Sri Guru Granth Sahib

ਅੰਗ ੧੧੫੬

ਜਿਸੁ ਨਾਮੁ ਰਿਦੈ ਸੋ ਸੀਤਲੁ ਹੂਆ ॥ ਨਾਮ ਬਿਨਾ ਧ੍ਰਿਗੁ ਜੀਵਣੁ ਮੂਆ ॥੨॥
ਜਿਸੁ ਨਾਮੁ ਰਿਦੈ ਸੋ ਜੀਵਨ ਮੁਕਤਾ ॥ ਜਿਸੁ ਨਾਮੁ ਰਿਦੈ ਤਿਸੁ ਸਭ ਹੀ ਜੁਗਤਾ ॥ ਜਿਸੁ ਨਾਮੁ ਰਿਦੈ ਤਿਨਿ ਨਉ ਨਿਧਿ ਪਾਈ ॥ ਨਾਮ ਬਿਨਾ ਭ੍ਰਮਿ ਆਵੈ ਜਾਈ ॥੩॥
ਜਿਸੁ ਨਾਮੁ ਰਿਦੈ ਸੋ ਵੇਪਰਵਾਹਾ ॥ ਜਿਸੁ ਨਾਮੁ ਰਿਦੈ ਤਿਸੁ ਸਦ ਹੀ ਲਾਹਾ ॥ ਜਿਸੁ ਨਾਮੁ ਰਿਦੈ ਤਿਸੁ ਵਡ ਪਰਵਾਰਾ ॥ ਨਾਮ ਬਿਨਾ ਮਨਮੁਖ ਗਾਵਾਰਾ ॥੪॥
ਜਿਸੁ ਨਾਮੁ ਰਿਦੈ ਤਿਸੁ ਨਿਹਚਲ ਆਸਨੁ ॥ ਜਿਸੁ ਨਾਮੁ ਰਿਦੈ ਤਿਸੁ ਤਖਤਿ ਨਿਵਾਸਨੁ ॥ ਜਿਸੁ ਨਾਮੁ ਰਿਦੈ ਸੋ ਸਾਚਾ ਸਾਹੁ ॥ ਨਾਮਹੀਣ ਨਾਹੀ ਪਤਿ ਵੇਸਾਹੁ ॥੫॥
ਜਿਸੁ ਨਾਮੁ ਰਿਦੈ ਸੋ ਸਭ ਮਹਿ ਜਾਤਾ ॥ ਜਿਸੁ ਨਾਮੁ ਰਿਦੈ ਸੋ ਪੁਰਖੁ ਬਿਧਾਤਾ ॥ ਜਿਸੁ ਨਾਮੁ ਰਿਦੈ ਸੋ ਸਭ ਤੇ ਊਚਾ ॥ ਨਾਮ ਬਿਨਾ ਭ੍ਰਮਿ ਜੋਨੀ ਮੂਚਾ ॥੬॥
ਜਿਸੁ ਨਾਮੁ ਰਿਦੈ ਤਿਸੁ ਪ੍ਰਗਟਿ ਪਹਾਰਾ ॥ ਜਿਸੁ ਨਾਮੁ ਰਿਦੈ ਤਿਸੁ ਮਿਟਿਆ ਅੰਧਾਰਾ ॥ ਜਿਸੁ ਨਾਮੁ ਰਿਦੈ ਸੋ ਪੁਰਖੁ ਪਰਵਾਣੁ ॥ ਨਾਮ ਬਿਨਾ ਫਿਰਿ ਆਵਣ ਜਾਣੁ ॥੭॥
ਤਿਨਿ ਨਾਮੁ ਪਾਇਆ ਜਿਸੁ ਭਇਓ ਕ੍ਰਿਪਾਲ ॥ ਸਾਧਸੰਗਤਿ ਮਹਿ ਲਖੇ ਗੋੁਪਾਲ ॥ ਆਵਣ ਜਾਣ ਰਹੇ ਸੁਖੁ ਪਾਇਆ ॥ ਕਹੁ ਨਾਨਕ ਤਤੈ ਤਤੁ ਮਿਲਾਇਆ ॥੮॥੧॥੪॥
ਭੈਰਉ ਮਹਲਾ ੫ ॥
ਕੋਟਿ ਬਿਸਨ ਕੀਨੇ ਅਵਤਾਰ ॥ ਕੋਟਿ ਬ੍ਰਹਮੰਡ ਜਾ ਕੇ ਧ੍ਰਮਸਾਲ ॥ ਕੋਟਿ ਮਹੇਸ ਉਪਾਇ ਸਮਾਏ ॥ ਕੋਟਿ ਬ੍ਰਹਮੇ ਜਗੁ ਸਾਜਣ ਲਾਏ ॥੧॥
ਐਸੋ ਧਣੀ ਗੁਵਿੰਦੁ ਹਮਾਰਾ ॥ ਬਰਨਿ ਨ ਸਾਕਉ ਗੁਣ ਬਿਸਥਾਰਾ ॥੧॥ ਰਹਾਉ ॥
ਕੋਟਿ ਮਾਇਆ ਜਾ ਕੈ ਸੇਵਕਾਇ ॥ ਕੋਟਿ ਜੀਅ ਜਾ ਕੀ ਸਿਹਜਾਇ ॥ ਕੋਟਿ ਉਪਾਰਜਨਾ ਤੇਰੈ ਅੰਗਿ ॥ ਕੋਟਿ ਭਗਤ ਬਸਤ ਹਰਿ ਸੰਗਿ ॥੨॥
ਕੋਟਿ ਛਤ੍ਰਪਤਿ ਕਰਤ ਨਮਸਕਾਰ ॥ ਕੋਟਿ ਇੰਦ੍ਰ ਠਾਢੇ ਹੈ ਦੁਆਰ ॥ ਕੋਟਿ ਬੈਕੁੰਠ ਜਾ ਕੀ ਦ੍ਰਿਸਟੀ ਮਾਹਿ ॥ ਕੋਟਿ ਨਾਮ ਜਾ ਕੀ ਕੀਮਤਿ ਨਾਹਿ ॥੩॥
ਕੋਟਿ ਪੂਰੀਅਤ ਹੈ ਜਾ ਕੈ ਨਾਦ ॥ ਕੋਟਿ ਅਖਾਰੇ ਚਲਿਤ ਬਿਸਮਾਦ ॥ ਕੋਟਿ ਸਕਤਿ ਸਿਵ ਆਗਿਆਕਾਰ ॥ ਕੋਟਿ ਜੀਅ ਦੇਵੈ ਆਧਾਰ ॥੪॥
ਕੋਟਿ ਤੀਰਥ ਜਾ ਕੇ ਚਰਨ ਮਝਾਰ ॥ ਕੋਟਿ ਪਵਿਤ੍ਰ ਜਪਤ ਨਾਮ ਚਾਰ ॥ ਕੋਟਿ ਪੂਜਾਰੀ ਕਰਤੇ ਪੂਜਾ ॥ ਕੋਟਿ ਬਿਸਥਾਰਨੁ ਅਵਰੁ ਨ ਦੂਜਾ ॥੫॥
ਕੋਟਿ ਮਹਿਮਾ ਜਾ ਕੀ ਨਿਰਮਲ ਹੰਸ ॥ ਕੋਟਿ ਉਸਤਤਿ ਜਾ ਕੀ ਕਰਤ ਬ੍ਰਹਮੰਸ ॥ ਕੋਟਿ ਪਰਲਉ ਓਪਤਿ ਨਿਮਖ ਮਾਹਿ ॥ ਕੋਟਿ ਗੁਣਾ ਤੇਰੇ ਗਣੇ ਨ ਜਾਹਿ ॥੬॥
ਕੋਟਿ ਗਿਆਨੀ ਕਥਹਿ ਗਿਆਨੁ ॥ ਕੋਟਿ ਧਿਆਨੀ ਧਰਤ ਧਿਆਨੁ ॥ ਕੋਟਿ ਤਪੀਸਰ ਤਪ ਹੀ ਕਰਤੇ ॥

