ਰਾਗੁ ਭੈਰਉ ਮਹਲਾ ੫ ਪੜਤਾਲ ਘਰੁ ੩
ੴ ਸਤਿਗੁਰ ਪ੍ਰਸਾਦਿ ॥
ਪਰਤਿਪਾਲ ਪ੍ਰਭ ਕ੍ਰਿਪਾਲ ਕਵਨ ਗੁਨ ਗਨੀ ॥ ਅਨਿਕ ਰੰਗ ਬਹੁ ਤਰੰਗ ਸਰਬ ਕੋ ਧਨੀ ॥੧॥ ਰਹਾਉ ॥
ਅਨਿਕ ਗਿਆਨ ਅਨਿਕ ਧਿਆਨ ਅਨਿਕ ਜਾਪ ਜਾਪ ਤਾਪ ॥ ਅਨਿਕ ਗੁਨਿਤ ਧੁਨਿਤ ਲਲਿਤ ਅਨਿਕ ਧਾਰ ਮੁਨੀ ॥੧॥
ਅਨਿਕ ਨਾਦ ਅਨਿਕ ਬਾਜ ਨਿਮਖ ਨਿਮਖ ਅਨਿਕ ਸ੍ਵਾਦ ਅਨਿਕ ਦੋਖ ਅਨਿਕ ਰੋਗ ਮਿਟਹਿ ਜਸ ਸੁਨੀ ॥ ਨਾਨਕ ਸੇਵ ਅਪਾਰ ਦੇਵ ਤਟਹ ਖਟਹ ਬਰਤ ਪੂਜਾ ਗਵਨ ਭਵਨ ਜਾਤ੍ਰ ਕਰਨ ਸਗਲ ਫਲ ਪੁਨੀ ॥੨॥੧॥੫੭॥੮॥੨੧॥੭॥੫੭॥੯੩॥
ਭੈਰਉ ਅਸਟਪਦੀਆ ਮਹਲਾ ੧ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਆਤਮ ਮਹਿ ਰਾਮੁ ਰਾਮ ਮਹਿ ਆਤਮੁ ਚੀਨਸਿ ਗੁਰ ਬੀਚਾਰਾ ॥ ਅੰਮ੍ਰਿਤ ਬਾਣੀ ਸਬਦਿ ਪਛਾਣੀ ਦੁਖ ਕਾਟੈ ਹਉ ਮਾਰਾ ॥੧॥
ਨਾਨਕ ਹਉਮੈ ਰੋਗ ਬੁਰੇ ॥ ਜਹ ਦੇਖਾਂ ਤਹ ਏਕਾ ਬੇਦਨ ਆਪੇ ਬਖਸੈ ਸਬਦਿ ਧੁਰੇ ॥੧॥ ਰਹਾਉ ॥
ਆਪੇ ਪਰਖੇ ਪਰਖਣਹਾਰੈ ਬਹੁਰਿ ਸੂਲਾਕੁ ਨ ਹੋਈ ॥ ਜਿਨ ਕਉ ਨਦਰਿ ਭਈ ਗੁਰਿ ਮੇਲੇ ਪ੍ਰਭ ਭਾਣਾ ਸਚੁ ਸੋਈ ॥੨॥
ਪਉਣੁ ਪਾਣੀ ਬੈਸੰਤਰੁ ਰੋਗੀ ਰੋਗੀ ਧਰਤਿ ਸਭੋਗੀ ॥ ਮਾਤ ਪਿਤਾ ਮਾਇਆ ਦੇਹ ਸਿ ਰੋਗੀ ਰੋਗੀ ਕੁਟੰਬ ਸੰਜੋਗੀ ॥੩॥
ਰੋਗੀ ਬ੍ਰਹਮਾ ਬਿਸਨੁ ਸਰੁਦ੍ਰਾ ਰੋਗੀ ਸਗਲ ਸੰਸਾਰਾ ॥ ਹਰਿ ਪਦੁ ਚੀਨਿ ਭਏ ਸੇ ਮੁਕਤੇ ਗੁਰ ਕਾ ਸਬਦੁ ਵੀਚਾਰਾ ॥੪॥
ਰੋਗੀ ਸਾਤ ਸਮੁੰਦ ਸਨਦੀਆ ਖੰਡ ਪਤਾਲ ਸਿ ਰੋਗਿ ਭਰੇ ॥ ਹਰਿ ਕੇ ਲੋਕ ਸਿ ਸਾਚਿ ਸੁਹੇਲੇ ਸਰਬੀ ਥਾਈ ਨਦਰਿ ਕਰੇ ॥੫॥
ਰੋਗੀ ਖਟ ਦਰਸਨ ਭੇਖਧਾਰੀ ਨਾਨਾ ਹਠੀ ਅਨੇਕਾ ॥ ਬੇਦ ਕਤੇਬ ਕਰਹਿ ਕਹ ਬਪੁਰੇ ਨਹ ਬੂਝਹਿ ਇਕ ਏਕਾ ॥੬॥
ਮਿਠ ਰਸੁ ਖਾਇ ਸੁ ਰੋਗਿ ਭਰੀਜੈ ਕੰਦ ਮੂਲਿ ਸੁਖੁ ਨਾਹੀ ॥ ਨਾਮੁ ਵਿਸਾਰਿ ਚਲਹਿ ਅਨ ਮਾਰਗਿ ਅੰਤ ਕਾਲਿ ਪਛੁਤਾਹੀ ॥੭॥
ਤੀਰਥਿ ਭਰਮੈ ਰੋਗੁ ਨ ਛੂਟਸਿ ਪੜਿਆ ਬਾਦੁ ਬਿਬਾਦੁ ਭਇਆ ॥ ਦੁਬਿਧਾ ਰੋਗੁ ਸੁ ਅਧਿਕ ਵਡੇਰਾ ਮਾਇਆ ਕਾ ਮੁਹਤਾਜੁ ਭਇਆ ॥੮॥
ਗੁਰਮੁਖਿ ਸਾਚਾ ਸਬਦਿ ਸਲਾਹੈ ਮਨਿ ਸਾਚਾ ਤਿਸੁ ਰੋਗੁ ਗਇਆ ॥ ਨਾਨਕ ਹਰਿ ਜਨ ਅਨਦਿਨੁ ਨਿਰਮਲ ਜਿਨ ਕਉ ਕਰਮਿ ਨੀਸਾਣੁ ਪਇਆ ॥੯॥੧॥
raag bhairau mahalaa panjavaa paRataal ghar teejaa
ikOankaar satigur prasaadh ||
paratipaal prabh kirapaal kavan gun ganee ||
anik ra(n)g bahu tara(n)g sarab ko dhanee ||1|| rahaau ||
