁ ਲੈਤ ਜਮੁ ਨੇੜਿ ਨ ਆਵੈ ॥ ਨਾਮੁ ਲੈਤ ਦਰਗਹ ਸੁਖੁ ਪਾਵੈ ॥ ਨਾਮੁ ਲੈਤ ਪ੍ਰਭੁ ਕਹੈ ਸਾਬਾਸਿ ॥ ਨਾਮੁ ਹਮਾਰੀ ਸਾਚੀ ਰਾਸਿ ॥੩॥
ਗੁਰਿ ਉਪਦੇਸੁ ਕਹਿਓ ਇਹੁ ਸਾਰੁ ॥ ਹਰਿ ਕੀਰਤਿ ਮਨ ਨਾਮੁ ਅਧਾਰੁ ॥ ਨਾਨਕ ਉਧਰੇ ਨਾਮ ਪੁਨਹਚਾਰ ॥ ਅਵਰਿ ਕਰਮ ਲੋਕਹ ਪਤੀਆਰ ॥੪॥੧੨॥੨੫॥
ਭੈਰਉ ਮਹਲਾ ੫ ॥
ਨਮਸਕਾਰ ਤਾ ਕਉ ਲਖ ਬਾਰ ॥ ਇਹੁ ਮਨੁ ਦੀਜੈ ਤਾ ਕਉ ਵਾਰਿ ॥ ਸਿਮਰਨਿ ਤਾ ਕੈ ਮਿਟਹਿ ਸੰਤਾਪ ॥ ਹੋਇ ਅਨੰਦੁ ਨ ਵਿਆਪਹਿ ਤਾਪ ॥੧॥
ਐਸੋ ਹੀਰਾ ਨਿਰਮਲ ਨਾਮ ॥ ਜਾਸੁ ਜਪਤ ਪੂਰਨ ਸਭਿ ਕਾਮ ॥੧॥ ਰਹਾਉ ॥
ਜਾ ਕੀ ਦ੍ਰਿਸਟਿ ਦੁਖ ਡੇਰਾ ਢਹੈ ॥ ਅੰਮ੍ਰਿਤ ਨਾਮੁ ਸੀਤਲੁ ਮਨਿ ਗਹੈ ॥ ਅਨਿਕ ਭਗਤ ਜਾ ਕੇ ਚਰਨ ਪੂਜਾਰੀ ॥ ਸਗਲ ਮਨੋਰਥ ਪੂਰਨਹਾਰੀ ॥੨॥
ਖਿਨ ਮਹਿ ਊਣੇ ਸੁਭਰ ਭਰਿਆ ॥ ਖਿਨ ਮਹਿ ਸੂਕੇ ਕੀਨੇ ਹਰਿਆ ॥ ਖਿਨ ਮਹਿ ਨਿਥਾਵੇ ਕਉ ਦੀਨੋ ਥਾਨੁ ॥ ਖਿਨ ਮਹਿ ਨਿਮਾਣੇ ਕਉ ਦੀਨੋ ਮਾਨੁ ॥੩॥

Ang 1142

haraamakhor niragun kau tooThaa ||
man tan seetal man a(n)mrit vooThaa ||
paarabraham gur bhe dhiaalaa ||
naanak dhaas dhekh bhe nihaalaa ||4||10||23||
bhairau mahalaa panjavaa ||
satigur meraa bemuhataaj ||
satigur mere sachaa saaj ||
satigur meraa sabhas kaa dhaataa ||
satigur meraa purakh bidhaataa ||1||
gur jaisaa naahee ko dhev ||
jis masatak bhaagu su laagaa sev ||1|| rahaau ||
satigur meraa sarab pratipaalai ||
satigur meraa maar jeevaalai ||
satigur mere kee vaddiaaiee || pragaT bhiee hai sabhanee thaiee ||2||
satigur meraa taan nitaan ||
satigur meraa ghar dheebaan ||
satigur kai hau sadh bal jaiaa ||
pragaT maarag jin kar dhikhalaiaa ||3||
jin gur seviaa tis bhau na biaapai ||
jin gur seviaa tis dhukh na sa(n)taapai ||
naanak sodhe si(n)mirat bedh ||
paarabraham gur naahee bhedh ||4||11||24||
bhairau mahalaa panjavaa ||
naam lait man paragaT bhiaa ||
naam lait paap tan te giaa ||
naam lait sagal purabaiaa ||
naam lait aThasaTh majanaiaa ||1||
teerath hamaraa har ko naam ||
gur upadhesiaa tat giaan ||1|| rahaau ||
naam lait dhukh dhoor paraanaa ||
naam lait at mooR sugiaanaa ||
naam lait paragaT ujeeaaraa ||
naam lait chhuTe ja(n)jaaraa ||2||
naam lait jam neR na aavai ||
naam lait dharageh sukh paavai ||
naam lait prabh kahai saabaas ||
naam hamaaree saachee raas ||3||
gur upadhes kahio ih saar ||
har keerat man naam adhaar ||
naanak udhare naam punahachaar ||
avar karam lokeh pateeaar ||4||12||25||
bhairau mahalaa panjavaa ||
namasakaar taa kau lakh baar ||
eih man dheejai taa kau vaar ||
simaran taa kai miTeh sa(n)taap ||
hoi ana(n)dh na viaapeh taap ||1||
aaiso heeraa niramal naam ||
jaas japat pooran sabh kaam ||1|| rahaau ||
jaa kee dhirasaT dhukh dderaa ddahai ||
a(n)mirat naam seetal man gahai ||
anik bhagat jaa ke charan poojaaree ||
sagal manorath pooranahaaree ||2||
khin meh uoone subhar bhariaa ||
khin meh sooke keene hariaa ||
khin meh nithaave kau dheeno thaan ||
khin meh nimaane kau dheeno maan ||3||