Sri Guru Granth Sahib

ਅੰਗ ੧੧੬੩

ਸੁਰ ਤੇਤੀਸਉ ਜੇਵਹਿ ਪਾਕ ॥ ਨਵ ਗ੍ਰਹ ਕੋਟਿ ਠਾਢੇ ਦਰਬਾਰ ॥ ਧਰਮ ਕੋਟਿ ਜਾ ਕੈ ਪ੍ਰਤਿਹਾਰ ॥੨॥
ਪਵਨ ਕੋਟਿ ਚਉਬਾਰੇ ਫਿਰਹਿ ॥ ਬਾਸਕ ਕੋਟਿ ਸੇਜ ਬਿਸਥਰਹਿ ॥ ਸਮੁੰਦ ਕੋਟਿ ਜਾ ਕੇ ਪਾਨੀਹਾਰ ॥ ਰੋਮਾਵਲਿ ਕੋਟਿ ਅਠਾਰਹ ਭਾਰ ॥੩॥
ਕੋਟਿ ਕਮੇਰ ਭਰਹਿ ਭੰਡਾਰ ॥ ਕੋਟਿਕ ਲਖਿਮੀ ਕਰੈ ਸੀਗਾਰ ॥ ਕੋਟਿਕ ਪਾਪ ਪੁੰਨ ਬਹੁ ਹਿਰਹਿ ॥ ਇੰਦ੍ਰ ਕੋਟਿ ਜਾ ਕੇ ਸੇਵਾ ਕਰਹਿ ॥੪॥
ਛਪਨ ਕੋਟਿ ਜਾ ਕੈ ਪ੍ਰਤਿਹਾਰ ॥ ਨਗਰੀ ਨਗਰੀ ਖਿਅਤ ਅਪਾਰ ॥ ਲਟ ਛੂਟੀ ਵਰਤੈ ਬਿਕਰਾਲ ॥ ਕੋਟਿ ਕਲਾ ਖੇਲੈ ਗੋਪਾਲ ॥੫॥
ਕੋਟਿ ਜਗ ਜਾ ਕੈ ਦਰਬਾਰ ॥ ਗੰਧ੍ਰਬ ਕੋਟਿ ਕਰਹਿ ਜੈਕਾਰ ॥ ਬਿਦਿਆ ਕੋਟਿ ਸਭੈ ਗੁਨ ਕਹੈ ॥ ਤਊ ਪਾਰਬ੍ਰਹਮ ਕਾ ਅੰਤੁ ਨ ਲਹੈ ॥੬॥
ਬਾਵਨ ਕੋਟਿ ਜਾ ਕੈ ਰੋਮਾਵਲੀ ॥ ਰਾਵਨ ਸੈਨਾ ਜਹ ਤੇ ਛਲੀ ॥ ਸਹਸ ਕੋਟਿ ਬਹੁ ਕਹਤ ਪੁਰਾਨ ॥ ਦੁਰਜੋਧਨ ਕਾ ਮਥਿਆ ਮਾਨੁ ॥੭॥
ਕੰਦ੍ਰਪ ਕੋਟਿ ਜਾ ਕੈ ਲਵੈ ਨ ਧਰਹਿ ॥ ਅੰਤਰ ਅੰਤਰਿ ਮਨਸਾ ਹਰਹਿ ॥ ਕਹਿ ਕਬੀਰ ਸੁਨਿ ਸਾਰਿਗਪਾਨ ॥ ਦੇਹਿ ਅਭੈ ਪਦੁ ਮਾਂਗਉ ਦਾਨ ॥੮॥੨॥੧੮॥੨੦॥
ਭੈਰਉ ਬਾਣੀ ਨਾਮਦੇਉ ਜੀਉ ਕੀ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਰੇ ਜਿਹਬਾ ਕਰਉ ਸਤ ਖੰਡ ॥ ਜਾਮਿ ਨ ਉਚਰਸਿ ਸ੍ਰੀ ਗੋਬਿੰਦ ॥੧॥
ਰੰਗੀ ਲੇ ਜਿਹਬਾ ਹਰਿ ਕੈ ਨਾਇ ॥ ਸੁਰੰਗ ਰੰਗੀਲੇ ਹਰਿ ਹਰਿ ਧਿਆਇ ॥੧॥ ਰਹਾਉ ॥
ਮਿਥਿਆ ਜਿਹਬਾ ਅਵਰੇਂ ਕਾਮ ॥ ਨਿਰਬਾਣ ਪਦੁ ਇਕੁ ਹਰਿ ਕੋ ਨਾਮੁ ॥੨॥
ਅਸੰਖ ਕੋਟਿ ਅਨ ਪੂਜਾ ਕਰੀ ॥ ਏਕ ਨ ਪੂਜਸਿ ਨਾਮੈ ਹਰੀ ॥੩॥
ਪ੍ਰਣਵੈ ਨਾਮਦੇਉ ਇਹੁ ਕਰਣਾ ॥ ਅਨੰਤ ਰੂਪ ਤੇਰੇ ਨਾਰਾਇਣਾ ॥੪॥੧॥
ਪਰ ਧਨ ਪਰ ਦਾਰਾ ਪਰਹਰੀ ॥ ਤਾ ਕੈ ਨਿਕਟਿ ਬਸੈ ਨਰਹਰੀ ॥੧॥
ਜੋ ਨ ਭਜੰਤੇ ਨਾਰਾਇਣਾ ॥ ਤਿਨ ਕਾ ਮੈ ਨ ਕਰਉ ਦਰਸਨਾ ॥੧॥ ਰਹਾਉ ॥
ਜਿਨ ਕੈ ਭੀਤਰਿ ਹੈ ਅੰਤਰਾ ॥ ਜੈਸੇ ਪਸੁ ਤੈਸੇ ਓਇ ਨਰਾ ॥੨॥
ਪ੍ਰਣਵਤਿ ਨਾਮਦੇਉ ਨਾਕਹਿ ਬਿਨਾ ॥ ਨਾ ਸੋਹੈ ਬਤੀਸ ਲਖਨਾ ॥੩॥੨॥
ਦੂਧੁ ਕਟੋਰੈ ਗਡਵੈ ਪਾਨੀ ॥ ਕਪਲ ਗਾਇ ਨਾਮੈ ਦੁਹਿ ਆਨੀ ॥੧॥
ਦੂਧੁ ਪੀਉ ਗੋਬਿੰਦੇ ਰਾਇ ॥ ਦੂਧੁ ਪੀਉ ਮੇਰੋ ਮਨੁ ਪਤੀਆਇ ॥ ਨਾਹੀ ਤ ਘਰ ਕੋ ਬਾਪੁ ਰਿਸਾਇ ॥੧॥ ਰਹਾਉ ॥
ਸੋੁਇਨ ਕਟੋਰੀ ਅੰਮ੍ਰਿਤ ਭਰੀ ॥ ਲੈ ਨਾਮੈ ਹਰਿ ਆਗੈ ਧਰੀ ॥੨॥
ਏਕੁ ਭਗਤੁ ਮੇਰੇ ਹਿਰਦੇ ਬਸੈ ॥ ਨਾਮੇ ਦੇਖਿ ਨਰਾਇਨੁ ਹਸੈ ॥੩॥
ਦੂਧੁ ਪੀਆਇ ਭਗਤੁ ਘਰਿ ਗਇਆ ॥