anik giaan anik dhiaan anik jaap jaap taap ||
anik gunit dhunit lalit anik dhaar munee ||1||
anik naadh anik baaj nimakh nimakh anik savaiaadh anik dhokh anik rog miTeh jas sunee ||
naanak sev apaar dhev taTeh khaTeh barat poojaa gavan bhavan jaatr karan sagal fal punee ||2||1||57||8||21||7||57||93||
bhairau asaTapadheeaa mahalaa pehilaa ghar doojaa
ikOankaar satigur prasaadh ||
aatam meh raam raam meh aatam cheenas gur beechaaraa ||
a(n)mirat baanee sabadh pachhaanee dhukh kaaTai hau maaraa ||1||
naanak haumai rog bure ||
jeh dhekhaa(n) teh ekaa bedhan aape bakhasai sabadh dhure ||1|| rahaau ||
aape parakhe parakhanahaarai bahur soolaak na hoiee ||
jin kau nadhar bhiee gur mele prabh bhaanaa sach soiee ||2||
paun paanee baisa(n)tar rogee rogee dharat sabhogee ||
maat pitaa maiaa dheh s rogee rogee kuTa(n)b sa(n)jogee ||3||
rogee brahamaa bisan sarudhraa rogee sagal sa(n)saaraa ||
har padh cheen bhe se mukate gur kaa sabadh veechaaraa ||4||
rogee saat samu(n)dh sanadheeaa kha(n)dd pataal s rog bhare ||
har ke lok s saach suhele sarabee thaiee nadhar kare ||5||
rogee khaT dharasan bhekhadhaaree naanaa haThee anekaa ||
bedh kateb kareh keh bapure neh boojheh ik ekaa ||6||
miTh ras khai su rog bhareejai ka(n)dh mool sukh naahee ||
naam visaar chaleh an maarag a(n)t kaal pachhutaahee ||7||
teerath bharamai rog na chhooTas paRiaa baadh bibaadh bhiaa ||
dhubidhaa rogu su adhik vadderaa maiaa kaa muhataaj bhiaa ||8||
gurmukh saachaa sabadh salaahai man saachaa tis rog giaa ||
naanak har jan anadhin niramal jin kau karam neesaan piaa ||9||1||