ਸਭ ਮਹਿ ਏਕੁ ਰਹਿਆ ਭਰਪੂਰਾ ॥ ਸੋ ਜਾਪੈ ਜਿਸੁ ਸਤਿਗੁਰੁ ਪੂਰਾ ॥ ਹਰਿ ਕੀਰਤਨੁ ਤਾ ਕੋ ਆਧਾਰੁ ॥ ਕਹੁ ਨਾਨਕ ਜਿਸੁ ਆਪਿ ਦਇਆਰੁ ॥੪॥੧੩॥੨੬॥
ਭੈਰਉ ਮਹਲਾ ੫ ॥
ਮੋਹਿ ਦੁਹਾਗਨਿ ਆਪਿ ਸੀਗਾਰੀ ॥ ਰੂਪ ਰੰਗ ਦੇ ਨਾਮਿ ਸਵਾਰੀ ॥ ਮਿਟਿਓ ਦੁਖੁ ਅਰੁ ਸਗਲ ਸੰਤਾਪ ॥ ਗੁਰ ਹੋਏ ਮੇਰੇ ਮਾਈ ਬਾਪ ॥੧॥
ਸਖੀ ਸਹੇਰੀ ਮੇਰੈ ਗ੍ਰਸਤਿ ਅਨੰਦ ॥ ਕਰਿ ਕਿਰਪਾ ਭੇਟੇ ਮੋਹਿ ਕੰਤ ॥੧॥ ਰਹਾਉ ॥
ਤਪਤਿ ਬੁਝੀ ਪੂਰਨ ਸਭ ਆਸਾ ॥ ਮਿਟੇ ਅੰਧੇਰ ਭਏ ਪਰਗਾਸਾ ॥ ਅਨਹਦ ਸਬਦ ਅਚਰਜ ਬਿਸਮਾਦ ॥ ਗੁਰੁ ਪੂਰਾ ਪੂਰਾ ਪਰਸਾਦ ॥੨॥
ਜਾ ਕਉ ਪ੍ਰਗਟ ਭਏ ਗੋਪਾਲ ॥ ਤਾ ਕੈ ਦਰਸਨਿ ਸਦਾ ਨਿਹਾਲ ॥ ਸਰਬ ਗੁਣਾ ਤਾ ਕੈ ਬਹੁਤੁ ਨਿਧਾਨ ॥ ਜਾ ਕਉ ਸਤਿਗੁਰਿ ਦੀਓ ਨਾਮੁ ॥੩॥
ਜਾ ਕਉ ਭੇਟਿਓ ਠਾਕੁਰੁ ਅਪਨਾ ॥ ਮਨੁ ਤਨੁ ਸੀਤਲੁ ਹਰਿ ਹਰਿ ਜਪਨਾ ॥ ਕਹੁ ਨਾਨਕ ਜੋ ਜਨ ਪ੍ਰਭ ਭਾਏ ॥ ਤਾ ਕੀ ਰੇਨੁ ਬਿਰਲਾ ਕੋ ਪਾਏ ॥੪॥੧੪॥੨੭॥
ਭੈਰਉ ਮਹਲਾ ੫ ॥
ਚਿਤਵਤ ਪਾਪ ਨ ਆਲਕੁ ਆਵੈ ॥ ਬੇਸੁਆ ਭਜਤ ਕਿਛੁ ਨਹ ਸਰਮਾਵੈ ॥ ਸਾਰੋ ਦਿਨਸੁ ਮਜੂਰੀ ਕਰੈ ॥ ਹਰਿ ਸਿਮਰਨ ਕੀ ਵੇਲਾ ਬਜਰ ਸਿਰਿ ਪਰੈ ॥੧॥
ਮਾਇਆ ਲਗਿ ਭੂਲੋ ਸੰਸਾਰੁ ॥ ਆਪਿ ਭੁਲਾਇਆ ਭੁਲਾਵਣਹਾਰੈ ਰਾਚਿ ਰਹਿਆ ਬਿਰਥਾ ਬਿਉਹਾਰ ॥੧॥ ਰਹਾਉ ॥
ਪੇਖਤ ਮਾਇਆ ਰੰਗ ਬਿਹਾਇ ॥ ਗੜਬੜ ਕਰੈ ਕਉਡੀ ਰੰਗੁ ਲਾਇ ॥ ਅੰਧ ਬਿਉਹਾਰ ਬੰਧ ਮਨੁ ਧਾਵੈ ॥ ਕਰਣੈਹਾਰੁ ਨ ਜੀਅ ਮਹਿ ਆਵੈ ॥੨॥
ਕਰਤ ਕਰਤ ਇਵ ਹੀ ਦੁਖੁ ਪਾਇਆ ॥ ਪੂਰਨ ਹੋਤ ਨ ਕਾਰਜ ਮਾਇਆ ॥ ਕਾਮਿ ਕ੍ਰੋਧਿ ਲੋਭਿ ਮਨੁ ਲੀਨਾ ॥ ਤੜਫਿ ਮੂਆ ਜਿਉ ਜਲ ਬਿਨੁ ਮੀਨਾ ॥੩॥
ਜਿਸ ਕੇ ਰਾਖੇ ਹੋਏ ਹਰਿ ਆਪਿ ॥ ਹਰਿ ਹਰਿ ਨਾਮੁ ਸਦਾ ਜਪੁ ਜਾਪਿ ॥ ਸਾਧਸੰਗਿ ਹਰਿ ਕੇ ਗੁਣ ਗਾਇਆ ॥ ਨਾਨਕ ਸਤਿਗੁਰੁ ਪੂਰਾ ਪਾਇਆ ॥੪॥੧੫॥੨੮॥
ਭੈਰਉ ਮਹਲਾ ੫ ॥
ਅਪਣੀ ਦਇਆ ਕਰੇ ਸੋ ਪਾਏ ॥ ਹਰਿ ਕਾ ਨਾਮੁ ਮੰਨਿ ਵਸਾਏ ॥ ਸਾਚ ਸਬਦੁ ਹਿਰਦੇ ਮਨ ਮਾਹਿ ॥ ਜਨਮ ਜਨਮ ਕੇ ਕਿਲਵਿਖ ਜਾਹਿ ॥੧॥
ਰਾਮ ਨਾਮੁ ਜੀਅ ਕੋ ਆਧਾਰੁ ॥ ਗੁਰ ਪਰਸਾਦਿ ਜਪਹੁ ਨਿਤ ਭਾਈ ਤਾਰਿ ਲਏ ਸਾਗਰ ਸੰਸਾਰੁ ॥੧॥ ਰਹਾਉ ॥
ਜਿਨ ਕਉ ਲਿਖਿਆ ਹਰਿ ਏਹੁ ਨਿਧਾਨੁ ॥ ਸੇ ਜਨ ਦਰਗਹ ਪਾਵਹਿ ਮਾਨੁ ॥ ਸੂਖ ਸਹਜ ਆਨੰਦ ਗੁਣ ਗਾਉ ॥ ਆਗੈ ਮਿਲੈ ਨਿਥਾਵੇ ਥਾਉ ॥੨॥
ਜੁਗਹ ਜੁਗੰਤਰਿ ਇਹੁ ਤਤੁ ਸਾਰੁ ॥ ਹਰਿ ਸਿਮਰਣੁ ਸਾਚਾ ਬੀਚਾਰੁ ॥
sabh meh ek rahiaa bharapooraa ||
so jaapai jis satigur pooraa ||
har keeratan taa ko aadhaar ||
kahu naanak jis aap dhiaar ||4||13||26||
bhairau mahalaa panjavaa ||
moh dhuhaagan aap seegaaree ||
roop ra(n)g dhe naam savaaree ||