Ang 1163

sur teteesau jeveh paak ||
nav greh koT Thaadde dharabaar ||
dharam koT jaa kai pratihaar ||2||
pavan koT chaubaare fireh ||
baasak koT sej bisathareh ||
samu(n)dh koT jaa ke paaneehaar ||
romaaval koT aThaareh bhaar ||3||
koT kamer bhareh bha(n)ddaar ||
koTik lakhamee karai seegaar ||
koTik paap pu(n)n bahu hireh ||
ei(n)dhr koT jaa ke sevaa kareh ||4||
chhapan koT jaa kai pratihaar ||
nagaree nagaree khiat apaar ||
laT chhooTee varatai bikaraal ||
koT kalaa khelai gopaal ||5||
koT jag jaa kai dharabaar ||
ga(n)dhrab koT kareh jaikaar ||
bidhiaa koT sabhai gun kahai ||
tuoo paarabraham kaa a(n)t na lahai ||6||
baavan koT jaa kai romaavalee || raavan sainaa jeh te chhalee ||
sahas koT bahu kahat puraan ||
dhurajodhan kaa mathiaa maan ||7||
ka(n)dhrap koT jaa kai lavai na dhareh ||
a(n)tar a(n)tar manasaa hareh ||
keh kabeer sun saarigapaan ||
dheh abhai padh maa(n)gau dhaan ||8||2||18||20||
bhairau baanee naamadheau jeeau kee ghar pehilaa
ikOankaar satigur prasaadh ||
re jihabaa karau sat kha(n)dd ||
jaam na ucharas sree gobi(n)dh ||1||
ra(n)gee le jihabaa har kai nai ||
sura(n)g ra(n)geele har har dhiaai ||1|| rahaau ||
mithiaa jihabaa avare(n) kaam ||
nirabaan padh ik har ko naam ||2||
asa(n)kh koT an poojaa karee ||
ek na poojas naamai haree ||3||
pranavai naamadheau ih karanaa ||
ana(n)t roop tere naarainaa ||4||1||
par dhan par dhaaraa paraharee ||
taa kai nikaT basai naraharee ||1||
jo na bhaja(n)te naarainaa ||
tin kaa mai na karau dharasanaa ||1|| rahaau ||
jin kai bheetar hai a(n)taraa ||
jaise pas taise oi naraa ||2||
pranavat naamadheau naakeh binaa ||
naa sohai batees lakhanaa ||3||2||
dhoodh kaTorai gaddavai paanee || kapal gai naamai dhuh aanee ||1||
dhoodh peeau gobi(n)dhe rai ||
dhoodh peeau mero man pateeaai ||
naahee ta ghar ko baap risai ||1|| rahaau ||
suoin kaToree a(n)mirat bharee ||
lai naamai har aagai dharee ||2||
ek bhagat mere hiradhe basai || naame dhekh narain hasai ||3||
dhoodh peeaai bhagat ghar giaa ||