Sri Guru Granth Sahib

ਅੰਗ ੧੧੫੦

ਸਰਬ ਮਨੋਰਥ ਪੂਰਨ ਕਰਣੇ ॥ ਆਠ ਪਹਰ ਗਾਵਤ ਭਗਵੰਤੁ ॥ ਸਤਿਗੁਰਿ ਦੀਨੋ ਪੂਰਾ ਮੰਤੁ ॥੧॥
ਸੋ ਵਡਭਾਗੀ ਜਿਸੁ ਨਾਮਿ ਪਿਆਰੁ ॥ ਤਿਸ ਕੈ ਸੰਗਿ ਤਰੈ ਸੰਸਾਰੁ ॥੧॥ ਰਹਾਉ ॥
ਸੋਈ ਗਿਆਨੀ ਜਿ ਸਿਮਰੈ ਏਕ ॥ ਸੋ ਧਨਵੰਤਾ ਜਿਸੁ ਬੁਧਿ ਬਿਬੇਕ ॥ ਸੋ ਕੁਲਵੰਤਾ ਜਿ ਸਿਮਰੈ ਸੁਆਮੀ ॥ ਸੋ ਪਤਿਵੰਤਾ ਜਿ ਆਪੁ ਪਛਾਨੀ ॥੨॥
ਗੁਰ ਪਰਸਾਦਿ ਪਰਮ ਪਦੁ ਪਾਇਆ ॥ ਗੁਣ ਗੋੁਪਾਲ ਦਿਨੁ ਰੈਨਿ ਧਿਆਇਆ ॥ ਤੂਟੇ ਬੰਧਨ ਪੂਰਨ ਆਸਾ ॥ ਹਰਿ ਕੇ ਚਰਣ ਰਿਦ ਮਾਹਿ ਨਿਵਾਸਾ ॥੩॥
ਕਹੁ ਨਾਨਕ ਜਾ ਕੇ ਪੂਰਨ ਕਰਮਾ ॥ ਸੋ ਜਨੁ ਆਇਆ ਪ੍ਰਭ ਕੀ ਸਰਨਾ ॥ ਆਪਿ ਪਵਿਤੁ ਪਾਵਨ ਸਭਿ ਕੀਨੇ ॥ ਰਾਮ ਰਸਾਇਣੁ ਰਸਨਾ ਚੀਨੑੇ ॥੪॥੩੫॥੪੮॥
ਭੈਰਉ ਮਹਲਾ ੫ ॥
ਨਾਮੁ ਲੈਤ ਕਿਛੁ ਬਿਘਨੁ ਨ ਲਾਗੈ ॥ ਨਾਮੁ ਸੁਣਤ ਜਮੁ ਦੂਰਹੁ ਭਾਗੈ ॥ ਨਾਮੁ ਲੈਤ ਸਭ ਦੂਖਹ ਨਾਸੁ ॥ ਨਾਮੁ ਜਪਤ ਹਰਿ ਚਰਣ ਨਿਵਾਸੁ ॥੧॥
ਨਿਰਬਿਘਨ ਭਗਤਿ ਭਜੁ ਹਰਿ ਹਰਿ ਨਾਉ ॥ ਰਸਕਿ ਰਸਕਿ ਹਰਿ ਕੇ ਗੁਣ ਗਾਉ ॥੧॥ ਰਹਾਉ ॥
ਹਰਿ ਸਿਮਰਤ ਕਿਛੁ ਚਾਖੁ ਨ ਜੋਹੈ ॥ ਹਰਿ ਸਿਮਰਤ ਦੈਤ ਦੇਉ ਨ ਪੋਹੈ ॥ ਹਰਿ ਸਿਮਰਤ ਮੋਹੁ ਮਾਨੁ ਨ ਬਧੈ ॥ ਹਰਿ ਸਿਮਰਤ ਗਰਭ ਜੋਨਿ ਨ ਰੁਧੈ ॥੨॥
ਹਰਿ ਸਿਮਰਨ ਕੀ ਸਗਲੀ ਬੇਲਾ ॥ ਹਰਿ ਸਿਮਰਨੁ ਬਹੁ ਮਾਹਿ ਇਕੇਲਾ ॥ ਜਾਤਿ ਅਜਾਤਿ ਜਪੈ ਜਨੁ ਕੋਇ ॥ ਜੋ ਜਾਪੈ ਤਿਸ ਕੀ ਗਤਿ ਹੋਇ ॥੩॥
ਹਰਿ ਕਾ ਨਾਮੁ ਜਪੀਐ ਸਾਧਸੰਗਿ ॥ ਹਰਿ ਕੇ ਨਾਮ ਕਾ ਪੂਰਨ ਰੰਗੁ ॥ ਨਾਨਕ ਕਉ ਪ੍ਰਭ ਕਿਰਪਾ ਧਾਰਿ ॥ ਸਾਸਿ ਸਾਸਿ ਹਰਿ ਦੇਹੁ ਚਿਤਾਰਿ ॥੪॥੩੬॥੪੯॥
ਭੈਰਉ ਮਹਲਾ ੫ ॥
ਆਪੇ ਸਾਸਤੁ ਆਪੇ ਬੇਦੁ ॥ ਆਪੇ ਘਟਿ ਘਟਿ ਜਾਣੈ ਭੇਦੁ ॥ ਜੋਤਿ ਸਰੂਪ ਜਾ ਕੀ ਸਭ ਵਥੁ ॥ ਕਰਣ ਕਾਰਣ ਪੂਰਨ ਸਮਰਥੁ ॥੧॥
ਪ੍ਰਭ ਕੀ ਓਟ ਗਹਹੁ ਮਨ ਮੇਰੇ ॥ ਚਰਨ ਕਮਲ ਗੁਰਮੁਖਿ ਆਰਾਧਹੁ ਦੁਸਮਨ ਦੂਖੁ ਨ ਆਵੈ ਨੇਰੇ ॥੧॥ ਰਹਾਉ ॥
ਆਪੇ ਵਣੁ ਤ੍ਰਿਣੁ ਤ੍ਰਿਭਵਣ ਸਾਰੁ ॥ ਜਾ ਕੈ ਸੂਤਿ ਪਰੋਇਆ ਸੰਸਾਰੁ ॥ ਆਪੇ ਸਿਵ ਸਕਤੀ ਸੰਜੋਗੀ ॥ ਆਪਿ ਨਿਰਬਾਣੀ ਆਪੇ ਭੋਗੀ ॥੨॥
ਜਤ ਕਤ ਪੇਖਉ ਤਤ ਤਤ ਸੋਇ ॥ ਤਿਸੁ ਬਿਨੁ ਦੂਜਾ ਨਾਹੀ ਕੋਇ ॥ ਸਾਗਰੁ ਤਰੀਐ ਨਾਮ ਕੈ ਰੰਗਿ ॥ ਗੁਣ ਗਾਵੈ ਨਾਨਕੁ ਸਾਧਸੰਗਿ ॥੩॥
ਮੁਕਤਿ ਭੁਗਤਿ ਜੁਗਤਿ ਵਸਿ ਜਾ ਕੈ ॥ ਊਣਾ ਨਾਹੀ ਕਿਛੁ ਜਨ ਤਾ ਕੈ ॥ ਕਰਿ ਕਿਰਪਾ ਜਿਸੁ ਹੋਇ ਸੁਪ੍ਰਸੰਨ ॥ ਨਾਨਕ ਦਾਸ ਸੇਈ ਜਨ ਧੰਨ ॥੪॥੩੭॥੫੦॥
ਭੈਰਉ ਮਹਲਾ ੫ ॥
ਭਗਤਾ ਮਨਿ ਆਨੰਦੁ ਗੋਬਿੰਦ ॥ ਅਸਥਿਤਿ ਭਏ ਬਿਨਸੀ ਸਭ ਚਿੰਦ ॥

