Sri Guru Granth Sahib

ਅੰਗ ੧੧੬੧

ਤਬ ਪ੍ਰਭ ਕਾਜੁ ਸਵਾਰਹਿ ਆਇ ॥੧॥
ਐਸਾ ਗਿਆਨੁ ਬਿਚਾਰੁ ਮਨਾ ॥ ਹਰਿ ਕੀ ਨ ਸਿਮਰਹੁ ਦੁਖ ਭੰਜਨਾ ॥੧॥ ਰਹਾਉ ॥
ਜਬ ਲਗੁ ਸਿੰਘੁ ਰਹੈ ਬਨ ਮਾਹਿ ॥ ਤਬ ਲਗੁ ਬਨੁ ਫੂਲੈ ਹੀ ਨਾਹਿ ॥ ਜਬ ਹੀ ਸਿਆਰੁ ਸਿੰਘ ਕਉ ਖਾਇ ॥ ਫੂਲਿ ਰਹੀ ਸਗਲੀ ਬਨਰਾਇ ॥੨॥
ਜੀਤੋ ਬੂਡੈ ਹਾਰੋ ਤਿਰੈ ॥ ਗੁਰ ਪਰਸਾਦੀ ਪਾਰਿ ਉਤਰੈ ॥ ਦਾਸੁ ਕਬੀਰੁ ਕਹੈ ਸਮਝਾਇ ॥ ਕੇਵਲ ਰਾਮ ਰਹਹੁ ਲਿਵ ਲਾਇ ॥੩॥੬॥੧੪॥
ਸਤਰਿ ਸੈਇ ਸਲਾਰ ਹੈ ਜਾ ਕੇ ॥ ਸਵਾ ਲਾਖੁ ਪੈਕਾਬਰ ਤਾ ਕੇ ॥ ਸੇਖ ਜੁ ਕਹੀਅਹਿ ਕੋਟਿ ਅਠਾਸੀ ॥ ਛਪਨ ਕੋਟਿ ਜਾ ਕੇ ਖੇਲ ਖਾਸੀ ॥੧॥
ਮੋ ਗਰੀਬ ਕੀ ਕੋ ਗੁਜਰਾਵੈ ॥ ਮਜਲਸਿ ਦੂਰਿ ਮਹਲੁ ਕੋ ਪਾਵੈ ॥੧॥ ਰਹਾਉ ॥
ਤੇਤੀਸ ਕਰੋੜੀ ਹੈ ਖੇਲ ਖਾਨਾ ॥ ਚਉਰਾਸੀ ਲਖ ਫਿਰੈ ਦਿਵਾਨਾਂ ॥ ਬਾਬਾ ਆਦਮ ਕਉ ਕਿਛੁ ਨਦਰਿ ਦਿਖਾਈ ॥ ਉਨਿ ਭੀ ਭਿਸਤਿ ਘਨੇਰੀ ਪਾਈ ॥੨॥
ਦਿਲ ਖਲਹਲੁ ਜਾ ਕੈ ਜਰਦ ਰੂ ਬਾਨੀ ॥ ਛੋਡਿ ਕਤੇਬ ਕਰੈ ਸੈਤਾਨੀ ॥ ਦੁਨੀਆ ਦੋਸੁ ਰੋਸੁ ਹੈ ਲੋਈ ॥ ਅਪਨਾ ਕੀਆ ਪਾਵੈ ਸੋਈ ॥੩॥
ਤੁਮ ਦਾਤੇ ਹਮ ਸਦਾ ਭਿਖਾਰੀ ॥ ਦੇਉ ਜਬਾਬੁ ਹੋਇ ਬਜਗਾਰੀ ॥ ਦਾਸੁ ਕਬੀਰੁ ਤੇਰੀ ਪਨਹ ਸਮਾਨਾਂ ॥ ਭਿਸਤੁ ਨਜੀਕਿ ਰਾਖੁ ਰਹਮਾਨਾ ॥੪॥੭॥੧੫॥
ਸਭੁ ਕੋਈ ਚਲਨ ਕਹਤ ਹੈ ਊਹਾਂ ॥ ਨਾ ਜਾਨਉ ਬੈਕੁੰਠੁ ਹੈ ਕਹਾਂ ॥੧॥ ਰਹਾਉ ॥
ਆਪ ਆਪ ਕਾ ਮਰਮੁ ਨ ਜਾਨਾਂ ॥ ਬਾਤਨ ਹੀ ਬੈਕੁੰਠੁ ਬਖਾਨਾਂ ॥੧॥
ਜਬ ਲਗੁ ਮਨ ਬੈਕੁੰਠ ਕੀ ਆਸ ॥ ਤਬ ਲਗੁ ਨਾਹੀ ਚਰਨ ਨਿਵਾਸ ॥੨॥
ਖਾਈ ਕੋਟੁ ਨ ਪਰਲ ਪਗਾਰਾ ॥ ਨਾ ਜਾਨਉ ਬੈਕੁੰਠ ਦੁਆਰਾ ॥੩॥
ਕਹਿ ਕਮੀਰ ਅਬ ਕਹੀਐ ਕਾਹਿ ॥ ਸਾਧਸੰਗਤਿ ਬੈਕੁੰਠੈ ਆਹਿ ॥੪॥੮॥੧੬॥
ਕਿਉ ਲੀਜੈ ਗਢੁ ਬੰਕਾ ਭਾਈ ॥ ਦੋਵਰ ਕੋਟ ਅਰੁ ਤੇਵਰ ਖਾਈ ॥੧॥ ਰਹਾਉ ॥
ਪਾਂਚ ਪਚੀਸ ਮੋਹ ਮਦ ਮਤਸਰ ਆਡੀ ਪਰਬਲ ਮਾਇਆ ॥ ਜਨ ਗਰੀਬ ਕੋ ਜੋਰੁ ਨ ਪਹੁਚੈ ਕਹਾ ਕਰਉ ਰਘੁਰਾਇਆ ॥੧॥
ਕਾਮੁ ਕਿਵਾਰੀ ਦੁਖੁ ਸੁਖੁ ਦਰਵਾਨੀ ਪਾਪੁ ਪੁੰਨੁ ਦਰਵਾਜਾ ॥ ਕ੍ਰੋਧੁ ਪ੍ਰਧਾਨੁ ਮਹਾ ਬਡ ਦੁੰਦਰ ਤਹ ਮਨੁ ਮਾਵਾਸੀ ਰਾਜਾ ॥੨॥
ਸ੍ਵਾਦ ਸਨਾਹ ਟੋਪੁ ਮਮਤਾ ਕੋ ਕੁਬੁਧਿ ਕਮਾਨ ਚਢਾਈ ॥ ਤਿਸਨਾ ਤੀਰ ਰਹੇ ਘਟ ਭੀਤਰਿ ਇਉ ਗਢੁ ਲੀਓ ਨ ਜਾਈ ॥੩॥
ਪ੍ਰੇਮ ਪਲੀਤਾ ਸੁਰਤਿ ਹਵਾਈ ਗੋਲਾ ਗਿਆਨੁ ਚਲਾਇਆ ॥ ਬ੍ਰਹਮ ਅਗਨਿ ਸਹਜੇ ਪਰਜਾਲੀ ਏਕਹਿ ਚੋਟ ਸਿਝਾਇਆ ॥੪॥
ਸਤੁ ਸੰਤੋਖੁ ਲੈ ਲਰਨੇ ਲਾਗਾ ਤੋਰੇ ਦੁਇ ਦਰਵਾਜਾ ॥ ਸਾਧਸੰਗਤਿ ਅਰੁ ਗੁਰ ਕੀ ਕ੍ਰਿਪਾ ਤੇ ਪਕਰਿਓ ਗਢ ਕੋ ਰਾਜਾ ॥੫॥

