ਜਿਸੁ ਲੜਿ ਲਾਇ ਲਏ ਸੋ ਲਾਗੈ ॥ ਜਨਮ ਜਨਮ ਕਾ ਸੋਇਆ ਜਾਗੈ ॥੩॥
ਤੇਰੇ ਭਗਤ ਭਗਤਨ ਕਾ ਆਪਿ ॥ ਅਪਣੀ ਮਹਿਮਾ ਆਪੇ ਜਾਪਿ ॥ ਜੀਅ ਜੰਤ ਸਭਿ ਤੇਰੈ ਹਾਥਿ ॥ ਨਾਨਕ ਕੇ ਪ੍ਰਭ ਸਦ ਹੀ ਸਾਥਿ ॥੪॥੧੬॥੨੯॥
ਭੈਰਉ ਮਹਲਾ ੫ ॥
ਨਾਮੁ ਹਮਾਰੈ ਅੰਤਰਜਾਮੀ ॥ ਨਾਮੁ ਹਮਾਰੈ ਆਵੈ ਕਾਮੀ ॥ ਰੋਮਿ ਰੋਮਿ ਰਵਿਆ ਹਰਿ ਨਾਮੁ ॥ ਸਤਿਗੁਰ ਪੂਰੈ ਕੀਨੋ ਦਾਨੁ ॥੧॥
ਨਾਮੁ ਰਤਨੁ ਮੇਰੈ ਭੰਡਾਰ ॥ ਅਗਮ ਅਮੋਲਾ ਅਪਰ ਅਪਾਰ ॥੧॥ ਰਹਾਉ ॥
ਨਾਮੁ ਹਮਾਰੈ ਨਿਹਚਲ ਧਨੀ ॥ ਨਾਮ ਕੀ ਮਹਿਮਾ ਸਭ ਮਹਿ ਬਨੀ ॥ ਨਾਮੁ ਹਮਾਰੈ ਪੂਰਾ ਸਾਹੁ ॥ ਨਾਮੁ ਹਮਾਰੈ ਬੇਪਰਵਾਹੁ ॥੨॥
ਨਾਮੁ ਹਮਾਰੈ ਭੋਜਨ ਭਾਉ ॥ ਨਾਮੁ ਹਮਾਰੈ ਮਨ ਕਾ ਸੁਆਉ ॥ ਨਾਮੁ ਨ ਵਿਸਰੈ ਸੰਤ ਪ੍ਰਸਾਦਿ ॥ ਨਾਮੁ ਲੈਤ ਅਨਹਦ ਪੂਰੇ ਨਾਦ ॥੩॥
ਪ੍ਰਭ ਕਿਰਪਾ ਤੇ ਨਾਮੁ ਨਉ ਨਿਧਿ ਪਾਈ ॥ ਗੁਰ ਕਿਰਪਾ ਤੇ ਨਾਮ ਸਿਉ ਬਨਿ ਆਈ ॥ ਧਨਵੰਤੇ ਸੇਈ ਪਰਧਾਨ ॥ ਨਾਨਕ ਜਾ ਕੈ ਨਾਮੁ ਨਿਧਾਨ ॥੪॥੧੭॥੩੦॥
ਭੈਰਉ ਮਹਲਾ ੫ ॥
ਤੂ ਮੇਰਾ ਪਿਤਾ ਤੂਹੈ ਮੇਰਾ ਮਾਤਾ ॥ ਤੂ ਮੇਰੇ ਜੀਅ ਪ੍ਰਾਨ ਸੁਖਦਾਤਾ ॥ ਤੂ ਮੇਰਾ ਠਾਕੁਰੁ ਹਉ ਦਾਸੁ ਤੇਰਾ ॥ ਤੁਝ ਬਿਨੁ ਅਵਰੁ ਨਹੀ ਕੋ ਮੇਰਾ ॥੧॥
ਕਰਿ ਕਿਰਪਾ ਕਰਹੁ ਪ੍ਰਭ ਦਾਤਿ ॥ ਤੁਮ੍ਹ੍ਹਰੀ ਉਸਤਤਿ ਕਰਉ ਦਿਨ ਰਾਤਿ ॥੧॥ ਰਹਾਉ ॥
ਹਮ ਤੇਰੇ ਜੰਤ ਤੂ ਬਜਾਵਨਹਾਰਾ ॥ ਹਮ ਤੇਰੇ ਭਿਖਾਰੀ ਦਾਨੁ ਦੇਹਿ ਦਾਤਾਰਾ ॥ ਤਉ ਪਰਸਾਦਿ ਰੰਗ ਰਸ ਮਾਣੇ ॥ ਘਟ ਘਟ ਅੰਤਰਿ ਤੁਮਹਿ ਸਮਾਣੇ ॥੨॥
ਤੁਮ੍ਹ੍ਹਰੀ ਕ੍ਰਿਪਾ ਤੇ ਜਪੀਐ ਨਾਉ ॥ ਸਾਧਸੰਗਿ ਤੁਮਰੇ ਗੁਣ ਗਾਉ ॥ ਤੁਮ੍ਹ੍ਹਰੀ ਦਇਆ ਤੇ ਹੋਇ ਦਰਦ ਬਿਨਾਸੁ ॥ ਤੁਮਰੀ ਮਇਆ ਤੇ ਕਮਲ ਬਿਗਾਸੁ ॥੩॥
ਹਉ ਬਲਿਹਾਰਿ ਜਾਉ ਗੁਰਦੇਵ ॥ ਸਫਲ ਦਰਸਨੁ ਜਾ ਕੀ ਨਿਰਮਲ ਸੇਵ ॥ ਦਇਆ ਕਰਹੁ ਠਾਕੁਰ ਪ੍ਰਭ ਮੇਰੇ ॥ ਗੁਣ ਗਾਵੈ ਨਾਨਕੁ ਨਿਤ ਤੇਰੇ ॥੪॥੧੮॥੩੧॥
ਭੈਰਉ ਮਹਲਾ ੫ ॥
ਸਭ ਤੇ ਊਚ ਜਾ ਕਾ ਦਰਬਾਰੁ ॥ ਸਦਾ ਸਦਾ ਤਾ ਕਉ ਜੋਹਾਰੁ ॥ ਊਚੇ ਤੇ ਊਚਾ ਜਾ ਕਾ ਥਾਨ ॥ ਕੋਟਿ ਅਘਾ ਮਿਟਹਿ ਹਰਿ ਨਾਮ ॥੧॥
ਤਿਸੁ ਸਰਣਾਈ ਸਦਾ ਸੁਖੁ ਹੋਇ ॥ ਕਰਿ ਕਿਰਪਾ ਜਾ ਕਉ ਮੇਲੈ ਸੋਇ ॥੧॥ ਰਹਾਉ ॥
ਜਾ ਕੇ ਕਰਤਬ ਲਖੇ ਨ ਜਾਹਿ ॥ ਜਾ ਕਾ ਭਰਵਾਸਾ ਸਭ ਘਟ ਮਾਹਿ ॥ ਪ੍ਰਗਟ ਭਇਆ ਸਾਧੂ ਕੈ ਸੰਗਿ ॥ ਭਗਤ ਅਰਾਧਹਿ ਅਨਦਿਨੁ ਰੰਗਿ ॥੨॥
ਦੇਦੇ ਤੋਟਿ ਨਹੀ ਭੰਡਾਰ ॥ ਖਿਨ ਮਹਿ ਥਾਪਿ ਉਥਾਪਨਹਾਰ ॥ ਜਾ ਕਾ ਹੁਕਮੁ ਨ ਮੇਟੈ ਕੋਇ ॥ ਸਿਰਿ ਪਾਤਿਸਾਹਾ ਸਾਚਾ ਸੋਇ ॥੩॥
ਜਿਸ ਕੀ ਓਟ ਤਿਸੈ ਕੀ ਆਸਾ ॥
jis laR lai le so laagai ||
janam janam kaa soiaa jaagai ||3||
tere bhagat bhagatan kaa aap ||
apanee mahimaa aape jaap ||
jeea ja(n)t sabh terai haath ||
naanak ke prabh sadh hee saath ||4||16||29||
bhairau mahalaa panjavaa ||
naam hamaarai a(n)tarajaamee ||