Ang 1150

sarab manorath pooran karane ||
aaTh pahar gaavat bhagava(n)t ||
satigur dheeno pooraa ma(n)t ||1||
so vaddabhaagee jis naam piaar ||
tis kai sa(n)g tarai sa(n)saar ||1|| rahaau ||
soiee giaanee j simarai ek ||
so dhanava(n)taa jis budh bibek ||
so kulava(n)taa j simarai suaamee ||
so pativa(n)taa j aap pachhaanee ||2||
gur parasaadh param padh paiaa ||
gun guopaal dhin rain dhiaaiaa ||
tooTe ba(n)dhan pooran aasaa ||
har ke charan ridh maeh nivaasaa ||3||
kahu naanak jaa ke pooran karamaa ||
so jan aaiaa prabh kee saranaa ||
aap pavit paavan sabh keene ||
raam rasain rasanaa cheen(h)e ||4||35||48||
bhairau mahalaa panjavaa ||
naam lait kichh bighan na laagai ||
naam sunat jam dhoorahu bhaagai ||
naam lait sabh dhookheh naas ||
naam japat har charan nivaas ||1||
nirabighan bhagat bhaj har har naau ||
rasak rasak har ke gun gaau ||1|| rahaau ||
har simarat kichh chaakh na johai ||
har simarat dhait dheau na pohai ||
har simarat moh maan na badhai ||
har simarat garabh jon na rudhai ||2||
har simaran kee sagalee belaa ||
har simaran bahu maeh ikelaa ||
jaat ajaat japai jan koi ||
jo jaapai tis kee gat hoi ||3||
har kaa naam japeeaai saadhasa(n)g ||
har ke naam kaa pooran ra(n)g ||
naanak kau prabh kirapaa dhaar ||
saas saas har dheh chitaar ||4||36||49||
bhairau mahalaa panjavaa ||
aape saasat aape bedh ||
aape ghaT ghaT jaanai bhedh ||
jot saroop jaa kee sabh vath ||
karan kaaran pooran samarath ||1||
prabh kee oT gahahu man mere ||
charan kamal gurmukh aaraadhahu dhusaman dhookh na aavai nere ||1|| rahaau ||
aape van tiran tirabhavan saar ||
jaa kai soot paroiaa sa(n)saar ||
aape siv sakatee sa(n)jogee ||
aap nirabaanee aape bhogee ||2||
jat kat pekhau tat tat soi ||
tis bin dhoojaa naahee koi ||
saagar tareeaai naam kai ra(n)g ||
gun gaavai naanak saadhasa(n)g ||3||
mukat bhugat jugat vas jaa kai ||
uoonaa naahee kichh jan taa kai ||
kar kirapaa jis hoi suprasa(n)n ||
naanak dhaas seiee jan dha(n)n ||4||37||50||
bhairau mahalaa panjavaa ||
bhagataa man aana(n)dh gobi(n)dh ||
asathit bhe binasee sabh chi(n)dh ||