Ang 1161

tab prabh kaaj savaareh aai ||1||
aaisaa giaan bichaar manaa ||
har kee na simarahu dhukh bha(n)janaa ||1|| rahaau ||
jab lag si(n)gh rahai ban maeh ||
tab lag ban foolai hee naeh ||
jab hee siaar si(n)gh kau khai ||
fool rahee sagalee banarai ||2||
jeeto booddai haaro tirai ||
gur parasaadhee paar utarai ||
dhaas kabeer kahai samajhai ||
keval raam rahahu liv lai ||3||6||14||
satar sai salaar hai jaa ke ||
savaa laakh paikaabar taa ke ||
sekh ju kahe’eeh koT aThaasee ||
chhapan koT jaa ke khel khaasee ||1||
mo gareeb kee ko gujaraavai ||
majalas dhoor mahal ko paavai ||1|| rahaau ||
tetees karoRee hai khel khaanaa ||
chauraasee lakh firai dhivaanaa(n) ||
baabaa aadham kau kichh nadhar dhikhaiee ||
aun bhee bhisat ghaneree paiee ||2||
dhil khalahal jaa kai jaradh roo baanee ||
chhodd kateb karai saitaanee ||
dhuneeaa dhos ros hai loiee ||
apanaa keeaa paavai soiee ||3||
tum dhaate ham sadhaa bhikhaaree ||
dheau jabaab hoi bajagaaree ||
dhaas kabeer teree paneh samaanaa(n) ||
bhisat najeek raakh rahamaanaa ||4||7||15||
sabh koiee chalan kahat hai uoohaa(n) ||
naa jaanau baiku(n)Th hai kahaa(n) ||1|| rahaau ||
aap aap kaa maram na jaanaa(n) ||
baatan hee baiku(n)Th bakhaanaa(n) ||1||
jab lag man baiku(n)Th kee aas ||
tab lag naahee charan nivaas ||2||
khaiee koT na paral pagaaraa ||
naa jaanau baiku(n)Th dhuaaraa ||3||
keh kameer ab kaheeaai kaeh ||
saadhasa(n)gat baiku(n)Thai aaeh ||4||8||16||
kiau leejai gadd ba(n)kaa bhaiee ||
dhovar koT ar tevar khaiee ||1|| rahaau ||
paa(n)ch pachees moh madh matasar aaddee parabal maiaa ||
jan gareeb ko jor na pahuchai kahaa karau raghuraiaa ||1||
kaam kivaaree dhukh sukh dharavaanee paap pu(n)n dharavaajaa ||
karodh pradhaan mahaa badd dhu(n)dhar teh man maavaasee raajaa ||2||
savaiaadh sanaeh Top mamataa ko kubudh kamaan chaddaiee ||
tisanaa teer rahe ghaT bheetar iau gadd leeo na jaiee ||3||
prem paleetaa surat havaiee golaa giaan chalaiaa ||
braham agan sahaje parajaalee ekeh choT sijhaiaa ||4||
sat sa(n)tokh lai larane laagaa tore dhui dharavaajaa ||
saadhasa(n)gat ar gur kee kirapaa te pakario gadd ko raajaa ||5||