miTio dhukh ar sagal sa(n)taap ||
gur hoe mere maiee baap ||1||
sakhee saheree merai grasat ana(n)dh ||
kar kirapaa bheTe moh ka(n)t ||1|| rahaau ||
tapat bujhee pooran sabh aasaa ||
miTe a(n)dher bhe paragaasaa ||
anahadh sabadh acharaj bisamaadh ||
gur pooraa pooraa parasaadh ||2||
jaa kau pragaT bhe gopaal ||
taa kai dharasan sadhaa nihaal ||
sarab gunaa taa kai bahut nidhaan ||
jaa kau satigur dheeo naam ||3||
jaa kau bheTio Thaakur apanaa ||
man tan seetal har har japanaa ||
kahu naanak jo jan prabh bhaae ||
taa kee ren biralaa ko paae ||4||14||27||
bhairau mahalaa panjavaa ||
chitavat paap na aalak aavai ||
besuaa bhajat kichh neh saramaavai ||
saaro dhinas majooree karai ||
har simaran kee velaa bajar sir parai ||1||
maiaa lag bhoolo sa(n)saar ||
aap bhulaiaa bhulaavanahaarai raach rahiaa birathaa biauhaar ||1|| rahaau ||
pekhat maiaa ra(n)g bihai ||
gaRabaR karai kauddee ra(n)g lai ||
a(n)dh biauhaar ba(n)dh man dhaavai ||
karanaihaar na jeea meh aavai ||2||
karat karat iv hee dhukh paiaa ||
pooran hot na kaaraj maiaa ||
kaam karodh lobh man leenaa ||
taRaf mooaa jiau jal bin meenaa ||3||
jis ke raakhe hoi har aap ||
har har naam sadhaa jap jaap ||
saadhasa(n)g har ke gun gaiaa ||
naanak satigur pooraa paiaa ||4||15||28||
bhairau mahalaa panjavaa ||
apanee dhiaa kare so paae ||
har kaa naam ma(n)n vasaae ||
saach sabadh hiradhe man maeh ||
janam janam ke kilavikh jaeh ||1||
raam naam jeea ko aadhaar ||
gur parasaadh japahu nit bhaiee taar le saagar sa(n)saar ||1|| rahaau ||
jin kau likhiaa har eh nidhaan ||
se jan dharageh paaveh maan ||
sookh sahaj aana(n)dh gun gaau ||
aagai milai nithaave thaau ||2||
jugeh juga(n)tar ih tat saar ||
har simaran saachaa beechaar ||