naam hamaarai aavai kaamee ||
rom rom raviaa har naam ||
satigur poorai keeno dhaan ||1||
naam ratan merai bha(n)ddaar ||
agam amolaa apar apaar ||1|| rahaau ||
naam hamaarai nihachal dhanee ||
naam kee mahimaa sabh meh banee ||
naam hamaarai pooraa saahu ||
naam hamaarai beparavaahu ||2||
naam hamaarai bhojan bhaau ||
naam hamaarai man kaa suaau ||
naam na visarai sa(n)t prasaadh ||
naam lait anahadh poore naadh ||3||
prabh kirapaa te naam nau nidh paiee ||
gur kirapaa te naam siau ban aaiee ||
dhanava(n)te seiee paradhaan ||
naanak jaa kai naam nidhaan ||4||17||30||
bhairau mahalaa panjavaa ||
too meraa pitaa toohai meraa maataa ||
too mere jeea praan sukhadhaataa ||
too meraa Thaakur hau dhaas teraa ||
tujh bin avar nahee ko meraa ||1||
kar kirapaa karahu prabh dhaat ||
tum(h)ree usatat karau dhin raat ||1|| rahaau ||
ham tere ja(n)t too bajaavanahaaraa ||
ham tere bhikhaaree dhaan dheh dhaataaraa ||
tau parasaadh ra(n)g ras maane ||
ghaT ghaT a(n)tar tumeh samaane ||2||
tum(h)ree kirapaa te japeeaai naau ||
saadhasa(n)g tumare gun gaau ||
tum(h)ree dhiaa te hoi dharadh binaas ||
tumaree miaa te kamal bigaas ||3||
hau balihaar jaau gurdhev ||
safal dharasan jaa kee niramal sev ||
dhiaa karahu Thaakur prabh mere ||
gun gaavai naanak nit tere ||4||18||31||
bhairau mahalaa panjavaa ||
sabh te uooch jaa kaa dharabaar ||
sadhaa sadhaa taa kau johaar ||
uooche te uoochaa jaa kaa thaan ||
koT aghaa miTeh har naam ||1||
tis saranaiee sadhaa sukh hoi ||
kar kirapaa jaa kau melai soi ||1|| rahaau ||
jaa ke karatab lakhe na jaeh ||
jaa kaa bharavaasaa sabh ghaT maeh ||
pragaT bhiaa saadhoo kai sa(n)g ||
bhagat araadheh anadhin ra(n)g ||2||
dhedhe toT nahee bha(n)ddaar ||
khin meh thaap uthaapanahaar ||
jaa kaa hukam na meTai koi ||
sir paatisaahaa saachaa soi ||3||
jis kee oT tisai kee aasaa ||