Ang 1156

jis naam ridhai so seetal hooaa ||
naam binaa dhirag jeevan mooaa ||2||
jis naam ridhai so jeevan mukataa ||
jis naam ridhai tis sabh hee jugataa ||
jis naam ridhai tin nau nidh paiee ||
naam binaa bhram aavai jaiee ||3||
jis naam ridhai so veparavaahaa ||
jis naam ridhai tis sadh hee laahaa ||
jis naam ridhai tis vadd paravaaraa ||
naam binaa manmukh gaavaaraa ||4||
jis naam ridhai tis nihachal aasan ||
jis naam ridhai tis takhat nivaasan ||
jis naam ridhai so saachaa saahu ||
naamaheen naahee pat vesaahu ||5||
jis naam ridhai so sabh meh jaataa ||
jis naam ridhai so purakh bidhaataa ||
jis naam ridhai so sabh te uoochaa ||
naam binaa bhram jonee moochaa ||6||
jis naam ridhai tis pragaT pahaaraa ||
jis naam ridhai tis miTiaa a(n)dhaaraa ||
jis naam ridhai so purakh paravaan ||
naam binaa fir aavan jaan ||7||
tin naam paiaa jis bhio kirapaal ||
saadhasa(n)gat meh lakhe guopaal ||
aavan jaan rahe sukh paiaa ||
kahu naanak tatai tat milaiaa ||8||1||4||
bhairau mahalaa panjavaa ||
koT bisan keene avataar ||
koT brahama(n)dd jaa ke dhramasaal ||
koT mahes upai samaae ||
koT brahame jag saajan laae ||1||
aaiso dhanee guvi(n)dh hamaaraa ||
baran na saakau gun bisathaaraa ||1|| rahaau ||
koT maiaa jaa kai sevakai ||
koT jeea jaa kee sihajai ||
koT upaarajanaa terai a(n)g ||
koT bhagat basat har sa(n)g ||2||
koT chhatrapat karat namasakaar ||
koT i(n)dhr Thaadde hai dhuaar ||
koT baiku(n)Th jaa kee dhirasaTee maeh ||
koT naam jaa kee keemat naeh ||3||
koT pooreeat hai jaa kai naadh ||
koT akhaare chalit bisamaadh ||
koT sakat siv aagiaakaar ||
koT jeea dhevai aadhaar ||4||
koT teerath jaa ke charan majhaar ||
koT pavitr japat naam chaar ||
koT poojaaree karate poojaa ||
koT bisathaaran avar na dhoojaa ||5||
koT mahimaa jaa kee niramal ha(n)s ||
koT usatat jaa kee karat brahama(n)s ||
koT paralau opat nimakh maeh ||
koT gunaa tere gane na jaeh ||6||
koT giaanee katheh giaan ||
koT dhiaanee dharat dhiaan ||
koT tapeesar tap hee karate ||